Loading Bible Translation
First-time download in progress. This may take a few seconds…
Punjabi Bible Wordproject Bible
34 verses
1ਯਹੋਵਾਹ ਨੇ ਜਿਵੇਂ ਓਹ ਨੇ ਆਖਿਆ ਸੀ ਸਾਰਾਹ ਉੱਤੇ ਨਜ਼ਰ ਕੀਤੀ ਅਰ ਯਹੋਵਾਹ ਨੇ ਸਾਰਾਹ ਲਈ ਉਹ ਕੀਤਾ ਜੋ ਉਹ ਨੇ ਬਚਨ ਕੀਤਾ ਸੀ।
2ਅਤੇ ਸਾਰਾਹ ਗਰਭਵੰਤੀ ਹੋਈ ਅਰ ਅਬਰਾਹਾਮ ਲਈ ਉਹ ਦੇ ਬੁਢੇਪੇ ਵਿੱਚ ਉਸੇ ਰੁਤੇ ਜੋ ਪਰਮੇਸ਼ੁਰ ਨੇ ਉਹ ਨੂੰ ਦੱਸੀ ਸੀ ਪੁੱਤ੍ਰ ਜਣੀ।
3ਅਤੇ ਅਬਰਾਹਮ ਨੇ ਆਪਣੇ ਪੁੱਤ੍ਰ ਦਾ ਨਾਉਂ ਜੋ ਉਹ ਦੇ ਲਈ ਜੰਮਿਆ ਸੀ ਅਰਥਾਤ ਜਿਹ ਨੂੰ ਸਾਰਾਹ ਨੇ ਉਸ ਲਈ ਜਣਿਆ ਸੀ ਇਸਹਾਕ ਰਖਿਆ।
4ਅਤੇ ਅਬਰਾਹਮ ਨੇ ਆਪਣੇ ਪੁੱਤ੍ਰ ਇਸਹਾਕ ਦੀ ਸੁੰਨਤ ਅੱਠਾਂ ਦਿਨਾਂ ਦੀ ਉਮਰ ਵਿੱਚ ਕਰਾਈ ਜਿਵੇਂ ਪਰਮੇਸ਼ੁਰ ਨੇ ਉਹ ਨੂੰ ਆਗਿਆ ਦਿੱਤੀ ਸੀ।
5ਅਬਰਾਹਮ ਸੌ ਵਰਿਹਾ ਦਾ ਸੀ ਜਾਂ ਉਹ ਦਾ ਪੁੱਤ੍ਰ ਇਸਹਾਕ ਉਹ ਦੇ ਲਈ ਜੰਮਿਆ।
6ਉਪਰੰਤ ਸਾਰਾਹ ਨੇ ਆਖਿਆ ਪਰਮੇਸ਼ੁਰ ਨੇ ਮੈਨੂੰ ਹਸਾਇਆ ਹੈ ਅਤੇ ਸਾਰੇ ਸੁਣਨਵਾਲੇ ਮੇਰੇ ਨਾਲ ਹੱਸਣਗੇ।
7ਉਸ ਨੇ ਆਖਿਆ, ਕੌਣ ਅਬਰਾਹਮ ਨੂੰ ਆਖਦਾ ਭਈ ਸਾਰਾਹ ਪੁੱਤ੍ਰ ਨੂੰ ਦੁੱਧ ਚੁੰਘਾਏਗੀ? ਕਿਉਂਕਿ ਮੈ ਉਹ ਦੇ ਬੁਢੇਪੇ ਲਈ ਪੁੱਤ੍ਰ ਜਣੀ।
8ਉਹ ਮੁੰਡਾ ਵਧਦਾ ਗਿਆ ਅਰ ਉ ਹ ਦਾ ਦੁੱਧ ਛੁਡਾਇਆ ਗਿਆ ਅਰ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡਾ ਖਾਣਾ ਕੀਤਾ।
9ਸਾਰਾਹ ਨੇ ਹਾਜਰਾ ਮਿਸਰਨ ਦੇ ਪੁੱਤ੍ਰ ਨੂੰ ਜਿਹ ਨੂੰ ਉਹ ਅਬਰਾਹਾਮ ਲਈ ਜਣੀ ਸੀ ਹਿੜ ਹਿੜ ਕਰਦੇ ਹੋਏ ਡਿੱਠਾ।
10ਏਸ ਲਈ ਉਹ ਨੇ ਅਬਰਾਹਾਮ ਨੂੰ ਆਖਿਆ ਭਈ ਏਸ ਗੋੱਲੀ ਅਰ ਇਹ ਦੇ ਪੁੱਤ੍ਰ ਨੂੰ ਕੱਢ ਛੱਡ ਕਿਉਂਜੋ ਏਸ ਗੋੱਲੀ ਦਾ ਪੁੱਤ੍ਰ ਮੇਰੇ ਪੁੱਤ੍ਰ ਇਸਹਾਕ ਦੇ ਨਾਲ ਵਾਰਸ ਨਹੀਂ ਹੋਵੇਗਾ।
11ਪਰ ਆਪਣੇ ਪੁੱਤ੍ਰ ਦੇ ਕਾਰਨ ਅਬਰਾਹਾਮ ਦੀ ਨਿਗਾਹ ਵਿੱਚ ਇਹ ਗੱਲ ਅੱਤ ਬੁਰੀ ਸੀ।
12ਤਾਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਕਿ ਏਹ ਗੱਲ ਮੁੰਡੇ ਅਤੇ ਤੇਰੀ ਨਿਗਾਹ ਵਿੱਚ ਬੁਰੀ ਨਾ ਲੱਗੇ। ਜੋ ਕਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਅਵਾਜ਼ ਸੁਣ ਕਿਉਂਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ।
13ਅਤੇ ਮੈਂ ਉਸ ਗੋੱਲੀ ਦੇ ਪੁੱਤ੍ਰ ਤੋਂ ਵੀ ਇੱਕ ਕੌਮ ਬਣਾਵਾਂਗਾ ਕਿਉਂਕਿ ਉਹ ਵੀ ਤੇਰੀ ਅੰਸ ਹੈ।
14ਤਦ ਅਬਰਾਹਾਮ ਤੜਕੇ ਉੱਠਿਆ ਅਰ ਰੋਟੀ ਅਰ ਪਾਣੀ ਦੀ ਇੱਕ ਮਸ਼ਕ ਲੈਕੇ ਹਾਜਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਾਂ ਉਹ ਤੁਰ ਪਈ ਅਤੇ ਬਏਰਸਬਾ ਦੀ ਉਜਾੜ ਵਿੱਚ ਭਾਂਉਦੀ ਫਿਰਦੀ ਰਹੀ।
15ਜਦ ਮਸ਼ਕ ਵਿੱਚੋਂ ਪਾਣੀ ਮੁੱਕ ਗਿਆ ਤਾਂ ਉਸ ਨੇ ਉਸ ਮੁੰਡੇ ਨੂੰ ਝਾੜੀ ਦੇ ਹੇਠ ਸੁੱਟ ਦਿੱਤਾ।
16ਤਾਂ ਸਾਹਮਣੇ ਇੱਕ ਤੀਰ ਦੀ ਮਾਰ ਉੱਤੇ ਦੂਰ ਜਾ ਬੈਠੀ ਕਿਉਂਜੋ ਉਸ ਆਖਿਆ, ਮੈਂ ਬੱਚੇ ਦੀ ਮੋਤ ਨਾ ਦੇਖਾਂ ਸੋ ਉਹ ਸਾਹਮਣੇ ਦੂਰ ਬੈਠਕੇ ਉੱਚੀ ਉੱਚੀ ਰੋਈ।
17ਤਾਂ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਸੁਣ ਲਈ ਅਰ ਪਰਮੇਸ਼ੁਰ ਦੇ ਦੂਤ ਨੇ ਆਕਾਸ਼ ਤੋਂ ਹਾਜਰਾ ਨੂੰ ਬੁਲਾਕੇ ਆਖਿਆ, ਹਾਜਰਾ ਤੈਨੂੰ ਕੀ ਹੋਇਆ? ਨਾ ਡਰ ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਓੱਥੋਂ ਸੁਣ ਲਈ ਹੈ।
18ਉੱਠ ਅਰ ਮੁੰਡੇ ਨੂੰ ਚੁੱਕ ਲੈ ਅਰ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਏਸ ਨੂੰ ਵੱਡੀ ਕੌਮ ਬਾਣਾਵਾਂਗਾ।
19ਤਾਂ ਪਰਮੇਸ਼ੁਰ ਨੇ ਉਸ ਦੀਆਂ ਅੱਖਾਂ ਖੋਲੀਆਂ ਅਰ ਉਸ ਨੇ ਪਾਣੀ ਦਾ ਇੱਕ ਖੂਹ ਡਿੱਠਾ ਅਤੇ ਉਹ ਜਾਕੇ ਮਸ਼ਕ ਨੂੰ ਪਾਣੀ ਨਾਲ ਭਰ ਲੈ ਆਈ ਅਰ ਮੁੰਡੇ ਨੂੰ ਪਿਲਾਇਆ।
20ਅਤੇ ਪਰਮੇਸ਼ੁਰ ਉਸ ਮੁੰਡੇ ਦੇ ਅੰਗ ਸੰਗ ਸੀ ਤਾਂ ਉਹ ਵਧਦਾ ਗਿਆ ਅਤੇ ਉਜਾੜ ਵਿੱਚ ਰਿਹਾ ਅਰ ਵੱਡਾ ਹੋਕੇ ਤੀਰ ਅਨਦਾਜ ਬਣਿਆ।
21ਉਹ ਪਾਰਾਨ ਦੀ ਉਜਾੜ ਵਿੱਚ ਰਹਿੰਦਾ ਸੀ ਅਤੇ ਉਸ ਦੀ ਮਾਤਾ ਮਿਸਰ ਦੇਸ ਵਿੱਚੋਂ ਇੱਕ ਤੀਵੀਂ ਉਸ ਦੇ ਲਈ ਲੈ ਆਈ।
22ਫੇਰ ਉਸ ਸਮੇਂ ਐਉਂ ਹੋਇਆ ਕਿ ਅਬੀਮਲਕ ਅਰ ਉਸ ਦੀ ਸੈਨਾ ਦੇ ਸਰਦਾਰ ਫੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁਝ ਤੂੰ ਕਰਦਾ ਹੈਂ ਪਰਮੇਸ਼ੁਰ ਤੇਰੇ ਸੰਗ ਹੈ।
23ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸੌਂਹ ਖਾਹ ਕਿ ਤੂੰ ਮੇਰੇ ਨਾਲ ਅਤੇ ਮੇਰੇ ਪੁੱਤ੍ਰਾਂ ਨਾਲ ਮੇਰੇ ਪੋਤਿਆਂ ਨਾਲ ਧੋਖਾ ਨਾ ਕਮਾਵੇਂਗਾ ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ ਤੂੰ ਵੀ ਮੇਰੇ ਉੱਤੇ ਅਰ ਏਸ ਦੇਸ ਉੱਤੇ ਜਿਸ ਵਿੱਚ ਤੂੰ ਪਰਦੇਸੀ ਰਿਹਾ ਹੈਂ ਕਰੇਂਗਾ।
24ਤਦ ਅਬਰਾਹਾਮ ਨੇ ਆਖਿਆ, ਮੈਂ ਸੌਂਹ ਖਾਵਾਂਗਾ।
25ਤਾਂ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ ਜਿਹੜਾ ਉਸ ਦੇ ਨੌਕਰਾ ਨੇ ਜੋਰ ਨਾਲ ਖੋਹ ਲਿਆ ਸੀ।
26ਤਾਂ ਅਬੀਮਲਕ ਨੇ ਆਖਿਆ, ਮੈਨੂੰ ਪਤਾ ਨਹੀਂ ਕਿ ਇਹ ਕੰਮ ਕਿਹਨੇ ਕੀਤਾ ਅਤੇ ਤੈਂ ਵੀ ਮੈਨੂੰ ਨਹੀਂ ਦੱਸਿਆ ਮੈਂ ਅੱਜ ਦੇ ਦਿਨ ਤੋਂ ਅੱਗੇ ਸੁਣਿਆ ਵੀ ਨਹੀਂ।
27ਤਾਂ ਅਬਰਾਹਾਮ ਨੇ ਭੇਡਾਂ ਅਰ ਗਾਈਆਂ ਬਲਦ ਲੈਕੇ ਅਬੀਮਲਕ ਨੂੰ ਦਿੱਤੇ ਅਤੇ ਦੋਹਾਂ ਨੇ ਆਪੋ ਵਿੱਚ ਨੇਮ ਕੀਤਾ।
28ਅਬਰਾਹਾਮ ਨੇ ਭੇਡਾਂ ਦੀਆਂ ਸੱਤ ਲੇਲੀਆਂ ਲੈਕੇ ਵੱਖਰੀਆਂ ਕਰ ਲਈਆਂ।
29ਤਾਂ ਅਬੀਮਲਕ ਨੇ ਅਬਰਾਹਾਮ ਨੂੰ ਆਖਿਆ ਕਿ ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਦਾ ਕੀ ਮਤਲਬ ਹੈ?
30ਉਸ ਆਖਿਆ, ਤੂੰ ਏਹ ਸੱਤ ਲੇਲੀਆਂ ਮੇਰੇ ਹੱਥੋਂ ਲੈ ਲੈ ਤਾਂਜੋ ਏਹ ਮੇਰੀਆਂ ਗਵਾਹ ਹੋਣ ਭਈ ਏਹ ਖੂਹ ਮੈਂ ਪੁਟਿਆ ਹੈ।
31ਏਸੇ ਲਈ ਉਸ ਥਾਂ ਦਾ ਨਾਉਂ ਬਏਰਸਬਾ ਪੈ ਗਿਆ ਕਿਉਂਜੋ ਉੱਥੇ ਉਨਾਂ ਦੋਹਾਂ ਨੇ ਸੌਂ ਖਾਧੀ ਸੀ।
32ਸੋ ਉਨਾਂ ਨੇ ਬਏਰਸਬਾ ਵਿੱਚ ਨੇਮ ਕੀਤਾ ਅਰ ਅਬੀਮਲਕ ਅਰ ਉਸ ਦੀ ਸੈਨਾ ਦਾ ਸਰਦਾਰ ਫੀਕੋਲ ਉੱਠੇ ਅਤੇ ਫਲਿਸਤੀਆਂ ਦੇ ਦੇਸ ਨੂੰ ਮੁੜ ਆਏ।
33ਉਪਰੰਤ ਉਸ ਨੇ ਬਏਰਸਬਾ ਵਿੱਚ ਝਾਊ ਦਾ ਇਕ ਰੁੱਖ ਲਾਇਆ ਅਤੇ ਉੱਥੇ ਯਹੋਵਾਹ ਅਟੱਲ ਪਰਮੇਸ਼ੁਰ ਦਾ ਨਾਮ ਲਿਆ।
34ਅਤੇ ਅਬਰਾਹਾਮ ਬਹੁਤਿਆਂ ਦਿਨਾਂ ਤੀਕ ਫਲਿਸਤੀਆਂ ਦੇ ਦੇਸ ਵਿੱਚ ਪਰਦੇਸੀ ਹੋਕੇ ਰਿਹਾ।