Loading Bible Translation
First-time download in progress. This may take a few seconds…
Punjabi Bible Wordproject Bible
17 verses
1ਇਸ ਕਾਰਨ ਚਾਹੀਦਾ ਹੈ ਜੋ ਅਸੀਂ ਉਨ੍ਹਾਂ ਗੱਲਾਂ ਦਾ ਜਿਹੜੀਆਂ ਸੁਣੀਆਂ ਹੋਰ ਵੀ ਧਿਆਨ ਰੱਖੀਏ ਅਜਿਹਾ ਨਾ ਹੋਵੇ ਭਈ ਕਿਤੇ ਅਸੀਂ ਉਨ੍ਹਾਂ ਤੋਂ ਵਹਿ ਕੇ ਦੂਰ ਹੋ ਜਾਈਏ।
2ਜਦੋਂ ਉਹ ਬਚਨ ਜਿਹੜਾ ਦੂਤਾਂ ਦੀ ਜ਼ਬਾਨੀ ਆਖਿਆ ਗਿਆ ਸੀ ਦ੍ਰਿੜ੍ਹ ਠਹਿਰਿਆ ਅਤੇ ਹਰੇਕ ਅਪਰਾਧ ਅਤੇ ਅਣਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ।
3ਤਾਂ ਅਸੀਂ ਕਿੱਕੁਰ ਬਚ ਨਿੱਕਲਾਂਗੇ ਜੇ ਐਡੀ ਵੱਡੀ ਮੁਕਤੀ ਦੀ ਬੇ ਪਰਵਾਹੀ ਕਰੀਏ ਜੋ ਪਹਿਲਾਂ ਪ੍ਰਭੁ ਦੇ ਰਾਹੀਂ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਤੋਂ ਸਾਨੂੰ ਸਾਬਤ ਹੋਈ ? 4 ਪਰਮੇਸ਼ੁਰ ਵੀ ਨਿਸ਼ਾਨੀਆਂ ਅਤੇ ਅਚੰਭਿਆਂ ਅਤੇ ਨਾਨਾ ਪਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੀਆਂ ਵੰਡਾਂ ਦੇ ਵਸੀਲੇ ਆਪਣੀ ਇੱਛਿਆ ਦੇ ਅਨੁਸਾਰ ਉਨ੍ਹਾਂ ਦੇ ਨਾਲ ਸਾਖੀ ਦਿੰਦਾ ਰਿਹਾ।
5ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਹ ਦੀ ਅਸੀਂ ਗੱਲ ਕਰਦੇ ਹਾਂ ਦੂਤਾਂ ਦੇ ਮਤਹਿਤ ਨਹੀਂ ਕੀਤਾ।
6ਪਰ ਕਿਸੇ ਨੇ ਕਿਤੇ ਇਹ ਕਹਿ ਕੇ ਸਾਖੀ ਦਿੱਤੀ,— ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਵਿੱਚ ਲਿਆਵੇਂ, ਯਾ ਆਦਮੀ ਜਾਇਆ ਕੀ, ਜੋ ਤੂੰ ਉਸ ਉੱਤੇ ਨਿਗਾਹ ਕਰੇਂ ?
7ਤੈਂ ਉਹ ਨੂੰ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ। ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਥਾਪਿਆ,
8ਤੈਂ ਸੱਭੋ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਜਦੋਂ ਉਸ ਨੇ ਸੱਭੋ ਕੁਝ ਉਹ ਦੇ ਅਧੀਨ ਕਰ ਦਿੱਤਾ ਹੈ ਤਾਂ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਅਜੇ ਤੀਕੁਰ ਅਸੀਂ ਸਭ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ।
9ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁਖ ਝੱਲਣ ਦੇ ਕਾਰਨ ਪਰਤਾਪ ਅਤੇ ਮਾਣ ਦਾ ਮੁਕਟ ਰੱਖਿਆ ਹੋਇਆ ਵੇਖਦੇ ਹਾਂ ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।
10ਜਿਹ ਦੇ ਲਈ ਸੱਭੋ ਕੁਝ ਹੈ ਅਤੇ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਉਸ ਨੂੰ ਜੋਗ ਸੀ ਭਈ ਬਹੁਤਿਆਂ ਪੁੱਤ੍ਰਾਂ ਨੂੰ ਤੇਜ ਵਿੱਚ ਲਿਆਉਂਦਿਆਂ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁਖਾਂ ਦੇ ਦੁਆਰਾ ਸੰਪੂਰਨ ਕਰੇ।
11ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਓਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸੱਭੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।
12ਪਰ ਏਹ ਕਹਿੰਦਾ,- ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ, ਮੈਂ ਕਲੀਸਿਯਾ ਵਿੱਚ ਤੇਰੀ ਉਸਤਤ ਕਰਾਂਗਾ।
13ਅਤੇ ਫੇਰ ਏਹ, — ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫੇਰ, — ਮੈਂ ਅਤੇ ਓਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ।
14ਸੋ ਜਦ ਬਾਲਕ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ ਤਾਂ ਉਨ੍ਹਾਂ ਵਾਂਙੁ ਉਹ ਆਪ ਵੀ ਇਨ੍ਹਾਂ ਹੀ ਵਿੱਚ ਭਿਆਲ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਹ ਦੇ ਵੱਸ ਵਿੱਚ ਮੌਤ ਹੈ ਅਰਥਾਤ ਸ਼ਤਾਨ ਨੂੰ ਨਾਸ ਕਰੇ।
15ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਤੋਂ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ ਛੁਡਾਵੇ।
16ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੀ ਅੰਸ ਦੀ ਸਹਾਇਤਾ ਕਰਦਾ ਹੈ।
17ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਦੇ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ।
18ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁਖ ਝੱਲਿਆ ਤਾਂ ਉਹ ਓਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ ਸਹਾਇਤਾ ਕਰ ਸੱਕਦਾ ਹੈ।