Loading Bible Translation
First-time download in progress. This may take a few seconds…
Punjabi Bible Wordproject Bible
9 verses
1ਇਹ ਉਦਾਸ ਸੁਨੇਹਾ ਮੋਆਬ ਬਾਰੇ ਹੈ: ਇੱਕ ਰਾਤ ਵਿੱਚ ਫ਼ੌਜਾਂ ਨੇ ਆਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ, ਸ਼ਹਿਰ ਤਬਾਹ ਕੀਤਾ ਗਿਆ ਸੀ। ਇੱਕ ਰਾਤ ਵਿੱਚ ਫੌਜ ਨੇ ਕੀਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ ਸ਼ਹਿਰ ਤਬਾਹ ਕੀਤਾ ਗਿਆ ਸੀ।
2ਰਾਜੇ ਦੇ ਪਰਿਵਾਰ ਤੇ ਦੀਬੋਨ ਦੇ ਲੋਕ ਨੇ ਉਪਾਸਨਾ ਸਬਾਨਾਂ ਉੱਤੇ ਰੋਣ ਲਈ ਜਾ ਰਹੇ ਮੋਆਬ ਦੇ ਲੋਕ ਨਬੋ ਅਤੇ ਮੇਦਬਾ ਲਈ ਰੋ ਰਹੇ ਹਨ। ਲੋਕਾਂ ਨੇ ਇਹ ਦਰਸਾਉਣ ਲਈ ਕਿ ਉਹ ਉਦਾਸ ਹਨ ਮੂੰਹ ਸਿਰ ਮੁਨਾ ਦਿੱਤੇ।
3ਮੋਆਬ ਵਿੱਚ ਹਰ ਥਾਂ, ਛੱਤਾਂ ਉੱਤੇ ਅਤੇ ਗਲੀਆਂ ਵਿੱਚ, ਲੋਕਾਂ ਨੇ ਕਾਲੇ ਕੱਪੜੇ ਪਹਿਨੇ ਹੋਏ ਨੇ ਲੋਕ ਰੋ ਰਹੇ ਹਨ।
4ਹਸ਼ਬੋਨ ਅਤੇ ਅਲਾਲੇਹ ਸ਼ਹਿਰਾਂ ਦੇ ਲੋਕ ਉੱਚੀ-ਉੱਚੀ ਰੋ ਰਹੇ ਹਨ। ਤੁਸੀਂ ਉਨ੍ਹਾਂ ਦੀਆਂ ਆਵਾਜ਼ਾਂ ਯਹਸ ਸ਼ਹਿਰ ਅੰਦਰ ਦੂਰੋ ਹੀ ਸੁਣ ਸਕਦੇ ਹੋ। ਫ਼ੌਜੀ ਵੀ ਡਰੇ ਹੋਏ ਹਨ। ਫ਼ੌਜੀ ਡਰ ਨਾਲ ਕੰਬ ਰਹੇ ਨੇ।
5ਮੇਰਾ ਦਿਲ ਮੋਆਬ ਲਈ ਉਦਾਸੀ ਵਿੱਚ ਰੋ ਰਿਹਾ ਹੈ। ਇਸ ਦੇ ਲੋਕ ਸੁਰਖਿਆ ਲਈ ਸੋਆਰ ਅਤੇ ਅਗਲਬ ਸ਼ਲੀਸ਼ੀਯਹ ਜਿੰਨੀ ਦੂਰ ਭੱਜ ਰਹੇ ਹਨ। ਲੋਕ ਲੂਹੀਬ ਦੇ ਪਹਾੜੀ ਰਾਹ ਉੱਤੇ ਰੋਦੇ-ਰੋਦੇ ਜਾ ਰਹੇ ਹਨ। ਲੋਕ ਬਹੁਤ ਉੱਚੀ-ਉੱਚੀ ਰੋ ਰਹੇ ਹਨ। ਹੋਰੋਨਾਈਮ ਨੂੰ ਜਾਂਦੇ ਰਾਹ ਉੱਤੇ ਤੁਰਦੇ ਹੋਏ।
6ਪਰ ਨਿਮਰੀਮ ਦਾ ਚਸ਼ਮਾ ਮਾਰੂਬਲ ਵਾਂਗ ਸੁੱਕਾ ਹੈ। ਸਾਰੇ ਪੌਦੇ ਮੁਰਝਾ ਗਏ ਹਨ। ਕਿਤੇ ਵੀ ਹਰਿਆਵਲ ਨਹੀਂ।
7ਸ ਲਈ ਲੋਕ ਆਪਣੀਆਂ ਚੀਜ਼ਾਂ ਇਕੱਠੀਆਂ ਕਰਦੇ ਨੇ ਅਤੇ ਉਹ ਮੋਆਬ ਨੂੰ ਛੱਡ ਰਹੇ ਨੇ। ਉਹ ਆਪਣਾ ਸਾਮਾਨ ਚੁੱਕੀ ਜਾਂਦੇ ਹਨ, ਅਤੇ ਪਪੋਲਾਰ ਦੇ ਰੁੱਖਾਂ ਦੀ ਨਦੀ ਉੱਤੇ ਸਰਹੱਦ ਨੂੰ ਪਾਰ ਕਰਦੇ ਹਨ।
8ਹਰ ਥਾਂ ਮੋਆਬ ਵਿੱਚ ਰੋਣਾ ਸੁਣਿਆ ਜਾ ਸਕਦਾ ਹੈ। ਉਨ੍ਹਾਂ ਦੀਆਂ ਚੀਕਾ ਬੇਰ ਏਲੀਮ ਜਿੰਨੀ ਦੂਰ ਤਾਈਂ ਅਤੇ ਅਗਲਇਮ ਜਿੰਨੀ ਦੂਰ ਤਾਈਂ ਸੁਣੀਆਂ ਜਾ ਸਕਦੀਆਂ ਹਨ।
9ਦੀਮੋਨ ਦਾ ਪਾਣੀ ਖੂਨ ਨਾਲ ਭਰਿਆ ਹੈ। ਅਤੇ ਮੈਂ ਦੀਮੋਨ ਲਈ ਹੋਰ ਵੀ ਆਫ਼ਤਾਂ ਲੈ ਕੇ ਆਵਾਂਗਾ। ਮੋਆਬ ਵਿੱਚ ਰਹਿਣ ਵਾਲੇ ਕੁਝ ਹੀ ਲੋਕ ਦੁਸ਼ਮਣ ਕੋਲੋਂ ਬਚੇ ਹਨ। ਪਰ ਮੈਂ ਉਨ੍ਹਾਂ ਲੋਕਾਂ ਨੂੰ ਖਾਣ ਲਈ ਸ਼ੇਰ ਭੇਜਾਂਗਾ।