Loading Bible Translation
First-time download in progress. This may take a few seconds…
Punjabi Bible Wordproject Bible
17 verses
1ਸਾਰੀਆਂ ਕੌਮਾਂ ਦੇ ਲੋਕੋ, ਨੇੜੇ ਆਓ ਤੇ ਸੁਣੋ! ਤੁਹਾਨੂੰ ਸਮੂਹ ਲੋਕਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ। ਧਰਤੀ ਅਤੇ ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕਾਂ ਨੂੰ ਇਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ।
2ਯਹੋਵਾਹ ਸਮੂਹ ਕੌਮਾਂ ਅਤੇ ਉਨ੍ਹਾਂ ਦੀਆਂ ਫ਼ੌਜਾਂ ਨਾਲ ਨਾਰਾਜ਼ ਹੈ। ਯੋਹਵਾਹ ਉਨ੍ਹਾਂ ਸਭਨਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਸਾਰਿਆਂ ਨੂੰ ਮਾਰ ਮੁਕਾਵੇਗਾ।
3ਉਨ੍ਹਾਂ ਦੀਆਂ ਲਾਸ਼ਾਂ ਬਾਹਰ ਸੁੱਟ ਦਿੱਤੀਆਂ ਜਾਣਗੀਆਂ। ਲਾਸ਼ਾਂ ਵਿੱਚੋਂ ਦੁਰਗੰਧ ਉੱਠੇਗੀ ਅਤੇ ਪਹਾੜਾਂ ਤੋਂ ਖੂਨ ਵਗੇਗਾ।
4ਅਕਾਸ਼ ਕਿਸੇ ਪੱਤ੍ਰੀ ਵਾਂਗ ਲਪੇਟ ਦਿੱਤੇ ਜਾਣਗੇ। ਅਤੇ ਸਿਤਾਰੇ ਮਰ ਜਾਣਗੇ ਅਤੇ ਕਿਸੇ ਵੇਲ ਜਾਂ ਅੰਜੀਰ ਦੇ ਰੁੱਖ ਦੇ ਸੁੱਕੇ ਪਤਿਆਂ ਵਾਂਗ ਡਿੱਗ ਪੈਣਗੇ। ਅਕਾਸ਼ ਦੇ ਸਭ ਤਾਰੇ ਪਿਘਲ ਜਾਣਗੇ।
5ਯਹੋਵਾਹ ਆਖਦਾ ਹੈ, "ਅਜਿਹਾ ਓਦੋਁ ਵਾਪਰੇਗਾ ਜਦੋਂ ਅਕਾਸ਼ ਵਿੱਚ ਮੇਰੀ ਤਲਵਾਰ ਖੂਨ ਨਾਲ ਲਬਪਬ ਹੋ ਜਾਵੇਗੀ।"ਦੇਖੋ! ਯਹੋਵਾਹ ਦੀ ਤਲਵਾਰ ਅਦੋਮ ਦੇ ਆਰ-ਪਾਰ ਹੋ ਜਾਵੇਗੀ। ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਉਨ੍ਹਾਂ ਨੂੰ ਮਰਨਾ ਪੈਣਾ ਹੈ।
6ਕਿਉਂ ਕਿ ਯਹੋਵਾਹ ਕੋਲ ਭੇਡਾਂ ਅਤੇ ਬੱਕਰੀਆਂ ਦੀਆਂ ਕਾਫ਼ੀ ਬਲੀਆਂ ਸਨ ਅਤੇ ਉਸ ਨੇ ਨਿਰਣਾ ਕੀਤਾ ਸੀ ਕਿ ਬਾਸਰਾਹ ਅਤੇ ਅਦੋਮ ਵਿੱਚ ਬਲੀਆਂ ਦਾ ਇੱਕ ਸਮਾਂ ਹੋਵੇਗਾ।
7ਇਸ ਲਈ ਭੇਡੂ, ਪਸ਼ੂ ਅਤੇ ਤਾਕਤਵਰ ਬਲਦ ਮਾਰੇ ਜਾਣਗੇ। ਧਰਤੀ ਉੱਤੇ ਉਨ੍ਹਾਂ ਦਾ ਖੂਨ ਫ਼ੈਲ ਜਾਵੇਗਾ। ਮਿੱਟੀ ਉਨ੍ਹਾਂ ਦੀ ਚਰਬੀ ਨਾਲ ਭਰ ਜਾਵੇਗੀ।
8ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਯਹੋਵਾਹ ਨੇ ਸਜ਼ਾ ਦਾ ਸਮਾਂ ਚੁਣ ਲਿਆ ਹੈ। ਯਹੋਵਾਹ ਨੇ ਉਸ ਸਾਲ ਦੀ ਚੋਣ ਕਰ ਲਈ ਹੈ ਜਦੋਂ ਲੋਕਾਂ ਨੂੰ ਸੀਯੋਨ ਨਾਲ ਕੀਤੀਆਂ ਵਧੀਕੀਆਂ ਦਾ ਮੁੱਲ ਤਾਰਨਾ ਪਵੇਗਾ।
9ਅਦੋਮ ਦੀਆਂ ਨਦੀਆਂ ਲੁੱਕ ਵਰਗੀਆਂ ਗਰਮ ਹੋਣਗੀਆਂ। ਅਦੋਮ ਦੀ ਧਰਤੀ ਬਲਦੀ ਗੰਧਕ ਵਾਂਗ ਹੋਵੇਗੀ।
10ਅਗ੍ਗਾਂ ਦਿਨ ਰਾਤ ਬਲਣਗੀਆਂ - ਕੋਈ ਵੀ ਬੰਦਾ ਅੱਗ ਨੂੰ ਰੋਕ ਨਹੀਂ ਸਕੇਗਾ। ਅਦੋਮ ਤੋਂ ਹਮੇਸ਼ਾ ਲਈ ਧਂੂਆਂ ਉੱਠੇਗਾ। ਧਰਤੀ ਨੂੰ ਹਮੇਸ਼ਾ-ਹਮੇਸ਼ਾ ਲਈ ਤਬਾਹ ਕਰ ਦਿੱਤਾ ਜਾਵੇਗਾ। ਕੋਈ ਵੀ ਬੰਦਾ ਕਦੇ ਉਸ ਧਰਤੀ ਵਿੱਚੋਂ ਹੋ ਕੇ ਨਹੀਂ ਲੰਘੇਗਾ।
11ਪਂਛੀ ਅਤੇ ਛੋਟੇ ਜਾਨਵਰ ਉਸ ਧਰਤੀ ਦੇ ਮਾਲਕ ਹੋਣਗੇ। ਉੱਲੂ ਅਤੇ ਨਿਸ਼ਾਚਰ ਓਥੇ ਰਹਿਣਗੇ। ਉਸ ਧਰਤੀ ਨੂੰ "ਸੱਖਣਾ ਮਾਰੂਬਲ" ਆਖਿਆ ਜਾਵੇਗਾ।
12ਕੁੱਲੀਨ ਲੋਕ ਅਤੇ ਆਗੂ ਸਾਰੇ ਹੀ ਚਲੇ ਜਾਣਗੇ। ਅਤੇ ਉਨ੍ਹਾਂ ਕੋਲ ਰਾਜ ਕਰਨ ਵਾਸਤੇ ਕੁਝ ਵੀ ਨਹੀਂ ਬਚੇਗਾ।
13ਉਬ੍ਬੋਁ ਦੇ ਸਾਰੇ ਖੂਬਸੂਰਤ ਘਰਾਂ ਵਿੱਚ ਕੰਡੇ ਅਤੇ ਜੰਗਲੀ ਬੂਟੀਆਂ ਉਗ੍ਗਣਗੀਆਂ। ਉਨ੍ਹਾਂ ਘਰਾਂ ਵਿੱਚ ਅਵਾਰਾ ਕੁੱਤੇ ਅਤੇ ਉੱਲੂ ਰਹਿਣਗੇ। ਜੰਗਲੀ ਜਾਨਵਰ ਓਥੇ ਆਪਣੇ ਘਰ ਬਣਾ ਲੈਣਗੇ। ਵੱਡੇ ਪੰਛੀ ਉੱਥੇ ਉਗ੍ਗਦੀ ਘਾਹ ਵਿੱਚ ਰਹਿਣਗੇ।
14ਅਵਾਰਾ ਬਿਲ੍ਲੀਆਂ ਓਥੇ ਲੂੰਬੜੀਆਂ ਨਾਲ ਰਹਿਣਗੀਆਂ। ਅਤੇ ਜੰਗਲੀ ਬੱਕਰੀਆਂ ਆਪਣੇ ਮਿੱਤਰਾਂ ਨੂੰ ਉੱਥੇ ਸੱਦ ਲੈਣਗੀਆਂ। ਉੱਥੇ ਰਾਤ ਦੇ ਜਾਨਵਰ ਅਰਾਮ ਕਰਨ ਲਈ ਥਾਂ ਲੱਭਣਗੇ।
15ਸੱਪ ਓਥੇ ਆਪਣੀਆਂ ਖੁਡ੍ਡਾਂ ਬਣਾ ਲੈਣਗੇ। ਓਥੇ ਸਪਣੀਆਂ ਅੰਡੇ ਦੇਣਗੀਆਂ। ਅੰਡੇ ਪੱਕ ਜਾਣਗੇ ਅਤੇ ਉਨ੍ਹਾਂ ਵਿੱਚੋਂ ਸਪੋਲੀੇ ਨਿਕਲ ਕੇ ਹਨੇਰੀਆਂ ਥਾਵਾਂ ਉੱਤੇ ਘੁੰਮਣਗੇ। ਮੁਰਦਿਆਂ ਨੂੰ ਖਾਣ ਵਾਲੇ ਪੰਛੀ ਓਥੇ ਇਸ ਤਰ੍ਹਾਂ ਇਕੱਠੇ ਹੋ ਜਾਣਗੇ ਜਿਵੇਂ ਔਰਤਾਂ ਆਪਣੀਆਂ ਸਹੇਲੀਆਂ ਦੇ ਘਰੀਁ ਜਾਂਦੀਆਂ ਹਨ।
16ਯਹੋਵਾਹ ਦੀ ਪੱਤ੍ਰੀ ਵੱਲ ਦੇਖੋ। ਪਢ਼ੋ ਉੱਥੇ ਕੀ ਲਿਖਿਆ ਹੋਇਆ ਹੈ। ਕੁਝ ਵੀ ਮਿਟਿਆ ਹੋਇਆ ਨਹੀਂ ਹੈ। ਉਸ ਪੱਤ੍ਰੀ ਵਿੱਚ ਇਹ ਲਿਖਿਆ ਹੈ ਕਿ ਉਹ ਜਾਨਵਰ ਸਾਰੇ ਇਕੱਠੇ ਹੋ ਜਾਣਗੇ। ਪਰਮੇਸ਼ੁਰ ਨੇ ਆਖਿਆ ਸੀ ਕਿ ਉਹ ਉਨ੍ਹਾਂ ਨੂੰ ਇਕਠਿਆਂ ਕਰੇਗਾ। ਇਸ ਲਈ ਪਰਮੇਸ਼ੁਰ ਦਾ ਆਤਮਾ ਉਨ੍ਹਾਂ ਨੂੰ ਇਕਠਿਆਂ ਕਰੇਗਾ।
17ਪਰਮੇਸ਼ੁਰ ਨੇ ਨਿਰਣਾ ਕੀਤਾ ਕਿ ਉਸਨੂੰ ਉਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਲਈ ਇੱਕ ਥਾਂ ਚੁਣੀ। ਪਰਮੇਸ਼ੁਰ ਨੇ ਇੱਕ ਲਕੀਰ ਖਿੱਚੀ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਦਿਖਾਈ। ਇਸ ਲਈ ਜਾਨਵਰ ਹਮੇਸ਼ਾ ਲਈ ਉਸ ਧਰਤੀ ਦੇ ਮਾਲਕ ਹੋਣਗੇ। ਉਹ ਉੱਥੇ ਵਰ੍ਹਿਆਂ ਬਧ੍ਧੀ ਰਹਿਣਗੇ।