Loading Bible Translation
First-time download in progress. This may take a few seconds…
Punjabi Bible Wordproject Bible
22 verses
1ਮੈਂ ਆਪਣੇ ਜੀਵਨ ਨੂੰ ਨਫਰਤ ਕਰਦਾ ਹਾਂ। ਇਸ ਲਈ ਮੈਂ ਖੁਲ੍ਹ ਕੇ ਸ਼ਿਕਾਇਤ ਕਰਾਗਾਂ। ਮੇਰੀ ਰੂਹ ਵਿੱਚ ਬਹੁਤ ਕੁੜਤ੍ਤਨ ਹੈ, ਇਸ ਲਈ ਮੈਂ ਹੁਣ ਬੋਲ਼ਾਂਗਾ।
2ਮੈਂ ਪਰਮੇਸ਼ੁਰ ਨੂੰ ਆਖਾਂਗਾ, 'ਮੇਰੀ ਨਿਂਦਿਆ ਨਾ ਕਰ! ਮੈਨੂੰ ਦੱਸ ਮੈਂ ਕੀ ਕਸੂਰ ਕੀਤਾ ਹੈ? ਮੇਰੇ ਖਿਲਾਫ ਤੈਨੂੰ ਕੀ ਸ਼ਿਕਾਇਤ ਹੈ?
3ਹੇ ਪਰਮੇਸ਼ੁਰ ਕੀ ਮੈਨੂੰ ਦੁੱਖ ਦੇਣ ਨਾਲ ਤੈਨੂੰ ਸੁੱਖ ਮਿਲਦਾ ਹੈ? ਲੱਗਦਾ ਤੈਨੂੰ ਉਸ ਬਾਰੇ ਕੋਈ ਪ੍ਰਵਾਹ ਨਹੀਂ ਜਿਸਨੂੰ ਤੂੰ ਸਾਜਿਆ ਹੈ। ਜਾਂ ਸ਼ਾਇਦ ਤੁਸੀਂ ਉਨ੍ਹਾਂ ਯੋਜਨਾਵਾਂ ਨਾਲ ਖੁਸ਼ ਹੋ ਜਿਨ੍ਹਾਂ ਨੂੰ ਬਦ ਲੋਕ ਬਣਾਂਦੇ ਨੇ।
4ਹੇ ਪਰਮੇਸ਼ੁਰ ਕੀ ਤੁਹਾਡੇ ਕੋਲ ਮਨੁੱਖੀ ਅੱਖਾਂ ਹਨ? ਕੀ ਤੁਸੀਂ ਚੀਜ਼ਾਂ ਨੂੰ ਉਸੇ ਤਰ੍ਹਾਂ ਦੇਖਦੇ ਹੋ ਜਿਵੇਂ ਸਾਰੇ ਲੋਕ ਦੇਖਦੇ ਨੇ?
5ਕੀ ਤੁਹਾਡਾ ਜੀਵਨ ਵੀ ਸਾਡੇ ਜੀਵਨ ਜਿੰਨਾ ਹੀ ਬੋਢ਼ਾ ਹੈ? ਕੀ ਤੁਹਾਡਾ ਜੀਵਨ ਵੀ ਇੱਕ ਬੰਦੇ ਦੇ ਜੀਵਨ ਜਿੰਨਾ ਹੀ ਥੋੜਾ ਹੈ? ਨਹੀਂ! ਇਸ ਲਈ ਕਿਵੇਂ ਜਾਣਦੇ ਹੋ ਤੁਸੀਂ ਕਿ ਇਹ ਕਿਹੋ ਜਿਹਾ ਹੈ?
6ਤੁਸੀਂ ਮੇਰਾ ਕਸੂਰ ਲੱਭਦੇ ਹੋ ਤੇ ਮੇਰਾ ਪਾਪ ਖੋਜਦੇ ਹੋ।
7ਭਾਵੇਂ ਤੂੰ ਜਾਣਦੈਁ ਕਿ ਮੈਂ ਬੇਗੁਨਾਹ ਹਾਂ ਅਤੇ ਮੈਨੂੰ ਤੇਰੀ ਸ਼ਕਤੀ ਕੋਲੋਂ ਕੋਈ ਨਹੀਂ ਬਚਾ ਸਕਦਾ!
8ਹੇ ਪਰਮੇਸ਼ੁਰ ਮੈਨੂੰ ਤੁਹਾਡੇ ਹੱਥਾਂ ਨੇ ਬਣਾਇਆ ਤੇ ਮੇਰੇ ਸ਼ਰੀਰ ਨੂੰ ਰੂਪ ਦਿੱਤਾ। ਪਰ ਹੁਣ ਇਹੀ ਮੈਨੂੰ ਵਲ ਰਹੇ ਨੇ ਤੇ ਮੈਨੂੰ ਤਬਾਹ ਕਰ ਰਹੇ ਨੇ!
9ਹੇ ਪਰਮੇਸ਼ੁਰ! ਯਾਦ ਕਰ ਤੂੰ ਮੈਨੂੰ ਮਿੱਟੀ ਦੇ ਸਾਂਚੇ ਵਾਂਗ ਢਾਲਿਆ, ਕੀ ਤੂੰ ਮੈਨੂੰ ਫ਼ਿਰ ਤੋਂ ਧੂੜ ਬਣਾ ਦੇਵੇਂਗਾ।
10ਤੂੰ ਮੈਨੂੰ ਦੁੱਧ ਵਾਂਗ ਬਾਹਰ ਡੋਲ੍ਹ ਦਿੱਤਾ। ਤੇ ਮੈਨੂੰ ਰਿੜਕਦੇ ਹੋ ਤੇ ਮੈਨੂੰ ਨਚੋੜਦੇ ਹੋ ਜਿਵੇਂ ਕੋਈ ਪਨੀਰ ਬਣਾਉਂਦਾ ਹੈ।
11ਤੁਸੀਂ ਮੈਨੂੰ ਹੱਡੀਆਂ ਤੇ ਪਠਿਆਂ ਨਾਲ ਇਕਠਿਆਂ ਕੀਤਾ ਹੈ। ਤੇ ਫ਼ੇਰ ਤੁਸੀਂ ਮੇਨੂੰ ਚਮੜੀ ਤੇ ਮਾਸ ਨਾਲ ਢਕ ਦਿੱਤਾ।
12ਤੁਸੀਂ ਮੈਨੂੰ ਜੀਵਨ ਦਿੱਤਾ ਤੇ ਮੇਰੇ ਉੱਤੇ ਮਿਹਰ ਕੀਤੀ। ਤੁਸੀਂ ਮੇਰਾ ਧਿਆਨ ਰੱਖਿਆ। ਤ੍ਤੇ ਮੇਰੇ ਆਤਮੇ ਉੱਤੇ ਪਹਿਰਾ ਦਿੱਤਾ।
13ਪਰ ਇਹ ਗੱਲ ਸੀ ਜਿਸ ਨੂੰ ਤੁਸੀਂ ਆਪਣੇ ਦਿਲ ਅੰਦਰ ਛਪਾ ਲਿਆ ਮੈਂ ਜਾਣਦਾ ਹਾਂ ਇਹੀ ਹੈ ਜਿਸ ਨੂੰ ਤੁਸੀਂ ਭੇਤ ਭਰੇ ਢੰਗ ਨਾਲ ਆਪਣੇ ਦਿਲ ਅੰਦਰ ਵਿਉਂਤਿਆ ਹੈ। ਹਾਂ, ਮੈਂ ਜਾਣਦਾ ਹਾਂ ਇਹੀ ਤੁਹਾਡੇ ਮਨ ਵਿੱਚ ਸੀ।
14ਜੇ ਮੈਂ ਪਾਪ ਕੀਤਾ ਹੁੰਦਾ ਤੁਸੀਂ ਮੈਨੂੰ ਦੇਖ ਰਹੇ ਹੁੰਦੇ ਇਸ ਲਈ ਤੁਸੀਂ ਮੈਨੂੰ ਮੇਰੀ ਗਲਤੀ ਲਈ ਦੰਡ ਦੇ ਸਕਦੇ ਸੀ।
15ਜਦੋਂ ਮੈਂ ਪਾਪ ਕਰਦਾਂ, ਮੈਂ ਦੋਸ਼ੀ ਹੁੰਦਾ ਹਾਂ ਤੇ ਇਹ ਮੇਰੇ ਲਈ ਬਹੁਤ ਬੁਰਾ ਹੈ। ਪਰ ਮੈਂ ਤਾਂ ਆਪਣਾ ਸਿਰ ਨਹੀਂ ਚੁੱਕ ਸਕਦਾ ਜਦ ਕਿ ਮੈਂ ਬੇਕਸੂਰ ਹਾਂ। ਮੈਂ ਇੰਨਾ ਸ਼ਰਮਸਾਰ ਅਤੇ ਉਦਾਸ ਹਾਂ।
16ਜੇ ਮੈਨੂੰ ਕੋਈ ਸਫਲਤਾ ਮਿਲਦੀ ਹੈ ਤੇ ਮੈਂ ��ਾਣ ਮਹਿਸੂਸ ਸਕਦਾ ਹਾਂ ਤੁਸੀਂ ਮੇਰਾ ਪਿੱਛਾ ਕਰਦੇ ਹੋ ਜਿਵੇਂ ਕੋਈ ਸ਼ੇਰ ਦਾ ਸ਼ਿਕਾਰ ਕਰਦਾ ਹੈ। ਤੁਸੀਂ ਦੋਬਾਰਾ ਆਪਣੀ ਤਾਕਤ ਮੇਰੇ ਵਿਰੁੱਧ ਦਰਸਾਉਂਦੇ ਹੋ।
17ਤੁਸੀਂ ਮੇਰੇ ਖਿਲਾਫ਼ ਨਵੇਂ ਗਵਾਹ ਲੱਭਦੇ ਰਹਿੰਦੇ ਹੋ। ਤੁਹਾਡੀ ਰਜ਼ਾ ਮੇਰੇ ਉੱਪਰ, ਕਈ ਢਂਗਾਂ ਨਾਲ ਬਾਰ ਬਾਰ ਗਸ੍ਸਾ ਦਰਸ਼ਾਉਂਦੀ ਹੈ, ਜਿਵੇਂ ਤੁਸੀਂ ਇੱਕ ਫ਼ੌਜ ਤੋਂ ਬਾਦ ਦੂਸਰੀ ਫੌਜ ਮੇਰੇ ਵਿਰੁੱਧ ਭੇਜਦੇ ਹੋ।
18ਇਸ ਲਈ ਹੇ ਪਰਮੇਸ਼ੁਰ ਤੁਸੀਂ ਮੈਨੂੰ ਜਨਮ ਕਿਉਂ ਲੈਣ ਦਿੱਤਾ? ਕਾਸ਼ ਕਿ ਮੈਂ ਕਿਸੇ ਦੀ ਨਜ਼ਰ ਪੈਣ ਤੋਂ ਪਹਿਲਾਂ ਮਰ ਗਿਆ ਹੁੰਦਾ।
19ਕਾਸ਼ ਕਿ ਮੈਂ ਕਦੇ ਵੀ ਜਿਉਂਦਾ ਨਾ ਹੁੰਦਾ। ਕਾਸ਼ ਕਿ ਮੈਂ ਆਪਣੀ ਮਾਂ ਦੇ ਗਰਭ ਤੋਂ ਸਿਧ੍ਧਾ ਕਬਰ ਵੱਲ ਲਿਜਾਇਆ ਜਾਂਦਾ।
20ਮੇਰਾ ਜੀਵਨ ਤਾਂ ਤਕਰੀਬਨ ਮੁੱਕ ਗਿਆ ਹੈ। ਇਸ ਲਈ ਮੈਨੂੰ ਇਕਲਿਆਂ ਛੱਡ ਦਿਉ। ਮੈਨੂੰ ਉਹ ਥੋੜਾ ਜਿਹਾ ਸਮਾਂ ਮਾਨਣ ਦਿਉ ਜੋ ਕਿ ਮੇਰੇ ਲਈ ਬਚਿਆ ਹੈ।
21ਇਸ ਤੋਂ ਪਹਿਲਾਂ ਕਿ ਮੈਂ ਉਸ ਬਾਵੇਂ ਚਲਿਆ ਜਾਵਾਂ ਜਿੱਥੋਂ ਕੋਈ ਵੀ ਬੰਦਾ ਮੌਤ ਅਤੇ ਹਨੇਰੇ ਦੀ ਥਾਂ ਉੱਤੋਂ ਵਾਪਸ ਨਹੀਂ ਪਰਤਦਾ।
22ਮੈਨੂੰ ਉਹ ਥੋੜਾ ਜਿਹਾ ਸਮਾਂ ਮਾਨਣ ਦਿਓ ਜੋ ਮੇਰੇ ਕੋਲ ਬਚਿਆ ਹੈ ਇਸ ਤੋਂ ਪਹਿਲਾਂ ਕਿ ਮੈਂ ਚਲਾ ਜਾਵਾਂ। ਮੈਂ ਹਨੇਰੇ, ਪਰਛਾਵਿਆਂ ਅਤੇ ਉਲਝਨ ਦੀ ਧਰਤੀ ਤੇ ਚਲਿਆ ਜਾਵਾਂ। ਉੱਥੇ ਚਾਨਣ ਵੀ ਹਨੇਰਾ ਹੈ।"'