Loading Bible Translation
First-time download in progress. This may take a few seconds…
Punjabi Bible Wordproject Bible
19 verses
1ਸ਼ਿਰਾਯੋਨੋਬ ਉੱਤੇ ਹਬਕ੍ਕੂਕ ਨਬੀ ਦੀ ਪ੍ਰਾਰਥਨਾ।
2ਹੇ ਯਹੋਵਾਹ, ਮੈਂ ਤੇਰੇ ਬਾਰੇੇ ਖਬਰਾਂ ਸੁਣੀਆਂ ਹਨ। ਹੇ ਯਹੋਵਾਹ, ਤੇਰੇ ਅਤੀਤ ਚ ਕੀਤੇ ਕੰਮਾਂ ਤੇ ਮੈਂ ਹੈਰਾਨ ਹਾਂ। ਤੇ ਹੁਣ ਮੈਨੂੰ ਉਮੀਦ ਹੈ ਕਿ ਤੂੰ ਸਾਡੇ ਸਮਿਆਂ ਵਿੱਚ ਵੀ ਮਹਾਨ ਕਾਰਜ ਕਰੇਂਗਾ। ਉਨ੍ਹਾਂ ਗੱਲਾਂ ਨੂੰ ਸਾਡੇ ਸਮਿਆਂ ਵਿੱਚ ਵਾਪਰਨ ਦੇ। ਪਰ ਆਪਣੇ ਆਵੇਸ਼ ਵਿੱਚ, ਸਾਡੇ ਤੇ ਰਹਿਮ ਕਰਨਾ ਯਾਦ ਰੱਖੀਁ।
3ਪਰਮੇਸ਼ੁਰ ਤੇਮਾਨ ਤੋਂ ਆ ਰਿਹਾ ਹੈ ਪਵਿੱਤਰ ਪੁਰਖ ਪਾਰਾਨ ਪਰਬਤ ਤੋਂ ਆ ਰਿਹਾ ਹੈ।ਉਸ ਦੇ ਪਰਤਾਪ ਨੇ ਅਕਾਸ਼ਾਂ ਨੂੰ ਕਜਿਆ ਹੋਇਆ ਅਤੇ ਧਰਤੀ ਉਸਦੀ ਉਸਤਤ ਨਾਲ ਭਰਪੂਰ ਹੈ।
4ਉਸ ਦੇ ਹੱਥਾਂ ਚੋ ਰੌਸ਼ਨੀ ਦੀਆਂ ਕਿਰਣਾ ਚਮਕਦੀਆਂ ਹਨ ਤੇਜ਼ ਚਮਕੀਲੀ ਰੌਸ਼ਨੀ ਹੁੰਦੀ ਹੈ ਕੋਈ ਗੁਪਤ ਸ਼ਕਤੀ ਦਾ ਕਮਾਲ ਹੈ ਉਸਦੇ ਹੱਥਾਂ ਵਿੱਚ।
5ਬੀਮਾਰੀ ਉਸਦੇ ਅੱਗੇ-ਅੱਗੇ ਦੌੜਦੀ ਸੀ ਤੇ ਵਿਨਾਸ਼ਕ ਉਸਦੇ ਪਿੱਛੇ-ਪਿੱਛੇ।
6ਯਹੋਵਾਹ ਖੜੋਤਾ ਤੇ ਧਰਤੀ ਦਾ ਨਿਆਂ ਕੀਤਾ ਉਸਨੇ ਉੱਠਕੇ ਸਭ ਦੇਸ਼ਾਂ ਦੇ ਲੋਕਾਂ ਨੂੰ ਤਕਿਆ ਅਤੇ ਉਹ ਡਰ ਨਾਲ ਕੰਬ ਉੱਠੇ। ਇਹ ਪਰਬਤ ਜਿਹੜੇ ਯੁਗਾਂ ਤੋਂ ਅਟਲ ਖੜੇ ਸਨ ਡਿੱਗਕੇ ਚਕਨਾਚੂਰ ਹੋ ਗਏ। ਪੁਰਾਣੀਆਂ ਤੋਂ ਪੁਰਾਣੀਆਂ ਪਹਾੜੀਆਂ ਢਹਿ ਗਈਆਂ ਇਹ ਉੱਥੇ ਵਾਪਰਿਆ ਜਿੱਥੇ ਕਿਤੇ ਵੀ ਪਰਮੇਸ਼ੁਰ ਗਿਆ।
7ਮੈਂ ਕੁਸ਼ਾਨ ਦੇ ਸ਼ਹਿਰਾਂ ਨੂੰ ਮੁਸੀਬਤ ਚ ਵੇਖਿਆ ਮਿਦਿਯਾਨ ਦੇਸ ਦੇ ਘਰ ਡਰ ਨਾਲ ਕੰਬੇ।
8ਹੇ ਯਹੋਵਾਹ! ਕੀ ਤੂੰ ਦਰਿਆਵਾਂ ਤੇ ਨਾਰਾਜ਼ ਸੀ? ਕੀ ਤੈਨੂੰ ਨਦੀਆਂ ਨਾਲ ਗਿਲਾ ਸੀ? ਕੀ ਤੈਨੂੰ ਸਾਗਰ ਤੇ ਕਰੋਧ ਸੀ? ਜਦੋਂ ਤੂੰ ਆਪਣੇ ਘੋੜਿਆਂ ਤੇ ਰੱਥਾਂ ਉੱਤੇ ਜਿੱਤ ਲਈ ਸਵਾਰ ਸੀ, ਕੀ ਉਸ ਵੇਲੇ ਤੂੰ ਕਰੋਧ ਵਿੱਚ ਸੀ?
9ਪਰ ਤਦ ਵੀ, ਤੂੰ ਆਪਣਾ ਸਤਰਂਗੀ ਧਨੁਖ੍ਖ ਦਰਸਾਇਆ। ਉਹ ਧਰਤੀ ਤੇ ਰਹਿੰਦੇ ਘਰਾਣਿਆਂ ਨਾਲ ਤੇਰੇ ਇਕਰਾਰਨਾਮੇ ਦਾ ਸਬੂਤ ਸੀ।ਸੁੱਕੀ ਜ਼ਮੀਨ ਦਰਿਆਵਾਂ ਚ ਪਾਟ ਗਈ।
10ਪਰਬਤ ਤੈਨੂੰ ਵੇਖਕੇ ਕੰਬੇ ਧਰਤੀ ਤੋਂ ਹੜ ਜ਼ੋਰ ਦੀ ਲੰਘਿਆ ਸਮੁੰਦਰੀ ਪਾਣੀਆਂ ਨੇ ਡਾਢਾ ਸ਼ੋਰ ਕੀਤਾ ਜਿਵੇਂ ਕਿ ਉਹ ਧਰਤੀ ਤੇ ਹਮਲਾ ਕਰ ਰਹੇ ਹੋਣ।
11ਸੂਰਜ ਅਤੇ ਚੰਨ ਆਪਣੀ ਰੌਸ਼ਨੀ ਗੁਆ ਬੈਠੇ ਜਦੋਂ ਉਨ੍ਹਾਂ ਨੇ ਤੇਰੀ ਤੇਜ਼ ਚਮਕੀਲੀ ਰੋਸ਼ਨੀ ਦੀ ਭੜਕ ਵੇਖੀ ਤਾਂ ਉਹ ਚਮਕਣੋਁ ਰੁਕ ਗਏ। ਉਹ ਤੇਜ਼ ਰੋਸ਼ਨੀ ਹਵਾ ਨੂੰ ਚੀਰਦੇ ਬਰਛੇ ਤੇ ਤੀਰਾਂ ਵਾਂਗ ਸੀ।
12ਤੂੰ ਕਰੋਧ ਵਿੱਚ ਧਰਤੀ ਉੱਤੇ ਤੁਰਿਆ ਅਤੇ ਕੌਮਾਂ ਨੂੰ ਸਜ਼ਾ ਦਿੱਤੀ।
13ਤੂੰ ਆਪਣੇ ਲੋਕਾਂ ਨੂੰ ਬਚਾਉਣ ਲਈ ਆਇਆ ਤੂੰ ਆਪਣੇ ਚੁਣੇ ਹੋਏ ਰਾਜੇ ਨੂੰ ਬਚਾਉਣ ਲਈ ਆਇਆ ਤੂੰ ਬੁਰੇ ਘਰਾਣਿਆਂ ਦੇ, ਅੱਤ ਮਹੱਤਵਪੂਰਣ ਤੋਂ ਲੈ ਕੇ ਘੱਟ ਮਹੱਤਵਪੂਰਣ ਤਾਈਂ ਸਾਰੇ ਆਗੂਆਂ ਨੂੰ ਮਾਰਿਆ।
14ਤੂੰ ਸਾਡੇ ਦੁਸ਼ਮਣਾਂ ਦੇ ਹਬਿਆਰ ਖੁਦ ਉਨ੍ਹਾਂ ਉੱਪਰ ਹੀ ਪਲਟ ਦਿੱਤੇ। ਉਨ੍ਹਾਂ ਵੈਰੀਆਂ ਸਾਡੇ ਤੇ ਹਨੇਰੀ ਵਾਂਗ ਹਮਲਾ ਕੀਤਾ। ਉਨ੍ਹਾਂ ਸੋਚਿਆ ਕਿ ਬੜੀ ਸੌਖੀ ਤਰ੍ਹਾਂ, ਜਿਵੇਂ ਚੋਰੀ ਛੁਪੇ ਗਰੀਬ ਆਦਮੀ ਨੂੰ ਲੁੱਟਣ ਵਾਂਗ, ਸਾਨੂੰ ਹਰਾ ਦੇਣਗੇ।
15ਪਰ ਤੂੰ ਆਪਣੇ ਘੋੜਿਆਂ ਨਾਲ ਗਹਿਰੇ ਪਾਣੀਆਂ ਨੂੰ ਲਤਾੜਦਿਆਂ ਚਿਕ੍ਕੜ ਮਿਧ੍ਧਦਿਆਂ ਅੱਗੇ ਵਧਿਆ।
16ਜਦੋਂ ਮੈਂ ਇਹ ਕਬਾ ਸੁਣੀ, ਮੈਂ ਕੰਬ ਉਠਿਆ ਮੈਂ ਉੱਚੀ ਦੀ ਸੀਟੀ ਮਾਰੀ ਅਤੇ ਆਪਣੀਆਂ ਹੱਡੀਆਂ ਵਿੱਚ ਕਮਜੋਰੀ ਮਹਿਸੂਸ ਕੀਤੀ। ਮੈਂ ਓਥੇ ਕੰਬਦਾ ਹੋਇਆ ਇੰਝ ਹੀ ਖਲੋ ਗਿਆ। ਇਸ ਲਈ ਮੈਂ ਤਬਾਹੀ ਦੇ ਦਿਨ ਵੀ ਇਤਮਿਨਾਨ ਨਾਲ ਉਡੀਕ ਕਰਾਂਗਾ ਜਦੋਂ ਉਹ ਲੋਕਾਂ ਤੇ ਹਮਲਾ ਕਰਨ ਲਈ ਆਵਣਗੇ।
17ਅੰਜੀਰ ਭਾਵੇਂ ਅੰਜੀਰਾਂ ਦੇ ਦ੍ਰਖਤਾਂ ਤੇ ਨਾ ਉੱਗਣ, ਅੰਗੂਰ ਭਾਵੇਂ ਅੰਗੂਰੀ ਵੇਲਾਂ ਤੇ ਨਾ ਲੱਗਣ, ਜੈਤੂਨ ਭਾਵੇਂ ਜੈਤੂਨ ਦੇ ਰੁੱਖਾਂ ਤੇ ਨਾ ਉੱਗਣ, ਅਤੇ ਅੰਨ ਭਾਵੇਂ ਖੇਤਾਂ ਵਿੱਚ ਪੈਦਾ ਨਾ ਹੋਵੇ, ਭੇਡਾਂ ਭਾਵੇਂ ਬਾੜਿਆਂ ਵਿੱਚ ਨਾ ਰਹਿਣ ਜਾਂ ਦਲਾਨਾਂ ਵਿੱਚ ਕੋਈ ਪਸ਼ੂ ਨਾ ਰਵੇ।
18ਤਾਂ ਵੀ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ ਮੈਂ ਆਪਣੇ ਪਰਮੇਸ਼ੁਰ ਮੁਕਤੀ ਦਾਤੇ ਵਿੱਚ ਪ੍ਰਸੰਨ ਹੋਵਾਂਗਾ।
19ਯਹੋਵਾਹ ਮੇਰਾ ਪ੍ਰਭੂ, ਮੈਨੂੰ ਬਲ ਦਿੰਦਾ ਹੈ। ਉਹ ਮੇਰੇ ਪੈਰਾਂ ਨੂੰ ਹਿਰਨਾਂ ਵਾਂਗ ਦੁੜਾਉਂਦਾ ਹੈ। ਉਹ ਮੈਨੂੰ ਪਰਬਤਾਂ ਤੇ ਸੁਰਖਿਅਤ ਤੋਂਰਦਾ ਹੈ।ਸੰਗੀਤ ਨਿਰਦੇਸ਼ਕ ਨੂੰ; ਮੇਰੇ ਤਾਰਾਂ ਵਾਲੇ ਸਾਜ਼ ਤੇ।