Loading Bible Translation
First-time download in progress. This may take a few seconds…
Punjabi Bible Wordproject Bible
28 verses
1ਇਨ੍ਹਾਂ ਗੱਲਾਂ ਉਪਰੰਤ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਰਾਜ ਦੌਰਾਨ ਅਜ਼ਰਾ ਸਰਾਯਾਹ ਦਾ ਪੁੱਤਰ ਬਾਬਲ ਤੋਂ ਯਰੂਸ਼ਲਮ ਵਿੱਚ ਆਇਆ। ਸਰਾਯਾਹ ਅਜ਼ਰਯਾਹ ਦਾ ਪੁੱਤਰ ਸੀ। ਅਜ਼ਰਯਾਹ ਹਿਲਕੀਯਾਹ ਦਾ ਪੁੱਤਰ ਸੀ।
2ਹਿਲਕੀਯਾਹ ਸ਼ੱਲੂਮ ਦਾ ਪੁੱਤਰ ਤੇ ਸ਼ਲੂਮ ਸਾਦੋਕ ਦਾ ਪੁੱਤਰ ਸੀ। ਸਾਦੋਕ ਆਹੀਟੂਬ ਦਾ ਪੁੱਤਰ ਸੀ।
3ਅਹੀਟੂਬ ਅਮਰਯਾਹ ਦਾ, ਅਮਰਯਾਹ ਅਜ਼ਰਯਾਹ ਦਾ ਅਤੇ ਅਜ਼ਰਯਾਹ ਮਰਾਯੋਬ ਦਾ ਪੁੱਤਰ ਸੀ।
4ਮਰਾਯੋਬ ਜ਼ਰਹਯਾਹ ਦਾ ਤੇ ਜ਼ਰਹਯਾਹ ਉਜ਼ੀ ਦਾ ਤੇ ਉਜ਼ੀ ਬੁੱਕੀ ਦਾ ਪੁੱਤਰ ਸੀ।
5ਬੁੱਕੀ ਅਬੀਸ਼ੂਆ ਦਾ ਪੁੱਤਰ ਸੀ ਤੇ ਅਬੀਸ਼ੂਆ ਫੀਨਹਾਸ ਦਾ ਪੁੱਤਰ ਸੀ ਤੇ ਫੀਨਹਾਸ ਅਲਆਜ਼ਾਹ ਦਾ ਪੁੱਤਰ ਸੀ ਅਤੇ ਅਲਆਜ਼ਾਰ ਪ੍ਰਧਾਨ ਜਾਜਕ ਹਾਰੂਨ ਦਾ ਪੁੱਤਰ ਸੀ।
6ਅਜ਼ਰਾ ਜੋ ਕਿ ਇੱਕ ਉਸਤਾਦ ਸੀ ਬਾਬਲ ਤੋਂ ਯਰੂਸ਼ਲਮ ਨੂੰ ਆਇਆ ਅਤੇ ਉਹ ਮੂਸਾ ਦੀ ਬਿਵਸਬਾ ਨੂੰ ਭਲੀ-ਭਾਂਤੀ ਸਮਝਦਾ ਸੀ। ਮੂਸਾ ਦੀ ਬਿਵਸਬਾ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ। ਪਾਤਸ਼ਾਹ ਨੇ ਹਰ ਵਸਤ ਜੋ ਅਜ਼ਰਾ ਨੇ ਚਾਹੀ ਉਸ ਨੂੰ ਦਿੱਤੀ ਕਿਉਂ ਕਿ ਯਹੋਵਾਹ, ਉਸ ਦੇ ਪਰਮੇਸ਼ੁਰ ਦੀ ਮਿਹਰ ਉਸ ਉੱਪਰ ਸੀ।
7ਇਸਰਾਏਲ ਦੇ ਕੁਝ ਲੋਕ ਅਜ਼ਰਾ ਦੇ ਨਾਲ ਆਏ ਜਿਨ੍ਹਾਂ ਵਿੱਚ ਜਾਜਕ, ਲੇਵੀ, ਗਵੱਈਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸਨ। ਇਹ ਇਸਰਾਏਲੀ ਅਰਤਹਸ਼ਸ਼ਤਾ ਪਾਤਸ਼ਾਹ ਦੇ ਸੱਤਵੇਂ ਵਰ੍ਹੇ ਵਿੱਚ ਯਰੂਸ਼ਲਮ ਨੂੰ ਆਏ।
8ਅਜ਼ਰਾ ਅਰਤਹਸ਼ਸ਼ਤਾ ਪਾਤਸ਼ਾਹ ਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਵਿੱਚ ਯਰੂਸ਼ਲਮ ਦੇ ਆਇਆ।
9ਅਜ਼ਰਾ ਅਤੇ ਉਸਦੇ ਸਾਬੀ ਪਹਿਲੇ ਮਹੀਨੇ ਦੇ ਪਹਿਲੇ ਦਿਨ ਬਾਬਲ ਤੋਂ ਤੁਰੇ ਅਤੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਯਰੂਸ਼ਲਮ ਵਿੱਚ ਪਹੁੰਚ ਗਏ। ਉਸ ਦਾ ਯਹੋਵਾਹ ਪਰਮੇਸ਼ੁਰ ਉਸ ਦੇ ਨਾਲ ਸੀ।
10ਅਜ਼ਰਾ ਨੇ ਆਪਣਾ ਸਾਰਾ ਸਮਾਂ ਤੇ ਧਿਆਨ ਯਹੋਵਾਹ ਦੀ ਬਿਵਸਬਾ ਨੂੰ ਸਮਝਣ ਵਿੱਚ ਅਤੇ ਮੰਨਣ ਵਿੱਚ ਹੀ ਲੱਗਾਇਆ। ਅਤੇ ਉਹ ਇਨ੍ਹਾਂ ਬਿਧੀਆਂ ਅਤੇ ਹੁਕਮਾਂ ਦਾ ਇਸਰਾਏਲ ਵਿੱਚ ਵਰਣਨ ਕਰਨਾ ਚਾਹੁੰਦਾ ਸੀ।
11ਅਜ਼ਰਾ ਜੋ ਕਿ ਇੱਕ ਜਾਜਕ ਅਤੇ ਗਿਆਨੀ ਉਸਤਾਦ ਸੀ। ਉਹ ਯਹੋਵਾਹ ਦੀਆਂ ਬਿਧੀਆਂ ਅਤੇ ਇਸਰਾਏਲੀਆਂ ਲਈ ਦਿੱਤੇ ਹੁਕਮਾਂ ਨੂੰ ਜਾਣਦਾ ਸੀ। ਪਾਤਸ਼ਾਹ ਅਰਤਹਸ਼ਸ਼ਤਾ ਦੁਆਰਾ ਉਸ ਨੂੰ ਦਿੱਤੀ ਗਈ ਚਿੱਠੀ ਦੀ ਨਕਲ ਇਉਂ ਸੀ:
12ਰਾਜਿਆਂ ਦੇ ਰਾਜੇ ਅਰਤਹਸ਼ਤਤਾ ਵੱਲੋਂ,ਜਾਜਕ ਅਜ਼ਰਾ, ਅਕਾਸ਼ ਦੇ ਪਰਮੇਸ਼ੁਰ ਦੀ ਬਿਵਸਬਾ ਦੇ ਲਿਖਾਰੀ ਨੂੰ ਸਲਾਮ!
13ਮੈਂ ਇਹ ਆਦੇਸ਼ ਦਿੰਦਾ ਹਾਂ, ਜੇਕਰ ਇਸਰਾਏਲ ਦਾ ਕੋਈ ਵੀ ਮਨੁੱਖ, ਇਸ ਦਾ ਕੋਈ ਵੀ ਜਾਜਕ ਜਾਂ ਲੇਵੀ ਜੋ ਮੇਰੇ ਰਾਜ ਵਿੱਚ ਰਹਿ ਰਿਹਾ ਹੋਵੇ ਤੇ ਉਹ ਅਜ਼ਰਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦਾ ਹੋਵੇ, ਉਹ ਜਾ ਸਕਦਾ ਹੈ।
14ਅਜ਼ਰਾ, ਮੈਂ ਤੇ ਮੇਰੇ ਸੱਤ ਸਲਾਹਕਾਰ ਤੈਨੂੰ ਭੇਜ ਰਹੇ ਹਾਂ। ਤੈਨੂੰ ਯਰੂਸ਼ਲਮ ਅਤੇ ਯਹੂਦਾਹ ਨੂੰ ਜਾਣਾ ਚਾਹੀਦਾ। ਜਾ ਅਤੇ ਵੇਖ ਕਿ ਕਿੰਨਾ ਕੁ ਤੇਰੇ ਲੋਕ ਤੇਰੇ ਪਰਮੇਸ਼ੁਰ ਦੀ ਬਿਵਸਬਾ ਮੁਤਾਬਕ ਜੋ ਤੇਰੇ ਹੱਥ ਵਿੱਚ ਹੈ ਚੱਲਦੇ ਅਤੇ ਉਸ ਨੂੰ ਮੰਨਦੇ ਹਨ।
15ਮੈਂ ਤੇ ਮੇਰੇ ਸਲਾਹਕਾਰ ਇਸਰਾਏਲ ਦੇ ਪਰਮੇਸ਼ੁਰ ਲਈ ਸੋਨਾ ਅਤੇ ਚਾਂਦੀ ਭੇਂਟ ਕਰਦੇ ਹਾਂ। ਪਰਮੇਸ਼ੁਰ ਯਰੂਸ਼ਲਮ ਵਿੱਚ ਵੱਸਦਾ ਹੈ ਇਸ ਲਈ ਤੂੰ ਇਹ ਸੋਨਾ ਚਾਂਦੀ ਜ਼ਰੂਰ ਆਪਣੇ ਨਾਲ ਲੈ ਕੈ ਜਾਵੀਂ।
16ਇਨ੍ਹਾਂ ਚੀਜ਼ਾਂ ਦੇ ਸਮੇਤ, ਜੋ ਵੀ ਸੋਨਾ ਅਤੇ ਚਾਂਦੀ ਤੁਸੀਂ ਬਾਬਲ ਦੇ ਸੂਬਿਆਂ ਵਿੱਚੋਂ ਜਿਬ੍ਬੋ ਕਿਤੋਂ ਵੀ ਇਕੱਤ੍ਰ ਕੀਤੀ ਸੀ ਲਵੋ। ਉਹ ਕੋਈ ਵੀ ਸੁਗਾਤ ਲੈ ਲਵੋ ਜੋ ਲੋਕ ਅਤੇ ਜਾਜਕ ਯਰ��ਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੇ ਮੰਦਰ ਲਈ ਦੇਣ ਦੇ ਇਛਿੱਤ ਹਨ।
17ਖਾਸਕਰ ਉਸ ਪੈਸੇ ਨਾਲ ਬਲਦ, ਭੇਡੂ ਅਤੇ ਲੇਲੇ ਖਰੀਦੀਣਾ ਅਤੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀ ਭੇਟਾਂ ਖਰੀਦੀ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੀ ਜਗਵਦੀ ਉੱਤੇ ਚੜਾਵੀਂ।
18ਅਤੇ ਬਾਕੀ ਬਚੇ ਸੋਨੇ ਚਾਂਦੀ ਨਾਲ, ਜੋ ਕੁਝ ਤੈਨੂੰ ਅਤੇ ਤੇਰੇ ਸੰਬੰਧੀਆਂ ਨੂੰ ਚੰਗਾ ਲੱਗੇ, ਉਹ ਆਪਣੇ ਪਰਮੇਸ਼ੁਰ ਦੀ ਮਰਜ਼ੀ ਮੁਤਾਬਕ ਕਰੀਂ।
19ਜਿਹੜੇ ਭਾਂਡੇ ਤੈਨੂੰ ਤੇਰੇ ਪਰਮੇਸ਼ੁਰ ਦੇ ਮੰਦਰ ਵਿੱਚ ਉਪਾਸਨਾ ਲਈ ਸੌਂਪੇ ਗਏ ਹਨ, ਉਨ੍ਹਾਂ ਨੂੰ ਯਰੂਸ਼ਲਮ ਦੇ ਪਰਮੇਸ਼ੁਰ ਨੂੰ ਵਾਪਸ ਕਰ ਦੇਵੀਂ।
20ਅਤੇ ਜੋ ਕੁਝ ਹੋਰ ਤੇਰੇ ਪਰਮੇਸ਼ੁਰ ਦੇ ਮੰਦਰ ਲਈ ਲੋੜੀਂਦਾ ਹੋਵੇ, ਤਾਂ ਉਹ ਸਭ ਕੁਝ ਖਰੀਦਣ ਲਈ ਧੰਨ ਤੂੰ ਸ਼ਾਹੀ ਖਜ਼ਾਨੇ ਵਿੱਚੋਂ ਵਰਤ ਲਵੀਂ।
21ਹੁਣ ਮੈਂ, ਅਤਰਹਸ਼ਤਤਾ ਪਾਤਸ਼ਾਹ ਇਹ ਸੰਦੇਸ਼ ਦਿੰਦਾ ਹਾਂ: ਪਾਤਸ਼ਾਹ ਦੇ ਸਾਰੇ ਖਜਾਨਚੀ ਜੋ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਤੇ ਰਹਿੰਦੇ ਹਨ ਅਜ਼ਰਾ ਨੂੰ ਉਸਦੀਆਂ ਜ਼ਰੂਰਤ ਦੀਆਂ ਸਾਰੀਆਂ ਚੀਜ਼ਾਂ ਦੇਣ। ਅਜ਼ਰਾ ਅਕਾਸ਼ ਦੇ ਪਰਮੇਸ਼ੁਰ ਦੀ ਬਿਵਸਬਾ ਦਾ ਉਸਤਾਦ ਅਤੇ ਜਾਜਕ ਹੈ। ਇਹ ਬੜੀ ਜਲਦੀ ਹੀ ਕੀਤਾ ਜਾਵੇ।
22ਅਜ਼ਰਾ ਨੂੰ ਜਿੰਨਾ ਹੋ ਸਕੇ: 3,400 ਕਿਲੋ ਚਾਂਦੀ, 600 ਬੁਸ਼ਲ ਕਣਕ, 600 ਗੈਲਨ ਮੈਅ ਅਤੇ 600 ਗੈਲਨ ਜੈਤੂਨ ਦਾ ਤੇਲ ਅਤੇ ਉਸਦੀ ਲੋੜ ਮੁਤਾਬਕ ਜਿੰਨਾ ਚਾਹੇ ਲੈਣ ਦਿਓ।
23ਜੋ ਕੁਝ ਵੀ ਅਕਾਸ਼ ਦੇ ਪਰਮੇਸ਼ੁਰ ਨੇ ਅਜ਼ਰਾ ਲਈ ਹੁਕਮ ਦਿੱਤਾ ਹੈ, ਉਸ ਨੂੰ ਬਿਲਕੁਲ ਉਵੇਂ ਹੀ ਦਿੱਤਾ ਜਾਵੇ। ਉਹ ਸਭ ਕੁਝ ਅਕਾਸ਼ ਦੇ ਪਰਮੇਸ਼ੁਰ ਦੇ ਮੰਦਰ ਲਈ ਕੀਤਾ ਜਾਵੇ। ਮੈਂ ਨਹੀਂ ਚਾਹੁੰਦਾ ਕਿ ਪਰਮੇਸ਼ੁਰ ਮੇਰੇ ਰਾਜ ਜਾਂ ਮੇਰੇ ਪੁੱਤਰਾਂ ਤੇ ਕ੍ਰੋਧਿਤ ਹੋਵੇ।
24ਮੈਂ ਤੁਹਾਨੂੰ ਸੂਚਨਾ ਦੇ ਰਿਹਾ ਹਾਂ ਕਿ ਜਾਜਕਾਂ, ਲੇਵੀਆਂ, ਗਵੈਯਾਂ, ਦਰਬਾਨਾਂ, ਮੰਦਰ ਦੇ ਸੇਵਕਾਂ ਅਤੇ ਪਰਮੇਸ਼ੁਰ ਦੇ ਮੰਦਰ ਦੇ ਹੋਰ ਮਜ਼ਦੂਰਾਂ ਕੋਲੋਂ ਕਰ ਲੈਣਾ ਬਿਵਸਬਾ ਦੇ ਖਿਲਾਫ ਹੈ।
25ਹੇ ਅਜ਼ਰਾ! ਤੂੰ ਆਪਣੇ ਪਰਮੇਸ਼ੁਰ ਦੁਆਰਾ ਤੈਨੂੰ ਬਖਸ਼ੇ ਗਿਆਨ ਦੇ ਮੁਤਾਬਕ ਹਾਕਮਾਂ ਅਤੇ ਨਿਆਂਕਾਰ ਦੀ ਚੋਣ ਕਰ ਤਾਂ ਕਿ ਉਹ ਫਰਾਤ ਦਰਿਆ ਤੋਂ ਪਾਰ ਪੱਛਮੀ ਪਾਸੇ ਰਹਿੰਦੇ ਲੋਕਾਂ ਦਾ ਨਿਆਂ ਕਰ ਸਕਣ। ਉਹ ਉਨ੍ਹਾਂ ਸਾਰਿਆਂ ਦਾ ਨਿਆਂ ਕਰਨਗੇ ਜੋ ਤੇਰੇ ਪਰਮੇਸ਼ੁਰ ਦੀ ਬਿਧੀਆਂ ਨੂੰ ਜਾਣਦੇ ਹਨ। ਇਨ੍ਹਾਂ ਨਿਆਂ ਕਰਾਂ ਅਤੇ ਤੈਨੂੰ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸਿਖਿਆ ਦੇਣੀ ਚਾਹੀਦੀ ਹੈ ਜਿਹੜੇ ਪਰਮੇਸ਼ੁਰ ਦੀ ਬਿਵਸਬਾ ਤੋਂ ਅਨਜਾਣ ਹਨ।
26ਜਿਹੜਾ ਵੀ ਮਨੁੱਖ ਤੇਰੇ ਪਰਮੇਸ਼ੁਰ ਦੀ ਜਾਂ ਪਾਤਸ਼ਾਹ ਦੀ ਬਿਵਸਬਾ ਨੂੰ ਨਾ ਮਂਨੇ ਉਸ ਨੂੰ ਜ਼ਰੂਰ ਸਜ਼ਾ ਦਿੱਤੀ ਜਾਵੇ। ਇਸ ਮਨੁੱਖ ਨੂੰ ਉਸ ਦੇ ਪਾਪ ਮੁਤਾਬਕ ਮੌਤ ਦੀ ਸਜ੍ਹਾ, ਦੇਸ਼ ਨਿਕਾਲਾ, ਜਾਇਦਾਦ ਜ਼ਬਤ ਕਰਨ ਦਾ ਦੰਡ ਜਾਂ ਕੈਦ ਦੀ ਸਜ਼ਾ ਦਿੱਤੀ ਜਾਵੇ।
27ਧੰਨ ਹੈ ਯਹੋਵਾਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਜਿਸਨੇ ਪਾਤਸ਼ਾਹ ਦੇ ਮਨ ਵਿੱਚ ਇਹ ਗੱਲ ਪਾਈ ਕਿ ਉਸਨੇ ਯਰੂਸ਼ਲਮ ਵਿੱਚ
28ਯਹੋਵਾਹ ਨੇ ਪਾਤਸ਼ਾਹ, ਉਸਦੇ ਮੰਤਰੀਆਂ, ਅਤੇ ਪਾਤਸ਼ਾਹ ਦੇ ਤਾਕਤਵਰ ਆਗੂਆਂ ਦੇ ਅੱਗੇ ਮੇਰੇ ਲਈ ਆਪਣਾ ਪਿਆਰ ਅਤੇ ਮਿਹਰ ਦਰਸਾਈ। ਯਹੋਵਾਹ, ਪਰਮੇਸ਼ੁਰ ਦੀ ਕਿਰਪਾ ਮੇਰੇ ਉੱਪਰ ਸੀ ਤਾਂ ਮੈਂ ਬਲ ਪਾਇਆ ਅਤੇ ਇਸਰਾਏਲ ਦੇ ਆਗੂਆਂ ਨੂੰ ਇਕੱਤਰ ਕਰਕੇ ਆਪਣੇ ਨਾਲ ਯਰੂਸ਼ਲਮ ਲਿਜਾਣ ਦੇ ਸਮਰੱਥ ਹੋਇਆ।