Loading Bible Translation
First-time download in progress. This may take a few seconds…
Punjabi Bible Wordproject Bible
34 verses
1ਅਬਰਾਹਾਮ ਇੱਕ ਹੋਰ ਤੀਵੀਂ ਲਿਆਇਆ ਜਿਹਦਾ ਨਾਉਂ ਕਟੂਰਾਹ ਸੀ।
2ਉਸਨੇ ਉਸ ਦੇ ਲਈ ਜਿਮਰਾਨ ਅਰ ਯਾਕਸਾਨ ਅਰ ਮਦਾਨ ਅਰ ਮਿਦਯਾਨ ਯਿਸਬਾਕ ਅਰ ਸੂਅਹ ਜਣੇ।
3ਅਰ ਯਾਕਸਾਨ ਤੋਂ ਸਬਾ ਅਰ ਦਦਾਨ ਜੰਮੇ ਅਰ ਦਦਾਨ ਦੇ ਪੁੱਤ੍ਰ ਅੱਸੂਰਿਮ ਅਰ ਲਟੂਸਿਮ ਅਰ ਲਉੱਮਿਮ ਸਨ।
4ਅਰ ਮਿਦਯਾਨ ਦੇ ਪੁੱਤ੍ਰ ਏਫਾਹ ਅਰ ਏਫਰ ਅਰ ਹਨੋਕ ਅਰ ਅਬੀਦਾ ਅਰ ਅਲਦਾਆ ਸਨ। ਏਹ ਸਾਰੇ ਕਟੂਰਾਹ ਦੇ ਪੁੱਤ੍ਰ ਸਨ।
5ਤਾਂ ਅਬਰਾਹਾਮ ਨੇ ਸਭ ਕੁਝ ਜੋ ਉਸ ਦਾ ਸੀ ਇਸਹਾਕ ਨੂੰ ਦੇ ਦਿੱਤਾ।
6ਪਰ ਆਪਣੀਆਂ ਧਰੇਲਾਂ ਦੇ ਪੁੱਤ੍ਰ ਨੂੰ ਅਬਰਾਹਾਮ ਨੇ ਇਨਾਮ ਦੇਕੇ ਆਪਣੇ ਪੁੱਤ੍ਰ ਇਸਹਾਕ ਦੇ ਕੋਲੋਂ ਪੂਰਬ ਦੀ ਧਰਤੀ ਵਿੱਚ ਚੜ੍ਹਦੀ ਕੂਟ ਨੂੰ ਆਪਣੇ ਜਿਉਂਦੇ ਜੀ ਘੱਲ ਦਿੱਤਾ।
7ਅਬਰਾਹਾਮ ਦੇ ਜੀਵਣ ਦੇ ਦਿਹਾੜੇ ਇੱਕ ਸੋ ਪਝਤਰ ਵਰਹੇ ਸਨ।
8ਅਬਰਾਹਾਮ ਪ੍ਰਾਣ ਤਿਆਗ ਕੇ ਚੰਗੇ ਬਿਰਧ ਪੁਣੇ ਵਿੱਚ ਬੁੱਢਾ ਅਰ ਸਮਾਪੂਰ ਹੋਕੇ ਮਰ ਗਿਆ ਅਰ ਆਪਣੇ ਲੋਕਾਂ ਵਿੱਚ ਜਾ ਮਿਲਿਆ।
9ਤਾਂ ਉਸ ਦੇ ਪੁੱਤ੍ਰਾਂ ਇਸਹਾਕ ਅਰ ਇਸਮਾਏਲ ਨੇ ਉਸ ਨੂੰ ਮਕਫੇਲਾਹ ਦੀ ਗੁਫਾ ਵਿੱਚ ਹਿੱਤੀ ਸ਼ੋਹਰ ਦੇ ਪੁੱਤ੍ਰ ਅਫਰੋਨ ਦੀ ਪੈਲੀ ਵਿੱਚ ਜਿਹੜਾ ਮਮਰੇ ਦੇ ਸਾਹਮਣੇ ਹੈ ਦੱਬ ਦਿੱਤਾ।
10ਉਸ ਪੈਲੀ ਵਿੱਚ ਜਿਹੜੀ ਅਬਰਾਹਾਮ ਨੇ ਹੇਤ ਦੇ ਪੁੱਤ੍ਰਾਂ ਤੋਂ ਮੁੱਲ ਲਈ ਸੀ ਉੱਥੇ ਅਬਰਾਹਾਮ ਅਤੇ ਉਸ ਦੀ ਤੀਵੀਂ ਸਾਰਾਹ ਦੱਬੇ ਗਏ ਸਨ।
11ਤਾਂ ਐਉਂ ਹੋਇਆ ਕਿ ਅਬਰਾਹਾਮ ਦੇ ਮਰਨ ਦੇ ਪਿਛੋਂ ਪਰਮੇਸ਼ੁਰ ਨੇ ਉਸ ਦੇ ਪੁੱਤ੍ਰ ਇਸਹਾਕ ਨੂੰ ਬਰਕਤ ਦਿੱਤੀ ਅਰ ਇਸਹਾਕ ਬਏਰ-ਲਹੀ-ਰੋਈ ਕੋਲ ਜਾ ਟਿਕਿਆ।
12ਅਬਰਾਹਾਮ ਦੇ ਪੁੱਤ੍ਰ ਇਸਮਾਏਲ ਦੀ ਇਹ ਕੁੱਲ ਪੱਤ੍ਰੀ ਹੈ ਜਿਸ ਨੂੰ ਸਾਰਾਹ ਦੀ ਗੋੱਲੀ ਹਾਜਰਾ ਮਿਸਰੀ ਨੇ ਅਬਰਾਹਾਮ ਲਈ ਜਣਿਆ।
13ਏਹ ਇਸਮਾਏਲ ਦੇ ਪੁੱਤ੍ਰਾਂ ਦੇ ਨਾਉਂ ਹਨ ਉਨ੍ਹਾਂ ਦੀ ਕੁਲਪੱਤ੍ਰੀ ਦੇ ਨਾਮਾਂ ਦੇ ਅਨੁਸਾਰ। ਇਸਮਾਏਲ ਦੇ ਪਲੋਠੀ ਦਾ ਨਬਾਯੋਤ ਅਰ ਕੇਦਾਰ ਅਰ ਅਦਬਏਲ ਅਰ ਮਿਬਸਾਮ ਸਨ।
14ਅਰ ਮਿਸਮਾ ਅਰ ਦੂਮਾਹ ਅਰ ਮਸ਼ਾ।
15ਹਦਦ ਅਰ ਤੇਮਾ ਅਰ ਯਟੂਰ ਨਾਫੀਸ ਅਰ ਕੇਦਮਾਹ।
16ਏਹ ਇਸਮਾਏਲ ਦੇ ਪੁੱਤ੍ਰ ਸਨ ਅਰ ਏਹ ਉਨ੍ਹਾਂ ਦੇ ਨਾਉਂ ਉਨ੍ਹਾਂ ਦੇ ਪਿੰਡਾਂ ਅਰ ਉਨ੍ਹਾਂ ਦੀਆਂ ਗੜ੍ਹੀਆਂ ਦੇ ਅਨੁਸਾਰ ਹਨ ਅਰਥਾਤ ਬਾਰਾਂ ਸਰਦਾਰ ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਸਨ।
17ਏਹ ਇਸ਼ਮਾਏਲ ਦੇ ਵਰਹੇ ਇੱਕ ਸੋ ਸੈਂਤੀ ਸਨ ਤਾਂ ਉਹ ਪ੍ਰਾਣ ਤਿਆਗ ਕੇ ਮਰ ਗਿਆ ਅਰ ਆਪਣੇ ਲੋਕਾਂ ਵਿੱਚ ਜਾ ਮਿਲਿਆ।
18ਓਹ ਹਵੀਲਾਹ ਤੋ ਲੈਕੇ ਸ਼ੂਰ ਤੀਕ ਜਿਹੜਾ ਤੇਰੇ ਅੱਸੂਰ ਵੱਲ ��ਾਂਦਿਆਂ ਮਿਸਰ ਦੇ ਸਨਮੁਖ ਹੈ ਵੱਸਦੇ ਸਨ ਅਰ ਉਹ ਆਪਣੇ ਭਰਾਵਾਂ ਦੇ ਸਨਮੁਖ ਟਿਕੇ ਰਹੇ।
19ਏਹ ਅਬਰਾਹਾਮ ਦੇ ਪੁੱਤ੍ਰ ਇਸਹਾਕ ਦੀ ਕੁੱਲ ਪੱਤ੍ਰੀ ਹੈ। ਅਬਰਾਹਾਮ ਤੋਂ ਇਸਹਾਕ ਜੰਮਿਆ।
20ਅਤੇ ਇਸਹਾਕ ਚਾਲੀਆਂ ਵਰਿਹਾਂ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ ਜਿਹੜੀ ਬਥੂਏਲ ਪਦਨ ਅਰਾਮ ਦੇ ਅਰਾਮੀ ਦੀ ਧੀ ਅਰ ਲਾਬਾਨ ਅਰਾਮੀ ਦੀ ਭੈਣ ਸੀ।
21ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂਜੋ ਉਹ ਬਾਂਝ ਸੀ ਤਾਂ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਰ ਰਿਬਕਾਹ ਉਸ ਦੀ ਪਤਨੀ ਗਰਭਵੰਤੀ ਹੋਈ।
22ਅਰ ਉਹਦੇ ਵਿੱਚ ਬੱਚੇ ਇਕ ਦੂਜੇ ਨਾਲ ਘੁਲਦੇ ਸਨ ਅਤੇ ਉਸ ਆਖਿਆ, ਜੇਕਰ ਇਹ ਐਉਂ ਹੈ ਤਾਂ ਮੈ ਅਜਿਹੀ ਕਿਉਂ ਹਾਂ? ਅਤੇ ਉਹ ਯਹੋਵਾਹ ਕੋਲੋਂ ਪੁੱਛਣ ਗਈ।
23ਤਾਂ ਯਹੋਵਾਹ ਉਹ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੋਮਾਂ ਹਨ ਅਰ ਤੇਰੀ ਕੁੱਖੋਂ ਹੀ ਉਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਰ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਟਹਿਲ ਕਰੇਗਾ।
24ਜਦ ਉਸ ਦੇ ਜਣਨ ਦੇ ਦਿਨ ਪੂਰੇ ਹੋਏ ਤਾਂ ਵੇਖੋ ਉਸ ਦੀ ਕੁੱਖ ਵਿੱਚ ਜੌੜੇ ਸਨ।
25ਅਤੇ ਜੇਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿਕਲਿਆ ਤਾਂ ਉਨ੍ਹਾਂ ਉਹ ਦਾ ਨਾਉਂ ਏਸਾਓ ਰੱਖਿਆ।
26ਉਸ ਦੇ ਮਗਰੋਂ ਉਸ ਦਾ ਭਰਾ ਨਿੱਕਲਿਆ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ ਤਾਂ ਉਸ ਦਾ ਨਾਉਂ ਯਾਕੂਬ ਰੱਖਿਆ ਅਤੇ ਉਨ੍ਹਾਂ ਦੇ ਜਨਮ ਦੇ ਵੇਲੇ ਇਸਹਾਕ ਸੱਠਾਂ ਵਰਹਿਆ ਦਾ ਸੀ।
27ਓਹ ਮੁੰਡੇ ਵੱਡੇ ਹੋਏ ਅਤੇ ਏਸਾਓ ਸਿਆਣਾ ਸ਼ਿਕਾਰੀ ਸੀ ਅਰ ਰੜ ਵਿੱਚ ਰਹਿਣ ਵਾਲਾ ਸੀ ਅਰ ਯਾਕੂਬ ਭੋਲਾ ਭਾਲਾ ਅਰ ਤੰਬੂਆਂ ਵਿੱਚ ਟਿਕਣ ਵਾਲਾ ਸੀ।
28ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂਜੋ ਸ਼ਿਕਾਰ ਉਹ ਦੇ ਮੂੰਹ ਪਾਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।
29ਤਾਂ ਯਾਕੂਬ ਦਾਲ ਪਕਾਈ ਅਰ ਏਸਾਓ ਰੜ ਵਿੱਚੋ ਥੱਕਿਆ ਹੋਇਆ ਅਇਆ।
30ਅਤੇ ਏਸਾਓ ਨੇ ਯਾਕੂਬ ਨੂੰ ਅਖਿਆ ਏਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦਿਹ ਕਿਉਂਜੋ ਮੈਂ ਥੱਕਿਆ ਹੋਇਆ ਹਾਂ। ਏਸੇ ਕਾਰਨ ਉਸ ਦਾ ਨਾਉਂ ਅਦੋਮ ਪੈ ਗਿਆ।
31ਯਾਕੂਬ ਨੇ ਆਖਿਆ, ਤੂੰ ਅੱਜ ਜੇਠੇ ਹੋਣ ਦੇ ਹੱਕ ਨੂੰ ਮੇਰੇ ਕੋਲ ਬੇਚ ਦਿਹ।
32ਤਾਂ ਏਸਾਓ ਆਖਿਆ, ਵੇਖ ਮੈਂ ਮਰ ਰਿਹਾ ਹਾਂ ਏਹ ਜੇਠਾ ਹੋਣਾ ਮੇਰੇ ਕਿਸ ਕੰਮ ਦਾ ਹੈ?
33ਤਾਂ ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸੌਂਹ ਖਾਹ ਤਾਂ ਓਸ ਸੌਂਹ ਖਾਧੀ ਅਰ ਆਪਣੇ ਜੇਠੇ ਹੋਣ ਦਾ ਹੱਕ ਯਾਕੂਬ ਕੋਲ ਬੇਚ ਦਿੱਤਾ।
34ਤਾਂ ਯਾਕੂਬ ਨੇ ਏਸਾਓ ਨੂੰ ਰੋਟੀ ਅਰ ਦਾਲ ਦਿੱਤੀ ਅਰ ਉਸ ਨੇ ਖਾਧਾ ਪੀਤਾ ਅਤੇ ਉੱਠਕੇ ਆਪਣੇ ਰਾਹ ਪਿਆ। ਐਉਂ ਏਸਾਓ ਨੇ ਆਪਣੇ ਜੇਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।