Loading Bible Translation
First-time download in progress. This may take a few seconds…
Punjabi Bible Wordproject Bible
19 verses
1ਉਪਰੰਤ ਹੇ ਪਵਿੱਤਰ ਭਰਾਵੋ, ਸੁਰਗੀ ਸੱਦੇ ਦੇ ਭਾਈਵਾਲੋ, ਤੁਸੀਂ ਸਾਡੇ ਇਕਰਾਰ ਦੇ ਰਸੂਲ ਅਤੇ ਪਰਧਾਨ ਜਾਜਕ ਯਿਸੂ ਵੱਲ ਧਿਆਨ ਕਰੋ।
2ਜਿਹੜਾ ਆਪਣੇ ਥਾਪਣ ਵਾਲੇ ਦੇ ਹੱਕ ਵਿੱਚ ਮਾਤਬਰ ਸੀ ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ।
3ਕਿਉਂ ਜੋ ਘਰ ਨਾਲੋਂ ਜਿੰਨਾ ਘਰ ਦਾ ਬਣਾਉਣ ਵਾਲਾ ਆਦਰ ਦੇ ਜੋਗ ਹੁੰਦਾ ਹੈ ਉੱਨਾ ਹੀ ਉਹ ਵੀ ਮੂਸਾ ਨਾਲੋਂ ਵਧੀਕ ਆਦਰ ਦੇ ਜੋਗ ਹੈ।
4ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ ਪਰ ਜਿਹ ਨੇ ਸੱਭੋ ਕੁਝ ਬਣਾਇਆ ਉਹ ਪਰਮੇਸ਼ੁਰ ਹੈ।
5ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਨਿਆਈਂ ਮਾਤਬਰ ਸੀ ਭਈ ਹੋਣ ਵਾਲੀਆਂ ਗੱਲਾਂ ਦੀ ਸਾਖੀ ਦੇਵੇ।
6ਪਰ ਮਸੀਹ ਪੁੱਤ੍ਰ ਦੀ ਨਿਆਈਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਿਲੇਰੀ ਅਰ ਅਭਮਾਨ ਅੰਤ ਤੋੜੀ ਫੜੀ ਰੱਖੀਏ।
7ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, — ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
8ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ਉਜਾੜ ਵਿੱਚ,
9ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਪਰਖ ਕੇ ਜਾਚਿਆ, ਅਤੇ ਚਾਲੀ ਵਰਹੇ ਮੇਰੇ ਕੰਮ ਵੇਖੇ।
10ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਗਰੰਜ ਹੋਇਆ, ਅਤੇ ਆਖਿਆ ਕਿ ਓਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਓਹਨਾਂ ਮੇਰੇ ਰਾਹਾਂ ਨੂੰ ਨਾ ਜਾਤਾ,
11ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸੌਂਹ ਖਾਧੀ, ਕਿ ਏਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ !
12ਹੇ ਭਰਾਵੋ, ਵੇਖਣਾ ਭਈ ਜੀਉਂਦੇ ਪਰਮੇਸ਼ੁਰ ਤੋਂ ਬੇਮੁਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਬੇਪਰਤੀਤਾ ਬੁਰਾ ਦਿਲ ਨਾ ਹੋਵੇ।
13ਸਗੋਂ ਜਿੰਨਾ ਚਿਰ ਅੱਜ ਦਾ ਦਿਨ ਆਖੀਦਾ ਹੈ ਤੁਸੀਂ ਨਿੱਤ ਇੱਕ ਦੂਏ ਨੂੰ ਉਪਦੇਸ਼ ਕਰਿਆ ਕਰੋ ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।
14ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,-
15ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ।
16ਓਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗਾਵਤ ਕੀਤੀ ? ਭਲਾ, ਉਨ੍ਹਾਂ ਸਭਨਾਂ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ ?
17ਅਤੇ ਉਹ ਕਿਨ੍ਹਾਂ ਨਾਲ ਚਾਲੀ ਵਰਹੇ ਗਰੰਜ ਰਿਹਾ ? ਭਲਾ, ਉਨ੍ਹਾਂ ਨਾਲ ਨਹੀਂ ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲੋਥਾਂ ਉਜਾੜ ਵਿੱਚ ਪਈਆਂ ਰਹੀਆਂ ?
18ਅਤੇ ਕਿਨ੍ਹਾਂ ਨੂੰ ਉਸ ਨੇ ਸੌਂਹ ਖਾ ਕੇ ਆਖਿਆ ਭਈ ਓਹ ਮੇਰੇ ਅਰਾਮ ਵਿੱਚ ਨਾ ਵੜਨਗੇ ਪਰ ਉਨ੍ਹਾਂ ਨੂੰ ਜਿਹੜੇ ਅਣਆਗਿਆਕਾਰ ਸਨ ?
19ਅਸੀਂ ਇਹ ਵੇਖਦੇ ਹਾਂ ਜੋ ਓਹ ਬੇਪਰਤੀਤੀ ਦੇ ਕਾਰਨ ਉਸ ਵਿੱਚ ਵੜ ਨਾ ਸੱਕੇ।