Loading Bible Translation
First-time download in progress. This may take a few seconds…
Punjabi Bible Wordproject Bible
21 verses
1ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਉਦੋਂ ਮਿਲਿਆ ਜਦੋਂ ਬਾਬਲ ਦਾ ਰਾਜਾ ਨਬੂਕਦਨੱਸਰ ਯਰੂਸ਼ਲਮ ਅਤੇ ਇਸਦੇ ਆਲੇ-ਦੁਆਲੇ ਦੇ ਸਾਰੇ ਕਸਬਿਆਂ ਵਿਰੁੱਧ ਜੰਗ ਕਰ ਰਿਹਾ ਸੀ। ਨਬੂਕਦਨੱਸਰ ਕੋਲ ਆਪਣੀ ਫ਼ੌਜ ਵੀ ਸੀ ਅਤੇ ਉਨ੍ਹਾਂ ਰਾਜਾਂ ਦੀ ਫ਼ੌਜ ਵੀ ਸੀ ਜਿੱਥੇ ਉਹ ਰਾਜ ਕਰਦਾ ਸੀ।
2ਸੰਦੇਸ਼ ਇਹ ਸੀ: "ਇਹੀ ਹੈ ਜੋ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਯਿਰਮਿਯਾਹ ਯਹੂਦਾਹ ਦੇ ਰਾਜੇ ਸਿਦਕੀਯਾਹ ਕੋਲ ਜਾਹ ਅਤੇ ਉਸਨੂੰ ਇਹ ਸੰਦੇਸ਼ ਦੇ। 'ਸਿਦਕੀਯਾਹ, ਇਹੀ ਹੈ ਜੋ ਯਹੋਵਾਹ ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਸ਼ਹਿਰ ਨੂੰ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿਆਂਗਾ। ਅਤੇ ਉਹ ਇਸਨੂੰ ਸਾੜ ਦੇਵੇਗਾ।
3ਸਿਦਕੀਯਾਹ, ਤੂੰ ਬਾਬਲ ਦੇ ਰਾਜੇ ਕੋਲੋਂ ਨਹੀਂ ਬਚ ਸਕੇਂਗਾ। ਤੂੰ ਅਵੱਸ਼ ਫ਼ੜ ਲਿਆ ਜਾਵੇਂਗਾ ਅਤੇ ਉਸਦੇ ਹਵਾਲੇ ਕਰ ਦਿੱਤਾ ਜਾਵੇਂਗਾ। ਤੂੰ ਬਾਬਲ ਦੇ ਰਾਜੇ ਨੂੰ ਆਪਣੀਆਂ ਅੱਖਾਂ ਨਾਲ ਦੇਖੇਂਗਾ। ਉਹ ਤੇਰੇ ਨਾਲ ਰੂਬਰੂ ਗੱਲ ਕਰੇਗਾ, ਅਤੇ ਤੂੰ ਬਾਬਲ ਜਾਵੇਂਗਾ।
4ਪਰ ਯਹੂਦਾਹ ਦੇ ਰਾਜੇ ਸਿਦਕੀਯਾਹ, ਯਹੋਵਾਹ ਦੇ ਇਕਰਾਰ ਨੂੰ ਸੁਣ। ਜੋ ਯਹੋਵਾਹ ਤੇਰੇ ਬਾਰੇ ਆਖਦਾ ਹੈ ਉਹ ਇਹ ਹੈ: ਤੂੰ ਤਲਵਾਰ ਨਾਲ ਨਹੀਂ ਮਾਰਿਆ ਜਾਵੇਂਗਾ।
5ਤੂੰ ਸ਼ਾਂਤੀ ਨਾਲ ਮਰੇਂਗਾ। ਲੋਕਾਂ ਨੇ ਤੇਰੇ ਪੁਰਖਿਆਂ, ਰਾਜਿਆਂ ਲਈ ਧੂਫ਼ਾਂ ਧੁਖਾਈਆਂ ਜਿਨ੍ਹਾਂ ਨੇ ਤੈਥੋਂ ਪਹਿਲਾਂ ਰਾਜ ਕੀਤਾ ਸੀ। ਇਸ ਲਈ ਉਹ ਤੇਰੇ ਆਦਰ ਵਿੱਚ ਧੂਫ਼ਾਂ ਧੁਖਾਉਣਗੇ। ਉਹ ਤੇਰੇ ਲਈ ਰੋਣਗੇ। ਉਹ ਉਦਾਸੀ ਨਾਲ ਆਖਣਗੇ, "ਹਾਏ ਮਾਲਕ!" ਮੈਂ ਖੁਦ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ।"' ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
6ਇਸ ਲਈ ਯਿਰਮਿਯਾਹ ਨੇ ਯਰੂਸ਼ਲਮ ਵਿੱਚ ਜਾਕੇ ਸਿਦਕੀਯਾਹ ਨੂੰ ਯਹੋਵਾਹ ਦਾ ਸੰਦੇਸ਼ ਦਿੱਤਾ।
7ਇਹ ਉਦੋਂ ਦੀ ਗੱਲ ਹੈ ਜਦੋਂ ਬਾਬਲ ਦੀ ਫ਼ੌਜ ਯਰੂਸ਼ਲਮ ਦੇ ਖਿਲਾਫ਼ ਲੜ ਰਹੀ ਸੀ। ਬਾਬਲ ਦੀ ਫ਼ੌਜ ਯਹੂਦਾਹ ਦੇ ਉਨ੍ਹਾਂ ਸ਼ਹਿਰਾਂ ਦੇ ਖਿਲਾਫ਼ ਵੀ ਲੜ ਰਹੀ ਸੀ ਜਿਨ੍ਹਾਂ ਉੱਪਰ ਹਾਲੇ ਤੀਕ ਕਬਜ਼ਾ ਨਹੀਂ ਸੀ ਹੋਇਆ। ਉਹ ਸ਼ਹਿਰ ਸਨ ਲਾਕੀਸ਼ ਅਤੇ ਅਜ਼ੇਕਾਹ। ਸਿਰਫ਼ ਇਹੀ ਅਜਿਹੇ ਕਿਲਾਬੰਦ ਸ਼ਹਿਰ ਸਨ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਬਚੇ ਰਹਿ ਗਏ ਸਨ।
8ਰਾਜੇ ਸਿਦਕੀਯਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਉਹ ਸਾਰੇ ਇਬਰਾਨੀ ਗੁਲਾਮਾਂ ਨੂੰ ਆਜ਼ਾਦ ਕਰ ਦੇਵੇਗਾ। ਜਦੋਂ ਸਿਦਕੀਯਾਹ ਨੇ ਉਹ ਇਕਰਾਰਨਾਮਾ ਕਰ ਲਿਆ ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।
9ਹਰ ਕਿਸੇ ਨੂੰ ਆਪਣੇ ਇਬਰਾਨੀ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਸੀ। ਸਾਰੇ ਇਬਰਾਨੀ ਮਰਦ ਅਤੇ ਔਰਤ ਗੁਲਾਮਾਂ ਨੂੰ ਆਜ਼ਾਦ ਕੀਤਾ ਜਾਣਾ ਸੀ। ਕਿਸੇ ਬੰਦੇ ਕੋਲੋਂ ਵੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਕਿਸੇ ਬੰਦੇ ਨੂੰ ਗੁਲਾਮ ਬਣਾਕੇ ਰੱਖਣ ਦਾ ਹੱਕ ਨਹੀਂ ਸੀ।
10ਇਸ ਲਈ ਯਹੂਦਾਹ ਦੇ ਸਾਰੇ ਆਗੂਆਂ ਅਤੇ ਸਾਰੇ ਲੋਕਾਂ ਨੇ ਇਹ ਇਕਰਾਰਨਾਮਾ ਪ੍ਰਵਾਨ ਕਰ ਲਿਆ। ਹਰ ਬੰਦੇ ਨੇ ਆਪਣੇ ਮਰਦ ਅਤੇ ਔਰਤ ਗੁਲਾਮਾਂ ਨੂੰ ਆਜ਼ਾਦ ਕਰ ਦੇਣਾ ਸੀ ਅਤੇ ਉਨ੍ਹਾਂ ਨੂੰ ਗੁਲਾਮ ਬਣਾਈ ਨਹੀਂ ਰੱਖਣਾ ਸੀ। ਹਰ ਬੰਦਾ ਮੰਨ ਗਿਆ ਇਸ ਲਈ ਸਾਰੇ ਗੁਲਾਮ ਆਜ਼ਾਦ ਕਰ ਦਿੱਤੇ ਗਏ।
11ਪਰ ਉਸਤੋਂ ਮਗਰੋਂ, ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਕੋਲ ਗੁਲਾਮ ਸਨ, ਆਪਣੇ ਇਰਾਦੇ ਬਦਲ ਲੇ। ਇਸ ਲਈ ਉਨ੍ਹਾਂ ਨੇ ਜਿਨ੍ਹਾਂ ਲੋਕਾਂ ਨੂੰ ਆਜ਼ਾਦ ਕੀਤਾ ਸੀ ਉਨ੍ਹਾਂ ਨੂੰ ਫ਼ੜ ਲਿਆ ਅਤੇ ਮੁੜ ਕੇ ਗੁਲਾਮ ਬਣਾ ਲਿਆ।
12ਫ਼ੇਰ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਸੰਦੇਸ਼ ਮਿਲਿਆ;
13ਯਿਰਮਿਯਾਹ ਇਹੀ ਹੈ ਜੋ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: "ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਉਹ ਗੁਲਾਮ ਸਨ। ਜਦੋਂ ਮੈਂ ਅਜਿਹਾ ਕੀਤਾ ਤਾਂ ਮੈਂ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ।
14ਮੈਂ ਤੁਹਾਡੇ ਪੁਰਖਿਆਂ ਨੂੰ ਆਖਿਆ: ਹਰ ਸੱਤਾਂ ਸਾਲਾਂ ਦੇ ਅਖੀਰ ਉੱਤੇ ਹਰ ਬੰਦੇ ਨੂੰ ਆਪਣੇ ਇਬਰਾਨੀ ਗੁਲਾਮ ਨੂੰ ਜ਼ਰੂਰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਜੇ ਤੁਹਾਡੇ ਪਾਸ ਕੋਈ ਇਬਰਾਨੀ ਸਾਬੀ ਹੈ ਜਿਸਨੇ ਆਪਣੇ ਆਪ ਨੂੰ ਤੁਹਾਡੇ ਹੱਥ ਵੇਚ ਦਿੱਤਾ ਹੈ ਤਾਂ ਤੁਹਾਨੂੰ ਉਸਦੀ ਛੇ ਸਾਲਾਂ ਦੀ ਸੇਵਾ ਤੋਂ ਬਾਦ ਉਸਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ।' ਪਰ ਤੁਹਾਡੇ ਪੁਰਿਖਆਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਨਾ ਹੀ ਮੇਰੇ ਵੱਲ ਧਿਆਨ ਦਿੱਤਾ।
15ਕੁਝ ਸਮਾਂ ਪਹਿਲਾਂ, ਤੁਸੀਂ ਆਪਣੇ ਇਰਾਦੇ ਬਦਲ ਲੇ ਅਤੇ ਉਹ ਕਰਨਾ ਚਾਹਿਆ ਜੋ ਸਹੀ ਹੈ। ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਉਨ੍ਹਾਂ ਇਬਰਾਨੀ ਸਾਥੀਆਂ ਨੂੰ ਆਜ਼ਾਦੀ ਦੇ ਦਿੱਤੀ ਜੋ ਗੁਲਾਮ ਸਨ। ਅਤੇ ਤੁਸੀਂ ਮੇਰੇ ਨਾਲ ਨਾਲ ਸਦ੍ਦੇ ਜਾਂਦੇ ਮੰਦਰ ਵਿੱਚ ਮੇਰੇ ਸਾਮ੍ਹਣੇ ਇੱਕ ਇਕਰਾਰਨਾਮਾ ਕੀਤਾ।
16ਪਰ ਹੁਣ ਤਸੀਁ ਆਪਣੇ ਮਨ ਬਦਲ ਲੇ ਹਨ। ਤੁਸੀਂ ਦਰਸਾ ਦਿੱਤਾ ਹੈ ਕਿ ਤੁਸੀਂ ਮੇਰੇ ਨਾਮ ਦਾ ਆਦਰ ਨਹੀਂ ਕਰਦੇ। ਇਹ ਤੁਸੀਂ ਕਿਵੇਂ ਕੀਤਾ? ਤੁਹਾਡੇ ਵਿੱਚੋਂ ਹਰੇਕ ਨੇ ਉਹ ਮਰਦ ਜਾਂ ਔਰਤ ਗੁਲਾਮ ਫ਼ੇਰ ਰੱਖ ਲਿਆ ਜਿਸਨੂੰ ਤੁਸੀਂ ਆਜ਼ਾਦ ਕਰ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਫ਼ੇਰ ਗੁਲਾਮ ਬਣ ਜਾਣ ਲਈ ਮਜ਼ਬੂਰ ਕਰ ਦਿੱਤਾ।
17ਇਹੀ ਹੈ ਜੋ ਯਹੋਵਾਹ ਆਖਦਾ ਹੈ: 'ਤੁਸੀਂ ਲੋਕਾਂ ਨੇ ਮੇਰਾ ਹੁਕਮ ਨਹੀਂ ਮੰਨਿਆ। ਤੁਸੀਂ ਆਪਣੇ ਇਬਰਾਨੀ ਸਾਥੀਆਂ ਨੂੰ ਆਜ਼ਾਦੀ ਨਹੀਂ ਦਿੱਤੀ। ਕਿਉਂ ਕਿ ਤੁਸੀਂ ਇਕਰਾਰਨਾਮੇ ਦੀ ਪਾਲਨਾ ਨਹੀਂ ਕੀਤੀ, ਮੈਂ "ਆਜ਼ਾਦੀ" ਦੇਵਾਂਗਾ। ਇਹ ਸੰਦੇਸ਼ ਹੈ ਯਹੋਵਾਹ ਵੱਲੋਂ।' (ਮੈਂ "ਆਜ਼ਾਦੀ" ਦਿਆਂਗਾ।) ਤਲਵਾਰ ਨਾਲ, ਭੁੱਖਮਰੀ ਨਾਲ ਅਤੇ ਭਿਆਨਕ ਬਿਮਾਰੀ ਨਾਲ ਮਾਰੇ ਜਾਣ ਦੀ! ਮੈਂ ਤੁਹਾਨੂੰ ਇੱਕ ਅਜਿਹੀ ਸ਼ੈਅ ਬਣਾ ਦਿਆਂਗਾ ਜਿਹੜੀ ਧਰਤੀ ਦੇ ਸਾਰੇ ਰਾਜਾਂ ਨੂੰ ਭੈਭੀਤ ਕਰ ਦੇਵੇਗੀ ਜਦੋਂ ਉਹ ਤੁਹਾਡੇ ਬਾਰੇ ਸੁਣਨਗੇ।
18ਮੈਂ ਉਨ੍ਹਾਂ ਲੋਕਾਂ ਨੂੰ, ਜਿਨ੍ਹਾਂ ਨੇ ਮੇਰਾ ਇਕਰਾਰਨਾਮਾ ਤੋੜਿਆ ਹੈ ਅਤੇ ਮੇਰੇ ਅੱਗੇ ਕੀਤੇ ਹੋਏ ਇਕਰਾਰਾਂ ਦੀ ਪਾਲਨਾ ਨਹੀਂ ਕੀਤੀ, ਫ਼ੜਾ ਦਿਆਂਗਾ। ਮੈਂ ਉਨ੍ਹਾਂ ਨੂੰ ਉਸ ਵੱਛੇ ਵਾਂਗ ਬਣਾ ਦਿਆਂਗਾ ਜਿਸਨੂੰ ਉਹ ਮੇਰੇ ਸਾਮ੍ਹਣੇ ਦੋ ਹਿਸਿਆਂ ਵਿੱਚ ਕੱਟ ਦਿੰਦੇ ਹਨ ਅਤੇ ਦੋਹਾਂ ਟੁਕੜਿਆਂ ਦੇ ਵਿਚਕਾਰੋ ਗੁਜ਼ਰ ਜਾਂਦੇ ਹਨ।
19ਇਹੀ ਨੇ ਉਹ ਲੋਕ ਜਿਨ੍ਹਾਂ ਨੇ ਵੱਛੇ ਨੂੰ ਦੋ ਹਿਸਿਆਂ ਵਿੱਚ ਕੱਟ ਦਿੱਤਾ ਸੀ ਅਤੇ ਉਨ੍ਹਾਂ ਦੇ ਵਿਚਕਾਰੋ ਲੰਘੇ ਸਨ ਜਦੋਂ ਉਨ੍ਹਾਂ ਨੇ ਮੇਰੇ ਸਾਮ੍ਹਣੇ ਇਕਰਾਰਨਾਮਾ ਕੀਤਾ ਸੀ: ਯਹੂਦਾਹ ਅਤੇ ਯਰੂਸ਼ਲਮ ਦੇ ਆਗੂ, ਰਾਜ ਦਰਬਾਰ ਦੇ ਮਹੱਤਵਪੂਰਣ ਅਧਿਕਾਰੀ, ਜਾਜਕ ਅਤੇ ਧਰਤੀ ਦੇ ਲੋਕ।
20ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ ਅਤੇ ਹਰ ਓਸ ਬੰਦੇ ਦੇ ਹਵਾਲੇ ਜਿਹੜੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਹੈ। ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਆਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੀ ਖੁਰਾਕ ਬਣਨਗੀਆਂ।
21ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਉਸਦੇ ਲੋਕਾਂ ਨੂੰ ਬਾਬਲ ਦੇ ਰਾਜੇ ਦੀ ਫ਼ੌਜ ਦੇ ਹਵਾਲੇ ਕਰ ਦਿਆਂਗਾ ਭਾਵੇਂ ਉਹ ਫ਼ੌਜ ਯਰੂਸ਼ਲਮ ਨੂੰ ਛੱਡ ਚੁੱਕੀ ਹੋਵੇ। ਪਰ ਮੈਂ ਹੁਕਮ ਦਿਆਂਗਾ।' ਇਹ ਸੰਦੇਸ਼ ਯਹੋਵਾਹ ਵੱਲੋਂ ਹੈ, ਕਿ ਬਾਬਲ ਦੀ ਫ਼ੌਜ ਯਰੂਸ਼ਲਮ ਵਾਪਸ ਲਿਆਂਦੀ ਜਾਵੇ। ਉਹ ਫ਼ੌਜ ਯਰੂਸ਼ਲਮ ਦੇ ਖਿਲਾਫ਼ ਲੜੇਗੀ। ਉਹ ਇਸ ਉੱਤੇ ਕਬਜ਼ਾ ਕਰ ਲਵੇਗੀ ਅਤੇ ਇਸਨੂੰ ਅੱਗ ਲਾਕੇ ਸਾੜ ਦੇਵੇਗੀ। ਅਤੇ ਮੈਂ ਯਹੂਦਾਹ ਦੀ ਧਰਤੀ ਦੇ ਸ਼ਹਿਰਾਂ ਨੂੰ ਤਬਾਹ ਕਰ ਦਿਆਂਗਾ। ਉਹ ਸ਼ਹਿਰ ਸੱਖਣੇ ਮਾਰੂਬਲ ਹੋ ਜਾਣਗੇ। ਕੋਈ ਬੰਦਾ ਵੀ ਓਥੇ ਨਹੀਂ ਰਹੇਗਾ।"'