Loading Bible Translation
First-time download in progress. This may take a few seconds…
Punjabi Bible Wordproject Bible
18 verses
1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਉ ਨਾਲ ਸੁਧਾਰੋ ਅਤੇ ਤੂੰ ਆਪਣੇ ਆਪ ਵੱਲ ਧਿਆਨ ਰੱਖ ਮਤੇ ਤੂੰ ਵੀ ਪਰਤਾਵੇ ਵਿੱਚ ਪਵੇਂ।
2ਤੁਸੀਂ ਇੱਕ ਦੂਏ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਸ਼ਰਾ ਨੂੰ ਪੂਰਿਆਂ ਕਰੋ।
3ਕਿਉਂਕਿ ਜੋ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।
4ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਨਿਰੇ ਆਪਣੀ ਹੀ ਵੱਲ, ਨਾ ਦੂਏ ਦੀ ਵੱਲ ਅਭਮਾਨ ਪਰਾਪਤ ਹੋਵੇਗਾ।
5ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ।
6ਪਰ ਜਿਹੜਾ ਬਾਣੀ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ।
7ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਈਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਸੋਈਓ ਵੱਢੇਗਾ ਭੀ।
8ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰੋਂ ਬਿਨਾਸ ਨੂੰ ਵੱਢੇਗਾ ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਨੂੰ ਵੱਢੇਗਾ।
9ਅਤੇ ਭਲਿਆਈ ਕਰਦਿਆਂ ਅਸੀਂ ਅੱਕ ਨਾ ਜਾਈਏ ਕਿਉਂਕਿ ਜੇ ਹੌਸਲਾ ਨਾ ਹਾਰੀਏ ਤਾਂ ਵੇਲੇ ਸਿਰ ਵੱਢਾਂਗੇ।
10ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਨਿੱਜ ਕਰਕੇ ਨਿਹਚਾਵਾਨਾਂ ਦੇ ਨਾਲ।
11ਵੇਖੋ, ਮੈਂ ਆਪਣੇ ਹੱਥੀਂ ਕੇਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ।
12ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਬਦੋਬਦੀ ਤੁਹਾਡੀ ਸੁੰਨਤ ਕਰਾਉਂਦੇ ਹਨ ਨਿਰਾ ਇਸ ਕਰਕੇ ਜੋ ਓਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ।
13ਕਿਉਂਕਿ ਜਿਹੜੇ ਸੁੰਨਤੀ ਹਨ ਓਹ ਆਪ ਵੀ ਸ਼ਰਾ ਦੀ ਪਾਲਨਾ ਨਹੀਂ ਕਰਦੇ ਪਰ ਓਹ ਤੁਹਾਡੀ ਸੁੰਨਤ ਕਰਾਈ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਅਭਮਾਨ ਕਰਨ।
14ਪਰ ਮੈਥੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਅਭਮਾਨ ਕਰਾਂ ਬਿਨਾ ਸਾਡੇ ਪ੍ਰਭੁ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।
15ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ ਸਗੋਂ ਨਵੀਂ ਸਰਿਸ਼ਟ।
16ਅਤੇ ਜਿੰਨੇ ਇਸ ਮਰਜਾਦਾ ਉੱਤੇ ਚੱਲਣ ਉਨ੍ਹਾਂ ਨੂੰ ਸ਼ਾਂਤੀ ਅਰ ਰਹਮ ਪਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ।
17ਅਗਾਹਾਂ ਨੂੰ ਕੋਈ ਮੈਨੂੰ ਦੁਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹੀ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ।
18ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ। ਆਮੀਨ।