Loading Bible Translation
First-time download in progress. This may take a few seconds…
Punjabi Bible Wordproject Bible
16 verses
1"ਅਫ਼ਰਾਈਮ ਨੇ ਆਪਣੇ-ਆਪ ਨੂੰ ਇਸਰਾਏਲ ਵਿੱਚ ਬੜਾ ਪ੍ਰਮੁੱਖ ਦਰਜਾ ਦਿੱਤਾ ਹੋਇਆ ਸੀ। ਉਹ ਜਦੋਂ ਬੋਲਦਾ ਤਾਂ ਲੋਕਾਂ ਨੂੰ ਕਾਂਬਾ ਛਿੜ ਜਾਂਦਾ। ਪਰ ਅਫ਼ਰਾਈਮ ਨੇ ਬਆਲਾਂ ਦੀ ਉਪਾਸਨਾ ਕਰਕੇ ਵੱਡਾ ਪਾਪ ਕੀਤਾ ਸੀ।
2ਅਤੇ ਹੁਣ ਇਸਰਾਏਲੀ ਹੋਰ ਵਧੇਰੇ ਪਾਪ ਕਰ ਰਹੇ ਸਨ। ਉਨ੍ਹਾਂ ਆਪਣੇ ਲਈ ਬੁੱਤ ਬਣਾਏ ਸਿਰਜ ਲੇ। ਕਾਮੇ ਚਾਂਦੀ ਦੇ ਬੁੱਤ ਉਨ੍ਹਾਂ ਦੇਵਤਿਆਂ ਦੇ ਬਣਾਉਂਦੇ ਅਤੇ ਫ਼ਿਰ ਉਹ ਲੋਕ ਉਨ੍ਹਾਂ ਬੁੱਤਾਂ ਨਾਲ ਗੱਲਾਂ ਕਰਦੇ ਅਤੇ ਉਨ੍ਹਾਂ ਬੁੱਤਾਂ ਅੱਗੇ ਬਲੀਆਂ ਭੇਟ ਕੀਤੀਆਂ ਜਾਂਦੀਆਂ। ਉਹ ਉਨ੍ਹਾਂ ਸੋਨੇ ਦੇ ਵਛਿਆਂ ਨੂੰ ਚੁੰਮਦੇ।
3ਇਹੀ ਕਾਰਣ ਹੈ ਕਿ ਉਹ ਲੋਕ ਜਲਦੀ ਹੀ ਅਲੋਪ ਹੋ ਜਾਣਗੇ। ਉਹ ਸੁਵਖਤੇ ਦੀ ਧੁੰਦ ਵਰਗੇ ਅਤੇ ਤਰੇਲ ਵਰਗੇ ਹੋਣਗੇ, ਜੋ ਸੂਰਜ ਚਢ਼ਨ ਤੋਂ ਪਹਿਲਾਂ ਹੀ ਅਲੋਪ ਹੋ ਜਾਂਦੀ ਹੈ। ਉਹ ਉਸ ਤੂੜੀ ਵਾਂਗ ਹਨ ਜਿਸ ਨੂੰ ਹਵਾ ਪਿੜ ਵਿੱਚੋਂ ਉਡਾ ਕੇ ਲੈ ਜਾਂਦੀ ਹੈ। ਉਹ ਉਸ ਧੂੰਏਁ ਵਾਂਗ ਹਨ ਜੋ ਚਿਮਨੀ ਵਿੱਚੋਂ ਨਿਕਲ ਕੇ ਅਲੋਪ ਹੋ ਜਾਂਦਾ ਹੈ।
4"ਮੈਂ, ਤੁਹਾਡੇ ਮਿਸਰ ਵਿੱਚ ਰਹਿਣ ਦੇ ਦਿਨਾਂ ਤੋਂ, ਯਹੋਵਾਹ ਤੁਹਾਡਾ ਪਰਮੇਸ਼ੁਰ ਰਿਹਾ ਹਾਂ। ਤੁਸੀਂ ਮੇਰੇ ਇਲਾਵਾ ਹੋਰ ਕਿਸੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ। ਇਹ ਮੈਂ ਹੀ ਸੀ ਜਿਸਨੇ ਤੁਹਾਨੂੰ ਬਚਾਇਆ।
5ਮੈਂ ਤੁਹਾਨੂੰ ਤੁਹਾਡੇ ਮਾਰੂਬਲ, ਬਿਨਾ ਮੀਂਹ ਦੀ ਧਰਤੀ ਵਿੱਚ ਰਹਿਣ ਦੇ ਦਿਨਾਂ ਤੋਂ ਜਾਣਦਾਂ ਹਾਂ।
6ਮੈਂ ਇਸਰਾਏਲੀਆਂ ਨੂੰ ਅੰਨ ਦਿੱਤਾ ਉਨ੍ਹਾਂ ਉਹ ਅੰਨ ਖਾਧਾ ਅਤੇ ਉਹ ਰਜ੍ਜ ਗਏ। ਪਰ ਉਹ ਹਂਕਾਰੇ ਗਏ ਅਤੇ ਮੈਨੂੰ ਭੁੱਲ ਗਏ।
7"ਇਸੇ ਕਾਰਣ, ਮੈਂ ਉਨ੍ਹਾਂ ਲਈ ਇੱਕ ਸ਼ੇਰ ਵਾਂਗ ਹੋਵਾਂਗਾ। ਮੈਂ ਰਸਤੇ ਦੇ ਪਾਸੇ ਤੇ ਬੈਠ ਕੇ ਚੀਤੇ ਵਾਂਗ ਵੇਖਾਂਗਾ।
8ਮੈਂ ਉਨ੍ਹਾਂ ਉੱਤੇ ਉਸ ਰਿੱਛਣੀ ਵਾਂਗ ਹਮਲਾ ਕਰਾਂਗਾ ਜਿਸਦੇ ਬੱਚੇ ਉਸ ਤੋਂ ਲੈ ਲੇ ਗਏ ਹੋਣ ਅਤੇ ਉਨ੍ਹਾਂ ਦੇ ਦਿਲਾਂ ਨੂੰ ਪਾੜ ਸੁੱਟਾਂਗਾ। ਮੈਂ ਉਨ੍ਹਾਂ ਤੇ ਸ਼ੇਰ ਜਾਂ ਦੂਸਰੇ ਜੰਗਲੀ ਜਾਨਵਰ ਵਾਂਗ ਹਮਲਾ ਕਰਾਂਗਾ ਜੋ ਆਪਣੇ ਸ਼ਿਕਾਰ ਨੂੰ ਪਾੜ ਕੇ ਖਾ ਜਾਂਦੇ ਹਨ।"
9"ਹੇ ਇਸਰਾਏਲ! ਮੈਂ ਤੇਰੀ ਮਦਦ ਕੀਤੀ ਪਰ ਤੂੰ ਮੇਰੇ ਵਿਰੁੱਧ ਹੋ ਗਿਆ। ਇਸ ਲਈ ਹੁਣ ਮੈਂ ਤੈਨੂੰ ਨਸ਼ਟ ਕਰ ਦਿਆਂਗਾ।
10ਕਿਬ੍ਬੇ ਹੈ ਤੇਰਾ ਪਾਤਸ਼ਾਹ? ਉਹ ਸਾਰੇ ਸ਼ਹਿਰਾਂ ਵਿੱਚੋਂ ਵੀ ਤੈਨੂੰ ਬਚਾ ਨਾ ਸਕੇਗਾ। ਕਿੱਥੋ ਨੇ ਤੇਰੇ ਨਿਆਂਕਾਰ? ਜਿਨ੍ਹਾਂ ਬਾਰੇ ਤੂੰ ਆਖਿਆ, ਮੈਨੂੰ ਪਾਤਸ਼ਾਹ ਅਤੇ ਆਗੂ ਦੇ!
11ਮੈਂ ਕਰੋਧ ਵਿੱਚ ਸਾਂ ਤੇ ਤੈਨੂੰ ਇੱਕ ਰਾਜਾ ਦੇ ਦਿੱਤਾ ਅਤੇ ਜਦੋਂ ਮੈਂ ਬਹੁਤ ਕਰੋਧ ਵਿੱਚ ਆਇਆ, ਮੈਂ ਉਸ ਨੂੰ ਲੈ ਗਿਆ।
12"ਅਫ਼ਰਾਈਮ ਨੇ ਆਪਣੇ ਦੋਸ਼ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਉਸ ਨੇ ਸੋਚਿਆ ਕਿ ਉਸਦੇ ਪਾਪ ਇੱਕ ਰਾਜ ਸਨ, ਪਰ ਉਸਨੂੰ ਸਜ਼ਾ ਮਿਲੇਗੀ।
13ਉਸਦੀ ਸਜ਼ਾ ਔਰਤ ਦੀ ਜਣਨ ਪੀੜ ਵਰਗੀ ਹੋਵੇਗੀ ਉਹ ਸਿਆਣਾ ਪੁੱਤਰ ਨਾ ਹੋਵੇਗਾ। ਜਦੋਂ ਉਸਦੇ ਜਨਮ ਦਾ ਸਮਾਂ ਆਵੇਗਾ ਤਾਂ ਉਹ ਬਚ ਨਾ ਪਾਵੇਗਾ।
14ਮੈਂ ਉਨ੍ਹਾਂ ਨੂੰ ਕਬਰ ਤੋਂ ਬਚਾਵਾਂਗਾ! ਮੈਂ ਉਨ੍ਹਾਂ ਦਾ ਮੌਤ ਤੋਂ ਨਿਸਤਾਰਾ ਕਰਾਂਗਾ! ਹੇ ਮੌਤੇ, ਕਿੱਥੋ ਹਨ ਤੇਰੇ ਰੋਗ? ਹੇ ਕਬਰੇ, ਕਿੱਥੋ ਹੈ ਤੇਰੀ ਸ਼ਕਤੀ? ਮੈਂ ਬਦਲੇ ਦੀ ਤਾਕ ਵਿੱਚ ਨਹੀਂ ਹਾਂ।
15ਭਾਵੇਂ ਇਸਰਾਏਲ ਆਪਣੇ ਭਰਾਵਾਂ ਵਿੱਚ ਫ਼ਲਦਾ ਹੈ, ਇੱਕ ਜ਼ੋਰਦਾਰ ਪੂਰਬੀ ਹਵਾ ਆਵੇਗੀ -- ਯਹੋਵਾਹ ਦੀ ਹਵਾ ਉਜਾੜ ਵੱਲੋਂ ਆਵੇਗੀ, ਤਦ ਇਸਰਾਏਲ ਦੇ ਖੂਹ ਸੁੱਕ ਜਾਣਗੇ। ਉਸ ਦੇ ਝਰਨਿਆਂ ਦਾ ਪਾਣੀ ਸੁੱਕ ਜਾਵੇਗਾ। ਉਹ ਹਵਾ ਇਸਰਾਏਲ ਦੇ ਖਜਾਨੇ ਦੀਆਂ ਕੀਮਤ�� ਚੀਜ਼ਾਂ ਉਡਾ ਕੇ ਲੈ ਜਾਵੇਗੀ।
16ਸਾਮਰਿਯਾ ਨੂੰ ਸਜ਼ਾ ਮਿਲੇਗੀ ਕਿਉਂ ਕਿ ਉਹ ਆਪਣੇ ਪਰਮੇਸ਼ੁਰ ਤੋਂ ਆਕੀ ਹੋ ਗਈ ਇਸਰਾਏਲੀ ਤਲਵਾਰਾਂ ਨਾਲ ਵੱਢੇ ਜਾਣਗੇ ਉਨ੍ਹਾਂ ਦੇ ਬੱਚਿਆਂ ਦੇ ਟੁਕੜੇ-ਟੁਕੜੇ ਕੀਤੇ ਜਾਣਗੇ। ਉਨ੍ਹਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ।"