Loading Bible Translation
First-time download in progress. This may take a few seconds…
Punjabi Bible Wordproject Bible
13 verses
1ਪਰਮੇਸ਼ੁਰ ਨੇ ਜਿਨ ਪਿੱਛਲਿਆਂ ਸਮਿਆਂ ਵਿੱਚ ਨਬੀਆਂ ਦੇ ਰਾਹੀਂ ਸਾਡੇ ਵੱਡਿਆਂ ਨਾਲ ਕਈਆਂ ਹਿੱਸਿਆਂ ਵਿੱਚ ਅਤੇ ਕਈ ਤਰਾਂ ਨਾਲ ਗੱਲ ਕੀਤੀ ਸੀ।
2ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤ੍ਰ ਦੇ ਰਾਹੀਂ ਗੱਲ ਕੀਤੀ ਜਿਹ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਓਸੇ ਦੇ ਵਸੀਲੇ ਉਹ ਨੇ ਜਹਾਨ ਵੀ ਰਚੇ।
3ਉਹ ਉਸ ਦੇ ਤੇਜ ਦਾ ਪਿਰਤਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
4ਉਹ ਦੂਤਾਂ ਨਾਲੋਂ ਇੰਨਾਕੁ ਉੱਤਮ ਹੋਇਆ ਜਿੰਨਾਕੁ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ।
5ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਹ ਨੂੰ ਕਦੇ ਆਖਿਆ,- ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ ? ਅਤੇ ਫੇਰ ਏਹ,-ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤ੍ਰ ਹੋਵੇਗਾ।
6ਅਤੇ ਜਦ ਓਸ ਪਲੋਠੇ ਨੂੰ ਸੰਸਾਰ ਵਿੱਚ ਫੇਰ ਲਿਆਉਂਦਾ ਹੋਵੇਗਾ ਤਾਂ ਕਹਿੰਦਾ ਹੈ,-ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।
7ਅਤੇ ਉਹ ਦੂਤਾਂ ਦੇ ਵਿਖੇ ਆਖਦਾ ਹੈ,-ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਉਪਾਸਕਾਂ ਨੂੰ ਅਗਨ ਦੀਆਂ ਲਾਟਾਂ ਬਣਾਉਂਦਾ ਹੈ।
8ਪਰ ਪੁੱਤ੍ਰ ਦੇ ਵਿਖੇ,-ਤੇਰਾ ਸਿੰਘਾਸਣ ਜੁੱਗੋ ਜੁੱਗ ਪਰਮੇਸ਼ੁਰ ਹੈ, ਅਤੇ ਸਿਧਿਆਈ ਦਾ ਆੱਸਾ ਤੇਰੇ ਰਾਜ ਦਾ ਆੱਸਾ ਹੈ,
9ਤੈਂ ਧਰਮ ਨਾਲ ਪ੍ਰੇਮ ਅਤੇ ਕੁਧਰਮ ਨਾਲ ਵੈਰ ਰੱਖਿਆ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
10ਅਤੇ ਇਹ ਭੀ,-ਹੇ ਪ੍ਰਭੁ, ਤੈਂ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ,
11ਓਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ,
12ਅਤੇ ਚਾਦਰ ਵਾਂਙੁ ਤੂੰ ਓਹਨਾਂ ਨੂੰ ਵਲ੍ਹੇਟੇਂਗਾ, ਅਤੇ ਕੱਪੜੇ ਵਾਂਙੁ ਓਹ ਬਦਲੇ ਜਾਣਗੇ, ਪਰ ਤੂੰ ਉਹੀ ਹੈਂ, ਅਤੇ ਤੇਰੇ ਵਰਹੇ ਮੁੱਕਣਗੇ ਨਹੀਂ।
13ਪਰ ਦੂਤਾਂ ਵਿੱਚੋਂ ਕਿਹ ਦੇ ਵਿਖੇ ਉਹ ਨੇ ਕਦੇ ਆਖਿਆ ਹੈ,-ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ ? ਭਲਾ, ਓਹ ਸੱਭੇ ਸੇਵਾ ਕਰਨ ਵਾਲੇ ਆਤਮੇ ਨਹੀਂ ਜਿਹੜੇ ਮੁਕਤੀ ਦਾ ਵਿਰਸਾ ਪਾਉਣ ਵਾਲਿਆਂ ਦੀ ਸੇਵਾ ਲਈ ਘੱਲੇ ਜਾਂਦੇ ਹਨ ?