Loading Bible Translation
First-time download in progress. This may take a few seconds…
Punjabi Bible Wordproject Bible
24 verses
1ਪਰਮੇਸ਼ੁਰ ਆਖਦਾ ਹੈ, "ਅਰੀੇਲ ਵੱਲ ਦੇਖੋ! ਉਹ ਸ਼ਹਿਰ ਅਰੀੇਲ ਜਿੱਥੇ ਦਾਊਦ ਨੇ ਡੇਰਾ ਲਾਇਆ ਸੀ। ਉਸ ਦੀਆਂ ਛੁੱਟੀਆਂ ਸਾਲ ਦਰ ਸਾਲ ਜਾਰੀ ਰਹੀਆਂ ਹਨ।
2ਮੈਂ ਅਰੀੇਲ ਨੂੰ ਸਜ਼ਾ ਦਿੱਤੀ ਹੈ। ਸ਼ਹਿਰ ਨੂੰ ਰੋਣੇ ਅਤੇ ਉਦਾਸੀ ਨਾਲ ਭਰ ਦਿੱਤਾ ਗਿਆ ਹੈ। ਪਰ ਉਹ ਹਮੇਸ਼ਾ ਹੀ ਮੇਰੀ ਅਰੀੇਲ ਰਹੀ ਹੈ।
3"ਅਰੀੇਲ, ਮੈਂ ਤੇਰੇ ਆਲੇ-ਦੁਆਲੇ ਫ਼ੌਜਾਂ ਲਿਆ ਖਲ੍ਹਾਰੀਆਂ ਹਨ। ਮੈਂ ਲੜਾਈ ਦੇ ਮੁਨਾਰੇ ਤੇਰੇ ਖਿਲਾਫ਼ ਉਸਾਰੇ।
4ਤੈਨੂੰ ਹਰਾਇਆ ਗਿਆ ਅਤੇ ਧਰਤੀ ਉੱਤੇ ਸੁਟਿਆ ਗਿਆ। ਹ੍ਹੁਣ ਮੈਂ ਤੇਰੀ ਆਵਾਜ਼ ਨੂੰ ਧਰਤੀ ਵਿੱਚੋਂ ਭੂਤ ਦੀ ਆਵਾਜ਼ ਵਾਂਗ ਉਠਦਿਆਂ ਸੁਣ ਰਿਹਾ ਹਾਂ। ਤੇਰੇ ਸ਼ਬਦ ਮਿੱਟੀ ਵਿੱਚੋਂ ਸ਼ਾਂਤ ਆਵਾਜ਼ ਵਾਂਗ ਆ ਰਹੇ ਹਨ।"
5ਤੁਹਾਡੇ ਬਹੁਤ ਸਾਰੇ ਦੁਸ਼ਮਣ ਧੂੜ ਵਾਂਗ ਬਣ ਜਾਣਗੇ। ਬਹੁਤ ਸਾਰੇ ਜੁਲਮੀ ਲੋਕ ਉਸ ਤੂੜੀ ਵਰਗੇ ਹੋਣਗੇ ਜੋ ਉੱਡ ਜਾਂਦੀ ਹੈ ਅਤੇ ਅਚਾਨਕ, ਤੁਰੰਤ ਹੀ।
6ਸਰਬ ਸ਼ਕਤੀਮਾਨ ਯਹੋਵਾਹ ਨੇ ਤੁਹਾਨੂੰ ਭੂਚਾਲਾਂ ਬਦਲਾਂ ਦੀ ਗਰਜ ਅਤੇ ਉੱਚੇ ਸ਼ੋਰ ਨਾਲ ਸਜ਼ਾ ਦਿੱਤੀ। ਇੱਥੇ ਤੂਫ਼ਾਨ ਆਏ, ਤੇਜ਼ ਹਵਾਵਾਂ ਵਗੀਆਂ ਅਤੇ ਅਗ੍ਗਾਂ ਲੱਗੀਆਂ ਜਿਨ੍ਹਾਂ ਨੇ ਸਾੜ ਕੇ ਸਭ ਕੁਝ ਤਬਾਹ ਕਰ ਦਿੱਤਾ।
7ਬਹੁਤ-ਬਹੁਤ ਕੌਮਾਂ ਅਰੀੇਲ ਦੇ ਵਿਰੁੱਧ ਲੜੀਆਂ। ਇਹ ਰਾਤ ਵੇਲੇ ਦੇ ਭਿਆਨਕ ਸੁਪਨੇ ਵਰਗੀ ਗੱਲ ਸੀ। ਫ਼ੌਜਾਂ ਨੇ ਅਰੀੇਲ ਨੂੰ ਘੇਰਾ ਪਾ ਲਿਆ ਹੈ ਅਤੇ ਉਸਨੂੰ ਸਜ਼ਾ ਦਿੱਤੀ ਹੈ।
8ਪਰ ਉਨ੍ਹਾਂ ਫ਼ੌਜਾਂ ਲਈ ਵੀ ਇਹ ਸੁਪਨੇ ਵਰਗੀ ਗੱਲ ਹੋਵੇਗੀ। ਉਹ ਸੰਤੁਸ਼ਟ ਨਹੀਂ ਹੋਣਗੇ। ਇਹ ਭੁੱਖੇ ਬੰਦੇ ਦੇ ਰੋਟੀ ਦਾ ਸੁਪਨਾ ਲੈਣ ਵਰਗੀ ਗੱਲ ਹੋਵੇਗੀ। ਜਦੋਂ ਉਹ ਬੰਦਾ ਜਾਗਦਾ ਹੈ ਤਾਂ ਫ਼ੇਰ ਵੀ ਭੁੱਖਾ ਹੁੰਦਾ ਹੈ। ਇਹ ਪਿਆਸੇ ਬੰਦੇ ਦੇ ਪਾਣੀ ਦਾ ਸੁਪਨਾ ਲੈਣ ਵਾਲੀ ਗੱਲ ਹੋਵੇਗੀ। ਉਹ ਬੰਦਾ ਜਦੋਂ ਜਾਗਦਾ ਹੈ ਤਾਂ ਫ਼ੇਰ ਵੀ ਪਿਆਸਾ ਹੁੰਦਾ ਹੈ।ਉਹੀ ਗੱਲ ਸੱਚ ਹੈ ਉਨ੍ਹਾਂ ਸਾਰੀਆਂ ਕੌਮਾਂ ਬਾਰੇ ਲੜ ਰਹੀਆਂ ਨੇ ਜੋ ਸੀਯੋਨ ਦੇ ਵਿਰੁੱਧ। ਉਹ ਸੰਤੁਸ਼ਟ ਨਹੀਂ ਹੋਣਗੀਆਂ।
9ਹੈਰਾਨ ਹੋਵੋ ਅਤੇ ਅਚਂਭਾ ਕਰੋ! ਤੁਸੀਂ ਸ਼ਰਾਬੀ ਹੋ ਜਾਓਗੇ - ਪਰ ਸ਼ਰਾਬ ਨਾਲ ਨਹੀਂ। ਦੇਖੋ ਅਤੇ ਅਚਂਂਭਾ ਕਰੋ। ਤੁਸੀਂ ਠੋਕਰ ਖਾਓਗੇ ਤੇ ਡਿੱਗ ਪਵੋਗੇ ਪਰ ਬੀਅਰ ਪੀ ਕੇ ਨਹੀਂ।
10ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ। ਯਹੋਵਾਹ ਤੁਹਾਡੀਆਂ ਅੱ��ਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।) ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। ਤੁਹਾਡੇ ਮੁਖੀੇ ਨਬੀ ਹਨ।
11ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹਾਂ ਜੋ ਵਾਪਰਨਗੀਆਂ, ਪਰ ਤੁਸੀਂ ਮੇਰੀ ਗੱਲ ਨਹੀਂ ਸਮਝਦੇ। ਮੇਰੇ ਸ਼ਬਦ ਉਸ ਕਿਤਾਬ ਦੇ ਸ਼ਬਦਾਂ ਵਰਗੇ ਹਨ ਜਿਸਨੂੰ ਬੰਦ ਕਰਕੇ ਸੀਲ ਕਰ ਦਿੱਤਾ ਗਿਆ ਹੈ। ਤੁਸੀਂ ਉਹ ਕਿਤਾਬ ਕਿਸੇ ਉਸ ਬੰਦੇ ਨੂੰ ਦੇ ਸਕਦੇ ਹੋ ਜਿਹੜਾ ਪਢ਼ ਸਕਦਾ ਹੈ ਅਤੇ ਉਸਨੂੰ ਕਿਤਾਬ ਪਢ਼ਨ ਲਈ ਆਖ ਸਕਦੇ ਹੋ। ਪਰ ਉਹ ਬੰਦਾ ਆਖੇਗਾ, "ਮੈਂ ਇਹ ਕਿਤਾਬ ਨਹੀਂ ਪਢ਼ ਸਕਦਾ। ਇਹ ਬੰਦ ਹੈ ਅਤੇ ਮੈਂ ਇਸਨੂੰ ਖੋਲ੍ਹ ਨਹੀਂ ਸਕਦਾ।"
12ਜਾਂ ਤੁਸੀਂ ਉਹ ਕਿਤਾਬ ਕਿਸੇ ਅਨਪਢ਼ ਬੰਦੇ ਨੂੰ ਦੇ ਸਕਦੇ ਹੋ ਅਤੇ ਉਸਨੂੰ ਕਿਤਾਬ ਪਢ਼ਨ ਲਈ ਆਖ ਸਕਦੇ ਹੋ। ਉਹ ਬੰਦਾ ਆਖੇਗਾ, "ਮੈਂ ਇਹ ਕਿਤਾਬ ਨਹੀਂ ਪਢ਼ ਸਕਦਾ ਕਿਉਂ ਕਿ ਮੈਨੂੰ ਪਢ਼ਨਾ ਨਹੀਂ ਆਉਂਦਾ।"
13ਮੇਰਾ ਮਾਲਿਕ ਆਖਦਾ ਹੈ, "ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾੇ ਮਨੁੱਖੀ ਅਸੂਲ ਹਨ।
14ਇਸ ਲਈ ਮੈਂ ਸ਼ਕਤੀਸ਼ਾਲੀ ਅਤੇ ਅਦਭੁਤ ਗੱਲਾਂ ਕਰ -ਕਰਕੇ ਹੈਰਾਨ ਕਰਦਾ ਰਹਾਂਗਾ। ਉਨ੍ਹਾਂ ਦੇ ਸਿਆਣੇ ਬੰਦੇ ਆਪਣੀ ਸਿਆਣਪ ਗੁਆ ਲੈਣਗੇ। ਉਨ੍ਹਾਂ ਦੇ ਸਿਆਣੇ ਬੰਦੇ ਸਮਝ ਨਹੀਂ ਸਕਣਗੇ।"
15ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ -ਆਪ ਨੂੰ ਆਖਦੇ ਹਨ, "ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।"
16ਤੁਸੀਂ ਉਲਝੇ ਹੋਏ ਹੋ। ਤੁਸੀਂ ਸਮਝਦੇ ਹੋ ਕਿ ਮਿੱਟੀ ਘੁਮਿਆਰ ਦੇ ਬਰਾਬਰ ਹੈ। ਤੁਸੀਂ ਸੋਚਦੇ ਹੋ ਸਿਰਜਣਾ ਸਿਰਜਣਹਾਰ ਨੂੰ ਆਖ ਸਕਦੀ ਹੈ, "ਤੁਸੀਂ ਮੈਨੂੰ ਨਹੀਂ ਸਾਜਿਆ!" ਇਹ ਭਾਂਡੇ ਦੇ ਘੁਮਿਆਰ ਨੂੰ ਇਹ ਆਖਣ ਵਰਗੀ ਗੱਲ ਹੈ, "ਤੁਸੀਂ ਨਹੀਂ ਸਮਝਦੇ।"
17ਇਹ ਸੱਚ ਹੈ, ਬੋੜੇ ਸਮੇਂ ਵਿੱਚ, ਲਬਾਨੋਨ ਕੋਲ ਸਭ ਤੋਂ ਉਪਜਾਊ ਖੇਤਾਂ ਵਾਂਗ ਕਾਫੀ ਉਪਜਾਊ ਜ਼ਮੀਨ ਹੋਵੇਗੀ। ਉਪਜਾਊ ਖੇਤ ਘਣੇ ਜੰਗਲ ਵਾਂਗ ਬਣ ਜਾਣਗੀਆਂ।
18ਬੋਲੇ ਆਦਮੀ ਕਿਤਾਬ ਦੇ ਸ਼ਬਦ ਸੁਣਨਗੇ। ਅੰਨ੍ਹੇ ਬੰਦੇ ਹਨੇਰੇ ਅਤੇ ਧੁੰਦ ਵਿੱਚੋਂ ਦੇਖ ਸਕਣਗੇ।
19ਯਹੋਵਾਹ ਗਰੀਬਾਂ ਨੂੰ ਬਹੁਤ ਖੁਸ਼ੀ ਪ੍ਰਦਾਨ ਕਰੇਗਾ। ਗਰੀਬ ਲੋਕ ਇਸਰਾਏਲ ਦੀ ਪਵਿੱਤਰ ਪੁਰਖ ਵਿੱਚ ਆਨੰਦ ਮਾਨਣਗੇ।
20ਜਦੋਂ ਕਮੀਨੇ ਅਤੇ ਜ਼ਾਲਮ ਲੋਕ ਖਤਮ ਹੋ ਜਾਣਗੇ ਤਾਂ ਇਹ ਗੱਲ ਵਾਪਰੇਗੀ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਜਿਹੜੇ ਬਦੀ ਕਰਕੇ ਖੁਸ਼ ਹੁੰਦੇ ਹਨ, ਚਲੇ ਜਾਣਗੇ।
21(ਉਹ ਲੋਕ ਨੇਕ ਬੰਦਿਆਂ ਬਾਰੇ ਝੂਠ ਬੋਲਦੇ ਹਨ। ਉਹ ਲੋਕਾਂ ਨੂੰ ਕਚਿਹਰੀ ਵਿੱਚ ਉਲਝਾਉਣਾ ਚਾਹੁੰਦੇ ਹਨ। ਉਹ ਮਾਸੂਮ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।)
22ਇਸ ਲਈ ਯਹੋਵਾਹ ਯਾਕੂਬ ਦੇ ਪਰਿਵਾਰ ਨਾਲ ਗੱਲ ਕਰਦਾ ਹੈ। (ਇਹ ਯਹੋਵਾਹ ਹੀ ਸੀ ਜਿਸਨੇ ਅਬਰਾਹਾਮ ਨੂੰ ਮੁਕਤ ਕੀਤਾ।) ਯਹੋਵਾਹ ਆਖਦਾ ਹੈ, "ਹੁਣ ਯਾਕੂਬ (ਇਸਰਾਏਲ ਦੇ ਲੋਕ) ਸ਼ਰਮਿੰਦਾ ਅਤੇ ਨਮੋਸ਼ੀ ਭਰਿਆ ਨਹੀਂ ਹੋਵੇਗਾ।
23ਉਹ ਆਪਣੇ ਸਾਰੇ ਬੱਚਿਆਂ ਨੂੰ ਮਿਲੇਗਾ ਅਤੇ ਆਖੇਗਾ ਕਿ ਮੇਰਾ ਨਾਮ ਪਵਿੱਤਰ ਹੈ। ਇਨ੍ਹ ਬੱਚਿਆਂ ਨੂੰ ਮੈਂ ਆਪਣੇ ਹੱਥੀਂ ਸਾਜਿਆ। ਅਤੇ ਇਹ ਬੱਚੇ ਆਖਣਗੇ ਕਿ ਯਾਕੂਬ ਦੀ ਪਵਿੱਤਰ ਪੁਰਖ (ਪਰਮੇਸ਼ੁਰ) ਬਹੁਤ ਹੀ ਖਾਸ ਹੈ। ਇਹ ਬੱਚੇ ਇਸਰਾਏਲ ਦੇ ਪਰਮੇਸ਼ੁਰ ਦਾ ਆਦਰ ਕਰਨਗੇ।
24ਇਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਇਹ ਗੱਲ ਨਹੀਂ ਸਮਝੀ ਇਸ ਲਈ ਉਨ੍ਹਾਂ ਨੇ ਮੰਦੇ ਅਮਲ ਕੀਤੇ। ਇਨ੍ਹਾਂ ਲੋਕਾਂ ਨੇ ਸਮਝਿਆ ਨਹੀਂ ਸੀ ਪਰ ਉਹ ਆਪਣਾ ਸਬਕ ਸਿਖਣਗੇ।"