Loading Bible Translation
First-time download in progress. This may take a few seconds…
Punjabi Bible Wordproject Bible
36 verses
1ਇਹ ਸੂਚੀ ਘਰਾਣਿਆਂ ਦੇ ਆਗੂਆਂ ਅਤੇ ਉਨ੍ਹਾਂ ਦੀ ਵਂਸਾਵਲੀ ਦੀ ਹੈ ਜਿਹੜੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਸ਼ਾਸਨ ਦੌਰਾਨ ਮੇਰੇ ਨਾਲ ਬਾਬਲ ਤੋਂ (ਯਰੂਸ਼ਲਮ ਨੂੰ) ਆਏ।
2ਫੀਨਹਾਸ ਦੇ ਉੱਤਰਾਧਿਕਾਰੀਆਂ ਵਿੱਚੋਂ ਗੇਰਸ਼ੋਮ, ਈਬਾਮਾਰ ਦੇ ਉੱਤਰਾਧਿਕਾਰੀਆਂ ਵਿੱਚੋਂ ਦਾਨੀਏਲ ਅਤੇ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਹੱਟੂਸ਼।
3ਸ਼ਕਨਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ ਸਨ: ਫਰੋਸ਼ ਦੇ ਉੱਤਰਾਧਿਕਾਰੀ, ਜ਼ਕਰਯਾਹ ਅਤੇ ਉਸਦੇ ਨਾਲ 150 ਹੋਰ ਆਦਮੀ ਦਰਜ ਕੀਤੇ ਗਏ ਸਨ।
4ਪਹਬ ਮੋਆਬ ਦੇ ਉੱਤਰਾਧਿਕਾਰੀਆਂ ਵਿੱਚੋਂ, ਜ਼ਕਰਯਾਹ ਦਾ ਪੁੱਤਰ ਅਲਯਹੋਏਨਈ ਅਤੇ 200 ਆਦਮੀ।
5ਜ਼ੱਤੂ ਦੇ ਉੱਤਰਾਧਿਕਾਰੀਆਂ ਵਿੱਚੋਂ, ਯਹਜ਼ੀਏਲ ਦਾ ਪੁੱਤਰ ਸ਼ਕਨਯਾਹ ਅਤੇ 300 ਹੋਰ ਆਦਮੀ।
6ਆਦੀਨ ਦੇ ਉੱਤਰਾਧਿਕਾਰੀਆਂ ਵਿੱਚੋਂ ਯੋਨਾਬਾਨ ਦਾ ਪੁੱਤਰ ਆਬਦ ਅਤੇ ਉਸ ਨਾਲ 50 ਆਦਮੀ।
7ਏਲਾਮ ਦੇ ਪੁੱਤਰਾਂ ਵਿੱਚੋਂ, ਅਬਲਯਾਹ ਦਾ ਪੁੱਤਰ ਯਸ਼ਆਯਾਹ ਅਤੇ 70 ਹੋਰ ਮਨੁੱਖ।
8ਸ਼ਫਟਯਾਹ ਦੀ ਸੰਤਾਨ ਵਿੱਚੋਂ ਮੀਕਾਏਲ ਦਾ ਪੁੱਤਰ ਜ਼ਬਦਯਾਹ ਅਤੇ ਉਸ ਨਾਲ 80 ਹੋਰ ਮਨੁੱਖ,
9ਯੋਆਬ ਦੇ ਪੁੱਤਰਾਂ ਵਿੱਚੋਂ ਯਹੀਏਲ ਦਾ ਪੁੱਤਰ ਓਬਦਯਾਹ ਅਤੇ 218 ਹੋਰ ਮਨੁੱਖ;
10ਬਾਨੀ ਦੇ ਉੱਤਰਾਧਿਕਾਰੀਆਂ ਵਿੱਚੋਂ, ਸ਼ਲੋਮੀਬ, ਯਸਿਫਯਾਹ ਦਾ ਪੁੱਤਰ ਤੇ ਉਸ ਨਾਲ 160 ਹੋਰ ਆਦਮੀ।
11ਬੇਬਾਈ ਦੇ ਉੱਤਰਾਧਿਕਾਰੀਆਂ ਵਿੱਚੋਂ, ਬੇਬਾਈ ਦਾ ਪੁੱਤਰ ਜ਼ਕਰਯਾਹ ਅਤੇ 28 ਹੋਰ ਮਨੁੱਖ;
12ਅਜ਼ਗਾਦ ਦੀ ਸੰਤਾਨ ਵਿੱਚੋਂ ਹੱਕਟਾਨ ਦਾ ਪੁੱਤਰ ਯੋਹਾਨਾਨ ਅਤੇ 110 ਹੋਰ ਮਨੁੱਖ;
13ਅਦੋਨੀਕਾਮ ਦੇ ਅਖੀਰਲੀ ਵੰਸ਼ ਦੇ ਵਿੱਚੋਂ 60 ਅਲੀਫਲਟ, ਯਈਏਲ ਅਤੇ ਸ਼ਮਅਯਾਹ ਅਤੇ ਸੱਠ ਹੋਰ ਮਨੁੱਖ;
14ਬਿਗਵਈ ਦੀ ਵੰਸ਼ ਵਿੱਚੋਂ ਸਨ ਊਬਈ, ਜ਼ੱਬੂਦ ਅਤੇ 70 ਹੋਰ ਮਨੁੱਖ।
15ਮੈਂ, (ਅਜ਼ਰਾ) ਨੇ ਉਨ੍ਹਾਂ ਸਾਰੇ ਲੋਕਾਂ ਨੂੰ ਅਹਵਾ ਵੱਲ ਵਹਿੰਦੀ ਨਦੀ ਦੇ ਕੋਲ ਇਕਠਿਆਂ ਕੀਤਾ ਅਤੇ ਤਿੰਨ ਦਿਨ ਅਸੀਂ ਉੱਥੇ ਡੇਰੇ ਲਾਏ। ਫਿਰ ਮੈਂ ਜਾਣਿਆ ਕਿ ਉਸ ਟੋਲੇ ਵਿੱਚ ਜਾਜਕ ਤਾਂ ਸਨ, ਪਰ ਕੋਈ ਲੇਵੀ ਨਹੀਂ ਸੀ।
16ਇਸ ਲਈ ਮੈਂ ਅਲੀਅਜ਼ਰ, ਅਰੀਏਲ, ਸਮਅਸਾਹ, ਅਲਨਾਬਾਨ, ਯਾਰੀਬ, ਜ਼ਕਰਯਾਹ ਅਤੇ ਮਸ਼ੁੱਲਾਮ ਨੂੰ ਬੁਲਾਇਆ ਅਤੇ ਮੈਂ ਯੋਯਾਰੀਬ ਅਤੇ ਅਲਨਾਬਨ ਨੂੰ ਵੀ ਸਦਿਆ, ਜੋ ਕਿ ਉਸਤਾਦ ਸਨ।
17ਮੈਂ ਉਨ੍ਹਾਂ ਨੂੰ ਇੱਦੋ ਕੋਲ ਭੇਜਿਆ ਜੋ ਕਿ ਕਾਸਿਫਯਾ ਨਾਂ ਦੇ ਇੱਕ ਸ਼ਹਿਰ ਦਾ ਆਗੂ ਸੀ। ਮੈਂ ਉਨ੍ਹਾਂ ਆਦਮੀਆਂ ਨੂੰ ਸਮਝਾਇਆ ਕਿ ਉਨ੍ਹਾਂ ਨੇ ਜਾ ਕੇ ਇੱਦੋ ਅਤੇ ਉਸ ਦੇ ਸੰਬੰਧੀਆਂ ਨੂੰ ਕੀ ਆਖਣਾ ਹੈ। ਉਸ ਦੇ ਰਿਸ਼ਤੇਦਾਰ ਕਾਸਿਫਯਾ ਵਿਖੇ ਮੰਦਰ ਦੇ ਸੇਵਾਦਾਰ ਸਨ। ਮੈਂ ਉਨ੍ਹਾਂ ਨੂੰ ਇੱਦੋ ਕੋਲ ਇਸ ਉਮੀਦ ਵਿੱਚ ਭੇਜਿਆ ਕਿ ਸ਼ਾਇਦ ਇੱਦੋ ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨ ਲਈ ਆਪਣੇ ਸੇਵਕਾਂ ਨੂੰ ਭੇਜ ਦੇਵੇ।
18ਕਿਉਂ ਕਿ ਪਰਮੇਸ਼ੁਰ ਸਾਡਾ ਪੱਖ ਲੈ ਰਿਹਾ ਸੀ ਇਸ ਲਈ ਇੱਦੋ ਦੇ ਸੰਬੰਧੀਆਂ ਨੇ ਇਨ੍ਹਾਂ ਮਨੁੱਖਾਂ ਨੂੰ ਸਾਡੇ ਵੱਲ ਭੇਜਿਆ:ਸ਼ੇਰੇਬਯਾਹ, ਮਹਲੀ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਬੁੱਧੀਮਾਨ ਵਿਅਕਤੀ (ਮਹਲੀ ਲੇਵੀ ਦੇ ਪੁੱਤਰਾਂ ਵਿੱਚੋਂ ਇੱਕ ਸੀ, ਅਤੇ ਲੇਵੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਸੀ।) ਉਸਨੇ ਆਪਣੇ ਪੁੱਤਰਾਂ ਅਤੇ ਭਰਾਵਾਂ ਨੂੰ ਵੀ ਨਾਲ ਭੇਜਿਆ। ਕੁੱਲ ਮਿਲਾ ਕੇ ਉਸ ਪਰਿਵਾਰ ਵਿੱਚੋਂ ਓਥੇ 18 ਆਦਮੀ ਸਨ।
19ਮਮਰੀ ਦੇ ਉੱਤਰਾਧਿਕਾਰੀਆਂ ਵਿੱਚੋਂ ਯਸ਼ਾਯਾਹ ਅਤੇ ਹਸ਼ਬਯਾਹ (ਉਨ੍ਹਾਂ ਨੇ ਆਪਣੇ ਭਰਾਵਾਂ ਅਤੇ ਪੁੱਤਰਾਂ ਨੂੰ ਵੀ ਭੇਜਿਆ। ਉਸ ਘਰਾਣੇ ਵਿੱਚੋਂ ਉਹ ਕੁੱਲ
20ਆਦਮੀ ਸਨ। 20 ਨਬੀਨਮੀਆਂ ਵਿੱਚੋਂ ਜਿਨ੍ਹਾਂ ਨੂੰ ਦਾਊਦ ਤੇ ਅਧਿਕਾਰੀਆਂ ਨੇ ਲੇਵੀਆਂ ਦੀ ਸੇਵਾ ਲਈ ਬਾਪਿਆ ਗਿਆ ਸੀ, 220 ਮੰਦਰ ਦੇ ਸੇਵਾਦਾਰਾਂ ਨੂੰ ਵੀ। ਇਨ੍ਹਾਂ ਸਭਨਾਂ ਮਨੁੱਖਾਂ ਦੇ ਨਾ ਉਸ ਸੂਚੀ ਵਿੱਚ ਦਰਜਾ ਹਨ।
21ਉੱਥੇ ਅਹਵਾ ਨਦੀ ਦੇ ਨੇੜੇ, ਮੈਂ (ਅਜ਼ਰਾ) ਨੇ ਐਲਾਨ ਕਰਵਾਇਆ ਕਿ ਸਾਨੂੰ ਸਭਨਾ ਨੂੰ ਵਰਤ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਪਰਮੇਸ਼ੁਰ ਦੇ ਸਾਮ੍ਹਣੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਪੇਸ਼ ਹੋ ਸਕੀਏ, ਅਸੀਂ ਪਰਮੇਸ਼ੁਰ ਨੂੰ ਆਪਣੇ ਲਈ, ਆਪਣੇ ਬੱਚਿਆਂ ਅਤੇ ਮਾਲ ਅਸਬਾਬ ਨਾਲ ਸੁਰਖਿਅਤ ਸਫ਼ਰ ਲਈ ਪ੍ਰਾਰਥਨਾ ਕਰੀਏ।
22ਮੈਂ ਪਾਤਸ਼ਾਹ ਅਰਤਰਸ਼ਸ਼ਤਾ ਤੋਂ ਸਫ਼ਰ 'ਚ ਸਾਡੀ ਸੁਰਖਿਆ ਕਰਨ ਲਈ, ਕਿਉਂ ਜੁ ਰਾਹ ਵਿੱਚ ਦੁਸ਼ਮਣ ਸਨ ਸਿਪਾਹੀ ਅਤੇ ਘੋੜ-ਸਵਾਰ ਮੰਗਣ 'ਚ ਲਜ੍ਜਾ ਮਹਿਸੂਸ ਕੀਤੀ। ਮੇਰੀ ਲਾਜ ਦਾ ਕਾਰਣ ਇਹ ਸੀ ਕਿਉਂ ਕਿ ਅਸੀਂ ਪਾਤਸ਼ਾਹ ਨੂੰ ਆਖਿਆ ਸੀ "ਸਾਡੇ ਪਰਮੇਸ਼ੁਰ ਦਾ ਹੱਥ ਉਨ੍ਹਾਂ ਸਾਰਿਆਂ ਲੋਕਾਂ ਦੇ ਨਾਲ ਹੈ ਜੋ ਉਸ ਦੇ ਵਫ਼ਾਦਾਰ ਹਨ ਪਰ ਪਰਮੇਸ਼ੁਰ ਉਨ੍ਹਾਂ ਤੇ ਬੜਾ ਕਰੋਧ ਕਰਦਾ ਹੈ ਜੋ ਉਸ ਦੇ ਵਿਰੁੱਧ ਉੱਠਦੇ ਹਨ।
23ਇਸ ਲਈ ਅਸੀਂ ਵਰਤ ਰੱਖ ਕੇ ਇਸ ਗੱਲ ਲਈ ਸਾਡੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਬੇਨਤੀ ਦਾ ਉੱਤਰ ਦਿੱਤਾ।
24ਫਿਰ ਮੈਂ ਉਹ ਬਾਰ੍ਹਾਂ ਜਾਜਕ ਚੁਣੇ ਜਿਹੜੇ ਆਗੂ ਸਨ। ਮੈਂ ਸੇਰੇਬਯਾਹ, ਹਸ਼ਬਯਾਹ ਅਤੇ ਉਨ੍ਹਾਂ ਦੇ ਦਸ ਭਰਾਵਾਂ ਨੂੰ ਵੀ ਚੁਣਿਆ।
25ਮੈਂ ਉਹ ਚਾਂਦੀ, ਸੋਨਾ ਅਤੇ ਹੋਰ ਵਸਤਾਂ ਜੋ ਸਾਡੇ ਪਰਮੇਸ਼ੁਰ ਦੇ ਮੰਦਰ ਲਈ ਦਿੱਤੀਆਂ ਗਈਆਂ ਸਨ, ਤੋਂਲੀਆਂ ਅਤੇ ਚੁਣੇ ਹੋਏ ਲੋਕਾਂ ਨੂੰ ਸੌਂਪ ਦਿੱਤੀਆਂ। ਅਰਤਹਸ਼ਸ਼ਤਾ ਪਾਤਸ਼ਾਹ, ਉਸਦੇ ਸਲਾਹਕਾਰਾਂ ਅਤੇ ਉਸਦੇ ਖਾਸ ਸਰਦਾਰਾਂ ਅਤੇ ਬਾਬਲ 'ਚ ਵਸਦੇ ਹੋਰ ਸਾਰੇ ਇਸਰਾਏਲੀ ਲੋਕਾਂ ਨੇ ਇਹ ਸਾਰੀਆਂ ਚੀਜ਼ਾਂ ਪਰਮੇਸ਼ੁਰ ਦੇ ਮੰਦਰ ਲਈ ਭੇਟ ਕੀਤਾ ਸੀ।
26ਮੈਂ ਇਨ੍ਹਾਂ ਸਭਨਾਂ ਵਸਤਾਂ ਨੂੰ ਤੋਂਲਿਆ। ਓਥੇ 22,100 ਕਿਲੋ ਚਾਂਦੀ ਅਤੇ 3,400 ਕਿਲੋ ਚਾਂਦੀ ਦੇ ਬਰਤਨ ਅਤੇ 3,400 ਕਿਲੋ ਸੋਨਾ ਸੀ।
27ਅਤੇ ਮੈਂ ਉਨ੍ਹਾਂ ਨੂੰ ਵੀਹ ਸੋਨੇ ਦੇ ਕਟੋਰੇ ਦਿੱਤੇ ਜਿਨ੍ਹਾਂ ਦਾ ਵਜ਼ਨ 8.5 ਕਿੱਲੋ ਦੇ ਕਰੀਬ ਸੀ। ਅਤੇ ਮੈਂ ਉਨ੍ਹਾਂ ਨੂੰ ਦੋ ਬੜੇ ਖੂਬਸੂਰਤ ਭਾਂਡੇ ਜਿਹੜੇ ਕਿ ਵਧੀਆ ਚਮਕਦੇ ਪਿੱਤਲ ਦੇ ਬਣੇ ਹੋਏ ਸਨ ਉਹ ਦਿੱਤੇ। ਇਹ ਸੋਨੇ ਜਿੰਨੀ ਹੀ ਕੀਮਤ ਦੇ ਵਾਂਗ ਮੁੱਲਵਾਨ ਸਨ।
28ਫਿਰ ਮੈਂ ਉਨ੍ਹਾਂ ਬਾਰ੍ਹਾਂ ਜਾਜਕਾਂ ਨੂੰ ਆਖਿਆ: "ਤੁਸੀਂ ਯਹੋਵਾਹ ਲਈ ਪਵਿੱਤਰ ਹੋਵੇ ਅਤੇ ਇਹ ਸਾਰਾ ਸਾਮਾਨ ਵੀ। ਲੋਕਾਂ ਨੇ ਇਹ ਚਾਂਦੀ ਅਤੇ ਸੋਨਾ ਯਹੋਵਾਹ ਦੀ ਭੇਟ ਕੀਤਾ ਜਿਹੜੀ ਕਿ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ।
29ਇਸ ਲਈ ਹੁਣ ਇਨ੍ਹਾਂ ਵਸਤਾਂ ਦੀ ਧਿਆਨ ਨਾਲ ਸੰਭਾਲ ਕਰੋ ਜਦ ਤੀਕ ਇਹ ਵਸਤਾਂ ਯਰੂਸ਼ਲਮ ਦੇ ਮੰਦਰ ਦੇ ਆਗੂਆਂ ਦੇ ਹਵਾਲੇ ਨਾ ਕੀਤਾ ਜਾਵੇ, ਤਦ ਤੀਕ ਤੁਸੀਂ ਇਨ੍ਹਾਂ ਲਈ ਜਿੰਮੇਵਾਰ ਹੋ। ਤੁਸੀਂ ਇਨ੍ਹਾਂ ਨੂੰ ਯਰੂਸ਼ਲਮ ਵਿੱਚ ਜਾਜਕਾਂ ਅਤੇ ਲੇਵੀਆਂ ਦੇ ਸਰਦਾਰਾਂ ਅਤੇ ਇਸਰਾਏਲ ਦੇ ਘਰਾਣਿਆਂ ਦੇ ਆਗੂਆਂ ਦੇ ਸਾਮ੍ਹਣੇ ਮੰਦਰ ਦੇ ਕਮਰਿਆਂ ਵਿੱਚ ਰੱਖੋਗੇ ਤੇ ਉਹ ਤੋਂਲ ਕੇ ਉਨ੍ਹਾਂ ਨੂੰ ਰੱਖ ਲਵੇਗੀ।"
30ਇਨ੍ਹਾਂ ਜਾਜਕਾਂ ਅਤੇ ਲੇਵੀਆਂ ਨੇ ਉਹ ਚਾਂਦੀ, ਸੋਨਾ ਅਤੇ ਉਹ ਖਾਸ ਵਸਤਾਂ ਨੂੰ ਜਿਹੜੀਆਂ ਅਜ਼ਰਾ ਨੇ ਉਨ੍ਹਾਂ ਨੂੰ ਤੋਂਲ ਕੇ ਦਿੱਤੀਆਂ ਸਨ, ਸਵੀਕਾਰ ਕਰ ਲਈਆਂ। ਉਨ੍ਹਾਂ ਨੂੰ ਉਹ ਵਸਤਾਂ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਪਹੁੰਚਾਉਣ ਲਈ ਆਖਿਆ ਗਿਆ ਸੀ।
31ਪਹਿਲੇ ਮਹੀਨੇ ਦੇ ਬਾਰ੍ਹਵੇਂ ਦਿਨ ਅਸੀਂ ਅਹਵਾ ਨਦੀ ਤੋਂ ਤੁਰ ਪਏ ਅਤੇ ਯਰੂਸ਼ਲਮ ਵੱਲ ਨੂੰ ਚੱਲ ਪਏ। ਪਰਮੇਸ਼ੁਰ ਦੀ ਕਿਰਪਾ ਸਾਡੇ ਨਾਲ ਸੀ ਜਿਸ ਨੇ ਸਾਨੂੰ ਰਾਹ ਦੇ ਵੈਰੀਆਂ ਤੇ ਡਾਕੂਆਂ ਤੋਂ ਬਚਾਇਆ।
32ਤਦ ਅਸੀਂ ਯਰੂਸ਼ਲਮ ਵਿੱਚ ਪਹੁੰਚੇ। ਫਿਰ ਉਬੇ ਅਸੀਂ ਤਿੰਨ ਦਿਨ ਅਰਾਮ ਕੀਤਾ।
33ਚੌਬੇ ਦਿਨ, ਅਸੀਂ ਆਪਣੇ ਪਰਮੇਸ਼ੁਰ ਦੇ ਮੰਦਰ 'ਚ ਜਾਕੇ ਚਾਂਦੀ, ਸੋਨੇ ਅਤੇ ਹੋਰ ਮੁੱਲਵਾਨ ਵਸਤਾਂ ਨੂੰ ਤੋਂਲਿਆ। ਫਿਰ ਅਸੀਂ ਉਹ ਵਸਤਾਂ ਉਰੀਯਾਹ ਦੇ ਪੁੱਤਰ ਮਰੇਮੋਬ ਜਾਜਕ ਨੂੰ ਸੌਂਪ ਦਿੱਤੀਆਂ। ਓਥੇ ਉਸਦੇ ਨਾਲ ਫੀਨਹਾਸ ਦਾ ਪੁੱਤਰ ਅਲਆਜ਼ਾਰ ਸੀ ਅਤੇ ਉਨ੍ਹਾਂ ਦੇ ਨਾਲ ਯੇਸ਼ੂਆ ਦਾ ਪੁੱਤਰ ਯੋਜ਼ਾਬਾਦ ਅਤੇ ਬਿਨੂੰਈ ਦਾ ਪੁੱਤਰ ਨੋਅਦਯਾਹ ਲੇਵੀ ਵੀ ਸਨ।
34ਅਸੀਂ ਸਭ ਵਸਤਾਂ ਦੀ ਗਿਣਤੀ-ਮਿਣਤੀ ਕੀਤੀ ਅਤੇ ਫਿਰ ਉਨ੍ਹਾਂ ਸਭਨਾ ਦਾ ਕੁੱਲ ਤੋਂਲ ਲਿਖਿਆ।
35ਫਿਰ ਜਲਾਵਤਨੀਆਂ ਨੇ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ, ਇਸਰਾਏਲ ਦੇ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਚੜਾਈਆਂ। ਉਨ੍ਹਾਂ ਨੇ ਸਾਰੇ ਇਸਰਾਏਲ ਲਈ 12 ਬਲਦ, 96 ਭੇਡੂ, 77 ਲੇਲੇ ਅਤੇ 12 ਬੱਕਰੇ ਪਾਪ ਦੀ ਭੇਟਾਂ ਵਜੋਂ ਚੜਾੇ। ਇਹ ਸਭ ਕੁਝ ਯਹੋਵਾਹ ਲਈ ਹੋਮ ਦੀ ਭੇਟ ਸੀ।
36ਫ਼ੇਰ ਉਨ੍ਹਾਂ ਨੇ ਪਾਤਸ਼ਾਹ ਦਾ ਖਤ ਆਗੂਆਂ ਅਤੇ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਵੱਲ ਦੇ ਰਾਜਪਾਲਾਂ ਨੂੰ ਦੇ ਦਿੱਤਾ। ਫ਼ੇਰ ਉਨ੍ਹਾਂ ਲੋਕਾਂ ਨੇ ਲੋਕਾਂ ਨੂੰ ਅਤੇ ਮੰਦਰ ਨੂੰ ਸਹਾਰਾ ਦਿੱਤਾ।