Loading Bible Translation
First-time download in progress. This may take a few seconds…
Punjabi Bible Wordproject Bible
17 verses
1ਉਸ ਵਕਤ, ਹੱਗਈ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਨਬੀ ਇਸਰਾਏਲ ਦੇ ਪਰਮੇਸ਼ੁਰ ਦੇ ਨਾਂ ਤੇ ਭਵਿੱਖਬਾਣੀ ਕਰਨ ਲੱਗੇ ਜੋ ਕਿ ਉਨ੍ਹਾਂ ਦੇ ਉੱਪਰ ਸੀ। ਅਤੇ ਉਨ੍ਹਾਂ ਨੇ ਉਨ੍ਹਾਂ ਯਹੂਦੀਆਂ ਨੂੰ ਉਤਸਾਹਿਤ ਕੀਤਾ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਸਨ।
2ਤੱਦ ਸ਼ਮਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਮੰਦਰ ਨੂੰ ਜੋ ਯਰੂਸ਼ਲਮ ਵਿੱਚ ਸੀ, ਬਨਾਉਣ ਲੱਗੇ। ਪਰਮੇਸ਼ੁਰ ਦੇ ਸਾਰੇ ਨਬੀਆਂ ਨੇ ਉਨ੍ਹਾਂ ਨੂੰ ਸਹਾਰਾ ਦਿੱਤਾ।
3ਉਸ ਵਕਤ, ਫਰਾਤ ਦਰਿਆ ਦੇ ਪੱਛਮੀ ਇਲਾਕੇ ਦਾ ਰਾਜਪਾਲ ਤਤਨਈ, ਸਬਰ ਬੋਜ਼ਨਈ ਅਤੇ ਉਨ੍ਹਾਂ ਦੇ ਸਾਬੀ ਉਨ੍ਹਾਂ ਦੇ ਕੋਲ ਆ ਕੇ ਆਖਣ ਲੱਗੇ ਕਿ ਤੁਸੀਂ ਕਿਸ ਦੀ ਆਗਿਆ ਨਾਲ ਇਸ ਮੰਦਰ ਨੂੰ ਉਸਾਰਨਾ ਅਤੇ ਇਸਦੀ ਇਸ ਕੰਧ ਨੂੰ ਖਤਮ ਕਰਨਾ ਸ਼ੁਰੂ ਕੀਤਾ ਹੈ?
4ਉਨ੍ਹਾਂ ਨੇ ਉਨ੍ਹਾਂ ਨੂੰ ਇਹ ਵੀ ਪੁਛਿਆ, "ਜਿਹੜੇ ਇਸ ਮੰਦਰ ਦਾ ਨਿਰਮਾਣ ਕਰ ਰਹੇ ਹਨ ਉਨ੍ਹ੍ਹਾਂ ਲੋਕਾਂ ਦੇ ਕੀ ਨਾਂ ਹਨ?"
5ਪਰ ਦੇ ਪਰਮੇਸ਼ੁਰ ਦੀ ਨਿਗਾਹ ਉਨ੍ਹਾਂ ਯਹੂਦੀ ਆਗੂਆਂ ਉੱਪਰ ਸੀ ਅਤੇ ਇਮਾਰਤਕਾਰਾਂ ਨੇ ਇਮਾਰਤ ਬਨਾਉਣੀ ਤਦ ਤੀਕ ਨਾ ਛੱਡੀ ਜਦ ਤੀਕ ਇਹ ਖਬਰ ਦਾਰਾ ਪਾਤਸ਼ਾਹ ਤੀਕ ਨਾ ਪਹੁੰਚੀ। ਉਹ ਤਦ ਤੀਕ ਕੰਮ ਕਰਦੇ ਰਹੇ ਜਦ ਤੀਕ ਪਾਤਸ਼ਾਹ ਨੇ ਆਪਣਾ ਜਵਾਬ ਚਿੱਠੀ ਰਾਹੀਂ ਨਾ ਭੇਜਿਆ।
6ਫਰਾਤ ਦਰਿਆ ਦੇ ਪੱਛਮੀ ਪਾਸੇ ਦਾ ਹਾਕਮ ਤਤਨਈ, ਸ਼ਬਰ ਬੇਜ਼ਨਈ ਅਤੇ ਉਸ ਦੇ ਸਹਿਯੋਗੀਆਂ ਨੇ, ਜੋ ਦਰਿਆ ਤੋਂ ਪਾਰ ਦੀ ਧਰਤੀ ਦੇ ਨਿਰੀਖਕ ਸਨ, ਦਾਰਾ ਪਾਤਸ਼ਾਹ ਨੂੰ ਚਿੱਠੀ ਦੀ ਨਕਲ ਭੇਜੀ।
7ਉਸ ਚਿੱਠੀ ਦੀ ਨਕਲ ਇਉਂ ਸੀ:ਪਾਤਸ਼ਾਹ ਦਾਰਾ ਨੂੰ ਸਲਾਮ!
8ਹੇ ਪਾਤਸ਼ਾਹ! ਤੈਨੂੰ ਪਤਾ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਮੰਦਰ ਵਿੱਚ ਗਏ। ਯਹੂਦਾਹ ਦੇ ਲੋਕ ਉਸ ਮੰਦਰ ਨੂੰ ਵੱਡੇ ਪੱਥਰ ਨਾਲ ਬਣਾ ਰਹੇ ਹਨ। ਉਹ ਕੰਧਾਂ ਵਿੱਚ ਲੱਕੜ ਦੀਆਂ ਵੱਡੀਆਂ ਸ਼ਤੀਰਾਂ ਪਾ ਲੱਗਾ ਰਹੇ ਹਨ। ਉਹ ਲੋਕ ਬੜੀ ਮਿਹਨਤ ਨਾਲ ਅਤੇ ਜਲਦੀ ਕੰਮ ਕਰ ਰਹੇ ਹਨ, ਇਹ ਬਹੁਤ ਜਲਦੀ ਪੂਰਾ ਹੋ ਜਾਵੇਗਾ।
9ਜਿਹੜੇ ਕੰਮ ਉਹ ਕਰ ਰਹੇ ਹਨ ਉਸ ਬਾਬਤ ਅਸੀਂ ਉਨ੍ਹਾਂ ਦੇ ਆਗੂਆਂ ਨੂੰ ਕੁਝ ਸਵਾਲ ਕੀਤੇ। ਅਸੀਂ ਉਨ੍ਹਾਂ ਨੂੰ ਪੁਛਿਆ, "ਕਿਸਨੇ ਤੁਹਾਨੂੰ ਇਹ ਮੰਦਰ ਉਸਾਰਨ ਅਤੇ ਇਸਦੀ ਕੰਧ ਨੂੰ ਫਿਰ ਤੋਂ ਬਨਾਉਣ ਦੀ ਆਗਿਆ ਦਿੱਤੀ ਹੈ?"
10ਅਸੀਂ ਉਨ੍ਹਾਂ ਕੋਲੋਂ ਉਨ੍ਹਾਂ ਦੇ ਨਾਵਾਂ ਬਾਰੇ ਵੀ ਪੁਛਿਆ। ਅਸੀਂ ਉਨ੍ਹਾਂ ਦੇ ਆਗੂਆਂ ਦੇ ਨਾਓ ਵੀ ਲਿਖਣਾ ਚਾਹੁੰਦੇ ਸੀ ਤਾਂ ਜੋ ਤੁਹਾਨੂੰ ਪਤਾ ਲੱਗ ਜਾਵੇ ਕਿ ਉਹ ਕਿਹੜੇ ਮਨੁੱਖ ਹਨ?"
11ਜਿਹੜਾ ਜਵਾਬ ਉਨ੍ਹਾਂ ਸਾਨੂੰ ਦਿੱਤਾ ਉਹ ਇਸ ਤਰ੍ਹਾਂ ਹੈ:"ਅਸੀਂ ਧਰਤੀ ਅਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ। ਅਸੀਂ ਉਹ ਮੰਦਰ ਬਣਾ ਰਹੇ ਹਾਂ ਜਿਸ ਨੂੰ ਇਸਰਾਏਲ ਦੇ ਇੱਕ ਮਹਾਨ ਪਾਤਸ਼ਾਹ ਨੇ ਬਹੁਤ ਪਹਿਲਾਂ ਬਣਾਇਆ ਸੀ।
12ਪਰ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਨੂੰ ਕ੍ਰੋਧਿਤ ਕਰ ਦਿੱਤਾ। ਇਸ ਲਈ ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਾਬਲ ਦੇ ਕਸਦੀ ਪਾਤਸ਼ਾਹ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ। ਤੱਦ ਨਬੂਕਦਨੱਸਰ ਨੇ ਇਸ ਮੰਦਰ ਨੂੰ ਨਸ਼ਟ ਕਰ ਦਿੱਤਾ। ਅਤੇ ਇਥੋਂ ਦੇ ਲੋਕਾਂ ਨੂੰ ਜ਼ਬਰਦਸਤੀ ਕੈਦੀ ਬਣਾ ਕੇ ਬਾਬਲ ਨੂੰ ਲੈ ਗਿਆ।
13ਪਰ ਬਾਬਲ ਦੇ ਪਾਤਸ਼ਾਹ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਮੁੜ ਬਨਾਉਣ ਦਾ ਹੁਕਮ ਦਿੱਤਾ।
14ਪਾਤਸ਼ਾਹ ਕੋਰਸ਼ ਨੇ ਬਾਬਲ ਵਿਚਲੇ ਆਪਣੇ ਝੂਠੇ ਦੇਵਤਿਆਂ ਦੇ ਮੰਦਰ ਵਿੱਚੋਂ ਸੋਨਾ ਅਤੇ ਚਾਂਦੀ ਕੱਢੇ ਜਿਸ ਨੂੰ ਨਬੂਕਦਨੱਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕ��ਢ ਕੇ ਬਾਬਲ ਦੇ ਮੰਦਰ ਵਿੱਚ ਲੈ ਆਇਆ ਸੀ। ਪਾਤਸ਼ਾਹ ਕੋਰਸ਼ ਨੇ ਇਨ੍ਹਾਂ ਡਾਕਿਆਂ ਨੂੰ ਸ਼ੇਸਬੱਸਰ ਨਾਂ ਦੇ ਇੱਕ ਆਦਮੀ ਨੂੰ ਦੇ ਦਿੱਤੇ ਜਿਸ ਨੂੰ ਉਸਦੇ ਰਾਜਪਾਲ ਹੋਣ ਲਈ ਚੁਣਿਆ ਸੀ।"
15ਤੱਦ ਕੋਰਸ਼ ਨੇ ਸ਼ੇਸਬੱਸਰ ਨੂੰ ਆਖਿਆ, "ਤੂੰ ਇਨ੍ਹਾਂ ਭਾਂਡਿਆਂ ਨੂੰ ਲੈ ਅਤੇ ਜਾਹ ਅਤੇ ਜਾ ਕੇ ਇਨ੍ਹਾਂ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਰੱਖ ਅਤੇ ਉਸ ਥਾਂ ਤੇ ਪਰਮੇਸ਼ੁਰ ਦਾ ਮੰਦਰ ਬਣਾਇਆ ਜਾਵੇਂ।"
16ਫ਼ੇਰ ਸ਼ੇਸਬੱਸਰ ਨੇ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਧਰੀ। ਉਸ ਵਕਤ ਤੋਂ ਹੁਣ ਤੀਕ ਇਹ ਬਣ ਰਿਹਾ ਹੈ ਅਤੇ ਅੱਜ ਤੀਕ ਮੁਕੰਮਲ ਨਹੀਂ ਹੋਇਆ।
17ਇਸ ਲਈ ਹੁਣ, ਜੇਕਰ ਪਾਤਸ਼ਾਹ ਠੀਕ ਸਮਝਣ ਤਾਂ ਪਾਤਸ਼ਾਹ ਦੇ ਦਫਤਰੀ ਲਿਖਤਾਂ ਵਿੱਚ ਜੋ ਕਿ ਬਾਬਲ ਵਿੱਚ ਹਨ ਪੜਤਾਲ ਕੀਤੀ ਜਾਵੇ ਕਿ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਯਰੂਸ਼ਲਮ ਵਿੱਚ ਬਨਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਫਿਰ ਸ੍ਰੀ ਮਾਨ ਕਿਰਪਾ ਕਰਕੇ ਸਾਨੂੰ ਦੋਸ਼ੀ ਕੀ ਤੂੰ ਇਸ ਬਾਰੇ ਕੀ ਫ਼ੈਸਲਾ ਕੀਤਾ ਹੈ।"