Loading Bible Translation
First-time download in progress. This may take a few seconds…
Punjabi Bible Wordproject Bible
15 verses
1"ਹੇ ਜਾਜਕੋ, ਇਸਰਾਏਲ ਦੇ ਲੋਕੋ ਅਤੇ ਪਾਤਸ਼ਾਹ ਦੇ ਘਰਾਣੇ ਦੇ ਲੋਕੋੋ! ਮੇਰੀ ਗੱਲ ਧਿਆਨ ਨਾਲ ਸੁਣੋ! ਤੁਸੀਂ ਦੋਸ਼ੀ ਠਹਿਰਾਏ ਗਏ ਹੋ।"ਤੁਸੀਂ ਮਿਸਪਾਹ ਵਿਖੇ ਇੱਕ ਫ਼ਂਦੇ ਵਾਂਗ ਸੀ ਅਤੇ ਤਾਬੋਰ ਵਿਖੇ ਧਰਤੀ ਤੇ ਵਿਛੇ ਹੋਏ ਜਾਲ ਵਾਂਗ ਸੀ।
2ਤੁਸੀਂ ਕਈ ਘੋਰ ਗੁਨਾਹ ਕੀਤੇ ਹਨ ਇਸ ਲਈ ਮੈਂ ਤੁਹਾਨੂੰ ਸਾਰਿਆਂ ਨੂੰ ਸਜ਼ਾ ਦੇਵਾਂਗਾ।
3ਮੈਂ ਅਫ਼ਰਾਈਮ ਨੂੰ ਅਤੇ ਜੋ ਗੱਲਾਂ ਇਸਰਾਏਲ ਨੇ ਕੀਤੀਆਂ ਜਾਣਦਾ ਹਾਂ, - ਓ ਅਫ਼ਰਾਈਮ, ਤੇਰੇ ਵੇਸ਼ਵਾਈ ਰਵਈੇ ਕ੍ਕਾਰਣ, ਇਸਰਾਏਲ ਪਾਪ ਨਾਲ ਦੂਸ਼ਤ ਹੋ ਗਿਆ ਹੈ।
4ਇਸਰਾਏਲੀਆਂ ਨੇ ਬਹੁਤ ਕੁਕਰਮ ਕੀਤੇ ਹਨ। ਜਿਹੜੇ ਹੁਣ ਉਨ੍ਹਾਂ ਨੂੰ ਪਰਮੇਸ਼ੁਰ ਵੱਲ ਪਰਤਨ ਤੋਂ ਰੋਕਦੇ ਹਨ। ਉਹ ਹੋਰਨਾਂ ਦੇਵਤਿਆਂ ਨੂੰ ਮੰਨਣ ਦੇ ਰਾਹਾਂ ਬਾਰੇ ਵੀ ਸੋਚਦੇ ਰਹਿੰਦੇ ਹਨ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ।
5ਇਸਰਾਏਲ ਦਾ ਹਂਕਾਰ ਉਸ ਦੇ ਖਿਲਾਫ਼ ਇੱਕ ਗਵਾਹ ਹੈ। ਇਸਰਾਏਲ ਅਤੇ ਅਫ਼ਰਾਈਮ ਆਪਣੇ ਪਾਪਾਂ ਵਿੱਚ ਔਕੜਨਗੇ ਅਤੇ ਯਹੂਦਾਹ ਵੀ ਉਨ੍ਹਾਂ ਦੇ ਨਾਲ ਔਕੜ ਜਾਵੇਗਾ।
6"ਲੋਕਾਂ ਦੇ ਆਗੂ ਆਪਣੇ ਇੱਜੜਾਂ ਅਤੇ ਵੱਗਾਂ ਦੇ ਨਾਲ ਯਹੋਵਾਹ ਨੂੰ ਲੱਭਣ ਲਈ ਨਿਕਲਣਗੇ, ਪਰ ਉਹ ਉਸਨੂੰ ਲੱਭ ਨਹੀਂ ਸਕਣਗੇ ਕਿਉਂ ਕਿ ਉਹ ਉਨ੍ਹਾਂ ਤੋਂ ਦੂਰ ਹੋ ਗਿਆ ਹੈ।
7ਉਹ ਯਹੋਵਾਹ ਨਾਲ ਵਫ਼ਾਦਾਰ ਨਹੀਂ ਰਹੇ। ਉਨ੍ਹਾਂ ਦੇ ਬੱਚੇ ਕਿਸੇ ਅਜਨਬੀ ਤੋਂ ਹਨ ਅਤੇ ਹੁਣ ਉਹ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਧਰਤੀ ਨੂੰ ਮੁੜ ਤੋਂ ਨਾਸ ਕਰ ਦੇਵੇਗਾ।"
8"ਗਿਬਆਹ ਵਿੱਚ ਸਿੰਗ ਵਜਾਓ! ਰਾਮਾਹ ਵਿੱਚ ਤੂਰ੍ਹੀ ਵਜਾਓ! ਬੈਤ-ਆਵਾਨ ਵਿਖੇ ਚਿਤਾਵਨੀ ਦਿਓ। ਹੇ ਬਿਨਯਾਮੀਨ, ਦੁਸ਼ਮਣ ਤੇਰੇ ਪਿੱਛੇ ਹੈ!
9ਦੰਡ ਦੇ ਦਿਨ, ਅਫ਼ਰਾਈਮ ਖਾਲੀ ਅਤੇ ਵੀਰਾਨ ਹੋ ਜਾਵੇਗਾ। ਮੈਂ (ਪਰਮੇਸ਼ੁਰ) ਇਸਰਾਏਲ ਦੇ ਪਰਿਵਾਰਾਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਉਹ ਗੱਲਾਂ ਸੱਚਮੁੱਚ ਵਾਪਰਨਗੀਆਂ।
10ਯਹੂਦਾਹ ਦੇ ਆਗੂ ਚੋਰਾਂ ਵਾਂਗ ਦੂਜਿਆਂ ਦਾ ਮਾਲ ਚੁਰਾਉਂਦੇ ਹਨ ਇਸ ਲਈ ਮੈਂ ਆਪਣਾ ਕਰੋਧ ਨਹਿਰ ਦੇ ਪਾਣੀਆਂ ਵਾਂਗ ਵਰ੍ਹਾਵਾਂਗਾ।
11ਅਫ਼ਰਾਈਮ ਨੂੰ ਦੰਡ ਦਿੱਤਾ ਜਾਵੇਗਾ ਉਹ ਅੰਗੂਰਾਂ ਵਾਂਗ ਮਿਧਿਆ ਅਤੇ ਕੁਚਲਿਆ ਜਾਵੇਗਾ, ਕਿਉਂ ਕਿ ਉਸ ਨੇ (ਬਆਲ ਦੇ ਪੁਜਾਰੀਆਂ ਦੀਆਂ) ਬਿਧੀਆਂ ਤੇ ਚੱਲਣ ਦੀ ਠਾਨ ਲਈ ਹੈ।
12ਮੈਂ ਅਫ਼ਰਾਈਮ ਨੂੰ ਨਾਸ ਕਰ ਦੇਵਾਂਗਾ ਜਿਵੇਂ ਕੀੜਾ ਕੱਪੜੇ ਨੂੰ ਖਾ ਜਾਂਦਾ ਹੈ ਮੈਂ ਯਹੂਦਾਹ ਨੂੰ ਨਸ਼ਟ ਕਰ ਦੇਵਾਂਗਾ ਉਵੇਂ ਜਿਵੇਂ ਘੁਣ ਲੱਕੜ ਨੂੰ ਖਾ ਜਾਂਦਾ ਹੈ।
13ਜਦ ਅਫ਼ਰਾਈਮ ਨੇ ਆਪਣਾ ਰੋਗ ਵੇਖਿਆ ਅਤੇ ਯਹੂਦਾਹ ਨੇ, ਆਪਣਾ ਜ਼ਖਮ, ਉਹ ਮਦਦ ਲਈ ਅੱਸ਼ੂਰ ਨੂੰ ਭੱਜੇ। ਉਨ੍ਹਾਂ ਨੇ ਆਪਣੀਆਂ ਮੁਸੀਬਤਾਂ ਮਹਾਨ ਪਾਤਸ਼ਾਹ ਨੂੰ ਦਸੀਆਂ ਪਰ ਉਹ ਰਾਜਾ ਤੁਹਾਨੂੰ ਰਾਜੀ ਨਹੀਂ ਕਰ ਸਕਦਾ, ਉਹ ਤੁਹਾਡੇ ਜ਼ਖਮਾਂ ਨੂੰ ਨਹੀਂ ਭਰ ਸਕੇਗਾ।
14ਕਿਉਂ ਕਿ ਮੈਂ ਅਫ਼ਰਾਈਮ ਲਈ ਇੱਕ ਸ਼ੇਰ ਵਾਂਗ ਹੋਵਾਂਗਾ। ਮੈਂ ਯਹੂਦਾਹ ਦੀ ਕੌਮ ਲਈ ਇੱਕ ਜਵਾਨ ਸ਼ੇਰ ਵਾਂਗ ਹੋਵਾਂਗਾ। ਹਾਂ, ਮੈਂ (ਯਹੋਵਾਹ) ਉਨ੍ਹਾਂ ਨੂੰ ਪਾੜ ਸੁੱਟਾਂਗਾ। ਮੈਂ ਉਨ੍ਹਾਂ ਨੂੰ ਚੁੱਕ ਲੈ ਜਾਵਾਂਗਾ ਤੇ ਉਨ੍ਹਾਂ ਨੂੰ ਕੋਈ ਨਹੀਂ ਬਚਾ ਸਕੇਗਾ।
15ਮੈਂ ਮੁੜ ਆਪਣੇ ਸਬਾਨ ਨੂੰ ਚਲਾ ਜਾਵਾਂਗਾ। ਜਦ ਤੀਕ ਲੋਕ ਆਪਣੇ ਦੋਸ਼ ਮੰਨ ਕੇ ਮੈਨੂੰ ਨਾ ਭਾਲਣ। ਹਾਂ, ਉਹ ਆਪਣੀ ਮੁਸੀਬਤ ਵਿੱਚ ਮੈਨੂੰ ਲੱਭਣ ਦਾ ਬੜਾ ਕਠਿਨ ਯਤਨ ਕਰਨਗੇ।"