Loading Bible Translation
First-time download in progress. This may take a few seconds…
Punjabi Bible Wordproject Bible
18 verses
1ਸੂਰ ਦੇ ਬਾਰੇ ਉਦਾਸ ਸੰਦੇਸ਼: ਤਰਸ਼ੀਸ਼ ਦੇ ਜਹਾਜ਼ੋ, ਉਦਾਸ ਹੋ ਜਾਵੋ! ਤੁਹਾਡੀ ਬੰਦਰਗਾਹ ਤਬਾਹ ਹੋ ਚੁੱਕੀ ਹੈ। ਇਨ੍ਹਾਂ ਜਹਾਜ਼ਾਂ ਉੱਤੇ ਸਵਾਰ ਲੋਕਾਂ ਨੂੰ ਇਹ ਸੂਚਨਾ ਉਦੋਂ ਦਿੱਤੀ ਗਈ ਜਦੋਂ ਉਹ ਕਿਤ੍ਤਮ ਦੇ ਦੇਸ਼ ਵੱਲੋਂ ਆ ਰਹੇ ਸਨ।
2ਤੁਸੀਂ ਸਮੁੰਦਰ ਦੇ ਨੇੜੇ ਰਹਿੰਦੇ ਲੋਕੋ ਚੁੱਪ ਰਹੋ। ਸੂਰ "ਸੀਦੋਨ ਦਾ ਵਪਾਰੀ" ਸੀ। ਸਮੁੰਦਰ ਕੰਢੇ ਵਸੇ ਉਸ ਸ਼ਹਿਰ ਨੇ ਵਪਾਰੀਆਂ ਨੂੰ ਸਮੁੰਦਰ ਪਾਰ ਭੇਜਿਆ, ਅਤੇ ਉਨ੍ਹਾਂ ਲੋਕਾਂ ਨੇ ਤੈਨੂੰ ਦੌਲਤ ਨਾਲ ਮਾਲਾਮਾਲ ਕਰ ਦਿੱਤਾ।
3ਉਹ ਲੋਕ ਸਮੁੰਦਰੀ ਯਾਤਰਾ ਕਰਦੇ ਸਨ ਅਤੇ ਲਾਭ ਤਕਦੇ ਸਨ। ਸੂਰ ਦੇ ਉਨ੍ਹਾਂ ਲੋਕਾਂ ਨੇ ਉਹ ਅਨਾਜ਼ ਲਿਆਂਦਾ ਜਿਹੜਾ ਨੀਲ ਨਦੀ ਦੇ ਨੇੜੇ ਉਗਦਾ ਹੈ, ਅਤੇ ਉਨ੍ਹਾਂ ਨੇ ਹੋਰਾਂ ਕੌਮਾਂ ਨੂੰ ਅਨਾਜ਼ ਵੇਚਿਆ।
4ਸੀਦੋਨ, ਤੈਨੂੰ ਬਹੁਤ ਉਦਾਸ ਹੋ ਜਾਣਾ ਚਾਹੀਦਾ ਹੈ। ਕਿਉਂ ਕਿ ਹੁਣ ਸਮੁੰਦਰ, ਅਤੇ ਸਮੁੰਦਰ ਦਾ ਕਿਲਾ ਆਖਦੇ ਹਨ:ਮੇਰੇ ਕੋਈ ਬੱਚੇ ਨਹੀਂ। ਮੈਂ ਜਨਮ ਪੀੜਾਂ ਅਨੁਭਵ ਨਹੀਂ ਕੀਤੀਆਂ। ਮੈਂ ਬੱਚਿਆਂ ਨੂੰ ਜਨਮ ਨਹੀਂ ਦਿੱਤਾ। ਮੈਂ ਜਵਾਨ ਮਰਦਾਂ ਅਤੇ ਔਰਤਾਂ ਦੀ ਪਰਵਰਿਸ਼ ਨਹੀਂ ਕੀਤੀ।
5ਮਿਸਰ ਸੂਰ ਬਾਰੇ ਇਹ ਖਬਰ ਸੁਣੇਗਾ ਅਤੇ ਉਦਾਸ਼ ਹੋ ਜਾਵੇਗਾ।
6ਜਹਾਜ਼ੋ, ਤੁਸੀਂ ਤਰਸ਼ੀਸ਼ ਵੱਲ ਪਰਤ ਜਾਵੋ। ਤੁਸੀਂ ਲੋਕ, ਜਿਹੜੇ ਸਮੁੰਦਰ ਦੇ ਕੰਢੇ ਰਹਿੰਦੇ ਹੋ ਤੁਹਾਨੂੰ ਉਦਾਸ ਹੋਣਾ ਚਾਹੀਦਾ ਹੈ।
7ਅਤੀਤ ਵਿੱਚ, ਤੁਸੀਂ ਸੂਰ ਸ਼ਹਿਰ ਵਿੱਚ ਖੁਸ਼ੀ ਮਾਣੀ। ਉਹ ਸ਼ਹਿਰ ਸ਼ਰੂ ਤੋਂ ਹੀ ਵਧਦਾ ਫ਼ੁਲ੍ਲਦਾ ਰਿਹਾ ਹੈ। ਉਸ ਸ਼ਹਿਰ ਦੇ ਲੋਕਾਂ ਨੇ ਰਹਿਣ ਲਈ ਦੂਰ-ਦੂਰ ਦੀ ਯਾਤਰਾ ਕੀਤੀ ਹੈ,
8ਸੂਰ ਦੇ ਸ਼ਹਿਰ ਨੇ ਬਹੁਤ ਆਗੂ ਪੈਦਾ ਕੀਤੇ ਨੇ। ਵਪਾਰੀ ਓਸ ਸ਼ਹਿਰ ਦੇ ਨੇ ਸ਼ਹਿਜ਼ਾਦਿਆਂ ਵਰਗੇ। ਉਹ ਲੋਕ ਜਿਹੜੇ ਚੀਜ਼ਾਂ ਦੀ ਖਰੀਦੋ ਫ਼ਰੋਖਤ ਕਰਦੇ ਨੇ ਹਰ ਥਾਂ ਸਤਕਾਰੇ ਜਾਂਦੇ ਨੇ। ਕੌਣ ਅਜਿਹੇ ਸ਼ਹਿਰ ਦੇ ਖਿਲਾਫ਼ ਇਹ ਵਿਉਂਤ ਰਿਹਾ ਹੈ।?
9ਇਹ ਸੀ ਸਰਬ ਸ਼ਕਤੀਮਾਨ ਯਹੋਵਾਹ। ਨਿਰਣਾ ਕੀਤਾ ਓਸਨੇ ਸੀ ਉਨ੍ਹਾਂ ਨੂੰ ਗ਼ੈਰ-ਜ਼ਰੂਰੀ ਬਣਾਉਣ ਦਾ।
10ਤਹਸ਼ੀਸ਼ ਦੇ ਜਹਾਜ਼ੋ, ਪਰਤ ਜਾਣਾ ਚਾਹੀਦਾ ਹੈ ਤੁਹਾਨੂੰ ਵਾਪਸ ਆਪਣੇ ਦੇਸ਼ ਨੂੰ। ਪਾਰ ਕਰੋ ਸਮੁੰਦਰ ਨੂੰ, ਇਹ ਹੈ ਛੋਟੀ ਨਦੀ ਜਿਹਾ। ਰੋਕ ਸਕੇਗਾ ਨਹੀਂ ਕੋਈ ਵੀ ਹੁਣ ਤੁਹਾਨੂੰ।
11ਯਹੋਵਾਹ ਨੇ ਸਮੁੰਦਰ ਉੱਤੇ ਆਪਣਾ ਹੱਥ ਫ਼ੈਲਾ ਦਿੱਤਾ ਹੈ। ਯਹੋਵਾਹ ਸੂਰ ਦੇ ਖਿਲਾਫ਼ ਲੜਨ ਲਈ ਰਿਆਸਤਾਂ ਇਕੱਠੀਆਂ ਕਰ ਰਿਹਾ ਹੈ। ਆਦੇਸ਼ ਦਿੰਦਾ ਹੈ ਯਹੋਵਾਹ ਕਨਾਨ ਨੂੰ ਤਬਾਹ ਕਰਨ ਲਈ (ਸੂਰ ਨੂੰ) ਉਸਦੀ ਸੁਰਖਿਅਤ ਥਾਂ ਨੂੰ।
12ਯਹੋਵਾਹ ਆਖਦਾ ਹੈ, "ਸੀਦੋਨ ਦੀਏ ਕੁਆਰੀ ਧੀਏ, ਤਬਾਹ ਕਰ ਦਿੱਤੀ ਜਾਵੇਂਗੀ ਤੂੰ। ਖੁਸ਼ੀ ਮਨਾਵੇਂਗੀ ਨਹੀਂ ਹੋਰ ਹੁਣ ਤੂੰ।" ਪਰ ਸੂਰ ਦੇ ਲੋਕ ਆਖਦੇ ਹਨ, "ਕਿਤ੍ਤੀਮ ਸਾਡੀ ਸਹਾਇਤਾ ਕਰੇਗਾ!"ਪਰ ਜੇ ਤੁਸੀਂ ਸਮੁੰਦਰ ਪਾਰ ਕਰਕੇ ਕਿਤ੍ਤੀਮ ਨੂੰ ਜਾਓਗੇ, ਤੁਹਾਨੂੰ ਆਰਾਮ ਕਰਨ ਲਈ ਕੋਈ ਟਿਕਾਣਾ ਨਹੀਂ ਮਿਲੇਗਾ।
13ਇਸ ਲਈ ਆਖਦੇ ਨੇ ਸੂਰ ਦੇ ਲੋਕ, "ਬਾਬਲ ਦੇ ਲੋਕ ਕਰਨਗੇ ਸਾਡੀ ਸਹਾਇਤਾ!" ਪਰ ਕਸਦੀਆਂ ਦੀ ਧਰਤੀ ਵੱਲ ਤੱਕੋ! ਬਾਬਲ ਹੁਣ ਕੋਈ ਦੇਸ਼ ਨਹੀਂ। ਅੱਸ਼ੂਰ ਨੇ ਬਾਬਲ ਉੱਤੇ ਹਮਲਾ ਕੀਤਾ ਹੈ ਅਤੇ ਇਸਦੇ ਆਲੇ-ਦੁਆਲੇ ਮੁਨਾਰੇ ਉਸਾਰੇ ਹਨ। ਫ਼ੌਜੀਆਂ ਨੇ ਲੁੱਟ ਲਿਆ ਹੈ ਸਭ ਕੁਝ ਇਸਦੇ ਸੁਹਣੇ ਘਰਾਂ ਚੋਂ। ਬਣਾ ਦਿੱਤਾ ਹੈ ਅੱਸ਼ੂਰ ਨੇ ਬਾਬਲ ਨੂੰ ਜੰਗਲੀ ਜਾਨਵਰਾਂ ਦਾ ਟਿਕਾਣਾ। ਉਨ੍ਹਾਂ ਨੇ ਬਦਲ ਦਿੱਤਾ ਹੈ ਬਾਬਲ ਨੂੰ ਖੰਡਰਾਂ ਵਿੱਚ।
14ਇਸ ਲਈ, ਉਦਾਸ ਹੋ ਜਾਵੋ, ਤਰਸ਼ੀਸ਼ ਦੇ ਜਹਾਜ਼ੋ। ਤੁਹਾਡਾ ਸੁਰਖਿਅਤ ਟਿਕਾਣਾ (ਸੂਰ) ਹੋ ਜਾਵੇਗਾ ਤਬਾਹ।
15ਲੋਕੀ ਤਕਰੀਬਨ 70 ਸਾਲਾਂ ਤੱਕ ਸੂਰ ਨੂੰ ਭੁੱਲ ਜਾਣਗੇ। (ਇਹ ਤਕਰੀਬਨ ਕਿਸੇ ਰਾਜੇ ਦੇ ਰਾਜ ਦਾ ਸਮਾਂ ਹੈ।) ਸੱਤਰ ਸਾਲਾਂ ਬਾਦ ਸੂਰ ਇਸ ਗੀਤ ਵਿਚਲੀ ਵੇਸਵਾ ਵਰਗਾ ਹੋਵੇਗਾ:
16ਐ ਔਰਤ, ਜਿਸਨੂੰ ਭੁਲਾ ਦਿੱਤਾ ਹੈ ਆਦਮੀਆਂ ਨੇ, ਫ਼ੜ ਲੈ ਆਪਣੇ ਇਕਤਾਰਾ ਤੇ ਗੁਜ਼ਰ ਜਾ ਸ਼ਹਿਰ ਵਿੱਚੋਂ। ਚੰਗੀ ਤਰ੍ਹਾਂ ਵਜਾ ਆਪਣਾ ਇਕਤਾਰਾ। ਗਾ ਆਪਣਾ ਗੀਤ ਬਾਰ-ਬਾਰ। ਫ਼ੇਰ ਸ਼ਾਇਦ ਲੋਕ ਤੈਨੂੰ ਚੇਤੇ ਕਰ ਸਕਣ।
17ਸੱਤਰ ਸਾਲਾਂ ਬਾਦ, ਯਹੋਵਾਹ ਸੂਰ ਬਾਰੇ ਫ਼ੇਰ ਵਿਚਾਰ ਕਰੇਗਾ, ਅਤੇ ਉਹ ਉਸਨੂੰ ਫ਼ੈਸਲਾ ਸੁਣਾਏਗਾ। ਸੂਰ ਫ਼ੇਰ ਵਪਾਰ ਕਰੇਗਾ। ਸੂਰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਵੇਸਵਾ ਵਾਂਗ ਹੋਵੇਗਾ।
18ਪਰ ਸੂਰ ਉਸ ਦੌਲਤ ਨੂੰ ਨਹੀਂ ਰੱਖ ਸਕੇਗਾ ਜਿਸਨੂੰ ਉਹ ਕਮਾਵੇਗਾ। ਸੂਰ ਦੇ ਵਪਾਰ ਦਾ ਮੁਨਾਫ਼ਾ ਯਹੋਵਾਹ ਲਈ ਬਚਾਇਆ ਜਾਵੇਗਾ। ਸੂਰ ਉਹ ਮੁਨਾਫ਼ਾ ਉਨ੍ਹਾਂ ਨੂੰ ਦੇਵੇਗਾ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ। ਇਸ ਲਈ ਯਹੋਵਾਹ ਦੇ ਸੇਵਕ ਰਜ੍ਜ ਕੇ ਖਾਣਗੇ ਅਤੇ ਸੁੰਦਰ ਵਸਤਰ ਪਹਿਨਣਗੇ।