Loading Bible Translation
First-time download in progress. This may take a few seconds…
Punjabi Bible Wordproject Bible
13 verses
1"ਆਪਣੇ ਬੁਲ੍ਹ੍ਹਾਂ ਨਾਲ ਤੂਰ੍ਹੀ ਵਜਾ ਅਤੇ ਚੇਤਾਵਨੀ ਦੇ। ਯਹੋਵਾਹ ਦੇ ਘਰ ਉੱਪਰ ਬਾਜ ਵਾਂਗ ਰਹਿ। ਇਸਰਾਏਲੀਆਂ ਨੇ ਮੇਰੇ ਇਕਰਾਨਾਮੇ ਨੂੰ ਤੋੜਿਆ। ਉਨ੍ਹਾਂ ਨੇ ਮੇਰੀ ਬਿਵਸਬਾ ਦਾ ਪਾਲਨ ਨਹੀਂ ਕੀਤਾ।
2ਉਨ੍ਹਾਂ ਮੇਰੇ ਅੱਗੇ ਲੇਰਾਂ ਮਾਰੀਆਂ, ਹੇ ਸਾਡੇ ਪਰਮੇਸ਼ੁਰ! ਅਸੀਂ ਇਸਰਾਏਲ ਵਿਚਲੇ ਤੈਨੂੰ ਜਾਣਦੇ ਹਾਂ!
3ਪਰ ਇਸਰਾਏਲ ਨੇ ਚੰਗੀਆਂ ਵਸਤਾਂ ਨੂੰ ਇਨਕਾਰ ਕੀਤਾ ਇਸ ਲਈ ਵੈਰੀਆਂ ਉਸਦਾ ਪਿੱਛਾ ਕੀਤਾ।
4ਇਸਰਾਏਲੀਆਂ ਨੇ ਆਪਣੇ ਪਾਤਸ਼ਾਹ ਬਣਾਏ, ਪਰ ਉਹ ਮੇਰੇ ਕੋਲ ਸਲਾਹ ਲਈ ਨਾ ਆਏ। ਉਨ੍ਹਾਂ ਆਪਣੇ ਆਗੂ ਚੁਣੇ ਪਰ ਜਿਨ੍ਹਾਂ ਮਨੁੱਖਾਂ ਨੂੰ ਮੈਂ ਜਾਣਦਾ ਸੀ, ਉਨ੍ਹਾਂ ਨੇ ਉਹ ਨਾ ਚੁਣੇ। ਉਨ੍ਹਾਂ ਨੇ ਚਾਂਦੀ ਅਤੇ ਸੋਨੇ ਦੀ ਵਰਤੋਂ ਆਪਣੇ ਬੁੱਤਾਂ ਨੂੰ ਬਨਾਉਣ ਲਈ ਕੀਤੀ। ਇਸ ਲਈ ਉਹ ਤਬਾਹ ਹੋ ਜਾਣਗੇ।
5ਹੇ ਸਾਮਰਿਯਾ! ਯਹੋਵਾਹ ਨੇ ਤੇਰੇ ਵੱਛੇ ਤੋਂ ਇਨਕਾਰ ਕਰ ਦਿੱਤਾ ਹੈ। ਪਰਮੇਸ਼ੁਰ ਆਖਦਾ, ਮੈਂ ਇਸਰਾਏਲੀਆਂ ਨਾਲ ਬਹੁਤ ਗੁੱਸੇ ਹਾਂ। ਉਨ੍ਹਾਂ ਨੂੰ ਆਪਣੇ ਪਾਪਾਂ ਕਾਰਣ ਸਜ਼ਾ ਮਿਲੇਗੀ। ਇੱਕ ਕਾਰੀਗਰ ਨੇ ਉਨ੍ਹਾਂ ਮੂਰਤੀਆਂ ਨੂੰ ਬਣਾਇਆ ਹੈ ਅਤੇ ਇਹ ਪਰਮੇਸ਼ੁਰ ਨਹੀਂ ਹਨ। ਸਾਮਰਿਯਾ ਦਾ ਵੱਛਾ ਟੁਕੜੇ-ਟੁਕੜੇ ਕਰ ਦਿੱਤਾ ਜਾਵੇਗਾ।
7ਇਸਰਾਏਲੀਆਂ ਨੇ ਇੱਕ ਮੂਰਖਤਾਈ ਕੀਤੀ ਸੀ। ਉਨ੍ਹਾਂ ਨੇ ਹਵਾ ਬੀਜੀ ਅਤੇ ਉਹ ਝਖ੍ਖੜ ਦੀ ਵਾਢੀ ਕਰਨਗੇ। ਉੱਥੇ ਕੋਈ ਫਸਲ ਨਹੀਂ ਹੋਵੇਗੀ। ਜੇਕਰ ਬੀਜ ਪੁਂਗਰੇ ਵੀ, ਇਹ ਕੋਈ ਅਨਾਜ਼ ਪੈਦਾ ਨਹੀਂ ਕਰਨਗੇ। ਜੇਕਰ ਕੁਝ ਉੱਗ ਵੀ ਪਿਆ, ਵਿਦੇਸ਼ੀ ਉਸ ਨੂੰ ਖਾ ਜਾਣਗੇ।
8ਇਸਰਾਏਲ ਨਸ਼ਟ ਕੀਤਾ ਗਿਆ ਸੀ। ਇਸਦੇ ਲੋਕ ਬੇਕਾਰ ਭਾਂਡਿਆਂ ਵਰਗੇ ਹਨ ਜੋ ਸੁੱਟ ਦਿੱਤੇ ਗਏ ਸਨ। ਉਹ ਕੌਮਾਂ ਦਰਮਿਆਨ ਖਿਲਰੇ ਹੋਏ ਹਨ।
9ਅਫ਼ਰਾਈਮ ਆਪਣੇ ਪ੍ਰੇਮੀਆਂ ਵੱਲ ਪਰਤਿਆ ਜੰਗਲੀ ਖੋਤੇ ਵਾਂਗ ਉਹ ਅੱਸ਼ੂਰ ਨੂੰ ਭਟਕ ਗਿਆ।
10ਭਾਵੇਂ ਇਸਰਾਏਲ ਕੌਮਾਂ ਦਰਮਿਆਨ ਆਪਣੇ ਪ੍ਰੇਮੀਆਂ ਕੋਲ ਗਈ, ਮੈਂ ਇਸਰਾਏਲੀਆਂ ਨੂੰ ਇਕਠਿਆਂ ਕਰਾਂਗਾ ਪਰ ਉਨ੍ਹਾਂ ਨੂੰ ਹੁਣ ਤੋਂ ਕੁਝ ਹੀ ਸਮੇਂ ਬਾਅਦ ਤਾਕਤਵਰ ਰਾਜੇ ਦੇ ਬੋਝ ਝਲ੍ਲਣੇ ਸੁਰੂ ਕਰਨੇ ਪੈਣਗੇ।
11ਅਫ਼ਰਾਈਮ ਨੇ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ, ਅਤੇ ਇਹ ਇੱਕ ਪਾਪ ਸੀ। ਉਹ ਉਸ ਲਈ ਪਾਪ ਦੀਆਂ ਜਗਵੇਦੀਆਂ ਬਣ ਗਈਆਂ।
12ਜੇਕਰ ਮੈਂ ਅਫ਼ਰਾਈਮ ਲਈ 10,000 ਅਸੂਲ ਵੀ ਲਿਖ ਦੇਵਾਂ, ਉਹ ਉਨ੍ਹਾਂ ਨਾਲ ਇੱਕ ਅਜਨਬੀਆਂ ਲਈ ਬਣਾਏ ਗਏ ਅਸੂਲਾਂ ਵਾਂਗ ਹੀ ਵਿਹਾਰ ਕਰੇਗਾ।
13ਇਸਰਾਏਲੀ ਬਲੀਆਂ ਪਸੰਦ ਕਰਦੇ ਹਨ। ਉਹ ਮਾਸ ਚੜਾਕੇ ਇਸਨੂੰ ਖਾ ਜਾਂਦੇ ਹਨ ਯਹੋਵਾਹ ਉਨ੍ਹਾਂ ਦੀਆਂ ਬਲੀਆਂ ਸਵੀਕਾਰ ਨਹੀਂ ਕਰਦਾ ਉਸਨੂੰ ਉਨ੍ਹਾਂ ਦੇ ਪਾਪ ਚੇਤੇ ਹਨ ਤੇ ਉਹ ਉਨ੍ਹਾਂ ਨੂੰ ਦੰਡ ਦੇਵੇਗਾ। ਉਹ ਕੈਦੀਆਂ ਵਾਂਗ ਮਿਸਰ ਨੂੰ ਲਿਜਾਏ ਜਾਣਗੇ।
14ਇਸਰਾਏਲ ਨੇ ਰਾਜਿਆਂ ਲਈ ਮਹਿਲ ਉਸਾਰੇ ਪਰ ਇਸ ਦੇ ਸਿਰਜਣਹਾਰੇ ਨੂੰ ਭੁੱਲ ਗਿਆ ਅਤੇ ਯਹੂਦਾਹ ਨੇ ਕਿਲੇ ਉਸਾਰੇ, ਪਰ ਮੈਂ ਹੁਣ ਯਹੂਦਾਹ ਦੇ ਸ਼ਹਿਰਾਂ ਵਿੱਚ ਇਸਦੇ ਕਿਲਿਆਂ ਨੂੰ ਸਾੜਨ ਲਈ ਅੱਗ ਭੇਜਾਂਗਾ।"