Loading Bible Translation
First-time download in progress. This may take a few seconds…
Punjabi Bible Wordproject Bible
28 verses
1ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਸਹਿਜ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
2ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਹ ਨੇ ਉਸ ਅਨੰਦ ਨਮਿੱਤ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਲਾਜ ਨੂੰ ਤੁੱਛ ਜਾਣ ਕੇ ਸਲੀਬ ਦਾ ਦੁਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
3ਤੁਸੀਂ ਉਹ ਨੂੰ ਸੋਚੋ ਜਿਹ ਨੇ ਆਪਣੇ ਉੱਤੇ ਪਾਪੀਆਂ ਦੀ ਐਡੀ ਲਾਗਬਾਜ਼ੀ ਸਹਿ ਲਈ ਭਈ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਜੀ ਵਿੱਚ ਢਿੱਲੇ ਪੈ ਜਾਓ।
4ਤੁਸਾਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੀਕੁਰ ਸਾਹਮਣਾ ਨਹੀਂ ਕੀਤਾ।
5ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤ੍ਰਾਂ ਵਾਂਙੁ ਸਮਝਾਈਦਾ ਹੈ,- ਹੇ ਮੇਰੇ ਪੁੱਤ੍ਰ, ਤੂੰ ਪ੍ਰਭੁ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਾਂ ਉਹ ਤੈਨੂੰ ਝਿੜਕੇ ਤਾਂ ਅੱਕ ਜਾਈਂ,
6ਕਿਉਂ ਜੋ ਜਿਹ ਦੇ ਨਾਲ ਪਿਆਰ ਕਰਦਾ ਹੈ, ਪ੍ਰਭੁ ਉਹ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤ੍ਰ ਨੂੰ ਜਿਹ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ।
7ਤੁਸੀਂ ਸਹਾਰਾ ਜੋ ਕਰਦੇ ਹੋ ਇਹ ਤਾੜੇ ਜਾਣ ਦੇ ਨਮਿੱਤ ਹੈ। ਪਰਮੇਸ਼ੁਰ ਤੁਹਾਡੇ ਨਾਲ ਅਜਿਹਾ ਵਰਤਦਾ ਹੈ ਜਿਹਾ ਪੁੱਤ੍ਰਾਂ ਨਾਲ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ ?
8ਪਰ ਜੇ ਤੁਸੀਂ ਉਸ ਤਾੜਨਾ ਬਿਨਾ ਰਹੇ ਜਿਹ ਦੇ ਵਿੱਚ ਸੱਭੋ ਸਾਂਝੀ ਹੋਏ ਹਨ ਤਾਂ ਤੁਸੀਂ ਪੁੱਤ੍ਰ ਨਹੀਂ ਸਗੋਂ ਹਰਾਮ ਦੇ ਹੋ !
9ਫੇਰ ਸਾਡੇ ਸਰੀਰਕ ਪਿਉ ਸਨ ਜਿਹੜੇ ਤਾੜਨਾ ਕਰਦੇ ਸਨ ਅਤੇ ਅਸਾਂ ਓਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਬਹੁਤ ਵਧੀਕ ਆਤਮਿਆਂ ਦੇ ਪਿਤਾ ਦੇ ਅਧੀਨ ਨਾ ਹੋਈਏ ਅਤੇ ਜੀਵੀਏ ?
10ਓਹ ਤਾਂ ਥੋੜੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।
11ਸਾਰੀ ਤਾੜਨਾ ਤਾਂ ਓਸ ਵੇਲੇ ਅਨੰਦ ਦੀ ਨਹੀਂ ਸਗੋਂ ਸੋਗ ਦੀ ਗੱਲ ਸੁੱਝਦੀ ਹੈ ਪਰ ਮਗਰੋਂ ਉਹ ਓਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਧਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ।
12ਇਸ ਲਈ ਢਿੱਲਿਆਂ ਹੱਥਾਂ ਅਤੇ ਭਿੜਦਿਆਂ ਗੋਡਿਆਂ ਨੂੰ ਸਿੱਧਿਆਂ ਕਰੋ।
13ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਙਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ !
14ਸਭਨਾਂ ਨਾਲ ਮੇਲ ਰੱਖਣ ਦਾ ਪਿੱਛਾ ਕਰੋ ਅਤੇ ਪਵਿੱਤਰਤਾਈ ਦਾ ਜਿਹ ਦੇ ਬਿਨਾ ਕੋਈ ਪ੍ਰਭੁ ਨੂੰ ਨਾ ਵੇਖੇਗਾ।
15ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵੰਜਿਆ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁਖ ਦੇਵੇ ਅਤੇ ਬਾਹਲੇ ਉਹ ਦੇ ਕਾਰਨ ਭ੍ਰਿਸ਼ਟ ਹੋ ਜਾਣ।
16ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਓ ਵਾਂਙੁ ਕੁਧਰਮੀ ਹੋਵੇ ਜਿਹ ਨੇ ਇੱਕ ਡੰਗ ਦੇ ਖਾਣ ਪਿੱਛੇ ਆਪਣੇ ਜੇਠੇ ਹੋਣ ਦਾ ਹੱਕ ਵੇਚ ਸੁੱਟਿਆ।
17ਕਿਉਂ ਜੋ ਤੁਸੀਂ ਜਾਣਦੇ ਹੋ ਭਈ ਮਗਰੋਂ ਜਦ ਉਹ ਨੇ ਬਰਕਤ ਦਾ ਅਧਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪ ਰਵਾਨ ਹੋਇਆ ਇਸ ਲਈ ਜੋ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਅੰਝੂ ਕੇਰ ਕੇਰ ਕੇ ਉਹ ਨੂੰ ਭਾਲਿਆ।
18ਤੁਸੀਂ ਤਾਂ ਓਸ ਪਹਾੜ ਦੇ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੇ ਬੋਲੇ, ਨਾ ਅਨ੍ਹੇਰੇ ਘੁੱਪ, ਨਾ ਝੱਖੜ ਝੋਲੇ,
19ਨਾ ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਭਈ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ !
20ਕਿਉਂ ਜੋ ਓਹ ਉਸ ਹੁਕਮ ਨੂੰ ਸਹਾਰ ਨਾ ਸੱਕੇ ਭਈ ਜੇ ਪਸੂ ਭੀ ਪਹਾੜ ਨਾਲ ਲੱਗੇ ਤਾਂ ਪਥਰਾਓ ਕੀਤਾ ਜਾਵੇ।
21ਅਤੇ ਉਹ ਜੋ ਦਿੱਸਿਆ ਸੋ ਅਜਿਹਾ ਭਿਆਣਕ ਸੀ ਜੋ ਮੂਸਾ ਨੇ ਆਖਿਆ ਭਈ ਮੈਂ ਬਹੁਤ ਹੀ ਡਰਦਾ ਅਤੇ ਥਰ ਥਰ ਕੰਬਦਾ ਹਾਂ !
22ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅਕਾਲ ਪੁਰਖ ਦੀ ਨਗਰੀ ਸੁਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ।
23ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਉਂ ਸੁਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਭਨਾਂ ਦਾ ਨਿਆਉਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆਂ ਧਰਮੀਆਂ ਦੇ ਆਤਮਿਆਂ ਕੋਲ।
24ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ।
25ਵੇਖੋ, ਤੁਸੀਂ ਓਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਓਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ ਤਾਂ ਬਹੁਤ ਵਧੀਕ ਕਰਕੇ ਅਸੀਂ ਨਾ ਬਚਾਂਗੇ ਜੇ ਓਸ ਤੋਂ ਬੇਮੁਖ ਹੋਈਏ ਜਿਹੜਾ ਸੁਰਗ ਉੱਤੋਂ ਚਿਤਾਰਦਾ ਹੈ।
26ਜਿਹ ਦੇ ਸ਼ਬਦ ਨੇ ਓਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਨਿਰਾ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਕਾਂਬਾ ਲਾ ਦਿਆਂਗਾ।
27ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਪਤਾ ਦਿੰਦਾ ਹੈ ਭਈ ਬਣਾਈਆਂ ਹੋਈਆਂ ਵਸਤਾਂ ਵਾਂਙੁ ਓਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ ਤਾਂ ਜੋ ਓਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ।
28ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਭੈ ਨਾਲ ਪਰਮੇਸ਼ੁਰ ਦੀ ਉਹ ਉਪਾਸਨਾ ਕਰੀਏ ਜੋ ਉਹ ਦੇ ਮਨ ਭਾਵੇ, ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।