Loading Bible Translation
First-time download in progress. This may take a few seconds…
Punjabi Bible Wordproject Bible
20 verses
1ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਆਦ ਗੱਲਾਂ ਛੱਡ ਕੇ ਸਿਆਣਪੁਣੇ ਦੀ ਵੱਲ ਅਗਾਹਾਂ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਧਰੀਏ, ਨਾਲੇ ਪਰਮੇਸ਼ੁਰ ਉੱਤੇ ਨਿਹਚਾ ਕਰਨ ਦੀ,
2ਅਸ਼ਨਾਨਾਂ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਉਂ ਦੀ।
3ਪਰਮੇਸ਼ੁਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ।
4ਕਿਉਂਕਿ ਓਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸੁਰਗੀ ਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ।
5ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ।
6ਅਤੇ ਮਗਰੋਂ ਬੇਮੁਖ ਹੋ ਗਏ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਓਹ ਪਰਮੇਸ਼ੁਰ ਦੇ ਪੁੱਤ੍ਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਸਰੀਹਨ ਬੇਪਤ ਕਰਦੇ ਹਨ।
7ਜਿਹੜੀ ਭੋਂ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਜੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਵਰ ਮਿਲਦਾ ਹੈ।
8ਪਰ ਜੇ ਉਹ ਕੰਡਿਆਲੀਆਂ ਅਤੇ ਭੱਖੜੇ ਉਤਪਤ ਕਰੇ ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਹ ਦਾ ਅੰਤ ਭਸਮ ਕੀਤਾ ਜਾਣਾ ਹੈ।
9ਪਰ ਹੇ ਪਿਆਰਿਓ, ਭਾਵੇਂ ਅਸੀਂ ਇਉਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਅੱਛੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸਰਬੰਧ ਰੱਖਦੀਆਂ ਹਨ।
10ਕਿਉਂ ਜੋ ਪਰਮੇਸ਼ੁਰ ਕੁਨਿਆਈ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪ੍ਰੇਮ ਨੂੰ ਭੁੱਲ ਜਾਵੇ ਜਿਹੜਾ ਤੁਸਾਂ ਉਹ ਦੇ ਨਾਮ ਨਾਲ ਵਿਖਾਇਆ ਭਈ ਤੁਸਾਂ ਸੰਤਾਂ ਦੀ ਸੇਵਾ ਕੀਤੀ, ਨਾਲੇ ਕਰਦੇ ਭੀ ਹੋ।
11ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚੋਂ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੋੜੀ ਉਹੋ ਜਿਹਾ ਜਤਨ ਕਰੇ।
12ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਨਿਹਚਾ ਅਤੇ ਧੀਰਜ ਦੇ ਰਾਹੀਂ ਵਾਇਦਿਆਂ ਦੇ ਅਧਕਾਰੀ ਹੁੰਦੇ ਹਨ।
13ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਬਚਨ ਦਿੱਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਹ ਦੀ ਉਹ ਸੌਂਹ ਖਾਂਦਾ ਉਹ ਨੇ ਆਪਣੀ ਹੀ ਸੌਂਹ ਖਾ ਕੇ ਆਖਿਆ,
14ਭਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਤੇਰਾ ਵਾਧੇ ਤੇ ਵਾਧਾ ਕਰਾਂਗਾ।
15ਇਸੇ ਤਰਾਂ ਉਹ ਨੇ ਧੀਰਜ ਕਰ ਕੇ ਉਸ ਦਿੱਤੇ ਹੋਏ ਬਚਨ ਨੂੰ ਪਰਾਪਤ ਕੀਤਾ।
16ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸੌਂਹ ਖਾਂਦੇ ਹਨ ਅਤੇ ਓਹਨਾਂ ਦੇ ਹਰੇਕ ਝਗੜੇ ਵਿੱਚ ਸਬੂਤੀ ਲਈ ਸੌਂਹ ਖਾਣੀ ਬੱਸ ਹੈ।
17ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਕਾਰੀਆਂ ਉੱਤੇ ਆਪਣੀ ਮਨਸ਼ਾ ਨੂੰ ਹੋਰ ਵੀ ਅਟੱਲ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸੌਂਹ ਲਿਆਂਦੀ।
18ਭਈ ਦੋ ਅਟੱਲ ਗੱਲਾਂ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸਾ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਾਂ।
19ਅਤੇ ਉਹ ਆਸਾ ਮਾਨੋ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਅਚੱਲ ਅਤੇ ਇਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ।
20ਜਿੱਥੇ ਯਿਸੂ ਨੇ ਆਗੂ ਬਣ ਕੇ ਸਾ��ੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਪਰਧਾਨ ਜਾਜਕ ਬਣਿਆ।