Loading Bible Translation
First-time download in progress. This may take a few seconds…
Punjabi Bible Wordproject Bible
25 verses
1ਭਰੱਪਣ ਦਾ ਪ੍ਰੇਮ ਬਣਿਆ ਰਹੇ।
2ਪਰਾਹੁਣਚਾਰੀ ਕਰਨੀ ਨਾ ਭੁਲਿਓ ਕਿਉਂ ਜੋ ਇਹ ਕਰ ਕੇ ਕਿੰਨਿਆਂ ਨੇ ਦੂਤਾਂ ਨੂੰ ਬਿਨ ਪਛਾਣੇ ਘਰ ਉਤਾਰਿਆ ਹੈ।
3ਬੰਧੂਆਂ ਨੂੰ ਇਉਂ ਚੇਤੇ ਰੱਖੋ ਭਈ ਜਾਣੋ ਤੁਸੀਂ ਓਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਓਹਨਾਂ ਨੂੰ ਜਿਹੜੇ ਜਬਰੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ।
4ਵਿਆਹ ਕਰਨਾ ਸਭਨਾਂ ਵਿੱਚ ਆਦਰ ਜੋਗ ਗਿਣਿਆ ਜਾਵੇ ਅਤੇ ਵਿਛਾਉਣਾ ਬੇਦਾਗ ਰਹੇ ਕਿਉਂ ਜੋ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਉਂ ਕਰੇਗਾ।
5ਤੁਸੀਂ ਮਾਇਆ ਦੇ ਲੋਭ ਤੋਂ ਰਹਿਤ ਰਹੋ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸੰਤੋਖ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।
6ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, — ਪ੍ਰਭੁ ਮੇਰਾ ਸਹਾਈ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰੇਗਾ ?
7ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਓਹਨਾਂ ਦੀ ਚਾਲ ਦੇ ਓੜਕ ਵੱਲ ਧਿਆਨ ਕਰ ਕੇ ਓਹਨਾਂ ਦੀ ਨਿਹਚਾ ਦੀ ਰੀਸ ਕਰੋ।
8ਯਿਸੂ ਮਸੀਹ ਕੱਲ ਅਤੇ ਅੱਜ ਅਤੇ ਜੁੱਗੋ ਜੁੱਗ ਇੱਕੋ ਜਿਹਾ ਹੈ।
9ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂ ਨਾਲ ਭਰਮਾਏ ਨਾ ਜਾਓ ਕਿਉਂ ਜੋ ਚੰਗਾ ਇਹ ਹੈ ਭਈ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ।
10ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੋਂ ਡੇਹਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ।
11ਕਿਉਂਕਿ ਜਿਨ੍ਹਾਂ ਪਸੂਆਂ ਦਾ ਲਹੂ ਪਰਧਾਨ ਜਾਜਕ ਪਵਿੱਤਰ ਅਸਥਾਨ ਵਿੱਚ ਪਾਪ ਨਮਿੱਤ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ।
12ਇਸ ਲਈ ਯਿਸੂ ਨੇ ਵੀ ਭਈ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ ਫਾਟਕੋਂ ਬਾਹਰ ਦੁਖ ਝੱਲਿਆ।
13ਸੋ ਆਓ, ਅਸੀਂ ਓਹ ਦੇ ਨਮਿੱਤ ਨਿੰਦਿਆ ਸਹਿੰਦੇ ਡੇਰਿਓਂ ਬਾਹਰ ਉਹ ਦੇ ਕੋਲ ਚੱਲੀਏ।
14ਕਿਉਂ ਜੋ ਸਾਡਾ ਇੱਥੇ ਕੋਈ ਇਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ।
15ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁੱਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
16ਪਰ ਭਲਾ ਕਰਨੋਂ ਅਤੇ ਪਰਉਪਕਾਰ ਕਰਨੋਂ ਨਾ ਭੁੱਲਿਓ ਕਿਉਂਕਿ ਅਜੇਹਿਆਂ ਬਲੀਦਾਨਾਂ ਤੋਂ ਪਰਮੇਸ਼ੁਰ ਪਰਸੰਨ ਹੁੰਦਾ ਹੈ।
17ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਓਹਨਾਂ ਦੇ ਅਧੀਨ ਰਹੋ ਕਿਉਂ ਜੋ ਓਹ ਉਨ੍ਹਾਂ ਵਾਂਙੁ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਭਈ ਓਹ ਇਹ ਕੰਮ ਅਨੰਦ ਨਾਲ ਕਰਨ, ਨਾ ਹਾਉਕੇ ਭਰ ਭਰ ਕੇ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ।
18ਸਾਡੇ ਲਈ ਪ੍ਰਾਰਥਨਾ ਕਰੋ ਕਿਉਂ ਜੋ ਸਾਨੂੰ ਨਿਹਚਾ ਹੈ ਭਈ ਸਾਡਾ ਅੰਤਹਕਰਨ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ।
19ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਭਈ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਵਾਂ।
20ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰ���ਾਤ ਸਾਡੇ ਪ੍ਰਭੁ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉਠਾ ਲਿਆਇਆ।
21ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਭਈ ਤੁਸੀਂ ਉਹ ਦੀ ਇੱਛਿਆ ਨੂੰ ਪੂਰਿਆਂ ਕਰੋ ਅਤੇ ਜੋ ਕੁਝ ਉਹ ਨੂੰ ਭਾਉਂਦਾ ਹੈ ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਰਾਹੀਂ ਕਰੇ ਜਿਹ ਦੀ ਵਡਿਆਈ ਜੁੱਗੋ ਜੁੱਗ ਹੋਵੇ ! ਆਮੀਨ।
22ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਏਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ ਕਿਉਂ ਜੋ ਮੈਂ ਥੋੜੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ।
23ਤੁਹਾਨੂੰ ਮਲੂਮ ਹੋਵੇ ਭਈ ਸਾਡਾ ਭਰਾ ਤਿਮੋਥਿਉਸ ਕੈਦੋਂ ਛੁੱਟ ਗਿਆ। ਜੇ ਉਹ ਛੇਤੀ ਆਇਆ ਤਾਂ ਮੈਂ ਉਹ ਦੇ ਨਾਲ ਆਣ ਕੇ ਤੁਹਾਡਾ ਦਰਸ਼ਣ ਕਰਾਂਗਾ।
24ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁਖ ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਓਹ ਤੁਹਾਡੀ ਸੁਖ ਸਾਂਦ ਪੁੱਛਦੇ ਹਨ।
25ਤੁਸਾਂ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।