Loading Bible Translation
First-time download in progress. This may take a few seconds…
Punjabi Bible Wordproject Bible
10 verses
1ਖੁਸ਼ਕ ਮਾਰੂਬਲ ਬਹੁਤ ਪ੍ਰਸੰਨ ਹੋ ਜਾਵੇਗਾ। ਮਾਰੂਬਲ ਖੁਸ਼ ਹੋਵੇਗਾ ਅਤੇ ਫ਼ੁੱਲ ਵਾਂਗ ਵਧੇ-ਫ਼ੁਲ੍ਲੇਗਾ।
2ਮਾਰੂਬਲ ਖਿੜੇ ਹੋਏ ਫ਼ੁੱਲਾਂ ਨਾਲ ਭਰਪੂਰ ਹੋਵੇਗਾ ਅਤੇ ਆਪਣੀ ਖੁਸ਼ੀ ਜ਼ਾਹਰ ਕਰਨ ਲੱਗੇਗਾ। ਇਉਂ ਲੱਗੇਗਾ ਜਿਵੇਂ ਮਾਰੂਬਲ ਖੁਸ਼ੀ ਨਾਲ ਨੱਚ ਰਿਹਾ ਹੈ। ਮਾਰੂਬਲ ਲਬਾਨੋਨ ਦੇ ਜੰਗਲ, ਕਰਮਲ ਦੀ ਪਹਾੜੀ ਅਤੇ ਸ਼ਾਰੋਨ ਦੀ ਵਾਦੀ ਵਰਗਾ ਖੂਬਸੂਰਤ ਹੋਵੇਗਾ। ਇਹ ਇਸ ਲਈ ਵਾਪਰੇਗਾ ਕਿਉਂ ਕਿ ਸਮੂਹ ਲੋਕ ਯਹੋਵਾਹ ਦੀ ਪਰਤਾਪ ਦੇਖਣਗੇ। ਲੋਕ ਸਾਡੇ ਪਰਮੇਸ਼ੁਰ ਦੀ ਖੂਬਸੂਰਤੀ ਨੂੰ ਦੇਖਣਗੇ।
3ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ।
4ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, "ਤਕੜੇ ਬਣੋ! ਭੈਭੀਤ ਨਾ ਹੋਵੋ!" ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ। ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ।
5ਫ਼ੇਰ ਅੰਨ੍ਹੇ ਲੋਕ ਦੋਬਾਰਾ ਦੇਖ ਸਕਣਗੇ। ਉਨ੍ਹਾਂ ਦੀਆਂ ਅੱਖਾਂ ਖੁਲ੍ਹ੍ਹ ਜਾਣਗੀਆਂ। ਫ਼ੇਰ ਬੋਲੇ ਲੋਕ ਸੁਣ ਸਕਣਗੇ। ਉਨ੍ਹਾਂ ਦੇ ਕੰਨ ਖੁਲ੍ਹ੍ਹ ਜਾਣਗੇ।
6ਵਿਕਲਾਂਗ ਲੋਕ ਹਿਰਨ ਵਾਂਗ ਨੱਚਣਗੇ। ਅਤੇ ਉਹ ਲੋਕ ਜਿਹੜੇ ਹੁਣ ਗੱਲ ਨਹੀਂ ਕਰ ਸਕਦੇ ਉਹ ਆਪਣੀ ਆਵਾਜ਼ ਵਿੱਚ ਖੁਸ਼ੀ ਦੇ ਗੀਤ ਗਾਉਣਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮਾਰੂਬਲ ਵਿੱਚ ਪਾਣੀ ਦੇ ਝਰਨੇ ਵਗ ਤੁਰਨਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਚਸ਼ਮੇ ਵਗ ਪੈਣਗੇ।
7ਉਸ ਸਮੇਂ, ਝੁਲਸੀ ਹੋਈ ਜ਼ਮੀਨ ਵਿੱਚ, ਅਸਲੀ ਪਾਣੀ ਦੇ ਤਲਾਅ ਹੋਣਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਖੂਹ ਹੋਣਗੇ। ਧਰਤੀ ਵਿੱਚੋਂ ਪਾਣੀ ਵਗੇਗਾ। ਪਾਣੀ ਦੇ ਲੰਮੇ ਪੌਦੇ ਉੱਥੇ ਉੱਗ ਪੈਣਗੇ ਜਿੱਥੇ ਕਦੇ ਜੰਗਲੀ ਜਾਨਵਰਾਂ ਦਾ ਰਾਜ ਸੀ।
8ਉਸ ਸਮੇਂ ਓਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ "ਪਵਿੱਤਰ ਮਾਰਗ" ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ।
9ਉਸ ਸੜਕ ਉੱਤੇ ਕੋਈ ਖਤਰਾ ਨਹੀਂ ਹੋਵੇਗਾ। ਉਸ ਸੜਕ ਉੱਤੇ ਲੋਕਾਂ ਨੂੰ ਦੁੱਖ ਪਹੁੰਚਾਣ ਵਾਲੇ ਸ਼ੇਰ ਨਹੀਂ ਹੋਣਗੇ। ਉਸ ਸੜਕ ਉੱਤੇ ਖਤਰਨਾਕ ਜਾਨਵਰ ਨਹੀਂ ਹੋਣਗੇ। ਉਹ ਸ��ਕ ਉਨ੍ਹਾਂ ਲੋਕਾਂ ਲਈ ਹੋਵੇਗੀ ਜਿਨ੍ਹਾਂ ਨੂੰ ਪਰਮੇਸ਼ੁਰ ਬਚਾਉਂਦਾ ਹੈ।
10ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।