Loading Bible Translation
First-time download in progress. This may take a few seconds…
Punjabi Bible Wordproject Bible
9 verses
1ਹੇ ਇਸਰਾਏਲ! ਤੂੰ ਡਿਗਿਆ ਅਤੇ ਪਰਮੇਸ਼ੁਰ ਵਿਰੁੱਧ ਪਾਪ ਕੀਤੇ ਇਸ ਲਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਵਾਪਿਸ ਮੁੜ।
2ਸੋਚੋ ਕਿ ਤੁਸੀਂ ਕੀ ਆਖੋਁਗੇ ਅਤੇ ਯਹੋਵਾਹ ਵੱਲ ਵਾਪਸ ਪਰਤੋਂ। ਉਸਨੂੰ ਆਖੋ, ਸਾਡੇ ਪਾਪਾਂ ਨੂੰ ਸਾਫ ਕਰ ਦੇ ਅਤੇ ਸਾਡੇ ਚੰਗੇ ਬਚਨਾਂ ਨੂੰ ਕਬੂਲ। ਅਸੀਂ ਆਪਣੇ ਬੁਲ੍ਹਾਂ ਨਾਲ ਤੇਰੀ ਉਸਤਤ ਕਰਾਂਗੇ।
3"ਅੱਸ਼ੂਰ ਸਾਨੂੰ ਨਹੀਂ ਬਚਾਵੇਗਾ ਅਸੀਂ ਜੰਗੀ ਘੋੜਿਆਂ ਉੱਤੇ ਨਹੀਂ ਚੜਾਂਗੇ ਅਤੇ ਅਸੀਂ ਮੁੜ ਆਪਣੇ ਰੱਥ ਨਾਲ ਸਿਰਜਿਆਂ ਨੂੰ ਆਪਣੇ ਪਰਮੇਸ਼ੁਰ ਨਹੀਂ ਕਹਾਂਗੇ। ਕਿਉਂ ਕਿ ਯਤੀਮਾਂ ਤੇ ਰਹਿਮ ਸਿਰਫ਼ ਤੂੰ ਹੀ ਕਰਦਾ ਹੈਂ।"
4ਯਹੋਵਾਹ ਆਖਦਾ, "ਉਹ ਮੈਨੂੰ ਛੱਡ ਕੇ ਚਲੇ ਗਏ, ਪਰ ਮੈਂ ਉਨ੍ਹਾਂ ਨੂੰ ਮੁਆਫ਼ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਨਿਮਰਤਾ ਨਾਲ ਪਿਆਰ ਕਰਾਂਗਾ ਕਿਉਂ ਜੋ ਮੈਂ ਉਨ੍ਹਾਂ ਤੇ ਕ੍ਰੋਧ ਛੱਡ ਦਿੱਤਾ ਹੈ।
5ਮੈਂ ਇਸਰਾਏਲ ਲਈ ਤ੍ਰੇਲ ਵਾਂਗ ਆਵਾਂਗਾ ਇਸਰਾਏਲ ਕੁਮੁਦਨੀ ਫ਼ੁੱਲ ਵਾਂਗ ਖਿਲੇਗਾ ਅਤੇ ਉਹ ਲਬਾਨੋਨ ਦੇ ਦਿਉਦਾਰ ਦੇ ਦ੍ਰਖਤਾਂ ਵਾਂਗ ਉਗ੍ਗੇਗਾ।
6ਉਸ ਦੀਆਂ ਸ਼ਾਖਾਵਾਂ ਵਧਣਗੀਆਂ ਅਤੇ ਉਹ ਇੱਕ ਸੁੰਦਰ ਜੈਤੂਨ ਦੇ ਦ੍ਰਖਤ ਵਾਂਗ ਹੋਵੇਗਾ ਅਤੇ ਲਬਾਨੋਨ ਦੇ ਦਿਉਦਾਰ ਦੇ ਰੁੱਖਾਂ ਵਾਂਗ ਸੋਹਣੀ ਖੁਸ਼ਬੋ ਦੇਵੇਗਾ।
7ਇਸਰਾਏਲ ਦੇ ਲੋਕ ਮੁੜ ਮੇਰੀ ਹਿਫ਼ਾਜ਼ਤ ਵਿੱਚ ਜਿਉਣਗੇ ਉਹ ਦਾਣਿਆਂ ਵਾਂਗ ਉਗਣਗੇ ਉਹ ਅੰਗੂਰੀ ਵੇਲ ਵਾਂਗ ਵਧਣਗੇ ਅਤੇ ਲਬਾਨੋਨ ਦੀ ਮੈਅ ਵਾਂਗ ਹੋਣਗੇ।"
8"ਹੇ ਅਫ਼ਰਾਈਮ, ਮੇਰਾ ਬੁੱਤ ਨਾਲ ਕੋਈ ਲੈਣ-ਦੇਣ ਨਹੀਂ ਹੈ। ਮੈਂ ਹੀ ਤੁਹਾਡੀਆਂ ਪ੍ਰਾਰਬਨਾਵਾਂ ਨੂੰ ਸੁਣਦਾ ਹਾਂ ਅਤੇ ਮੈਂ ਹੀ ਤੁਹਾਡੇ ਉੱਪਰ ਪਹਿਰਾ ਦਿੰਦਾ ਹਾਂ ਮੈਂ ਇੱਕ ਸਦਾਬਹਾਰ ਸਰੂ ਦੇ ਰੁੱਖ ਵਾਂਗ ਹਾਂ ਮੈਥੋਂ ਹੀ ਤੁਹਾਨੂੰ ਫ਼ਲ ਪ੍ਰਾਪਤ ਹੁੰਦੇ ਹਨ।"
9ਇੱਕ ਸਿਆਣਾ ਵਿਅਕਤੀ ਇਹ ਗੱਲਾਂ ਸਮਝ ਸਕਦਾ ਹੈ ਇੱਕ ਸਮਝਦਾਰ ਮਨੁੱਖ ਨੂੰ ਇਨ੍ਹਾਂ ਗੱਲਾਂ ਤੋਂ ਸਿਖ੍ਖਣਾ ਚਾਹੀਦਾ ਹੈ ਯਹੋਵਾਹ ਦੇ ਰਾਹ ਧਰਮੀ ਹਨ ਚੰਗੇ ਲੋਕ ਉਨ੍ਹਾਂ ਅਨੁਸਾਰ ਜਿਉਣਗੇ ਅਤੇ ਪਾਪੀ ਉਨ੍ਹਾਂ ਦੁਆਰਾ ਮਰ ਜਾਣਗੇ।