Loading Bible Translation
First-time download in progress. This may take a few seconds…
Punjabi Bible Wordproject Bible
14 verses
1ਅਫ਼ਰਾਈਮ ਆਪਣਾ ਵਕਤ ਜਾਇਆ ਕਰ ਰਿਹਾ ਹੈ ਅਤੇ ਇਸਰਾਏਲ ਸਾਰਾ ਦਿਨ "ਹਵਾ ਦੇ ਪਿੱਛੇ ਦੌੜਦਾ ਹੈ।" ਲੋਕੀ ਬਹੁਤ ਸਾਰੇ ਅਪਰਾਧ ਕਰਦੇ ਹਨ ਅਤੇ ਅਨੇਕਾਂ ਝੂਠ ਬੋਲਦੇ ਹਨ। ਉਨ੍ਹਾਂ ਨੇ ਅਸ਼ੂਰ ਨਾਲ ਇਕਰਾਰਨਾਮੇ ਕੀਤੇ ਹੋਏ ਹਨ ਅਤੇ ਉਹ ਆਪਣੇ ਜੈਤੂਨ ਦੇ ਤੇਲ ਨੂੰ ਮਿਸਰ ਵੱਲ ਲੈ ਜਾ ਰਹੇ ਹਨ।
2"ਯਹੋਵਾਹ ਦੀ ਦਲੀਲ ਇਸਰਾਏਲ ਦੇ ਖਿਲਾਫ਼ ਹੈ। ਯਾਕੂਬ ਆਪਣੀਆਂ ਕਰਨੀਆਂ ਕਾਰਣ ਸਜ਼ਾ ਪਾਵੇਗਾ। ਉਸ ਨੂੰ ਉਸ ਦੀਆਂ ਦੁਸ਼ਟ ਕਰਨੀਆਂ ਅਨੁਸਾਰ ਮੁੱਲ ਜ਼ਰੂਰ ਦਿੱਤਾ ਜਾਣਾ ਚਾਹੀਦਾ।
3ਯਾਕੂਬ ਨੇ ਆਪਣੀ ਮਾਂ ਦੇ ਗਰਭ ਵਿੱਚੋਂ ਹੀ ਆਪਣੇ ਭਰਾ ਨਾਲ ਚਾਲਾਕੀ ਕਰਨੀ ਸ਼ੁਰੂ ਕਰ ਦਿੱਤੀ ਸੀ। ਯਾਕੂਬ ਇੱਕ ਬਹਾਦਰ ਨੌਜੁਆਨ ਸੀ ਅਤੇ ਉਸ ਵਕਤ ਉਹ ਪਰਮੇਸ਼ੁਰ ਨਾਲ ਲੜਿਆ।
4ਯਾਕੂਬ ਪਰਮੇਸ਼ੁਰ ਦੇ ਦੂਤ ਨਾਲ ਲੜਿਆ ਅਤੇ ਜਿੱਤ ਪ੍ਰਾਪਤ ਕੀਤੀ। ਉਸਨੇ ਰੋ ਕੇ ਇੱਕ ਉਪਕਾਰ ਲਈ ਮੰਗ ਕੀਤੀ। ਇਹ ਬੈਤਅਲ ਵਿਖੇ ਵਾਪਰਿਆ, ਅਤੇ ਉੱਥੇ ਉਸਨੇ ਸਾਡੇ ਨਾਲ ਗੱਲ ਕੀਤੀ।
5ਹਾਂ! ਯਾਹਵੇਹ ਫ਼ੌਜਾਂ ਦਾ ਪਰਮੇਸ਼ੁਰ ਹੈ। ਉਸ ਦਾ ਨਾਉਂ ਯਾਹਵੇਹ ਹੈ।
6ਤਾਂ ਆ ਆਪਣੇ ਪਰਮੇਸ਼ੁਰ ਵੱਲ ਪਰਤ ਨਿਆਂ ਅਤੇ ਦਯਾ ਨੂੰ ਬਣਾਈ ਰੱਖ ਅਤੇ ਹਮੇਸ਼ਾ ਆਪਣੇ ਪਰਮੇਸ਼ੁਰ ਤੇ ਨਿਰਭਰ ਕਰ।
7"ਯਾਕੂਬ ਅਸਲੀ ਵਪਾਰੀ ਹੈ। ਉਹ ਆਪਣੇ ਮਿੱਤਰ ਨੂੰ ਵੀ ਧੋਖਾ ਦੇ ਦਿੰਦਾ। ਉਹ ਗ਼ਲਤ ਤੋਂਲ ਇਸਤੇਮਾਲ ਕਰਦਾ ਹੈ।
8ਅਫ਼ਰਾਈਮ ਨੇ ਕਿਹਾ, ਮੈਂ ਅਮੀਰ ਹਾਂ। ਮੈਂ ਅਸਲੀ ਅਮੀਰੀ ਪਾਈ ਹੈ। ਕੋਈ ਵੀ ਵਿਅਕਤੀ ਮੇਰੀਆਂ ਕੀਤੀਆਂ ਸਾਰੀਆਂ ਗੱਲਾਂ ਵਿੱਚ ਕੁਝ ਵੀ ਅਜਿਹਾ ਨਹੀਂ ਲੱਭ ਸਕੇਗਾ ਜਿਸਨੂੰ ਪਾਪ ਕਿਹਾ ਜਾ ਸਕੇ।
9"ਪਰ ਮੈਂ, ਤੁਹਾਡੇ ਮਿਸਰ ਦੇਸ਼ ਵਿੱਚ ਰਹਿਣ ਦੇ ਸਮੇਂ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਰਿਹਾ ਹਾਂ, ਮੈਂ ਫ਼ਿਰ ਤੋਂ ਤੁਹਾਨੂੰ ਤੰਬੂਆਂ ਵਿੱਚ ਵਸਾਵਾਂਗਾ ਜਿਵੇਂ ਤੁਸੀਂ ਮੰਡਲੀ ਦੇ ਤੰਬੂ ਦੇ ਸਮੇਂ ਦੌਰਾਨ ਤੰਬੂਆਂ ਵਿੱਚ ਰਹਿੰਦੇ ਸੀ।
10ਮੈਂ ਨਬੀਆਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਅਨੇਕਾਂ ਦਰਸ਼ਨ ਦਿੱਤੇ ਹਨ। ਕਿੰਨੀ ਵਾਰੀ ਮੈਂ ਨਬੀਆਂ ਦੇ ਰਾਹੀਂ ਤੁਹਾਨੂੰ ਮੇਰੇ ਸਬਕ ਦਿੱਤੇ ਹਨ।
11ਪਰ ਗਿਲਆਦ ਵਿੱਚ ਲੋਕ ਪਾਪ ਕਰਦੇ ਰਹੇ। ਉੱਥੇ ਉਨ੍ਹਾਂ ਨੇ ਇੰਨੇ ਬੁੱਤ ਸਬਾਪਿਤ ਕੀਤੇ। ਲੋਕਾਂ ਨੇ ਗਿਲਆਦ ਵਿੱਚ ਬਲਦਾਂ ਨੂੰ ਬਲੀਆਂ ਦਿੱਤੀਆਂ। ਉਨ੍ਹਾਂ ਕੋਲ ਕਿੰਨੀਆਂ ਜਗਵੇਦੀਆਂ ਹਨ। ਓਥੇ ਵਾਹੇ ਹੋਏ ਖੇਤਾਂ ਦੀ ਕਤਾਰਾਂ ਵਿੱਚ ਪਈ ਗੰਦਗੀ ਦੀ ਤਰ੍ਹਾਂ, ਜਗਵੇਦੀਆਂ ਦੀਆਂ ਅਨੇਕਾਂ ਕਤਾਰਾਂ ਹਨ।
12"ਯਾਕੂਬ ਅਰਾਮ ਦੀ ਧਰਤੀ ਨੂੰ ਭੱਜ ਗਿਆ। ਉਸ ਬਾਵੇਂ, ਇਸਰਾਏਲ ਨੇ ਪਤਨੀ ਲਈ ਕੰਮ ਕੀਤਾ ਅਤੇ ਇੱਕ ਹੋਰ ਪਤਨੀ ਪਾਉਣ ਲਈ ਭੇਡਾਂ ਦੀ ਰਾਖੀ ਕੀਤੀ।
13ਪਰ ਯਹੋਵਾਹ ਇੱਕ ਨਬੀ ਦੀ ਸਹਾਇਤਾ ਨਾਲ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਉਸ ਨਬੀ ਰਾਹੀਂ ਯਹੋਵਾਹ ਨੇ ਇਸਰਾਏਲ ਨੂੰ ਸੁਰਖਿਅਤ ਰੱਖਿਆ।
14ਪਰ ਅਫ਼ਰਾਈਮ ਨੇ ਯਹੋਵਾਹ ਨੂੰ ਗੁੱਸੇ ਕਰ ਦਿੱਤਾ। ਕਿਉਂ ਕਿ ਉਸਨੇ ਅਨੇਕਾਂ ਲੋਕਾਂ ਦੀ ਹਤਿਆ ਕ੍ਕੀਤੀ। ਇਸ ਲਈ ਉਸਨੂੰ ਉਸਦੇ ਜੁਰਮ ਦੀ ਸਜ਼ਾ ਮਿਲੇਗੀ, ਅਤੇ ਉਸ ਦਾ ਮਾਲਕ (ਯਹੋਵਾਹ) ਉਸ ਨੂੰ ਉਸ ਦੀ ਸ਼ਰਮ ਸਹਾਰਨ ਦੇਵੇਗਾ।"