Loading Bible Translation
First-time download in progress. This may take a few seconds…
Punjabi Bible Wordproject Bible
15 verses
1ਇੱਕ ਛੋਟਾ ਰੁੱਖ (ਬੱਚਾ) ਯਸੀ ਦੇ ਮੁਢ੍ਢੇ (ਪਰਿਵਾਰ) ਵਿੱਚੋਂ ਉੱਗਣਾ ਸ਼ੁਰੂ ਹੋ ਜਾਵੇਗਾ। ਉਹ ਸ਼ਾਖ ਯਸੀ ਦੀਆਂ ਜਢ਼ਾਂ ਤੋਂ ਉਗ੍ਗੇਗੀ।
2ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ।
3ਇਹ ਬੱਚਾ ਡਰੇਗਾ ਅਤੇ ਯਹੋਵਾਹ ਦੀ ਇੱਜ਼ਤ ਕਰੇਗਾ, ਅਤੇ ਇਹ ਉਸ ਨੂੰ ਉਸ ਆਧਾਰ ਤੇ ਨਿਰਣਾ ਨਾ ਕਰਨ ਲਈ ਪ੍ਰੇਰੇਗਾ ਜੋ ਉਹ ਵੇਖਦਾ ਹੈ ਜਾਂ ਜੋ ਉਹ ਸੁਣਦਾ।
4ਉਹ ਗਰੀਬ ਲੋਕਾਂ ਨਾਲ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਨਿਆਂ ਕਰੇਗਾ। ਜਦੋਂ ਉਹ ਧਰਤੀ ਦੇ ਗਰੀਬ ਲੋਕਾਂ ਲਈ ਕੁਝ ਕਰਨ ਦਾ ਨਿਰਣਾ ਕਰੇਗਾ ਤਾਂ ਬੇਲਾਗ ਹੋਵੇਗਾ। ਜੇ ਉਹ ਇਹ ਨਿਰਣਾ ਕਰਦਾ ਹੈ ਕਿ ਉਨ੍ਹਾਂ ਨੂੰ ਮਾਰ ਪੈਣੀ ਚਾਹੀਦੀ ਹੈ ਫ਼ੇਰ ਉਹ ਆਦੇਸ਼ ਦੇਵੇਗਾ ਤੇ ਉਨ੍ਹਾਂ ਲੋਕਾਂ ਨੂੰ ਮਾਰ ਪਵੇਗੀ। ਜੇ ਉਹ ਇਹ ਨਿਰਣਾ ਕਰਦਾ ਹੈ ਕਿ ਲੋਕਾਂ ਨੂੰ ਮਰਨਾ ਚਾਹੀਦਾ ਹੈ, ਤਾਂ ਉਹ ਆਦੇਸ਼ ਦੇਵੇਗਾ ਅਤੇ ਮੰਦੇ ਲੋਕ ਮਾਰੇ ਜਾਣਗੇ। ਨੇਕੀ ਅਤੇ ਨਿਰਪੱਖਤਾ ਇਸ ਬੱਚੇ ਨੂੰ ਸ਼ਕਤੀ ਦੇਵੇਗੀ। ਇਹ ਚੀਜ਼ਾਂ ਉਸਦੇ ਕਮਰ ਕਸੇ ਵਾਂਗ ਹੋਣਗੀਆਂ।
6ਉਸ ਸਮੇਂ ਬਘਿਆੜ ਵੀ ਲੇਲਿਆਂ ਨਾਲ ਸ਼ਾਂਤੀ ਨਾਲ ਰਹਿਣਗੇ। ਅਤੇ ਸ਼ੇਰ ਵੀ ਬੱਕਰੀਆਂ ਕੋਲ ਸ਼ਾਂਤੀ ਨਾਲ ਲੇਟੇ ਹੋਣਗੇ। ਵੱਛੇ, ਸ਼ੇਰ ਅਤੇ ਬਲਦ ਆਪਸ ਵਿੱਚ ਸ਼ਾਂਤੀ ਨਾਲ ਰਹਿਣਗੇ। ਇੱਕ ਛੋਟਾ ਬੱਚਾ ਉਨ੍ਹਾਂ ਦੀ ਅਗਵਾਈ ਕਰੇਗਾ।
7ਗਾਵਾਂ ਅਤੇ ਰਿੱਛ ਪਸਪਰ ਸ਼ਾਂਤੀ ਨਾਲ ਰਹਿਣਗੇ। ਉਨ੍ਹਾਂ ਦੇ ਸਾਰੇ ਬੱਚੇ ਇਕੱਠੇ ਲੇਟੇ ਹੋਣਗੇ ਅਤੇ ਇੱਕ ਦੂਸਰੇ ਨੂੰ ਕੋਈ ਨੁਕਸਾਨ ਨਹੀਂ ਪੁਚਾਣਗੇ। ਸ਼ੇਰ ਗਾਵਾਂ ਵਾਂਗ ਘਾਹ ਖਾਣਗੇ।
8ਇੱਕ ਬੱਚਾ ਵੀ ਫ਼ਨੀਅਰ ਸੱਪ ਦੀ ਖੱਡ ਕੋਲ ਖੇਡ ਸਕੇਗਾ। ਬੱਚਾ ਜ਼ਹਿਰੀਲੇ ਸੱਪ ਦੀ ਖੱਡ ਵਿੱਚ ਆਪਣਾ ਹੱਥ ਪਾ ਸਕੇਗਾ।
9ਇਹ ਸਾਰੀਆਂ ਗੱਲਾਂ ਇਹ ਦਰਸਾਉਂਦੀਆਂ ਹਨ ਕਿ ਇੱਥੇ ਸ਼ਾਂਤੀ ਹੋਵੇਗੀ - ਕੋਈ ਬੰਦਾ ਵੀ ਕਿਸੇ ਦੂਸਰੇ ਨੂੰ ਨੁਕਸਾਨ ਨਹੀਂ ਪੁਚਾਵੇਗਾ। ਮੇਰੇ ਪਵਿੱਤਰ ਪਰਬਤ ਦੇ ਲੋਕ ਚੀਜ਼ਾਂ ਨੂੰ ਤਬਾਹ ਕਰਨਾ ਨਹੀਂ ਲੋਚਣਗੇ। ਕਿਉਂ ਕਿ ਲੋਕ ਸੱਚਮੁੱਚ ਯਹੋਵਾਹ ਨੂੰ ਜਾਣ ਲੈਣਗੇ। ਉਨ੍ਹਾਂ ਅੰਦਰ ਉਸਦਾ ਪੂਰਾ ਗਿਆਨ ਹੋਵੇਗਾ ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੁੰਦਾ ਹੈ।
10ਉਸ ਸਮੇਂ, ਉੱਥੇ ਯਸੀ ਦੇ ਪਰਿਵਾਰ ਦਾ ਇੱਕ ਖਾਸ ਵਿਅਕਤੀ ਹੋਵੇਗਾ। ਇਹ ਬੰਦਾ ਇੱਕ ਝੰਡੇ ਵਰਗਾ ਹੋਵੇਗਾ। ਇਹ "ਝੰਡਾ" ਸਮੂਹ ਕੌਮਾਂ ਨੂੰ ਇਹ ਦਰਸਾਏਗਾ ਕਿ ਉਨ੍ਹਾਂ ਨੂੰ ਉਸਦੇ ਆਲੇ-ਦੁਆਲੇ ਇਕੱਤ੍ਰ ਹੋ ਜਾਣਾ ਚਾਹੀਦਾ ਹੈ। ਕੌਮਾਂ ਉਸ ਕੋਲੋਂ ਪੁੱਛਣਗੀਆਂ ਕਿ ਉਨ੍ਹਾਂ ਨੂੰ ਕਿਹੜੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ। ਅਤੇ ਉਹ ਸਬਾਨ ਜਿੱਥੇ ਉਹ ਰਹਿੰਦਾ ਹੈ, ਪਰਤਾਪ ਨਾਲ ਭਰ ਜਾਵੇਗਾ।
11ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।
12ਪਰਮੇਸ਼ੁਰ ਇਸ ਝੰਡੇ ਨੂੰ ਸਮੂਹ ਲੋਕਾਂ ਲਈ ਇੱਕ ਸੰਕੇਤ ਵਜੋਂ ਉੱਚਾ ਕਰੇਗਾ। ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਲੋਕ ਧਰਤੀ ਦੇ ਦੂਰ ਦੁਰਾਡੇ ਦੇਸ਼ਾਂ ਵਿੱਚ ਖਿਲਰ ਗਏ ਸਨ। ਪਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਨੂੰ ਇਕੱਠਾ ਕਰੇਗਾ।
13ਉਸ ਸਮੇਂ, ਇਫ਼ਰਾਈਮ ਯਹੂਦਾਹ ਨਾਲ ਈਰਖਾ ਨਹੀਂ ਕਰੇਗਾ। ਯਹੂਦਾਹ ਦੇ ਕੋਈ ਦੁਸ਼ਮਣ ਨਹੀਂ ਹੋਣਗੇ ਯਹੂਦਾਹ ਇਫ਼ਰਾਈਮ ਨੂੰ ਦੁੱਖ ਨਹੀਂ ਦੇਵੇਗਾ।
14ਪਰ ਇਫ਼ਰਾਈਮ ਅਤੇ ਯਹੂਦਾਹ ਫ਼ਿਲਸਤੀਨੀਆਂ ਉੱਤੇ ਹਮਲਾ ਕਰਨਗੇ।ਉਹ ਇਕੱਠੇ ਪੂਰਬੀਆਂ ਦੀ ਦੌਲਤ ਲੁੱਟਣਗੇ। ਇਫ਼ਰਾਈਮ ਅਤੇ ਯਹੂਦਾਹ, ਅਦੋਮ, ਮੋਆਬ ਅਤੇ ਅੰਮੋਨ ਦੇ ਲੋਕਾਂ ਉੱਤੇ ਹਕੂਮਤ ਕਰਨਗੇ।
15ਯਹੋਵਾਹ ਕਹਿਰਵਾਨ ਹੋ ਗਿਆ ਅਤੇ ਉਸਨੇ ਮਿਸਰ ਦੇ ਸਮੁੰਦਰ ਨੂੰ ਵੰਡ ਦਿੱਤਾ। ਉਸੇ ਤਰ੍ਹਾਂ, ਯਹੋਵਾਹ ਫ਼ਰਾਤ ਨਦੀ ਉੱਤੇ ਆਪਣੀ ਬਾਂਹ ਲਹਿਰਾਏਗਾ। ਉਹ ਨਦੀ ਉੱਤੇ ਵਾਰ ਕਰੇਗਾ ਅਤੇ ਨਦੀ ਸੱਤ ਛੋਟੇ ਨਾਲਿਆਂ ਵਿੱਚ ਵੰਡੀ ਜਾਵੇਗੀ। ਇਹ ਛੋਟੀਆਂ ਨਦੀਆਂ ਡੂੰਘੀਆਂ ਨਹੀਂ ਹੋਣਗੀਆਂ ਲੋਕੀਂ ਇਨ੍ਹਾਂ ਨਦੀਆਂ ਨੂੰ ਜੁੱਤੀਆਂ ਸਮੇਤ ਪਾਰ ਕਰ ਸਕਿਆ ਕਰਨਗੇ।
16ਪਰਮੇਸ਼ੁਰ ਦੇ ਉਹ ਲੋਕ ਜਿਹੜੇ ਬਚ ਗਏ ਹਨ, ਅੱਸ਼ੂਰ ਵਿੱਚੋਂ ਨਿਕਲਣ ਦਾ ਰਾਹ ਲੱਭ ਲੈਣਗੇ। ਇਹ ਸਮਾਂ ਉਹੋ ਜਿਹਾ ਹੋਵੇਗਾ ਜਦੋਂ ਪਰਮੇਸ਼ੁਰ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ।