Loading Bible Translation
First-time download in progress. This may take a few seconds…
Punjabi Bible Wordproject Bible
69 verses
1ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਲੋਕਾਂ ਨੂੰ ਕੈਦੀਆਂ ਵਜੋ ਬਾਬਲ ਨੂੰ ਲੈ ਗਿਆ ਸੀ। ਇਹ ਸਾਰੇ ਲੋਕ ਯਰੂਸ਼ਲਮ ਅਤੇ ਯਹੂਦਾਹ ਨੂੰ ਵਾਪਸ ਪਰਤੇ ਅਤੇ ਇਨ੍ਹਾਂ ਵਿੱਚੋਂ ਹਰ ਕੋਈ ਮੁੜ ਆਪਣੇ ਸ਼ਹਿਰ ਵਿੱਚ ਵਾਪਸ ਪਰਤਿਆ।
2ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉਨ੍ਹ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:
3ਫਰੋਸ਼ ਦੇ ਉੱਤਰਾਧਿਕਾਰੀਆਂ ਚੋ 2,172
4ਸ਼ਫਟਯਾਹ ਦੇ ਉੱਤਰਾਧਿਕਾਰੀ 372
5ਆਰਹ ਦੇ ਉੱਤਰਾਧਿਕਾਰੀ 775
6ਫਹਬ ਮੋਆਬ ਦੇ ਉੱਤਰਾਧਿਕਾਰੀ, ਜੋ ਕਿ ਯੇਸ਼ੂਆ ਅਤੇ ਯੋਆਬ ਦੇ ਉੱਤਰਾਧਿਕਾਰੀ ਹਨ 2,812
7ਏਲਾਮ ਦੇ ਉੱਤਰਾਧਿਕਾਰੀ 1,254
8ਜ਼ੱਤੂ ਦੇ ਉੱਤਰਾਧਿਕਾਰੀ
9459 ਜ਼ਕ੍ਕਈ ਦੇ ਉੱਤਰਾਧਿਕਾਰੀ 760
10ਬਾਨੀ ਦੇ ਉੱਤਰਾਧਿਕਾਰੀ 642
11ਬੇਬਾਈ ਦੇ ਉੱਤਰਾਧਿਕਾਰੀ 623
12ਅਜ਼ਗਾਦ ਦੇ ਉੱਤਰਾਧਿਕਾਰੀ 1,222
13ਅਦੋਨੀਕਾਮ ਦੇ ਉੱਤਰਾਧਿਕਾਰੀ 666
14ਬਿਗਵਾਈ ਦੇ ਉੱਤਰਾਧਿਕਾਰੀ 2,056
15ਆਦੀਨ ਦੇ ਉੱਤਰਾਧਿਕਾਰੀ 454
16ਹਿਜ਼ਕੀਯਾਹ ਲਈ ਆਟੇਰ ਦੇ ਉੱਤਰਾਧਿਕਾਰੀ 98
17ਬੇਸਾਈ ਦੇ ਉੱਤਰਾਧਿਕਾਰੀ 323
18ਯੋਰਾਹ ਦੇ ਉੱਤਰਾਧਿਕਾਰੀ 112
19ਹਾਸ਼ੂਮ ਦੇ ਉੱਤਰਾਧਿਕਾਰੀ ਚੋ 223
20ਗਿਬ੍ਬਾਰ ਦੇ ਉੱਤਰਾਧਿਕਾਰੀ 95
21ਬੈਤਲਹਮ ਸ਼ਹਿਰ ਵਿੱਚੋਂ 123
22ਨਟੋਫਾਹ ਸ਼ਹਿਰ ਵਿੱਚੋਂ 56
23ਅਨਾਬੋਬ ਸ਼ਹਿਰ ਵਿੱਚੋਂ 128
24ਅਜ਼ਮਾਵਖ ਸ਼ਹਿਰ ਵਿੱਚੋਂ 42
25ਕਿਰਯਖ ਆਰੀਮ ਕਫੀਰਾਹ ਅਤੇ ਬਏਰੋਬ ਸ਼ਹਿਰ ਵਿੱਚੋਂ 743
26ਹਾਮਾਹ ਤੇ ਗਾਬਾ ਸ਼ਹਿਰ ਵਿੱਚੋਂ 621
27ਮਿਕਮਾਸ ਸ਼ਹਿਰ ਵਿੱਚੋਂ 122
28ਬੈਬੇਲ ਅਤੇ ਆਈ ਸ਼ਹਿਰ ਵਿੱਚੋਂ 223
29ਨਬੋ ਸ਼ਹਿਰ ਚੋ 52
30ਮਗਬੀਸ਼ ਵਿੱਚੋਂ 156
31ਏਲਾਮ ਨਾਂ ਦੇ ਇੱਕ ਦੂਸਰੇ ਸ਼ਹਿਰ ਵਿੱਚੋਂ 1,254
32ਹਾਰੀਮ ਸ਼ਹਿਰ ਤੋਂ ਤਿੰਨ 320
33ਹਦੀਦ ਅਤੇ ਉਨੋ ਸ਼ਹਿਰ ਵਿੱਚੋਂ 725
34ਯੋਰੇਹ ਸ਼ਹਿਰ ਚੋ 345
35ਸਨਾਆਹ ਸ਼ਹਿਰ ਤੋਂ 3,630
36ਜਾਜਕਾਂ ਦੀ ਸੂਚੀ ਇਸ ਪ੍ਰਕਾਰ ਸੀ: ਯੇਸੂਆ ਦੇ ਘਰਾਣੇ ਰਾਹੀਂ ਯਦਅਯਾਹ ਦੇ ਉੱਤਰਾਧਿਕਾਰੀ : 973
37ਇਂਮੇਰ ਦੇ ਉੱਤਰਾਧਿਕਾਰੀਆਂ ਚੋ 1,052
38ਪਸ਼ਹੂਰ ਦੇ ਉੱਤਰਾਧਿਕਾਰੀਆਂ ਚੋ 1,247
39ਗਰੀਮ ਦੇ ਉੱਤਰਾਧਿਕਾਰੀਆਂ ਚੋ 1,017
40ਲੇਵੀਆਂ ਦੇ ਘਰਾਣੇ ਚੋ ਜਿਹੜੇ ਲੋਕ ਸਨ:ਹੋਦਵਯਾਹ ਦੇ ਉੱਤਰਾਧਿਕਾਰੀਆਂ ਰਾਹੀਂ ਯੇਸ਼ੂਆ ਅਤੇ ਕਦਮੀਏਲ ਦੇ ਉੱਤਰਾਧਿਕਾਰੀ 74
41ਗਵਯ੍ਯਾਂ ਦੀ ਸੂਚੀ ਇਸ ਤਰਾਂ੍ਹ ਹੈ:ਅਸਾਫ ਦੇ ਉੱਤਰਾਧਿਕਾਰੀਆਂ ਵਿੱਚੋਂ 128
42ਮੰਦਰ ਦੇ ਫ਼ਾਟਕਾਂ ਦੇ ਦਰਬਾਨਾਂ ਦੇ ਉੱਤਰਾਧਿਕਾਰੀਆਂ ਚੋ ਲੋਕ ਇਸ ਤਰ੍ਹਾਂ ਸਨ:ਸਲ੍ਲੂਮ, ਅਟੇਰ, ਟਲਮੋਨ, ਅਕੂਬ, ਹਟੀਟਾ ਅਤੇ ਸੋਬਈ ਦੇ ਉੱਤਰਾਧਿਕਾਰੀ 139
43ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੂਫਾ ਅਤੇ ਟਬ੍ਬਉਬ,
44ਕੇਰੋਸ ,ਸੀਅਹਾ ਪਾਦੋਨ ਦੇ ਉੱਤਰਾਧਿਕਾਰੀ,
45ਲਬਾਨਾਹ, ਹਗਾਬਾਹ ਅੱਕੂਬ ਦੇ ਉੱਤਰਾਧਿਕਾਰੀ,
46ਹਾਗਾਬ, ਸ਼ਮਲਈ ਹਾਨਾਨ ਦੇ ਉੱਤਰਾਧਿਕਾਰੀ,
47ਗਿਦ੍ਦੇਲ, ਰਾਹਰ ਰਆਯਾਹ ਦੇ ਉੱਤਰਾਧਿਕਾਰੀ,
48ਰਸੀਨ, ਨਕੋਦਾ ਗਜ਼ਾਮ ਦੇ ਉੱਤਰਾਧਿਕਾਰੀ,
49ਉਜ਼ਾ, ਪ੍ਪਾਮੇਅਹ ਬੇਸਾਈ ਦੇ ਉੱਤਰਾਧਿਕਾਰੀ,
50ਅਸਨਾਹ, ਮਊਨੀਮ ਨਫੁਸੀਮ ਦੇ ਉੱਤਰਾਧਿਕਾਰੀ।
51ਬਕਬੂਕ, ਹਕੂਫਾ ਹਰਹੂਰ ਦੇ ਉੱਤਰਾਧਿਕਾਰੀ।
52ਬਸਲੂਬ ਮਹੀਦਾ, ਹਰਸ਼ਾ ਦੇ ਉੱਤਰਾਧਿਕਾਰੀ,
53ਬਰਕੋਸ, ਸੀਸਰਾ, ਬਾਮਹ ਦੇ ਉੱਤਰਾਧਿਕਾਰੀ।
54ਨਸੀਹ ਅਤੇ ਹਟੀਫਾ ਦੇ ਉੱਤਰਾਧਿਕਾਰੀ।
55ਸੁਲੇਮਾਨ ਦੇ ਸੇਵਕਾਂ ਇਸ ਪ੍ਰਕਾਰ ਸਨ: ਸੋਟਈ, ਸੋਫਰਬ ਪਰੂਦਾ ਦੇ ਉੱਤਰਾਧਿਕਾਰੀ,
56ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,
57ਸ਼ਫਟਯਾਹ, ਹਟ੍ਟੀਲ, ਪੋਕਰਬ,- ਹਸ੍ਸਬਾਇਮ, ਅਤੇ ਆਮੀ ਦੇ ਉੱਤਰਾਧਿਕਾਰੀ
58ਸਾਰੇ ਮੰਦਰ ਦੇ ਸੇਵਕਾਂ ਅਤੇ ਸੁਲੇਮਾਨ ਦੇ ਸੇਵਕਾਂ ਦੇ ਉੱਤਰਾਧਿਕਾਰੀਆਂ ਦੀ ਗਿਣਤੀ 392 ਸੀ।
59ਕੁਝ ਲੋਕ ਯਰੂਸ਼ਲਮ ਵਿੱਚ ਤੇਲ- ਮੇਹਲ, ਤੇਲ- ਹਰਸਾ, ਕਰੂਬ, ਅਦ੍ਦਾਨ ਅਤੇ ਇਂਮੇਰ ਦੇ ਸ਼ਹਿਰਾਂ ਤੋਂ ਸਨ, ਪਰ ਉਹ ਇਹ ਸਾਬਿਤ ਨਾ ਕਰ ਸਕੇ ਕਿ ਉਨ੍ਹਾਂ ਦੇ ਘਰਾਣੇ ਇਸਰਾਏਲ ਦੇ ਘਰਾਣਿਆਂ ਵਿੱਚੋਂ ਸਨ।
60ਦਲਾਯਾਹ ਦੀ ਅੰਸ, ਟੋਬੀਯਾਹ ਦੀ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਚੋ 652,
61ਜਾਜਕਾਂ ਦੇ ਘਰਾਣਿਆਂ ਵਿੱਚੋਂ ਉੱਤਰਾਧਿਕਾਰੀ ਇਉਂ ਸਨ:ਹਬ੍ਬਯਾਹ ਦੇ ਉੱਤਰਾਧਿਕਾਰੀ, ਹਕੋਸ਼ ਦੇ ਉੱਤਰਾਧਿਕਾਰੀ, ਬਰਜ਼ਿਲਈ ਦੇ ਉੱਤਰਾਧਿਕਾਰੀ (ਜੇਕਰ ਕੋਈ ਆਦਮੀ ਗਿਲਆਦ ਦੇ ਬਰਜਿਲਈ ਦੀਆਂ ਧੀਆਂ ਨਾਲ ਵਿਆਹਿਆ ਗਿਆ, ਉਹ ਬਰਜਿਲਈ ਦੇ ਨਾਮ ਤੋਂ ਬੁਲਾਇਆ ਜਾਂਦਾ ਸੀ।)
62ਇਨ੍ਹਾਂ ਮਨੁੱਖਾਂ ਨੇ ਆਪਣੇ ਘਰਾਣੇ ਦੇ ਇਤਿਹਾਸ ਨੂੰ ਜਾਨਣਾ ਚਾਹਿਆ ਪਰ ਉਹ ਖੋਜ ਨਾ ਸਕੇ। ਇਨ੍ਹਾਂ ਦੇ ਨਾਂ ਜਾਜਕਾਂ ਦੀ ਫਹਰਿਸਤ ਵਿੱਚ ਦਰਜ ਨਹੀ ਸਨ ਅਤੇ ਇਹ ਉਹ ਸਾਬਿਤ ਨਾ ਕਰ ਸਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸ ਲਈ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਦੀ ਆਗਿਆ ਨਹੀਂ ਸੀ।
63ਤੱਦ ਰਾਜਪਾਲ ਨੇ ਆਖਿਆ, "ਜਦ ਤੀਕ ਓਥੇ ਕੋਈ ਜਾਜਕ ਨਾ ਹੋਵੇ ਜੋ ਉਰੀਮ ਅਤੇ ਬੁਂਮੀਮ ਬਾਰੇ ਜਾਨਕਾਰੀ ਦੇ ਸਕੇ ਤਦ ਤੀਕ ਉਹ ਅੱਤ ਪਵਿੱਤਰ ਵਸਤਾਂ ਵਿੱਚੋਂ ਕੁਝ ਨਾ ਖਾਣ।
64ਕੁਲ ਮਿਲਾ ਕੇ ਉਸ ਵਿੱਚ ਜਿਹੜੇ ਵਾਪਸ ਆਏ ਸਨ ਉਨ੍ਹਾਂ ਦੀ ਗਿਣਤੀ 42,360 ਸੀ।
65ਇਹ ਗਿਣਤੀ ਉਨ੍ਹਾਂ ਦੇ 7 ,337 ਦਾਸ ਤੇ ਦਾਸੀਆਂ ਨੂੰ ਗਿਣੇ ਬਿਨਾ ਸੀ। ਉਨ੍ਹਾਂ ਦੇ ਨਾਲ 200 ਗਾਇਕ ਤੇ ਗਾਇਕਾਵਾਂ ਵੀ ਸਨ।
66ਉਨ੍ਹਾਂ ਕੋਲ 736 ਘੋੜੇ, 245 ਖਚ੍ਚਰ, 435 ਊਠ ਅਤੇ 6 ,720 ਖੋਤੇ ਸਨ।
68ਜਦ ਉਹ ਸਮੂਹ ਯੋਹਵਾਹ ਦੇ ਮੰਦਰ ਯਰੂਸ਼ਲਮ ਵਿੱਚ ਪੁਜਿਆ ਤ੍ਤਦ ਪਰਿਵਾਰਾਂ ਦੇ ਮੁਖੀਆਂ ਨੇ ਮੰਦਰ ਦੇ ਨਿਰਮਾਣ ਲਈ ਤੋਂਹਫੇ ਭੇਂਟ ਕੀਤੇ ਤਾਂ ਜੋ ਉਸ ਬਾਵੇਂ ਜਿੱਥੇ ਮੰਦਰ ਨਸ਼ਟ ਕੀਤਾ ਗਿਆ ਸੀ ਉਸ ਬਾਂਵੇਂ ਉਹ ਨਵਾਂ ਮੰਦਰ ਉਸਾਰ ਸਕਣ।
69ਉਨ੍ਹਾਂ ਲੋਕਾਂ ਨੇ ਆਪਣੇ ਵਿਤ੍ਤ ਮੁਤਾਬਕ ਭੇਟਾਂ ਦਿੱਤੀਆਂ। ਜੋ ਭੇਟਾ ਉਨ੍ਹਾਂ ਨੇ ਮੰਦਰ ਦੇ ਨਿਰਮਾਣ ਲਈ ਕੀਤੀ ਉਸ ਵਿੱਚ ਤਕਰੀਬਨ 500 ਕਿਲ ਸੋਨਾ, 3,000 ਕਿੱਲੋ ਦੇ ਕਰੀਬ ਚਾਂਦੀ ਸੀ ਅਤੇ ਜਾਜਕਾਂ ਦੇ ਪਹਿਨਣ ਲਈ 100 ਚੋਗੇ।
70ਫ਼ੇਰ ਜਾਜਕ, ਲੇਵੀ ਅਤੇ ਕੁਝ ਹੋਰ ਲੋਕ ਯਰੂਸ਼ਲਮ ਅਤੇ ਇਸਦੇ ਦੁਆਲੇ ਦੇ ਇਲਾਕੇ 'ਚ ਜਾਕੇ ਵਸ ਗਏ। ਇਸ ਟੋਲੇ ਵਿੱਚ ਗਵਯ੍ਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸ਼ਾਮਲ ਸਨ। ਬਾਕੀ ਦੇ ਇਸਰਾਏਲੀ ਆਪਣੇ ਖੁਦ ਦੇ ਨਗਰਾਂ ਵਿੱਚ ਵਸ ਗਏ।