Loading Bible Translation
First-time download in progress. This may take a few seconds…
Punjabi Bible Wordproject Bible
24 verses
1ਉਥੋਂ ਦੇ ਲੋਕ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਦੇ ਵਿਰੁੱਧ ਸਨ। ਜਦੋਂ ਉਨ੍ਹਾਂ ਵਿਰੋਧੀਆਂ ਨੂੰ ਪਤਾ ਲੱਗਾ ਕਿ ਉਹ ਲੋਕ ਜੋ ਦੇਸ਼ ਨਿਕਾਲੇ ਤੋਂ ਵਾਪਸ ਮੁੜੇ ਸਨ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਲਈ ਇੱਕ ਮੰਦਰ ਉਸਾਰ ਰਹੇ ਸਨ।
2ਤਾਂ ਇਹ ਵਿਰੋਧੀ ਜ਼ਰੂੱਬਾਬਲ ਅਤੇ ਉਸ ਦੇ ਘਰਾਣਿਆ ਦੇ ਮੁਖੀਆਂ ਕੋਲ ਆਏ ਅਤੇ ਕਿਹਾ, "ਸਾਨੂੰ ਵੀ ਇਸ ਨੂੰ ਉਸਾਰਨ ਵਿੱਚ ਤੁਹਾਡੀ ਮਦਦ ਕਰਨ ਦੇਵੋ ਕਿਉਂ ਕਿ ਤੁਹਾਡੇ ਵਾਂਗ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਸਹਾਇਤਾ ਲੋਚਦੇ ਹਾਂ ਅਤੇ ਅਸੀਂ ਅੱਸ਼ੂਰ ਦੇ ਪਾਤਸ਼ਾਹ, ਏਸਰ ਹਦਨ ਦੇ ਦਿਨਾਂ ਤੋਂ, ਬਲੀਆਂ ਚੜਾਉਂਦੇ ਆ ਰਹੇ ਹਾਂ, ਜੋ ਸਾਨੂੰ ਇੱਥੇ ਲਿਆਇਆ ਸੀ।"
3ਪਰ ਜ਼ਰੂੱਬਾਬਲ, ਯੇਸ਼ੂਆ ਅਤੇ ਇਸਰਾਏਲ ਦੇ ਘਰਾਣਿਆਂ ਤੇ ਹੋਰ ਆਗੂਆਂ ਨੇ ਕਿਹਾ, "ਨਹੀਂ ਤੁਸੀਂ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਨਿਰਮਾਣ ਲਈ ਸਾਡੀ ਮਦਦ ਨਹੀਂ ਕਰ ਸਕਦੇ ਸਿਰਫ ਯਹੋਵਾਹ ਲਈ ਅਸੀਂ ਹੀ ਭਵਨ ਬਣਾ ਸਕਦੇ ਹਾਂ ਉਹ ਇਸਰਾਏਲ ਦਾ ਪਰਮੇਸ਼ੁਰ ਹੈ ਸਾਨੂੰ ਫਾਰਸ ਦੇ ਪਾਤਸ਼ਾਹ ਕੋਰਸ਼ ਦਾ ਇਹੀ ਹੁਕਮ ਹੈ।"
4ਤਾਂ ਉਸ ਧਰਤੀ ਦੇ ਲੋਕਾਂ ਦਾ ਹੌਂਸਲਾ ਤੌੜ ਦਿੱਤਾ ਅਤੇ ਉਨ੍ਹਾਂ ਨੂੰ ਇਸਦੀ ਉਸਾਰੀ ਕਰਨ ਤੋਂ ਡਰਾ ਦਿੱਤਾ।
5ਉਨ੍ਹਾਂ ਨੇ ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਦਿਨਾਂ ਤੋਂ ਲੈਕੇ ਦਾਰਾ ਦੇ ਫਾਰਸ ਦਾ ਪਾਤਸ਼ਾਹ ਬਨਣ ਤੀਕ ਉਨ੍ਹਾਂ ਦੀਆਂ ਵਿਉਂਤਾਂ ਨੂੰ ਤਬਾਹ ਕਰਨ ਲਈ ਸਰਕਾਰੀ ਸਲਾਹਕਾਰਾਂ ਨੂੰ ਉਨ੍ਹਾਂ ਦੇ ਖਿਲਾਫ਼ ਕੰਮ ਕਰਨ ਲਈ ਭਾੜੇ ਤੇ ਲਿਆ।
6ਉਹ ਯਹੂਦੀਆਂ ਨੂੰ ਇਸ ਕਾਰਜ ਤੋਂ ਰੋਕਣ ਲਈ ਫਾਰਸ ਦੇ ਪਾਤਸ਼ਾਹ ਨੂੰ ਚਿੱਠੀਆਂ ਲਿਖਣ ਦੀ ਹਦ੍ਦ ਤੀਕ ਵੀ ਚਲੇ ਗਏ। ਅਹਸ਼ਵੇਰੋਸ਼ ਦੇ ਸ਼ਾਸਨਕਾਲ ਵਿੱਚ ਉਸ ਦੇ ਸ਼ਾਸਨਕਾਲ ਦੇ ਸ਼ੁਰੂ ਵਿੱਚ, ਉਨ੍ਹਾਂ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੇ ਵਿਰੁੱਧ ਚਿੱਠੀਆਂ ਲਿਖੀਆਂ।
7ਉਪਰੰਤ ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਬਰਦਾਬ, ਟਾਬਏਲ ਤੇ ਉਸਦੇ ਬਾਕੀ ਸਾਥੀਆਂ ਨੇ ਅਰਤਹਸ਼ਸ਼ਤਾ ਨੂੰ ਲਿਖਿਆ। ਇਹ ਚਿੱਠੀ ਅਰਾਮੀ ਲਿਖਾਈ ਵਿੱਚ ਲਿਖੀ ਗਈ ਸੀ ਅਤੇ ਅਰਾਮੀ ਵਿੱਚ ਅਨੁਵਾਦ ਕੀਤੀ ਹੋਈ ਸੀ।
8ਰਹੂਮ ਰਾਜ ਮੰਤਰੀ ਅਤੇ ਸ਼ਿਮਸਈ ਸਕੱਤਰ ਨੇ ਯਰੂਸ਼ਲਮ ਦੇ ਲੋਕਾਂ ਦੇ ਵਿਰੁੱਧ ਚਿੱਠੀ ਲਿਖੀ। ਇਹ ਚਿੱਠੀ ਉਨ੍ਹਾਂ ਅਰਤਹਸ਼ਸ਼ਤਾ ਪਾਤਸ਼ਾਹ ਨੂੰ ਲਿਖੀ ਜੋ ਇਉਂ ਸੀ:
9ਕਮਾਨ ਅਧਿਕਾਰੀ ਰਹੂਮ ਅਤੇ ਸ਼ਿਮਸਈ ਸਕੱਤਰ ਤੇ ਉਨ੍ਹਾਂ ਦੇ ਬਾਕੀ ਸਾਥੀਆਂ, ਨਿਆਂਕਾਰਾਂ ਅਤੇ ਟਰਪਲਾਈ, ਫਰਸ, ਅਰਕ, ਦੇ ਮਹੱਤਵਪੂਰਣ ਅਧਿਕਾਰੀਆਂ ਅਤੇ ਸੂਸਾ ਦੇ ਏਲਮਾਈ ਲੋਕਾਂ ਵੱਲੋਂ।
10ਅਤੇ ਬਾਕੀ ਦੇ ਉਨ੍ਹਾਂ ਸਾਰੇ ਲੋਕਾਂ ਵੱਲੋਂ ਜਿਨ੍ਹਾਂ ਨੂੰ ਮਹਾਨ ਅਤੇ ਸ਼ਰੀਫ਼ ਆਸਨਪਰ ਦੁਆਰਾ ਸਾਮਰਿਯਾ ਸ਼ਹਿਰ ਦੇ ਪਾਰ ਅਤੇ ਦਰਿਆ ਦੇ ਦੂਸਰੇ ਪਾਸੇ ਤੇ ਹੋਰਨਾਂ ਥਾਵਾਂ ਤੇ, ਜੋ ਕਿ ਫ਼ਰਾਤ ਦਰਿਆ ਦੇ ਪੱਛਮ ਵਾਲੇ ਪਾਸੇ ਤੇ ਹੈ ਲਿਜਾਇਆ ਗਿਆ ਸੀ।
11ਇਹ ਉਸ ਖਤ ਦੀ ਨਕਲ ਹੈ ਜੋ ਉਨ੍ਹਾਂ ਨੇ ਉਸ ਨੂੰ ਭੇਜੀ।ਪਾਤਸ਼ਾਹ ਅਰਤਹਸ਼ਸ਼ਤਾ ਨੂੰ, ਤੁਹਾਡੇ ਸੇਵਕਾਂ ਵੱਲੋਂ, ਜੋ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਵੱਲ ਰਹਿੰਦੇ ਹਨ।
12ਪਾਤਸ਼ਾਹ ਅਰਤਹਸ਼ਸ਼ਤਾ ਤੁਹਾਨੂੰ ਪਤਾ ਹੋਣਾ ਚਾਹੀਦਾ ਕਿ ਜਿਹੜੇ ਯਹੂਦੀ ਤੁਸੀਂ ਆਪਣੇ ਵੱਲੋਂ ਭੇਜੇ ਸਨ, ਇੱਥੇ ਪੁੱਜ ਗਏ ਹਨ। ਅਤੇ ਇਹ ਲੋਕ ਇੱਥੇ ਹੁਣ ਇਸ ਨਗਰ ਨੂੰ ਮੁੜ ਤੋਂ ਉਸਾਰਨਾ ਚਾਹੁੰਦੇ ਹਨ। ਉਸ ਸ਼ਹਿਰ ਦੇ ਲੋਕਾਂ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ। ਉਸ ਸ਼ਹਿਰ ਦੇ ਲੋਕ ਬਦ ਹਨ। ਅਤੇ ਹੁਣ ਉਨ੍ਹਾਂ ਨੇ ਨੀਹਾਂ ਪਾ ਦਿੱਤੀਆਂ ਹਨ ਅਤੇ ਕੰਧਾਂ ਉਸਾਰ ਰਹੇ ਹਨ।
13ਅਤੇ ਪਾਤਸ਼ਾਹ, ਤੈਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ��ਿ ਜੇਕਰ ਸ਼ਹਿਰ ਦੁਬਾਰਾ ਉਸਾਰਿਆ ਗਿਆ ਅਤੇ ਇਸ ਦੀਆਂ ਕੰਧਾ ਪੂਰੀਆਂ ਕੀਤੀਆਂ ਗਈਆਂ ਤਾਂ ਇਥੋਂ ਦੇ ਲੋਕ ਆਪਣੇ ਕਰ, ਦਾਨ ਅਤੇ ਫ਼ਰਜ਼ੀ ਕਰ ਦੇਣੇ ਬੰਦ ਕਰ ਦੇਣਗੇ ਅਤੇ ਪਾਤਸ਼ਾਹ ਇਹ ਸਾਰੀ ਆਮਦਨੀ ਗੁਆ ਲਵੇਗਾ।
14ਅਸੀਂ ਪਾਤਸ਼ਾਹ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਹੋਇਆ ਹੈ ਅਤੇ ਇਸ ਲਈ ਅਸੀਂ ਨਹੀਂ ਚਾਹੁੰਦੇ ਕਿ ਅਜਿਹਾ ਕੁਝ ਵੀ ਹੋਵੇ। ਇਸ ਲਈ ਅਸੀਂ ਇਹ ਚਿੱਠੀ ਪਾਤਸ਼ਾਹ ਨੂੰ ਸੂਚਨਾ ਦੇਣ ਲਈ ਭੇਜ ਰਹੇ ਹਾਂ।
15ਪਾਤਸ਼ਾਹ ਅਰਤਹਸ਼ਸ਼ਤਾ, ਅਸੀਂ ਤੈਨੂੰ ਇਹ ਸਲਾਹ ਦਿੰਦੇ ਹਾਂ ਕਿ ਤੂੰ ਆਪਣੇ ਤੋਂ ਪਹਿਲਾਂ ਦੇ ਪਾਤਸ਼ਾਹਾਂ ਦੀਆਂ ਲਿਖਤਾਂ ਨੂੰ ਖੋਜ ਤਾਂ ਉਨ੍ਹਾਂ ਲਿਖਤਾਂ ਵਿੱਚ ਤੂੰ ਵੇਖੇਂਗਾ ਕਿ ਯਰੂਸ਼ਲਮ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ ਉਨ੍ਹਾਂ ਨੇ ਹਮੇਸ਼ਾ ਦੂਸਰੇ ਰਾਜਿਆਂ ਅਤੇ ਰਾਜਾਂ ਲਈ ਮੁਸੀਬਤ ਪਾਈ ਹੈ। ਪ੍ਰਾਚੀਨ ਸਮਿਆਂ ਤੋਂ ਉੱਥੇ ਦੰਗੇ ਫ਼ਸਾਦ ਹੁੰਦੇ ਰਹੇ ਹਨ। ਇਹ ਕਾਰਣ ਹੈ ਕਿ ਯਰੂਸ਼ਲਮ ਨੂੰ ਉਜਾੜ ਦਿੱਤਾ ਗਿਆ ਸੀ।
16ਹੇ ਪਾਤਸ਼ਾਹ! ਅਸੀਂ ਤੁਹਾਨੂੰ ਇਹ ਵੀ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਜੇਕਰ ਇਸ ਨਗਰ ਨੂੰ ਅਤੇ ਇਸਦੀਆਂ ਕੰਧਾ ਨੂੰ ਮੁੜ ਬਣਾਇਆ ਗਿਆ ਤਾਂ ਤੁਸੀਂ ਦਰਿਆਓ ਪਾਰ ਦੇ ਪੱਛਮੀ ਹਿੱਸੇ ਤੋਂ ਆਪਣਾ ਕਬਜ਼ਾ ਤੇ ਹਕੂਮਤ ਗੁਆ ਬੈਠੋਗੇ।"
17ਤਦ ਅਰਤਹਸ਼ਸ਼ਤਾ ਪਾਤਸ਼ਾਹ ਨੇ ਰਹੂਮ, ਕਮਾਨ ਅਧਿਕਾਰੀ,ਸ਼ਿਮਸਈ ਸਕੱਤਰ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਇੱਕ ਜਵਾਬ ਭੇਜਿਆ, ਜੋ ਸਾਮਰਿਯਾ ਦੇ ਸ਼ਹਿਰ ਅਤੇ ਫ਼ਰਾਤ ਦਰਿਆ ਦੇ ਪੱਛਮੀ ਸਬਾਨਾਂ ਤੇ ਰਹਿੰਦੇ ਸਨ।ਸਲਾਮ!
18ਜਿਹੜੀ ਚਿੱਠੀ ਤੁਸੀਂ ਮੈਨੂੰ ਭੇਜੀ ਉਸਦਾ ਤਰਜਮਾ ਕਰਕੇ ਮੇਰੇ ਸਾਮ੍ਹਣੇ ਪੜੀ ਗਈ ਹੈ।
19ਮੈਂ ਆਪਣੇ ਤੋਂ ਪਹਿਲੇ ਪਾਤਸ਼ਾਹ ਦੀਆਂ ਲਿਖੇਤਾਂ ਦੀ ਖੋਜ ਪੜਤਾਲ ਕਰਨ ਦਾ ਹੁਕਮ ਦਿੱਤਾ ਤਾਂ ਜੋ ਲਿਖਤਾਂ ਪ੍ਰਪਾਤ ਹੋਈਆਂ ਉਸ ਤੋਂ ਇਹ ਪਤਾ ਲੱਗਾ ਕਿ ਯਰੂਸ਼ਲਮ ਦੇ ਵਿਰੋਧ ਦਾ ਇਕ ਲੰਬਾ ਇਤਹਾਸ ਹੈ ਜੋ ਕਿ ਪਾਤਸ਼ਾਹ ਦੇ ਵਿਰੋਧ ਵਿੱਚ ਹੈ ਯਰੂਸ਼ਲਮ ਅਜਿਹਾ ਥਾਂ ਹੈ ਜਿੱਥੇ ਵਿਰੋਧ-ਰੋਹ ਤੇ ਫਸਾਦ ਅਕਸਰ ਹੁੰਦੇ ਆਏ ਹਨ।
20ਅਤੇ ਯਰੂਸ਼ਲਮ ਵਿੱਚ ਸ਼ਕਤੀ ਸਾਲੀ ਪਾਤਸ਼ਾਹ ਵੀ ਹੋਏ ਸਨ ਜਿਨ੍ਹਾਂ ਨੇ ਦਰਿਆ ਦੇ ਪੱਛਮੀ ਪਾਸੇ ਦੇ ਸਾਰੇ ਦੇਸਾਂ ਉੱਪਰ ਰਾਜ ਕੀਤਾ ਸੀ। ਇਨ੍ਹਾਂ ਪਾਤਸ਼ਾਹਾਂ ਨੂੰ ਕਰ, ਦਾਨ ਅਤੇ ਫਰਜ਼ੀ ਕਰ ਦਿੱਤੇ ਜਾਂਦੇ ਸਨ।
21ਹੁਣ ਇਸ ਲਈ ਤੁਸੀ ਹੁਕਮ ਦੇਵੋ ਕਿ ਇਹ ਲੋਕ ਕੰਮ ਬੰਦ ਕਰਨ ਅਤੇ ਜਦ ਤੀਕ ਮੇਰੇ ਵੱਲੋਂ ਆਗਿਆ ਨਾ ਮਿਲੇ ਇਹ ਸ਼ਹਿਰ ਨਾ ਬਣੇ।
22ਇਸ ਮਾਮਲੇ ਵਿੱਚ ਆਪਣੇ ਕੰਮ ਦੀ ਲਾਪਰਵਾਹੀ ਨਾ ਕਰਨ ਵਿੱਚ ਸਤਰਕ ਰਹਿਣਾ। ਤਾਂ ਜੋ ਰਾਜ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।
23ਜਦ ਅਰਤਹਸ਼ਸ਼ਤਾ ਪਾਤਸ਼ਾਹ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸਈ ਸਕੱਤਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਅੱਗੇ ਪੜੀ ਗਈ, ਤਾਂ ਉਹ ਛੇਤੀ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਗਏ ਅਤੇ ਜ਼ਬਰਦਸਤੀ ਉਨ੍ਹਾਂ ਨੂੰ ਕੰਮ ਤੋਂ ਰੋਕ ਦਿੱਤਾ।
24ਤੱਦ ਪਰਮੇਸ਼ੁਰ ਦੇ ਮੰਦਰ ਦਾ ਜੋ ਯਰੂਸ਼ਲਮ ਵਿੱਚ ਸੀ, ਕੰਮ ਰੋਕ ਦਿੱਤਾ ਗਿਆ ਅਤੇ ਫਾਰਸ ਦੇ ਪਾਤਸ਼ਾਹ ਫਾਰਸ ਦੇ ਰਾਜ ਦੇ ਦੂਜੇ ਵਰ੍ਹੇ ਤੀਕ ਇਹ ਕੰਮ ਰੁਕਿਆ ਰਿਹਾ।