Loading Bible Translation
First-time download in progress. This may take a few seconds…
Punjabi Bible Wordproject Bible
22 verses
1ਤਾਂ ਫਿਰ ਦਾਰਾ ਪਾਤਸ਼ਾਹ ਨੇ ਆਪਣੇ ਤੋਂ ਪਹਿਲੇ ਰਾਜਿਆਂ ਦੀਆਂ ਲਿਖਤਾਂ ਦੀ ਪੜਤਾਲ ਦਾ ਹੁਕਮ ਦਿੱਤਾ। ਉਹ ਲਿਖਤਾਂ ਬਾਬਲ ਵਿੱਚ ਖਜਾਨੇ ਕੋਲ ਹੀ ਰੱਖੀਆਂ ਜਾਂਦੀਆਂ ਸਨ।
2ਮਾਦਈ ਦੇ ਸੂਬੇ ਵਿੱਚ ਅਹਮਬਾ ਦੇ ਕਿਲੇ ਵਿੱਚੋਂ ਇੱਕ ਪੱਤ੍ਰੀ ਪ੍ਰਾਪਤ ਹੋਈ। ਅਤੇ ਉਸ ਪੱਤ੍ਰੀ ਤੇ ਇਹ ਲਿਖਿਆ ਹੋਇਆ ਸੀ: ਨੋਟ:
3ਕੋਰਸ਼ ਪਾਤਸ਼ਾਹ ਦੇ ਪਹਿਲੇ ਵਰ੍ਹੇ ਕੋਰਸ਼ ਨੇ ਪਰਮੇਸ਼ੁਰ ਦੇ ਮੰਦਰ ਬਾਰੇ ਜੋ ਯਰੂਸ਼ਲਮ ਵਿੱਚ ਹੈ ਆਗਿਆ ਦਿੱਤੀ ਕਿ:ਮੰਦਰ ਦੀ ਫਿਰ ਤੋਂ ਉਸਾਰੀ ਕੀਤੀ ਜਾਵੇ ਅਤੇ ਇਹ ਉਹ ਜਗ੍ਹਾਂ ਹੋਣੀ ਚਾਹੀਦੀ ਹੈ ਜਿੱਥੇ ਬਲੀਆਂ ਚੜਾਈਅਮਾਂ ਜਾਂਦੀਆਂ ਹਨ। ਇਸਦੀਆਂ ਨੀਹਾਂ ਮਜਬੂਤ ਕੀਤੀਆਂ ਜਾਣ। ਇਹ ਮੰਦਰ 90 ਫੁੱਟ ਉੱਚਾ ਅਤੇ 90 ਫੁੱਟ ਚੌੜਾ ਹੋਣਾ ਚਾਹੀਦਾ।
4ਇਸਦੀ ਚੋਗਿਰਦੀ ਦੀਵਾਰ ਦੀਆਂ ਵੱਡੇ ਪੱਥਰ ਵਾਲੀਆਂ ਤਿੰਨ ਕਤਾਰਾਂ ਹੋਣੀਆਂ ਚਾਹੀਦੀਆਂ ਹਨ ਅਤੇ ਇਕ ਕਤਾਰ ਵੱਡੀ ਗੇਲੀ ਦੀ ਅਤੇ ਮੰਦਰ ਦੇ ਨਿਰਮਾਣ ਦਾ ਖਰਚਾ ਪਾਤਸ਼ਾਹ ਦੇ ਖਜ਼ਾਨੇ ਵਿੱਚੋਂ ਭੇਂਟ ਕੀਤਾ ਜਾਵੇ।
5ਪਰਮੇਸ਼ੁਰ ਦੇ ਮੰਦਰ ਦੇ ਸੋਨੇ ਅਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ, ਕੱਢ ਕੇ ਬਾਬਲ ਨੂੰ ਲੈ ਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ ਥਾਂ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਮੰਦਰ ਵਿੱਚ ਰੱਖਿਆ ਜਾਵੇ।
6ਹੁਣ, ਮੈਂ ਦਾਰਾ, ਫਰਾਤ ਦਰਿਆ ਦੇ ਪੱਛਮੀ ਪਾਸੇ ਦੇ ਰਾਜਪਾਲ, ਤਤਨਈ, ਸ਼ਬਰ ਬੋਜ਼ਨਈ ਅਤੇ ਸਾਰੇ ਅਧਿਕਾਰੀਆਂ ਨੂੰ, ਜਿਹੜੇ ਉਸ ਸੂਬੇ ਵਿੱਚ ਰਹਿੰਦੇ ਹਨ, ਯਰੂਸ਼ਲਮ ਤੋਂ ਦੂਰ ਰਹਿਣ ਦਾ ਹੁਕਮ ਦਿੰਦਾ ਹਾਂ।
7ਮਜ਼ਦੂਰਾਂ ਦੀ ਫ਼ਿਕਰ ਨਾ ਕਰੋ ਤੇ ਨਾ ਹੀ ਪਰਮੇਸ਼ੁਰ ਦੇ ਮੰਦਰ ਦੇ ਹੁੰਦੇ ਇਸ ਨੇਕ ਕੰਮ ਨੂੰ ਰੋਕਣ ਦੀ ਕੋਸ਼ਿਸ਼ ਕਰੋ। ਇਸ ਦੀ ਬਜਾਇ ਇਸ ਨੂੰ ਦੁਬਾਰਾ ਯਹੂਦੀਆਂ ਦੇ ਰਾਜਪਾਲ ਅਤੇ ਯਹੂਦੀਆਂ ਦੇ ਆਗੂਆਂ ਦੁਆਰਾ ਆਪਣੀ ਪੱਕੀ ਜ਼ਮੀਨ ਤੇ ਬਣਾਇਆ ਜਾਣ ਦਿਓ।
8ਹੁਣ ਮੈਂ ਇਹ ਹੁਕਮ ਦਿੰਦਾ ਹਾਂ ਕਿ ਪਰਮੇਸ਼ੁਰ ਦੇ ਇਸ ਮੰਦਰ ਨੂੰ ਬਨਾਉਣ ਲਈ ਯਹੂਦੀ ਆਗੂਆਂ ਨਾਲ ਕੀ ਕਰਨਾ ਹੈ। ਤੁਸੀਂ ਸ਼ਾਹੀ ਖਜ਼ਾਨੇ ਵਿੱਚੋਂ ਪੂਰਾ ਧੰਨ ਦਿਓ ਜੋ ਕਿ ਫਰਾਤ ਦਰਿਆ ਤੋਂ ਪਾਰ ਇਕੱਤ੍ਰ ਕੀਤੇ ਕਰ ਵਿੱਚੋਂ ਹੈ ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਰੁਕਾਵਟ ਨਾ ਪਵੇ।
9ਉਨ੍ਹਾਂ ਲੋਕਾਂ ਨੂੰ ਉਹ ਦਿਓ ਜੋ ਉਨ੍ਹਾਂ ਨੂੰ ਚਾਹੀਦਾ ਹੈ। ਜੇਕਰ ਉਨ੍ਹਾਂ ਨੂੰ ਜਵਾਨ ਬਲਦ, ਭੇਡੂ ਜਾਂ ਲੇਲੇ ਅਕਾਸ਼ ਦੇ ਪਰਮੇਸ਼ੁਰ ਨੂੰ ਬਲੀਆਂ ਚਾਢ਼ਾਉਣ ਲਈ ਚਾਹੀਦੇ ਹੋਣ। ਅਤੇ ਜਿੰਨੀ ਕਣਕ, ਲੂਣ ਮੈਅ ਅਤੇ ਤੇਲ, ਜੋ ਯਰੂਸ਼ਲਮ ਵਿਚਲੇ ਜਾਜਕ ਮੰਗਣ ਬਿਨ ਭੁਲਿਆਂ ਉਨ੍ਹ੍ਹਾਂ ਨੂੰ ਹਰ ਰੋਜ਼ ਦਿੱਤਾ ਜਾਣਾ ਚਾਹੀਦਾ ਹੈ।
10ਤਾਂ ਜੋ ਉਹ ਉਹੀ ਬਲੀਆਂ ਚੜਾਉਣ ਜੋ ਅਕਾਸ਼ ਦੇ ਪਰਮੇਸ਼ੁਰ ਨੂੰ ਪ੍ਰਸੰਨ ਕਰ ਦੇਣ। ਇਹ ਸਭ ਚੀਜ਼ਾਂ ਉਨ੍ਹਾਂ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਪਾਤਸ਼ਾਹ ਅਤੇ ਉਸਦੇ ਪੁੱਤਰਾਂ ਲਈ ਪ੍ਰਾਰਥਨਾ ਕਰ ਸਕਣ।
11ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢੀ ਜਾਵੇ ਅਤੇ ਖੜੀ ਕੀਤੀ ਜਾਵੇ ਉਸਨੂੰ ਉਸ ਆਦਮੀ ਦੇ ਵਿੱਚ ਖੋਭਿਆ ਜਾਵੇ ਤੇ ਆਖੀਰ ਉਸਦੇ ਘਰ ਨੂੰ ਨਸ਼ਟ ਕਰਕੇ ਖੰਡਰ ਕੀਤਾ ਜਾਵੇ।
12ਪਰਮੇਸ਼ੁਰ ਨੇ ਆਪਣਾ ਨਾਂ ਯਰੂਸ਼ਲਮ ਵਿੱਚ ਰੱਖਿਆ ਹੈ ਅਤੇ ਮੈਨੂੰ ਆਸ ਹੈ ਕਿ ਕੋਈ ਵੀ ਰਾਜਾ ਜਾਂ ਮਨੁੱਖ ਜੋ ਇਸ ਆਦੇਸ਼ ਨੂੰ ਬਦਲੇਗਾ, ਪਰਮੇਸ਼ੁਰ ਦੁਆਰਾ ਹਰਾਇਆ ਜਾਵੇਗਾ। ਜੇਕਰ ਕੋਈ ਵੀ ਮਨੁੱਖ ਯਰੂਸ਼ਲਮ ਵਿਚਲੇ ਇਸ ਮੰਦਰ ਨੂੰ ਢਾਹੇਗਾ ਮੈਨੂੰ ਯਕੀਨ ਹੈ ਪਰਮੇਸ਼ੁਰ ਉਸ ਨੂੰ ਤਬਾਹ ਕਰ ਦੇਵ��ਗਾ।ਮੈਂ, ਦਾਰਾ ਨੇ ਇਹ ਆਦੇਸ਼ ਦਿੱਤਾ ਹੈ ਅਤੇ ਇਸ ਨੂੰ ਬਿਲਕੁਲ ਇੰਝ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ।
13ਇਉਂ ਦਰਿਆ ਤੋਂ ਪਾਰ ਦੇ ਹਾਕਮ ਤਤਨਈ, ਸ਼ਬਰ ਬੋਜਨਈ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਪਾਤਸ਼ਾਹ ਦੀ ਭੇਜੀ ਹੋਈ ਆਗਿਆ ਅਨੁਸਾਰ ਸਭ ਕੰਮ ਕੀਤਾ। ਇਨ੍ਹਾਂ ਮਨੁੱਖਾਂ ਨੇ ਉਸਦਾ ਪੂਰਾ-ਪੂਰਾ ਹੁਕਮ ਮਂਨਿਆਂ ਤੇ ਕਾਰਜ ਸੰਪੰਨ ਕੀਤਾ।
14ਇਸ ਤਰ੍ਹਾਂ, ਯਹੂਦੀ ਬਜ਼ੁਰਗ ਮੰਦਰ ਦੀ ਉਸਾਰੀ ਕਰਦੇ ਰਹੇ ਅਤੇ ਉਹ ਹੱਗਈ ਨਬੀ ਅਤੇ ਇਦ੍ਦੇ ਦੇ ਪੁੱਤਰ ਜ਼ਕਰਯਾਹ ਦੇ ਅਗੰਮ ਵਾਕ ਅਨੁਸਾਰ ਸਫਲ ਹੁੰਦੇ ਰਹੇ ਅਤੇ ਇਉਂ ਉਹ ਮੰਦਰ ਨੂੰ ਮੁਕੰਮਲ ਕਰਨ ਵਿੱਚ ਕਾਮਯਹਬ ਰਹੇ। ਇਹ ਸਭ ਕੁਝ ਇਸਰਾਏਲ ਦੇ ਪਰਮੇਸ਼ੁਰ ਦੇ ਹੁਕਮ ਨੂੰ ਅਤੇ ਕੋਰਸ਼, ਦਾਰਾ ਅਤੇ ਅਰਤਹਸ਼ਸਤਾਂ ਦੇ ਆਦੇਸ਼ਾਂ ਨੂੰ ਮੰਨਣ ਲਈ ਕੀਤਾ ਗਿਆ ਸੀ ਜੋ ਕਿ ਫਾਰਸ ਦੇ ਪਾਤਸ਼ਾਹ ਸਨ।
15ਮੰਦਰ ਦਾ ਕਾਰਜ਼ ਅਦਾਰ ਮਹੀਨੇ ਦੇ ਤੀਜੇ ਦਿਨ, ਦਾਰਾ ਪਾਤਸ਼ਾਹ ਦੇ ਰਾਜ ਦੇ 6 ਵੇਂ ਵਰ੍ਹੇ ਵਿੱਚ ਸੰਪੰਨ ਹੋ ਗਿਆ ਸੀ।
16ਫਿਰ ਇਸਰਾਏਲ ਦੇ ਲੋਕਾਂ, ਜਾਜਕਾਂ, ਲੇਵੀਆਂ, ਬਾਕੀ ਦੇ ਲੋਕਾਂ ਨੇ ਜੋ ਦੇਸ਼ ਨਿਕਾਲੇ ਤੋਂ ਵਾਪਸ ਆਏ ਸਨ, ਬੜੀ ਖੁਸ਼ੀ ਨਾਲ ਪਰਮੇਸ਼ੁਰ ਦੇ ਮੰਦਰ ਦੀ ਚੱਠ ਕੀਤੀ।
17ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਇਸ ਤਰ੍ਹਾਂ ਸਮਰਪਿਤ ਕੀਤਾ: ਉਨ੍ਹਾਂ ਨੇ 100 ਬਲਦ 200 ਭੇਡੂ ਅਤੇ 400 ਲੇਲੇ ਭੇਟ ਕੀਤੇ। ਉਨ੍ਹਾਂ ਨੇ ਪਾਪ ਦੀ ਭੇਟ ਵਜੋਂ ਇਸਰਾਏਲ ਦੇ ਵੰਸ਼ਾਂ ਦੀ ਗਿਣਤੀ ਮੁਤਾਬਕ ਬਾਰ੍ਹਾਂ ਬੱਕਰੀਆਂ ਚੜਾਈਆਂ।
18ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ ਉਵੇਂ ਹੀ ਉਨ੍ਹਾਂ ਨੇ ਜਾਜਕਾਂ ਨੂੰ ਉਨ੍ਹਾਂ ਦੇ ਟੋਲਿਆਂ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਟੋਲਿਆਂ ਮੁਤਾਬਕ ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਚੁਣਿਆ।
19ਪਹਿਲੇ ਮਹੀਨੇ ਦੀ ਚੌਦਾਂ ਤਾਰੀਕ ਨੂੰ ਉਹ ਯਹੂਦੀ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਉਨ੍ਹਾਂ ਨੇ ਪਸਹ ਦਾ ਪਰਬ ਮਨਾਇਆ।
20ਜਾਜਕਾਂ ਅਤੇ ਲੇਵੀਆਂ ਨੇ ਆਪਣੇ-ਆਪ ਨੂੰ ਸ਼ੁਧ ਕੀਤਾ। ਉਨ੍ਹਾਂ ਸਭਨਾ ਨੇ ਪਸਹ ਮਨਾਉਣ ਲਈ ਆਪਣੇ-ਆਪ ਨੂੰ ਸਾਫ ਕੀਤਾ। ਲੇਵੀਆਂ ਨੇ ਉਨ੍ਹਾਂ ਬੰਦੀਆਂ ਲਈ ਪਸਹ ਦਾ ਲੇਲਾ ਜਿਬਹ ਕੀਤਾ ਜੋ ਵਾਪਸ ਪਰਤੇ ਸਨ। ਇਹ ਸਭ ਉਨ੍ਹਾਂ ਨੇ ਆਪਣੇ ਸਹ-ਜਾਜਕਾਂ ਅਤੇ ਆਪਣੇ ਲਈ ਕੀਤਾ।
21ਇੰਝ, ਉਨ੍ਹਾਂ ਸਾਰੇ ਇਸਰਾਏਲੀਆਂ ਨੇ ਜਿਹੜੇ ਕੈਦ ਤੋਂ ਪਰਤੇ ਸਨ ਪਸਹ ਦਾ ਭੋਜਨ ਖਾਧਾ। ਅਤੇ ਉਨ੍ਹਾਂ ਸਭ ਨੇ ਜਿਨ੍ਹਾਂ ਨੇ ਆਪਣੇ-ਆਪ ਨੂੰ ਇਸ ਧਰਤੀ ਦੀਆਂ ਹੋਰਨਾਂ ਦੀਆਂ ਨਾਪਾਕ ਚੀਜਾਂ ਤੋਂ ਸ਼ੁਧ ਬਣਾਇਆ ਸੀ, ਜੋ ਕਿ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਤਲਾਸ਼ ਵਿੱਚ ਸਨ, ਉਨ੍ਹਾਂ ਨੇ ਵੀ ਆਪਸ ਵਿੱਚ ਸਾਂਝਾ ਕੀਤਾ।
22ਉਨ੍ਹਾਂ ਨੇ ਆਨੰਦ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਸ਼ ਕੀਤਾ ਸੀ ਅਤੇ ਅੱਸ਼ੂਰ ਦੇ ਪਾਤਸਾਹ ਦਾ ਮਨ ਫ਼ੇਰ ਦਿੱਤਾ ਸੀ। ਇਸ ਲਈ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਬਨਾਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ।