Loading Bible Translation
First-time download in progress. This may take a few seconds…
Punjabi Bible Wordproject Bible
26 verses
1ਫ਼ੇਰ ਆਦਮੀ ਮੈਨੂੰ ਪਵਿੱਤਰ ਸਬਾਨ ਅੰਦਰ ਲੈ ਗਿਆ। ਉਸਨੇ ਕਮਰੇ ਦੇ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਪਾਸਿਆਂ ਦੀਆਂ ਉਹ ਕੰਧਾਂ ਹਰ ਪਾਸਿਓ 6 ਹੱਥ ਮੋਟੀਆਂ ਸਨ।
2ਦਰਵਾਜ਼ਾ 10 ਹੱਥ ਚੌੜਾ ਸੀ। ਦਰਵਾਜ਼ੇ ਵਾਲੇ ਰਸਤੇ ਦੇ ਪਾਸੇ ਹਰ ਪਾਸਿਓ 5 ਹੱਥ ਸਨ। ਆਦਮੀ ਨੇ ਉਸ ਕਮਰੇ ਨੂੰ ਨਾਪਿਆ। ਇਹ 40 ਹੱਥ ਲੰਮਾ ਅਤੇ 20 ਹੱਥ ਚੌੜਾ ਸੀ।
3ਫ਼ੇਰ ਆਦਮੀ ਅੰਤਲੇ ਕਮਰੇ ਅੰਦਰ ਗਿਆ। ਉਸਨੇ ਦਰਵਾਜ਼ੇ ਦੇ ਰਸਤੇ ਦੀਆਂ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਹਰ ਵੱਖੀ ਦੀ ਕੰਧ 2 ਹੱਥ ਮੋਟੀ ਅਤੇ 7 ਹੱਥ ਚੌੜੀ ਸੀ। ਦਰਵਾਜ਼ੇ ਦਾ ਰਸਤਾ 6 ਹਬ੍ਬ ਚੌੜਾ ਸੀ।
4ਫ਼ੇਰ ਆਦਮੀ ਨੇ ਕਮਰੇ ਦੀ ਲੰਬਾਈ ਨਾਪੀ। ਇਹ 20 ਹੱਥ ਲੰਮੀ ਅਤੇ 20 ਹਬ੍ਬ ਚੌੜੀ ਸੀ। ਆਦਮੀ ਨੇ ਮੈਨੂੰ ਆਖਿਆ, "ਇਹ ਅੱਤ ਪਵਿੱਤਰ ਸਬਾਨ ਹੈ।"
5ਫ਼ੇਰ ਆਦਮੀ ਨੇ ਮੰਦਰ ਦੀ ਕੰਧ ਨੂੰ ਨਾਪਿਆ। ਇਹ
6ਹੱਥ ਮੋਟੀ ਸੀ। ਮੰਦਰ ਦੇ ਆਲੇ-ਦੁਆਲੇ ਵੱਖੀ ਦੇ ਕਮਰੇ ਸਨ। ਇਹ 4 ਹੱਥ ਚੌੜੇ ਸਨ। 6 ਪਾਸਿਆਂ ਦੇ ਕਮਰੇ ਇੱਕ ਦੇ ਉੱਪਰ ਇੱਕ, ਤਿੰਨ ਵੱਖੋ-ਵੱਖ ਮਂਜ਼ਿਲਾਂ ਉੱਤੇ ਸਨ। ਹਰ ਮੰਜ਼ਿਲ ਉੱਤੇ 30 ਕਮਰੇ ਸਨ। ਮੰਦਰ ਦੀ ਕੰਧ ਛਜਿਆਂ ਨਾਲ ਬਣਾਈ ਗਈ ਸੀ। ਪਾਸਿਆਂ ਦੇ ਕਮਰੇ ਇਨ੍ਹਾਂ ਛਜਿਆਂ ਉੱਤੇ ਟਿਕੇ ਹੋਏ ਸਨ ਪਰ ਮੰਦਰ ਦੀ ਕੰਧ ਨਾਲ ਜੁੜੇ ਹੋਏ ਨਹੀਂ ਸਨ।
7ਵੱਖੀ ਦੇ ਕਮਰਿਆਂ ਦੀ ਹਰ ਮੰਜ਼ਿਲ ਜਿਹੜੀ ਮੰਦਰ ਦੇ ਆਲੇ-ਦੁਆਲੇ ਸੀ, ਹੇਠਲੀ ਮੰਜ਼ਿਲ ਨਾਲੋਂ ਚੌੜੀ ਸੀ। ਮੰਦਰ ਦੁਆਲੇ ਦੇ ਕਮਰਿਆਂ ਦੀਆਂ ਕੰਧਾਂ ਜਿਵੇਂ ਜਿਵੇਂ ਉੱਚੀਆਂ ਜਾਂਦੀਆਂ ਸਨ ਤੰਗ ਹੁੰਦੀਆਂ ਜਾਂਦੀਆਂ ਸਨ। ਇਸ ਲਈ ਉਪਰਲੀਆਂ ਮੰਜ਼ਲਾਂ ਦੇ ਕਮਰੇ ਚੌਰੇੜੇ ਸਨ। ਹੇਠਲੀ ਮੰਜ਼ਿਲ ਤੋਂ ਸਭ ਤੋਂ ਉੱਚੀ ਮੰਜ਼ਿਲ ਤੱਕ ਵਿਚਕਾਰਲੀ ਮੰਜ਼ਿਲ ਤੋਂ ਹੋਕੇ ਪੌੜੀਆਂ ਜਾਂਦੀਆਂ ਸਨ।
8ਮੈਂ ਇਹ ਵੀ ਦੇਖਿਆ ਕਿ ਮੰਦਰ ਦਾ ਆਧਾਰ ਇਸਦੇ ਸਾਰਿਆਂ ਪਾਸਿਆਂ ਤੋਂ ਉੱਚਾ ਉਠਿਆ ਹੋਇਆ ਸੀ। ਇਹ ਪਾਸਿਆਂ ਦੇ ਕਮਰਿਆਂ ਦੀ ਬੁਨਿਆਦ ਸੀ ਅਤੇ ਇਹ ਬਿਲਕੁਲ ਛੇ ਹੱਥ ਉੱਚਾ ਸੀ।
9ਪਾਸਿਆਂ ਦੇ ਕਮਰਿਆਂ ਦੀ ਬਾਹਰਲੀ ਕੰਧ 5 ਹੱਥ ਮੋਟੀ ਸੀ। ਮੰਦਰ ਦੀ ਪਾਸਿਆਂ ਦੇ ਕਮਰਿਆਂ
10ਅਤੇ ਜਾਜਕਾਂ ਦੇ ਕਮਰਿਆਂ ਵਿਚਕਾਰ ਇੱਕ ਖੁਲ੍ਹੀ ਜਗ੍ਹਾ ਸੀ। ਇਹ 20 ਹੱਥ ਚੌੜੀ ਸੀ ਅਤੇ ਮੰਦਰ ਦੇ ਆਲੇ-ਦੁਆਲੇ ਹਰ ਪਾਸੇ ਸੀ।
11ਪਾਸਿਆਂ ਦੇ ਕਮਰਿਆਂ ਦੇ ਦਰਵਾਜ਼ੇ ਉੱਚੇ ਹੋਏ ਆਧਾਰ ਵੱਲ ਖੁਲ੍ਹਦੇ ਸਨ। ਇੱਕ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ ਅਤੇ ਇੱਕ ਪ੍ਰਵੇਸ਼ ਦੁਆਰ ਦੱਖਣ ਵਾਲੇ ਪਾਸੇ। ਉਠਿਆ ਹੋਇਆ ਆਧਾਰ ਸਾਰੇ ਪਾਸਿਓ 5 ਹਬ੍ਬ ਚੌੜਾ ਸੀ।
12ਸੀਮਾ ਬਧ੍ਧ ਖੇਤਰ ਦੇ ਪੱਛਮ ਵਾਲੇ ਪਾਸੇ ਤੇ ਇੱਕ ਇਮਾਰਤ ਸੀ। ਇਹ ਇਮਾਰਤ 70 ਹੱਥ ਚੌੜੀ ਅਤੇ 90 ਹੱਥ ਲੰਮੀ ਸੀ। ਇਮਾਰਤ ਦੀ ਕੰਧ ਹਰ ਪਾਸਿਓ 5 ਹੱਥ ਮੋਟ�� ਸੀ।
13ਫ਼ੇਰ ਆਦਮੀ ਨੇ ਮੰਦਰ ਨੂੰ ਨਾਪਿਆ। ਮੰਦਰ 100 ਹੱਥ ਲੰਮਾ ਸੀ। ਇਮਾਰਤ ਅਤੇ ਇਸ ਦੀਆਂ ਕੰਧਾਂ ਸਣੇ ਸੀਮਾਬਧ੍ਧ ਖੇਤਰ 100 ਹੱਥ ਲੰਮਾ ਸੀ।
14ਪੂਰਬ ਵਾਲੇ ਪਾਸੇ ਦਾ ਸੀਮਾ ਬਧ੍ਧ ਖੇਤਰ, ਜਿਹੜਾ ਮੰਦਰ ਦੇ ਸਾਮ੍ਹਣੇ ਸੀ, ਉਹ ਵੀ 100 ਹੱਥ ਲੰਮਾ ਸੀ।
15ਆਦਮੀ ਨੇ ਮੰਦਰ ਦੇ ਪਿਛਵਾੜੇ ਦੇ ਸੀਮਾਬਧ੍ਧ ਖੇਤਰ ਵਿਚਲੀ ਇਮਾਰਤ ਦੀ ਲੰਬਾਈ ਨਾਪੀ। ਇਹ ਇੱਕ ਕੰਧ ਤੋਂ ਲੈਕੇ ਦੂਸਰੀ ਕੰਧ ਤੀਕ 100 ਹੱਥ ਸੀ।ਅੱਤ ਪਵਿੱਤਰ ਸਬਾਨ, ਪਵਿੱਤਰ ਸਬਾਨ ਅਤੇ ਵਰਾਂਡਾ ਜਿਸਦਾ ਮੂੰਹ ਅੰਦਰਲੇ ਵਿਹੜੇ ਵੱਲ ਸੀ,
16ਉਸ ਦੀਆਂ ਸਾਰੀਆਂ ਕੰਧਾਂ ਉੱਤੇ ਲੱਕੜੀ ਦੇ ਫ਼ੱਟੇ ਲੱਗੇ ਹੋਏ ਸਨ। ਸਾਰੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਆਲੇ-ਦੁਆਲੇ ਲੱਕੜੀ ਦੀ ਝਾਲਰ ਲਗੀ ਹੋਈ ਸੀ। ਮੰਦਰ ਵਿੱਚ, ਦਰਵਾਜ਼ੇ ਵਾਲੇ ਰਸਤੇ ਕੋਲ ਫ਼ਰਸ਼ ਤੋਂ ਉੱਪਰ ਖਿੜਕੀਆਂ ਤੀਕ ਲੱਕੜੀ ਦੇ ਫ਼ੱਟੇ ਲੱਗੇ ਸਨ ਜਿਹੜੇ ਦਰਵਾਜ਼ੇ ਉੱਪਰਲੀ
17ਕਂਧ ਦੇ ਇੱਕ ਹਿੱਸੇ ਤੱਕ ਜਾਂਦੇ ਸਨ।ਮੰਦਰ ਦੇ ਅੰਦਰਲੇ ਕਮਰੇ ਅਤੇ ਬਾਹਰਲੇ ਕਮਰੇ ਦੀਆਂ ਕੰਧਾਂ ਉੱਤੇ
18ਕਰੂਬੀ ਦੇ ਫ਼ਰਿਸ਼ਤਿਆਂ ਅਤੇ ਖਜ਼ੂਰ ਦੇ ਰੁੱਖਾਂ ਦੀ ਨਕਾਸ਼ੀ ਕੀਤੀ ਗਈ ਸੀ। ਕਰੂਬੀ ਦੇ ਫਰਿਸ਼ਤਿਆਂ ਦੇ ਵਿਚਕਾਰ ਖਜ਼ੂਰ ਦਾ ਰੁੱਖ ਸੀ। ਹਰ ਕਰੂਬੀ ਦੇ ਫ਼ਰਿਸ਼ਤੇ ਦੇ ਦੋ ਚਿਹਰੇ ਸਨ।
19ਇੱਕ ਚਿਹਰਾ ਆਦਮੀ ਦਾ ਚਿਹਰਾ ਸੀ ਜਿਹੜਾ ਇੱਕ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਦੂਸਰਾ ਚਿਹਰਾ ਸ਼ੇਰ ਦਾ ਚਿਹਰਾ ਸੀ ਜਿਹੜਾ ਦੂਸਰੇ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਉਹ ਮੰਦਰ ਦੇ ਹਰ ਪਾਸੇ ਉਕਰੇ ਹੋਏ ਸਨ।
20ਫ਼ਰਸ਼ ਤੋਂ ਲੈਕੇ ਦਰਵਾਜ਼ੇ ਦੇ ਉਤਲੇ ਹਿੱਸੇ ਤੀਕ, ਪਵਿੱਤਰ ਸਬਾਨ ਦੀਆਂ ਸਾਰੀਆਂ ਕੰਧਾਂ ਉੱਤੇ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ।
21ਪਵਿੱਤਰ ਸਬਾਨ ਦੇ ਹਰ ਪਾਸੇ ਦੀਆਂ ਕੰਧਾਂ ਚੌਕੋਰ ਸਨ। ਅੱਤ ਪਵਿੱਤਰ ਸਬਾਨ ਦੇ ਸਾਮ੍ਹਣੇ ਕੋਈ ਚੀਜ਼ ਸੀ ਜਿਹੜੀ
22ਲੱਕੜੀ ਦੀ ਬਣੀ ਜਗਵੇਦੀ ਵਰਗੀ ਨਜ਼ਰ ਆਉਂਦੀ ਸੀ। ਇਹ 3 ਹੱਥ ਉੱਚੀ ਅਤੇ 2 ਹੱਥ ਲੰਮੀ ਸੀ। ਇਸਦੇ ਕੋਨੇ ਇਸਦਾ ਆਧਾਰ ਅਤੇ ਇਸਦੇ ਪਾਸੇ ਲਕੜੀ ਦੇ ਸਨ। ਆਦਮੀ ਨੇ ਮੈਨੂੰ ਆਖਿਆ, "ਇਹੀ ਉਹ ਮੇਜ਼ ਹੈ ਜਿਹੜਾ ਯਹੋਵਾਹ ਦੇ ਸਾਮ੍ਹਣੇ ਹੈ।"
23ਪਵਿੱਤਰ ਸਬਾਨ ਅਤੇ ਅੱਤ ਪਵਿੱਤਰ ਸਬਾਨ, ਦੋਹਾਂ ਦਾ ਇੱਕ ਦੂਸਰਾ ਦਰਵਾਜ਼ਾ ਸੀ
24ਹਰ ਦਰਵਾਜ਼ਾ ਦੋ ਛੋਟੇ ਦਰਵਾਜ਼ਿਆਂ ਦਾ ਬਣਿਆ ਹੋਇਆ ਸੀ। ਹਰ ਦਰਵਾਜ਼ਾ ਅਸਲ ਵਿੱਚ ਦੋ ਝੂਲਦੇ ਦਰਵਾਜ਼ੇ ਸਨ।
25ਅਤੇ ਪਵਿੱਤਰ ਸਬਾਨ ਦੇ ਦਰਵਾਜ਼ਿਆਂ ਉੱਤੇ ਵੀ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ। ਉਹ ਉਨ੍ਹਾਂ ਵਰਗੇ ਹੀ ਸਨ ਜਿਹੜੇ ਕੰਧਾਂ ਉੱਤੇ ਉਕਰੇ ਹੋਏ ਸਨ। ਵਰਾਂਡਾ ਦੇ ਸਾਮ੍ਹਣੇ ਵਾਲੇ ਪਾਸੇ ਉੱਪਰ ਲੱਕੜੀ ਦੀ ਛੱਤ ਸੀ।
26ਵਰਾਂਡਾ ਦੀਆਂ ਦੋਹਾਂ ਪਾਸਿਆਂ ਦੀਆਂ ਕੰਧਾਂ, ਵਰਾਂਡਾ ਉਤਲੀ ਛੱਤ ਉੱਤੇ, ਅਤੇ ਮੰਦਰ ਦੇ ਦੁਆਲੇ ਦੇ ਕਮਰਿਆਂ ਉੱਤੇ ਫ਼ਰੇਮ ਵਾਲੀਆਂ ਖਿੜਕੀਆਂ ਅਤੇ ਖਜ਼ੂਰ ਦੇ ਰੁੱਖ ਸਨ।