Loading Bible Translation
First-time download in progress. This may take a few seconds…
Punjabi Bible Wordproject Bible
6 verses
1ਉਸ ਸਮੇਂ ਤੁਸੀਂ ਆਖੋਗੇ: "ਯਹੋਵਾਹ ਮੈਂ ਤੇਰਾ ਧੰਨਵਾਦ ਅਤੇ ਉਸਤਤ ਕਰਦਾ ਹਾਂ। ਭਾਵੇਂ ਤੂੰ ਮੇਰੇ ਨਾਲ ਨਾਰਾਜ਼ ਰਿਹਾ ਹੈਂ ਹੁਣ ਤੇਰਾ ਗੁੱਸਾ ਜਾ ਚੁਕਿਆ ਹੈ ਅਤੇ ਤੂੰ ਮੈਨੂੰ ਅਰਾਮ ਦੇ ਅਤੇ ਮੈਨੂੰ ਆਪਣਾ ਪਿਆਰ ਦਰਸਾ।"
2ਮੈਨੂੰ ਉਸ ਉੱਤੇ ਭਰੋਸਾ ਹੈ। ਮੈਂ ਭੈਭੀਤ ਨਹੀਂ ਹਾਂ। ਉਹ ਮੈਨੂੰ ਬਚਾਉਂਦਾ ਹੈ। ਯਹੋਵਾਹ ਯਾਹ ਮੇਰੀ ਸ਼ਕਤੀ ਹੈ। ਉਹ ਮੈਨੂੰ ਬਚਾਉਂਦਾ ਹੈ। ਅਤੇ ਮੈਂ ਉਸ ਬਾਰੇ ਉਸਤਤ ਦੇ ਗੀਤ ਗਾਉਂਦਾ ਹਾਂ।
3ਮੁਕਤੀ ਦੇ ਚਸ਼ਮੇ ਤੋਂ ਆਪਣਾ ਪਾਣੀ ਭਰ ਲਵੋ। ਫ਼ੇਰ ਤੁਸੀਂ ਖੁਸ਼ ਹੋਵੋਂਗੇ।
4ਫ਼ੇਰ ਤੁਸੀਂ ਆਖੋਗੇ, "ਯਹੋਵਾਹ ਦੀ ਉਸਤਤ ਹੋਵੇ! ਉਸਦੇ ਨਾਮ ਦੀ ਉਪਾਸਨਾ ਕਰੋ! ਉਸਦੇ ਕਾਰਨਾਮਿਆਂ ਬਾਰੇ ਸਮੂਹ ਲੋਕਾਂ ਨੂੰ ਦੱਸੋ!"
5ਯਹੋਵਾਹ ਦੀ ਉਸਤਤ ਦੇ ਗੀਤ ਗਾਵੋ! ਕਿਉਂ ਕਿ ਉਸਨੇ ਮਹਾਨ ਕੰਮ ਕੀਤੇ ਹਨ! ਪਰਮੇਸ਼ੁਰ ਬਾਰੇ ਇਹ ਖਬਰ ਸਾਰੀ ਦੁਨੀਆਂ ਅੰਦਰ ਫ਼ੈਲਾ ਦੇਵੋ। ਸਾਰੇ ਲੋਕ ਇਹ ਗੱਲਾਂ ਜਾਣ ਲੈਣ।
6ਸੀਯੋਨ ਦੇ ਲੋਕੋ, ਇਨ੍ਹਾਂ ਗੱਲਾਂ ਬਾਰੇ ਨਾਹਰੇ ਮਾਰੋ! ਇਸਰਾਏਲ ਦਾ ਪਵਿੱਤਰ ਪੁਰਖ ਸ਼ਕਤੀਸ਼ਾਲੀ ਢੰਗ ਨਾਲ ਤੁਹਾਡੇ ਨਾਲ ਹੈ। ਏਸ ਲਈ ਪ੍ਰਸੰਨ ਹੋਵੋ!