Loading Bible Translation
First-time download in progress. This may take a few seconds…
Punjabi Bible Wordproject Bible
18 verses
1ਹੇ ਮੇਰੇ ਭਰਾਵੋ, ਬਾਹਲੇ ਉਪਦੇਸ਼ਕ ਨਾ ਬਣੋ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਸਾਨੂੰ ਵਧੀਕ ਸਜ਼ਾ ਮਿਲੇਗੀ।
2ਇਸ ਲਈ ਜੋ ਅਸੀਂ ਸੱਭੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਪੁਰਸ਼ ਹੈ ਅਤੇ ਸਾਰੀ ਦੇਹੀ ਨੂੰ ਭੀ ਲਗਾਮ ਦੇ ਸੱਕਦਾ ਹੈ।
3ਜਦੋਂ ਅਸੀਂ ਘੋੜਿਆਂ ਦੀਆਂ ਲਗਾਮਾਂ ਉਨ੍ਹਾਂ ਦੇ ਮੂੰਹਾਂ ਵਿੱਚ ਦਿੰਦੇ ਹਾਂ ਭਈ ਓਹ ਸਾਡੇ ਵੱਸ ਵਿੱਚ ਰਹਿਣ ਤਾਂ ਉਨ੍ਹਾਂ ਦੇ ਸਾਰੇ ਨੂੰ ਸਰੀਰ ਨੂੰ ਵੀ ਮੋੜ ਲੈਂਦੇ ਹਾਂ।
4ਵੇਖੋ, ਜਹਾਜ਼ ਵੀ ਭਾਵੇਂ ਕੇਡੇ ਕੇਡੇ ਵੱਡੇ ਹਨ ਅਤੇ ਡਾਢੀਆਂ ਅਨ੍ਹੇਰੀਆਂ ਨਾਲ ਉਡਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ।
5ਇਸੇ ਪਰਕਾਰ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੇ ਫੌੜ ਮਾਰਦੀ ਹੈ, — ਵੇਖੋ, ਕੇਡਾ ਵੱਡਾ ਬਣ ਕਿਹੀ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ !
6ਜੀਭ ਵੀ ਇੱਕ ਅੱਗ ਹੈ ! ਸਾਡਿਆਂ ਅੰਗਾਂ ਵਿੱਚ ਕੁਧਰਮ ਦੀ ਦੁਨੀਆ ਜੀਭ ਹੈ ਜਿਹੜੀ ਸਾਰੀ ਦੇਹੀ ਨੂੰ ਦਾਗ ਲਾਉਂਦੀ ਅਤੇ ਭਵਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ !
7ਕਿਉਂਕਿ ਜੰਗਲੀ ਜਨਾਉਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰੇਕ ਜ਼ਾਤ ਮਨੁੱਖ ਜ਼ਾਤ ਦੇ ਵੱਸ ਵਿੱਚ ਕੀਤੀ ਜਾਂਦੀ ਸਗੋਂ ਕੀਤੀ ਭੀ ਗਈ ਹੈ।
8ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸੱਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਵਿੱਸ ਨਾਲ ਭਰੀ ਹੋਈ ਹੈ।
9ਓਸੇ ਨਾਲ ਅਸੀਂ ਪ੍ਰਭੁ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਓਸੇ ਨਾਲ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ ਫਿਟਕਾਰ ਦਿੰਦੇ ਹਾਂ।
10ਇੱਕੋ ਮੂੰਹ ਵਿੱਚੋਂ ਬਰਕਤ ਅਤੇ ਫਿਟਕਾਰ ਨਿੱਕਲਦੀ ਹੈ ! ਹੇ ਮੇਰੇ ਭਰਾਵੋ, ਏਹ ਗੱਲਾਂ ਇਉਂ ਨਹੀਂ ਹੋਣੀਆਂ ਚਾਹੀਦੀਆਂ ਹਨ !
11ਭਲਾ, ਸੋਮੇ ਦੇ ਇੱਕੋ ਮੂੰਹ ਤੋਂ ਕਦੇ ਮਿੱਠਾ ਅਤੇ ਖਾਰਾ ਪਾਣੀ ਭੀ ਨਿੱਕਲਦਾ ਹੈ ?
12ਹੇ ਮੇਰੇ ਭਰਾਵੋ, ਕੀ ਇਹ ਹੋ ਸੱਕਦਾ ਹੈ ਜੋ ਹਜੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਅਥਵਾ ਅੰਗੂਰੀ ਵੇਲ ਨੂੰ ਹਜੀਰ ਲੱਗੇ ? ਖਾਰੇ ਪਾਣੀ ਵਿੱਚੋਂ ਭੀ ਮਿੱਠਾ ਪਾਣੀ ਨਹੀਂ ਨਿੱਕਲਦਾ ਹੈ।
13ਤੁਹਾਡੇ ਵਿੱਚ ਬੁੱਧਵਾਨ ਅਤੇ ਸਿਆਣਾ ਕਿਹੜਾ ਹੈ ? ਉਹ ਸ਼ੁਭ ਚਾਲ ਤੋਂ ਬੁੱਧ ਦੀ ਨਰਮਾਈ ਨਾਲ ਆਪਣੇ ਕਰਮ ਵਿਖਾਵੇ।
14ਪਰ ਜੇ ਤੁਸੀਂ ਆਪਣੇ ਦਿਲ ਵਿੱਚ ਤਿੱਖੀ ਅਣਖ ਅਤੇ ਧੜੇਬਾਜ਼ੀ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਨਾ ਘੁਮੰਡ ਕਰੋ, ਨਾ ਝੂਠ ਮਾਰੋ।
15ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉਤਰ ਆਉਂਦੀ ਹੈ ਸਗੋਂ ਸੰਸਾਰੀ, ਪ੍ਰਾਣਕ, ਸ਼ਤਾਨੀ ਹੈ।
16ਕਿਉਂਕਿ ਜਿੱਥੇ ਈਰਖਾ ਅਤੇ ਧੜੇਬਾਜ਼ੀ ਹੁੰਦੀ ਹੈ ਉੱਥੇ ਘਮਸਾਣ ਅਤੇ ਹਰ ਭਾਂਤ ਦਾ ਮੰਦਾ ਕੰਮ ਹੁੰਦਾ ਹੈ।
17ਪਰ ਜਿਹੜੀ ਬੁੱਧ ਉੱਪਰੋਂ ਹੈ ਉਹ ਤਾਂ ਪਹਿਲਾਂ ਪਵਿੱਤਰ ਹੈ, ਫੇਰ ਮਿਲਣਸਾਰ, ਸ਼ੀਲ ਸੁਭਾਉ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ ਦੁਆਇਤ ਭਾਵ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
18ਅਤੇ ਧਰਮ ਦਾ ਫਲ ਮੇਲ ਕਰਾਉਣ ਵਾਲਿਆਂ ਤੋਂ ਮੇਲ ਨਾਲ ਬੀਜਿਆ ਜਾਂਦਾ ਹੈ।