Loading Bible Translation
First-time download in progress. This may take a few seconds…
Punjabi Bible Wordproject Bible
13 verses
1ਇਉਂ ਸੱਤਵੇ ਮਹੀਨੇ ਵਿੱਚ, ਜਿਹੜੇ ਇਸਰਾਏਲੀ ਆਪਣੇ ਨਗਰਾਂ ਵਿੱਚ ਵਸ ਗਏ ਸਨ, ਯਰੂਸ਼ਲਮ ਨੂੰ ਗਏ।
2ਤੱਦ ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸਦੇ ਨਾਲ ਦੇ ਜਾਜਕਾਂ ਅਤੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਸਮੇਤ ਉਸ ਦੇ ਭਰਾਵਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਉਸਾਰਨੀ ਸ਼ੁਰੂ ਕਰ ਦਿੱਤੀ ਤਾਂ ਜੋ ਉਹ ਇਸ ਉੱਪਰ ਹੋਮ ਦੀਆਂ ਬਲੀਆਂ ਚੜਾ ਸਕਣ। ਉਨ੍ਹਾਂ ਨੇ ਇਹ ਜਗਵੇਦੀ ਉਵੇਂ ਹੀ ਬਣਾਈ ਜਿਵੇਂ ਕਿ ਮੂਸਾ ਦੀ ਬਿਵਸਬਾ ਵਿੱਚ ਕਿਹਾ ਗਿਆ ਸੀ। ਮੂਸਾ ਪਰਮੇਸ਼ੁਰ ਦਾ ਖਾਸ ਸੇਵਕ ਸੀ।
3ਉਹ ਲੋਕ ਆਪਣੇ ਨਜ਼ਦੀਕ ਰਹਿੰਦੇ ਹੋਰ ਲੋਕਾਂ ਤੋਂ ਡਰਦੇ ਸਨ, ਪਰ ਉਨ੍ਹਾਂ ਅੱਗੇ ਰੁਕਾਵਟ ਨਾ ਪਾਈ ਗਈ ਤਾਂ ਉਨ੍ਹਾਂ ਨੇ ਪੁਰਾਣੀ ਨੀਂਹ ਉੱਤੇ ਹੀ ਜਗਵੇਦੀ ਤਿਆਰ ਕੀਤੀ। ਫ਼ੇਰ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਹੋਮ ਦੀਆਂ ਬਲੀਆਂ ਚੜਾਈਆਂ। ਇਉਂ ਰੋਜ਼ ਸਵੇਰੇ ਸ਼ਾਮ ਉਨ੍ਹਾਂ ਨੇ ਹੋਮ ਦੀਆਂ ਬਲੀਆਂ ਚੜਾਈਆਂ।
4ਫਿਰ ਉਨ੍ਹਾਂ ਨੇ ਲਿਖੇ ਮੁਤਾਬਕ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਦਿਨ ਸਹੀ ਗਿਣਤੀ ਮੁਤਾਬਕ ਹੋਮ ਦੀਆਂ ਭੇਟਾਂ ਚੜਾਈਆਂ।
5ਫ਼ੇਰ ਉਨ੍ਹਾਂ ਨੇ ਰੋਜ਼ ਦੀ ਹੋਮ ਦੀ ਭੇਟ ਅਤੇ ਅਮਸਿਆ ਅਤੇ ਯਹੋਵਾਹ ਦੇ ਸਾਰੇ ਪਵਿੱਤਰ ਪਰਬਾਂ ਲਈ ਬਲੀਆਂ ਚੜਾਈਆਂ। ਇਸ ਤੋਂ ਇਲਾਵਾ, ਲੋਕਾਂ ਨੇ ਹੋਰ ਵੀ ਵਸਤਾਂ ਚੜਾਈਆਂ ਜੋ ਉਹ ਯਹੋਵਾਹ ਨੂੰ ਦੇਣੀਆਂ ਚਾਹੁੰਦੇ ਸਨ।
6ਸੱਤਵੇਂ ਮਹੀਨੇਦੇ ਪਹਿਲੇ ਦਿਨ ਤੋਂ ਉਹ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜਾਉਣ ਲੱਗ ਪਏ, ਪਰ ਇਹ ਸਭ ਕੁਝ ਮੰਦਰ ਦੀ ਉਸਾਰੀ ਤੋਂ ਪਹਿਲਾਂ ਹੀ ਸ਼ੁਰੂ ਹੋ ਗਿਆ।
7ਸੋ ਉਨ੍ਹਾਂ ਨੇ ਸੰਗਤਰਾਸ਼ਾਂ ਅਤੇ ਤਰਖਾਣਾਂ ਨੂੰ ਪੈਸੇ ਦਿੱਤੇ ਅਤੇ ਸੀਦੋਨੀਆਂ ਅਤੇ ਸੂਰੀਆਂ ਨੂੰ ਭੋਜਨ, ਪੇਯ ਅਤੇ ਤੇਲ ਦਿੱਤਾ ਤਾਂ ਜੋ ਉਹ ਫਾਰਸ ਦੇ ਪਾਤਸ਼ਾਹ ਕੋਰਸ਼ ਦੀ ਆਗਿਆ ਮੁਤਾਬਕ ਲਬਨੋਨ ਤੋਂ ਦਿਆਰ ਦੀ ਲੱਕੜ ਸਮੁਦਰ ਰਾਹੀਂ ਯਾਫਾ ਨੂੰ ਲਿਆ ਸਕਣ।
8ਤਦ ਉਨ੍ਹਾਂ ਦੇ ਪਰਮੇਸ਼ੁਰ ਦੇ ਮੰਦਰ ਵਿੱਚ, ਜੋ ਕਿ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਮਗਰੋਂ ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਅਤੇ ਲੇਵੀਆਂ ਨੇ ਅਤੇ ਉਨ੍ਹਾਂ ਨੇ ਜੋ ਕੈਦ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ। ਲੇਵੀਆਂ ਨੂੰ ਜੋ 20 ਸਾਲਾਂ ਦੇ ਜਾਂ ਇਸ ਤੋਂ ਵਧ ਉਮਰ ਦੇ ਸਨ ਨੂੰ ਯਾਹਵੇਹ ਦੇ ਮੰਦਰ ਦੇ ਕੰਮ ਦੀ ਦੇਖ ਭਾਲ ਉੱਪਰ ਲੱਗਾਇਆ।
9ਜਿਨ੍ਹਾਂ ਆਦਮੀਆਂ ਨੇ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੇ ਕੰਮ ਦੀ ਦੇਖ ਭਾਲ ਕੀਤੀ ਉਹ ਸਨ: ਯੇਸ਼ੂਆ ਤੇ ਉਸ ਦੇ ਪੁੱਤਰ ਕਦਮੀਏਲ ਅਤੇ ਉਸਦੇ ਪੁੱਤਰ ਅਤੇ ਰਿਸ਼ਤੇਦਾਰ (ਯਹੂਦਾਹ ਦੇ ਉੱਤਰਾਧਿਕਾਰੀ) ਹੇਨਾ ਦਾਦ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਜੋ ਕਿ ਲੇਵੀ ਸਨ,
10ਇਮਾਰਤਕਾਰਾਂ ਨੇ ਯਹੋਵਾਹ ਦੇ ਮੰਦਰ ਦੀ ਨੀਂਹ ਦਾ ਕਾਰਜ ਪੂਰਾ ਕੀਤਾ। ਜਦੋਂ ਇਹ ਕਾਰਜ ਪੂਰਾ ਹੋਇਆ ਤਾਂ ਜਾਜਕਾਂ ਨੇ ਆਪਣੇ ਜਾਜਕਾਂ ਵਾਲੇ ਵਸਤਰ ਪਹਿਨੇ ਅਤੇ ਆਪਣੀਆਂ ਤੂਰ੍ਹੀਆਂ ਫੜੀਆਂ ਅਤੇ ਆਸਾਫ਼ ਦੇ ਉੱਤਰਾਧਿਕਾਰੀਆਂ, ਲੇਵੀਆਂ ਨੇ ਆਪਣੇ ਛੈਣੇ ਲੇ। ਉਹ ਸਭ ਆਪੋ-ਆਪਣੀ ਬਾਂਵੇ ਯੋਹਵਾਹ ਦੀ ਉਸਤਤ ਲਈ ਖੜੇ ਸਨ। ਇਹ ਸਭ ਜਿਵੇਂ ਕਿ ਪਹਿਲਾਂ ਇਸਰਾਏਲ ਦੇ ਪਾਤਸ਼ਾਹ ਦਾਊਦ ਦਾ ਹੁਕਮ ਹੋਇਆ ਸੀ ਉਸੇ ਮੁਤਾਬਕ ਹੋਇਆ।
11ਫਿਰ ਉਨ੍ਹਾਂ ਸਭ ਨੇ ਉਸਤਤ ਦੇ ਗੀਤ ਗਾਏ ਅਤੇ ਯਹੋਵਾਹ ਦਾ ਸ਼ੁਕਰਾਨਾ ਕੀਤਾ ਕਿ ਉਹ ਬਹੁਤ ਭਲਾ ਹੈ ਅਤੇ ਉਸ ਦਾ ਪਿਆਰ ਅਤੇ ਮਿਹਰ ਇਸਰਾਏਲ ਵਾਸਤੇ ਹਮੇਸ਼ਾ ਹੈ। ਫਿਰ ਸਭ ਲੋਕਾਂ ਨੇ ਉੱਚੀ ਆਵਾਜ਼ ਵਿੱਚ ਯਹੋਵਾਹ ਦੀ ਉਸਤਤ ਕੀਤੀ, ਇਹ ਸਭ ਇਸ ਲਈ ਹੋਇਆ ਕਿਉਂ ਕਿ ਮੰਦਰ ਦੀ ਨੀਂਹ ਦਾ ਕਾਰਜ ਸੰਪੰਨ ਹੋ ���ਿਆ ਸੀ।
12ਪਰ ਬਹੁਤ ਸਾਰੇ ਬਜ਼ੁਰਗ ਜਾਜਕ, ਲੇਵੀ ਅਤੇ ਘਰਾਣਿਆਂ ਦੇ ਆਗੂ ਰੋਣ ਲੱਗ ਪਏ ਕਿਉਂ ਕਿ ਇਨ੍ਹਾਂ ਨੇ ਪਹਿਲੇ ਮੰਦਰ ਨੂੰ ਵੀ ਵੇਖਿਆ ਹੋਇਆ ਸੀ। ਇਸਲਈ ਜਦੋਂ ਉਨ੍ਹਾਂ ਨੇ ਇਸ ਮੰਦਰ ਦੀਆਂ ਨੀਹਾਂ ਵੇਖੀਆਂ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਏ। ਜਦ ਕਿ ਬਾਕੀ ਦੇ ਕੁਝ ਲੋਕ ਬੜੇ ਖੁਸ਼ ਸਨ ਅਤੇ ਸ਼ੋਰ ਮਚਾ ਰਹੇ ਸਨ।
13ਦੂਰ ਤੀਕ ਆਵਾਜ਼ਾਂ ਸੁਣਾਈ ਦੇ ਰਹੀਆਂ ਸਨ। ਉਨ੍ਹਾਂ ਸਭਨਾਂ ਨੇ ਮਿਲ ਕੇ ਇੰਨਾ ਸ਼ੋਰ ਮਚਾਇਆ ਹੋਇਆ ਸੀ ਕਿ ਰੋਣ ਤੇ ਹੱਸਣ ਦੀਆਂ ਆਵਾਜ਼ ਵਿੱਚ ਭੇਦ ਕਰਨਾ ਔਖਾ ਸੀ।