Loading Bible Translation
First-time download in progress. This may take a few seconds…
Punjabi Bible Wordproject Bible
17 verses
1ਹੇ ਇਸਰਾਏਲ! ਬਾਕੀ ਕੌਮਾਂ ਦੇ ਕਰਨ ਵਾਂਗ ਖੁਸ਼ੀ ਨਾ ਮਨਾ। ਖੁਸ਼ ਨਾ ਹੋ! ਤੂੰ ਵੇਸਵਾਵਾਂ ਵਾਂਗ ਦਾ ਵਤੀਰਾ ਕਰਕੇ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ। ਤੁਸੀਂ ਹਰ ਪਿੜ ਵਿੱਚ ਜਿਨਸੀ ਪਾਪ ਕੀਤਾ।
2ਪਰ ਪਿੜਾਂ ਵਿਚਲਾ ਅਨਾਜ਼ ਇਸਰਾਏਲ ਲਈ ਪੂਰਾ ਨਾ ਪਵੇਗਾ ਅਤੇ ਉਨ੍ਹਾਂ ਕੋਲ ਕਾਫ਼ੀ ਮੈਅ ਨਹੀਂ ਹੋਵੇਗੀ।
3ਇਸਰਾਏਲੀ ਯਹੋਵਾਹ ਦੀ ਜ਼ਮੀਨ ਵਿੱਚ ਨਹੀਂ ਰਹਿਣਗੇ। ਅਫ਼ਰਾਈਮ ਮਿਸਰ ਨੂੰ ਮੁੜੇਗਾ ਅਤੇ ਅੱਸ਼ੂਰ ਵਿੱਚ ਅਸ਼ੁਧ੍ਧ ਭੋਜਨ ਖਾਵੇਗਾ।
4ਉਹ ਯਹੋਵਾਹ ਲਈ ਮੈਅ ਦੇ ਚੜਾਵੇ ਦੀਆਂ ਭੇਟਾਂ ਨਹੀਂ ਦੇਣਗੇ ਅਤੇ ਨਾ ਹੀ ਉਨ੍ਹਾਂ ਦੀਆਂ ਬਲੀਆਂ ਉਸਨੂੰ ਪ੍ਰਸੰਨ ਕਰਨਗੀਆਂ। ਉਨ੍ਹਾਂ ਦੀਆਂ ਬਲੀਆਂ ਜਨਾਜ਼ੇ ਦੇ ਸਮੇਂ ਖਾਧੇ ਅੰਨ ਵਰਗੀਆਂ ਹੋਣਗੀਆਂ ਅਤੇ ਜੋ ਕੋਈ ਵੀ ਉਹ ਭੋਜਨ ਖਾਵੇਗਾ ਅਸ਼ੁਧ੍ਧ ਹੋ ਜਾਵੇਗਾ। ਉਨ੍ਹਾਂ ਦੀ ਰੋਟੀ ਯਹੋਵਾਹ ਦੇ ਮੰਦਰ ਵਿੱਚ ਨਾ ਆਵੇਗੀ, ਸਗੋਂ ਉਹ ਰੋਟੀ ਉਨ੍ਹਾਂ ਨੂੰ ਖੁਦ ਹੀ ਖਾਣੀ ਪਵੇਗੀ।
5ਉਹ ਯਹੋਵਾਹ ਦੇ ਪਰਬ ਅਤੇ ਛੁੱਟੀਆਂ ਮਨਾਉਣ ਤੋਂ ਅਸਮਰਬ੍ਬ ਹੋਣਗੇ।
6ਇਸਰਾਏਲ ਦੇ ਲੋਕ ਦੁਸ਼ਮਣਾਂ ਦੁਆਰਾ ਉਨ੍ਹਾਂ ਦਾ ਸਭ ਕੁਝ ਚੁਰਾ ਲੇ ਜਾਣ ਤੋਂ ਬਾਅਦ ਵੀ ਬਚ ਗਏ, ਪਰ ਮਿਸਰ ਉਨ੍ਹਾਂ ਨੂੰ ਇਕੱਠਾ ਕਰੇਗਾ, ਅਤੇ ਮੋਅਫ਼ ਉਨ੍ਹਾਂ ਨੂੰ ਦਫ਼ਨਾਵੇਗਾ। ਉਨ੍ਹਾਂ ਦੀ ਚਾਂਦੀ ਦੀਆਂ ਕੀਮਤੀ ਵਸਤਾਂ ਉੱਤੇ ਝਾੜ-ਫ਼ੂਸ ਉੱਗਣਗੇ ਅਤੇ ਉਨ੍ਹਾਂ ਦੇ ਤੰਬੂਆਂ ਵਿੱਚ ਕੰਡੇ ਉੱਗ ਆਉਣਗੇ।
7ਨਬੀਆਂ ਦਾ ਕਹਿਣਾ, "ਹੇ ਇਸਰਾਏਲ! ਇਹ ਚੇਤੇ ਰੱਖ: ਸਜ਼ਾ ਦਾ ਵਕਤ ਆ ਗਿਆ ਹੈ। ਤੇਰੇ ਲਈ ਆਪਣੀ ਕੀਤੀ ਦੀ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ!" ਪਰ ਇਸਰਾਏਲ ਦੇ ਲੋਕ ਕਹਿੰਦੇ ਹਨ: "ਨਬੀ ਮੂਰਖ ਹੈ। ਪਰਮੇਸ਼ੁਰ ਦੇ ਆਤਮੇ ਵਾਲਾ ਮਨੁੱਖ ਸਨਕੀ ਹੈ।" ਨਬੀ ਆਖਦਾ: "ਤੁਸੀਂ ਆਪਣੇ ਮਹਾਨ ਪਾਪ ਅਤੇ ਨਫ਼ਰਤ ਕਾਰਣ ਸਜ਼ਾ ਪਾਵੋਁਗੇ।"
8ਯਹੋਵਾਹ ਅਤੇ ਨਬੀ ਅਫ਼ਰਾਈਮ ਉੱਪਰ ਪਹਿਰੇਦਾਰ ਵਾਂਗਰ ਹਨ ਪਰ ਸਾਰੇ ਰਾਹ ਵਿੱਚ ਅਨੇਕਾਂ ਜਾਲ ਹਨ ਅਤੇ ਲੋਕ ਨਬੀ ਨੂੰ ਨਫ਼ਰਤ ਕਰਦੇ ਹਨ ਇਥੋਂ ਤੀਕ ਕਿ ਉਸਦੇ ਆਪਣੇ ਪਰਮੇਸ਼ੁਰ ਦੇ ਘਰ ਅੰਦਰ ਵੀ।
9ਇਸਰਾਏਲ ਦੇ ਲੋਕ ਗਿਬੀਹ ਦੇ ਦਿਨਾਂ ਵਾਂਗ ਭ੍ਰਸ਼ਟਤਾ ਵਿੱਚ ਡੂੰਘੇ ਚਲੇ ਗਏ ਹਨ। ਯਹੋਵਾਹ ਉਨ੍ਹਾਂ ਦੇ ਪਾਪਾਂ ਨੂੰ ਯਾਦ ਰੱਖੇਗਾ ਅਤੇ ਉਨ੍ਹਾਂ ਨੂੰ ਸਜ਼ਾ ਦੇਵੇਗਾ।
10ਜਦੋਂ ਮੈਂ ਇਸਰਾਏਲ ਨੂੰ ਲਭਿਆ, ਉਸ ਵਕਤ, ਉਹ ਉਜਾੜ ਵਿੱਚ ਤਾਜੇ ਅੰਗੂਰਾਂ ਵਰਗੇ ਸਨ। ਉਹ ਬਹਾਰ ਦੇ ਅੰਜੀਰ ਦੇ ਰੁੱਖਾਂ ਦੇ ਪਹਿਲੇ ਫ਼ਲਾਂ ਵਰਗੇ ਸਨ, ਪਰ ਫੇਰ ਉਹ ਬਆਲ-ਪਉਰ ਵੱਲ ਜਾਕੇ ਬਦਲ ਗਏ ਇਸ ਲਈ ਮੈਨੂੰ ਉਨ੍ਹਾਂ ਨੂੰ ਸੜੇ ਫ਼ਲਾਂ ਵਾਂਗ ਆਪਣੇ ਦ੍ਰਖਤ ਤੋਂ ਵੱਢ ਦੇਣਾ ਪਿਆ। ਉਹ ਉਨ੍ਹਾਂ ਭਿਆਨਕ ਚੀਜ਼ਾਂ (ਝੂਠੇ ਦੇਵਤਿਆਂ) ਵਰਗੇ ਬਣ ਗਏ ਜਿਨ੍ਹਾਂ ਨੂੰ ਉਨ੍ਹਾਂ ਨੇ ਪਿਆਰ ਕੀਤਾ ਸੀ।
11ਅਫ਼ਰਾਈਮ ਦਾ ਪ੍ਰਤਾਪ ਪੰਛੀ ਵਾਂਗ ਉੱਡ-ਪੁਡ੍ਡ ਜਾਵੇਗਾ। ਹੁਣ ਉਥੋਂ ਦੀਆਂ ਔਰਤਾਂ ਨੂੰ ਨਾ ਗਰਭ ਠਹਿਰੇਗਾ ਨਾ ਕੋਈ ਬੱਚਾ ਜਨਮ ਲਵੇਗਾ।
12ਭਾਵੇਂ ਉਹ ਬੱਚੇ ਪੈਦਾ ਕਰਨ, ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਕਿਉਂ ਕਿ ਮੈਂ ਉਨ੍ਹਾਂ ਕੋਲੋ ਉਹ ਬੱਚੇ ਖੋਹ ਲਵਾਂਗਾ। ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ ਅਤੇ ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ।
13ਮੈਂ ਵੇਖ ਰਿਹਾਂ ਕਿ ਅਫ਼ਰਾਈਮ ਆਪਣੇ ਬੱਚਿਆਂ ਦੀ ਫ਼ਂਦੇ ਵੱਲ ਅਗਵਾਈ ਕਰ ਰਿਹਾ ਹੈ। ਉਹ ਆਪਣੇ ਬੱਚਿਆਂ ਨੂੰ ਹਤਿਆਰਿਆਂ ਕੋਲ ਲੈ ਜਾ ਰਿਹਾ ਹੈ।
14ਹੇ ਯਹੋਵਾਹ, ਉਨ੍ਹਾਂ ਨੂੰ ਦੇ ਜੋ ਤੈਨੂੰ ਪਸੰਦ ਹੈ। ਉਨ੍ਹਾਂ ਨੂੰ ਕੁਖ੍ਖ ਦੇ ਜੋ ਜੁਆਕਾਂ ਨੂੰ ਗੁਆਵੇ ਅਤੇ ਸੁੱਕੀਆਂ ਛਾਤੀਆਂ ਦੇ।
15ਉਨ੍ਹਾਂ ਦੀ ਸਾਰੀ ਬਦੀ ਗਿਲਗਾਲ ਵਿੱਚ ਹੈ। ਉੱਥੇ ਮੈਂ ਉਨ੍ਹਾਂ ਦੀਆਂ ਕਰਤੂਤਾਂ ਕਾਰਣਉਨ੍ਹਾਂ ਨੂੰ ਨਫਰਤ ਕਰਨੀ ਸ਼ੁਰੂ ਕਰ ਦਿੱਤੀ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਦ ਕਰਨੀਆਂ ਕਾਰਣ ਆਪਣੇ ਘਰੋ ਬਾਹਰ ਕੱਢ ਦੇਵਾਂਗਾ। ਮੈਂ ਉਨ੍ਹਾਂ ਨੂੰ ਹੋਰ ਪਿਆਰ ਨਹੀਂ ਕਰਾਂਗਾ ਉਨ੍ਹਾਂ ਦੇ ਸਾਰੇ ਆਗੂ ਵਿਦ੍ਰੋਹੀ ਹਨ।
16ਅਫ਼ਰਾਈਮ ਨੂੰ ਸਜ਼ਾ ਮਿਲੇਗੀ ਉਨ੍ਹਾਂ ਦੀ ਜੜ ਸੁਕਦੀ ਜਾ ਰਹੀ ਹੈ। ਉਹ ਹੋਰ ਬੱਚੇ ਪੈਦਾ ਨਾ ਕਰ ਸਕਣਗੇ ਪਰ ਜਿਹੜੇ ਬੱਚੇ ਉਹ ਜਣ ਵੀ ਲੈਣ ਮੈਂ ਉਨ੍ਹਾਂ ਕੀਮਤੀ ਜਾਨਾਂ ਨੂੰ ਵੱਢ ਸੁੱਟਾਂਗਾ।
17ਉਹ ਲੋਕ ਮੇਰੇ ਪਰਮੇਸ਼ੁਰ ਦੀ ਨਹੀਂ ਸੁਣਦੇ, ਇਸ ਲਈ ਉਹ ਵੀ ਉਨ੍ਹਾਂ ਦੀ ਨਹੀਂ ਸੁਣੇਗਾ। ਅਤੇ ਉਹ ਕੌਮਾਂ ਦਰਮਿਆਨ ਬੇ-ਘਰ ਹੋਕੇ ਭਟਕਣਗੇ।