Loading Bible Translation
First-time download in progress. This may take a few seconds…
Punjabi Bible Wordproject Bible
23 verses
1ਏਹਨਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਮਿਸਰ ਦੇ ਰਾਜਾ ਦਾ ਸਾਕੀ ਅਰ ਰਸੋਈਆ ਆਪਣੇ ਸਵਾਮੀ ਮਿਸਰ ਦੇ ਰਾਜਾ ਦੇ ਦੋਸ਼ੀ ਹੋ ਗਏ।
2ਤਾਂ ਫਿਰਊਨ ਆਪਣੇ ਦੋਹਾਂ ਖੁਸਰਿਆਂ ਦੇ ਉੱਤੇ ਅਰਥਾਤ ਸਾਕੀਆਂ ਦੇ ਸਰਦਾਰ ਅਰ ਰਸੋਈਆਂ ਦੇ ਸਰਦਾਰ ਉੱਤੇ ਗੁੱਸੇ ਹੋਇਆ।
3ਅਤੇ ਉਸ ਨੇ ਉਨ੍ਹਾਂ ਨੂੰ ਰਾਖੀ ਵਿੱਚ ਜਲਾਦਾਂ ਦੇ ਸਰਦਾਰ ਦੇ ਘਰ ਵਿੱਚ ਅਰਥਾਤ ਕੈਦਖਾਨੇ ਵਿੱਚ ਜਿੱਥੇ ਯੂਸੁਫ਼ ਕੈਦ ਸੀ ਬੰਦ ਕਰ ਦਿੱਤਾ।
4ਜਲਾਦਾਂ ਦੇ ਸਰਦਾਰ ਨੇ ਉਨ੍ਹਾਂ ਨੂੰ ਯੂਸੁਫ਼ ਦੇ ਹਵਾਲੇ ਕਰ ਦਿੱਤਾ ਅਤੇ ਉਸ ਉਨ੍ਹਾਂ ਦੀ ਸੇਵਾ ਕੀਤੀ ਅਰ ਓਹ ਚਿਰ ਤੀਕਰ ਕੈਦ ਰਹੇ।
5ਤਾਂ ਉਨ੍ਹਾਂ ਦੋਹਾਂ ਨੇ ਇੱਕ ਇੱਕ ਸੁਫਨਾ ਇਕੋਈ ਰਾਤ ਵਿੱਚ ਵੇਖਿਆ। ਹਰ ਇੱਕ ਨੇ ਆਪੋ ਆਪਣੇ ਅਰਥ ਦੇ ਅਨੁਸਾਰ ਸੁਫਨਾ ਵੇਖਿਆ ਅਰਥਾਤ ਮਿਸਰ ਦੇ ਰਾਜਾ ਦੇ ਸਾਕੀ ਅਰ ਰਸੋਈਏ ਨੇ ਜਿਹੜੇ ਕੈਦਖਾਨੇ ਵਿੱਚ ਬੰਦ ਸਨ।
6ਜਾਂ ਯੂਸੁਫ਼ ਸਵੇਰੇ ਉਨ੍ਹਾਂ ਦੇ ਕੋਲ ਅੰਦਰ ਗਿਆ ਅਰ ਉਨ੍ਹਾਂ ਨੂੰ ਡਿੱਠਾ ਤਾਂ ਵੇਖੋ ਓਹ ਉਦਾਸ ਸਨ ।
7ਉਸ ਨੇ ਫ਼ਿਰਊਨ ਦੇ ਖੁਸਰਿਆਂ ਨੂੰ ਜਿਹੜੇ ਉਸ ਦੇ ਸੰਗ ਉਹ ਦੇ ਸਵਾਮੀ ਦੇ ਘਰ ਕੈਦ ਸਨ ਪੁੱਛਿਆ, ਅੱਜ ਤੁਹਾਡੇ ਮੂੰਹ ਕਿਉਂ ਭੈੜੇ ਪਏ ਹੋਏ ਹਨ?
8ਤਾਂ ਉਨ੍ਹਾਂ ਉਸ ਨੂੰ ਆਖਿਆ, ਅਸਾਂ ਇੱਕ ਇੱਕ ਸੁਫਨਾ ਡਿੱਠਾ ਹੈ ਜਿਸ ਦਾ ਅਰਥ ਕਰਨ ਵਾਲਾ ਕੋਈ ਨਹੀਂ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਅਰਥ ਕਰਨਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਮੈਨੂੰ ਦੱਸੋ, ਨਾ?
9ਤਾਂ ਸਾਕੀਆਂ ਦੇ ਸਰਦਾਰ ਨੇ ਯੂਸੁਫ਼ ਨੂੰ ਆਪਣਾ ਸੁਫਨਾ ਦੱਸਿਆ ਅਤੇ ਉਸ ਨੂੰ ਆਖਿਆ, ਵੇਖੋ ਮੇਰੇ ਸੁਫਨੇ ਵਿੱਚ ਦਾਖ ਦੀ ਇੱਕ ਵੇਲ ਮੇਰੇ ਸਨਮੁਖ ਸੀ।
10ਅਰ ਉਸ ਵੇਲ ਵਿੱਚ ਤਿੰਨ ਟਹਿਣੀਆਂ ਸਨ ਅਰ ਜਾਣੋ ਉਹ ਨੂੰ ਕਲੀਆਂ ਨਿੱਕਲੀਆਂ ਅਰ ਫੁੱਲ ਲੱਗੇ ਅਰ ਉਸ ਦੇ ਗੁੱਛਿਆਂ ਵਿੱਚ ਦਾਖ ਪੱਕ ਗਈ।
11ਫ਼ਿਰਊਨ ਦਾ ਪਿਆਲਾ ਮੇਰੇ ਹੱਥ ਵਿੱਚ ਸੀ ਅਰ ਮੈਂ ਦਾਖਾਂ ਨੂੰ ਲੈਕੇ ਫ਼ਿਰਊਨ ਦੇ ਪਿਆਲੇ ਵਿੱਚ ਨਿਚੋੜਿਆ ਅਰ ਉਹ ਪਿਆਲਾ ਮੈਂ ਫ਼ਿਰਊਨ ਦੀ ਹਥੇਲੀ ਉੱਤੇ ਰੱਖਿਆ।
12ਤਾਂ ਯੂਸੁਫ਼ ਨੇ ਉਸ ਨੂੰ ਆਖਿਆ, ਏਸ ਦਾ ਅਰਥ ਏਹ ਹੈ ਕਿ ਓਹ ਤਿੰਨ ਟਹਿਣੀਆਂ ਤਿੰਨ ਦਿਨ ਹਨ।
13ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਉੱਚਾ ਕਰੇਗਾ ਅਰ ਤੈਨੂੰ ਤੇਰੇ ਹੁੱਦੇ ਉੱਤੇ ਫੇਰ ਖੜਾ ਕਰੇਗਾ ਅਤੇ ਅਗਲੇ ਦਸਤੂਰ ਦੇ ਅਨੁਸਾਰ ਜਦ ਤੂੰ ਉਹ ਦਾ ਸਾਕੀ ਸੀ ਤੂੰ ਫ਼ਿਰਊਨ ਦੇ ਹੱਥ ਵਿੱਚ ਪਿਆਲਾ ਦੇਵੇਂਗਾ।
14ਪਰ ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਚੇਤੇ ਰੱਖੀਂ ਅਰ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰਾ ਚੇਤਾ ਕਰਾਈਂ ਅਰ ਮੈਨੂੰ ਏਸ ਘਰ ਵਿੱਚੋਂ ਬਾਹਰ ਕਢਾਈਂ।
15ਕਿਉਂਜੋ ਇਬਰਾਨੀਆਂ ਦੇ ਦੇਸ ਵਿੱਚੋਂ ਮੈਂ ਸੱਚ ਮੁੱਚ ਚੁਰਾਇਆ ਗਿਆ ਹਾਂ ਅਰ ਏਥੇ ਵੀ ਮੈਂ ਕੁਝ ਨਹੀਂ ਕੀਤਾ ਭਈ ਓਹ ਮੈਨੂੰ ਏਸ ਭੋਰੇ ਵਿੱਚ ਸੁੱਟਣ।
16ਜਦ ਰਸੋਈਆਂ ਦੇ ਸਰਦਾਰ ਨੇ ਵੇਖਿਆ ਕਿ ਅਰਥ ਚੰਗਾ ਹੈ ਤਾਂ ਉਸ ਨੇ ਯੂਸਫ਼ ਨੂੰ ਆਖਿਆ, ਮੈਂ ਵੀ ਸੁਫਨੇ ਵਿੱਚ ਸਾਂ ਤਾਂ ਵੇਖੋ ਮੇਰੇ ਸਿਰ ਉੱਤੇ ਚਿੱਟੀਆਂ ਰੋਟੀਆਂ ਦੀਆਂ ਤਿੰਨ ਟੋਕਰੀਆਂ ਸਨ।
17ਅਰ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਊਨ ਲਈ ਨਾਨਾ ਪਰਕਾਰ ਦਾ ਪਕਾਇਆ ਹੋਇਆ ਭੋਜਨ ਸੀ ਅਰ ਪੰਛੀ ਮੇਰੇ ਸਿਰ ਉਤਲੀ ਟੋਕਰੀ ਵਿੱਚੋਂ ਖਾਂਦੇ ਸਨ।
18ਤਾਂ ਯੂਸੁਫ਼ ਨੇ ਉੱਤ੍ਰ ਦੇਕੇ ਆਖਿਆ ਕਿ ਏਸ ਦਾ ਅਰਥ ਏਹ ਹੈ ਕਿ ਏਹ ਤਿੰਨ ਟੋਕਰੀਆਂ ਤਿੰਨ ਦਿਨ ਹਨ।
19ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਛੱਡੇਗਾ ਅਰ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਰ ਪੰਛੀ ਤੇਰਾ ਮਾਸ ਤੇਰੇ ਉੱਤੋਂ ਖਾਣਗੇ।
20ਤਾਂ ਐਉਂ ਹੋਇਆ ਕਿ ਤੀਜੇ ਦਿਨ ਜਿਹੜਾ ਫ਼ਿਰਊਨ ਦਾ ਜਨਮ ਦਿਨ ਸੀ ਉਸ ਨੇ ਆਪਣੇ ਸਾਰੇ ਟਹਿਲੂਆਂ ਦਾ ਖਾਣਾ ਕੀਤਾ ਅਰ ਆਪਣੇ ਟਹਿਲੂਆਂ ਵਿੱਚੋਂ ਸਰਦਾਰ ਸਾਕੀ ਦਾ ਸਿਰ ਅਰ ਸਰਦਾਰ ਰਸੋਈਏ ਦਾ ਸਿਰ ਉੱਚਾ ਕੀਤਾ।
21ਪਰ ਉਸ ਨੇ ਸਰਦਾਰ ਸਾਕੀ ਨੂੰ ਤਾਂ ਉਹ ਦੇ ਹੁੱਦੇ ਉੱਤੇ ਮੁੜ ਕੇ ਲਾ ਲਿਆ ਤਾਂਜੋ ਉਹ ਫ਼ਿਰਊਨ ਦੀ ਹਥੇਲੀ ਉੱਤੇ ਪਿਆਲਾ ਰੱਖੇ।
22ਪਰ ਉਸ ਨੇ ਸਰਦਾਰ ਰਸੋਈਏ ਨੂੰ ਫਾਂਸੀ ਦੇ ਦਿੱਤਾ ਜਿਵੇਂ ਯੂਸੁਫ਼ ਨੇ ਉਨ੍ਹਾਂ ਦਾ ਅਰਥ ਕੀਤਾ ਸੀ।
23ਪਰ ਸਰਦਾਰ ਸਾਕੀ ਨੇ ਯੂਸੁਫ਼ ਨੂੰ ਚੇਤੇ ਨਾ ਰੱਖਿਆ ਸਗੋਂ ਉਸ ਨੂੰ ਭੁੱਲ ਗਿਆ।