Loading Bible Translation
First-time download in progress. This may take a few seconds…
Punjabi Bible Wordproject Bible
25 verses
1ਫੇਰ ਅੱਯੂਬ ਨੇ ਉਨ੍ਹਾਂ ਨੂੰ ਜਵਾਬ ਦਿੱਤਾ:
2"ਮੈਨੂੰ ਯਕੀਨ ਹੈ ਕਿ ਤੁਸੀਂ ਸੋਚਦੇ ਹੋ ਕਿ ਸਿਰਫ ਤੁਸੀਂ ਹੀ ਸਿਆਣੇ ਆਦਮੀ ਹੋ। ਤੁਸੀਂ ਸੋਚਦੇ ਹੋ ਕਿ ਜਦੋਂ ਤੁਸੀਂ ਮਰੋਗੇ ਸਿਆਣਪ ਵੀ ਤੁਹਾਡੇ ਨਾਲ ਹੀ ਚਲੀ ਜਾਵੇਗੀ।
3ਪਰ ਮੇਰਾ ਦਿਮਾਗ ਵੀ ਤੇਰੇ ਜਿੰਨਾ ਹੀ ਚੰਗਾ ਹੈ। ਮੈਂ ਵੀ ਤੇਰੇ ਵਾਂਗ ਚਤੁਰ ਹਾਂ। ਕੋਈ ਵੀ ਦੇਖ ਸਕਦਾ ਕਿ ਇਹ ਸੱਚ ਹੈ।
4"ਹੁਣ ਮੇਰੇ ਦੋਸਤ ਮੇਰੇ ਉੱਤੇ ਹੱਸਦੇ ਨੇ। ਉਹ ਆਖਦੇ ਨੇ ਉਸਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ ਅਤੇ ਉਸਨੂੰ ਉਸ ਦਾ ਜਵਾਬ ਮਿਲਿਆ। ਇਹੀ ਕਾਰਣ ਹੈ ਕਿ ਉਸ ਨਾਲ ਇਹ ਸਾਰੀਆਂ ਬੁਰੀਆਂ ਗੱਲਾਂ ਵਾਪਰੀਆਂ ਨੇ। ਮੈਂ ਇੱਕ ਨੇਕ ਬੰਦਾ ਹਾਂ। ਮੈਂ ਬੇਗੁਨਾਹ ਹਾਂ। ਪਰ ਉਹ ਫ਼ੇਰ ਵੀ ਮੇਰੇ ਉੱਤੇ ਹੱਸਦੇ ਨੇ।
5ਜਿਹੜੇ ਲੋਕ ਮੁਸੀਬਤਾਂ ਵਿੱਚ ਨਹੀਂ ਘਿਰੇ ਹੁੰਦੇ ਉਹ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਨੇ ਜਿਹੜੇ ਮੁਸੀਬਤਾਂ ਵਿੱਚ ਘਿਰੇ ਹੁੰਦੇ ਨੇ। ਉਹ ਲੋਕ ਇੱਕ ਡਿੱਗੇ ਹੋਏ ਬੰਦੇ ਉੱਤੇ ਵਾਰ ਕਰਦੇ ਨੇ।
6ਪਰ ਡਾਕੂਆਂ ਦੇ ਤੰਬੂਆਂ ਨੂੰ ਗੋਲਿਆ ਜਾਂਦਾ। ਜਿਹੜੇ ਲੋਕ ਪਰਮੇਸ਼ੁਰ ਨੂੰ ਕ੍ਰੋਧਵਾਨ ਕਰਦੇ ਨੇ ਸ਼ਾਂਤੀ ਨਾਲ ਰਹਿੰਦੇ ਨੇ, ਤੇ ਉਨ੍ਹਾਂ ਦੀ ਆਪਣੀ ਹੀ ਸ਼ਕਤੀ ਉਨ੍ਹਾਂ ਦਾ ਇੱਕੋ-ਇੱਕ ਦੇਵਤਾ ਹੁੰਦੀ ਹੈ।
7ਪਰ ਜਾਨਵਰਾਂ ਨੂੰ ਪੁੱਛੋ ਉਨ੍ਹਾਂ ਤੁਹਾਨੂੰ ਸਿਖਿਆ ਦ੍ਦੇਣਗੇ। ਜਾਂ ਪੁੱਛੋ ਹਵਾ ਦੇ ਪਛ੍ਛੀਆਂ ਨੂੰ ਉਹ ਤੁਹਾਨੂੰ ਦਸ੍ਸਣਗੇ।
8ਜਾਂ ਧਰਤੀ ਨਾਲ ਗੱਲ ਕਰੋ, ਇਹ ਤੁਹਾਨੂੰ ਸਿਖਾਵੇਗੀ। ਜਾਂ ਸਮੁੰਦਰ ਦੀਆਂ ਮੱਛੀਆਂ ਨੂੰ ਆਪਣੀ ਸਿਆਣਪ ਬਾਰੇ ਤੁਹਾਨੂੰ ਦੱਸਣ ਦਿਓ।
9ਹਰ ਕੋਈ ਜਾਣਦਾ ਹੈ ਕਿ ਯਹੋਵਾਹ ਨੇ ਉਹ ਚੀਜ਼ਾਂ ਬਣਾਈਆਂ ਨੇ।
10ਹਰ ਜਾਨਵਰ ਜਿਹੜਾ ਜਿਉਂਦਾ ਹੈ ਤੇ ਹਰ ਬੰਦਾ ਜਿਹੜਾ ਸਾਹ ਲੈਂਦਾ ਹੈ ਪਰਮੇਸ਼ੁਰ ਦੀ ਸ਼ਕਤੀ ਦੇ ਅਧੀਨ ਹੈ।
11ਪਰ ਜਿਵੇਂ ਜੀਭ ਭੋਜਨ ਨੂੰ ਚਖਦੀ ਹੈ ਤੇ ਕੰਨ ਉਨ੍ਹਾਂ ਸ਼ਬਦਾਂ ਨੂੰ ਪਰਖਦੇ ਨੇ ਜਿਹੜੇ ਉਹ ਸੁਣਦੇ ਨੇ।
12ਅਸੀਂ ਆਖਦੇ ਹਾਂ 'ਸਿਆਣਪ ਬਜ਼ੁਰਗ ਲੋਕਾਂ ਅੰਦਰ ਜਾਂਦੀ ਹੈ। ਲੰਮਾ ਜੀਵਨ ਸਮਝ ਨੂੰ ਪੈਦਾ ਕਰਦਾ ਹੈ।'
13ਪਰ ਸਿਆਣਪ ਅਤੇ ਸ਼ਕਤੀ ਪਰਮੇਸ਼ੁਰ ਦੀ ਹੈ। ਨੇਕ ਸਲਾਹ ਅਤ ਸਮਝਦਾਰੀ ਉਸੇ ਦੀ ਹੈ।
14ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਚੀਰ ਦਿੰਦਾ ਹੈ, ਲੋਕ ਉਸ ਨੂੰ ਫਿਰ ਨਹੀਂ ਉਸਾਰ ਸਕਦੇ। ਜੇ ਪਰਮੇਸ਼ੁਰ ਕਿਸੇ ਬੰਦੇ ਨੂੰ ਕੈਦ ਅੰਦਰ ਸੁੱਟ ਦਿੰਦਾ ਹੈ, ਲੋਕ ਉਸ ਬੰਦੇ ਨੂੰ ਅਜ਼ਾਦ ਨਹੀਂ ਕਰ ਸਕਦੇ।
15ਜੇ ਪਰਮੇਸ਼ੁਰ ਬਾਰਿਸ਼ ਨੂੰ ਰੋਕ ਲੈਂਦਾ ਹੈ ਧਰਤੀ ਸੁੱਕ ਜਾਵੇਗੀ। ਜੇਕਰ ਉਹ ਬਾਰਿਸ਼ ਨੂੰ ਢਿਲਿਆਂ ਛ੍ਛੱਡ ਦਿੰਦਾ ਹੈ ਇਹ ਧਰਤੀ ਨੂੰ ਭਰ ਦੇਵੇਗੀ।
16ਪਰਮੇਸ਼ੁਰ ਤਾਕਤਵਰ ਹੈ ਤੇ ਸਦਾ ਜਿਤ੍ਤਦਾ ਹੈ ਜਿੱਤਣ ਵਾਲੇ ਅਤੇ ਹਾਰਨ ਵਾਲੇ ਸਾਰੇ ਹੀ ਪਰਮੇਸ਼ੁਰ ਦੇ ਹਨ।
17ਪਰਮੇਸ਼ੁਰ ਸਮਝਦਾਰਾਂ ਤੋਂ ਉਨ੍ਹਾਂ ਦੀ ਸਿਆਣਪ ਖੋਹ ਲੈਂਦਾ ਹੈ ਅਤੇ ਆਗੂਆਂ ਨੂੰ ਮੂਰਖਾਂ ਵਾਂਗ ਵਿਹਾਰ ਕਰਨ ਲਾ ਦਿੰਦਾ ਹੈ।
18ਭਾਵੇਂ ਰਾਜਾ ਲੋਕਾਂ ਨੂੰ ਕੈਦ ਅੰਦਰ ਸੁੱਟ ਦੇਵੇ ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦਿੰਦਾ ਹੈ ਤੇ ਉਨ੍ਹਾਂ ਨੂੰ ਸ਼ਕਤੀਸ਼ਾਲੀ ਬਣਾਉਂਦਾ ਹੈ।
19ਪਰਮੇਸ਼ੁਰ ਜਾਜਕਾਂ ਕੋਲੋਂ ਉਨ੍ਹਾਂ ਦੀ ਸ਼ਕਤੀ ਖੋਹ ਲੈਂਦਾ ਹੈ ਅਤੇ ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੰਦਾ ਹੈ ਜਿਹੜੇ ਆਪਣੀਆਂ ਨੌਕਰੀਆਂ ਅੰਦਰ ਖੁਦ ਨੂੰ ਸੁਰਖਿਅਤ ਸਮਝਦੇ ਨੇ।
20ਪਰਮੇਸ਼ੁਰ ਭਰੋਸੇ ਯੋਗ ਸਲਾਹਕਾਰਾਂ ਨੂੰ ਖਾਮੋਸ਼ ਕਰ ਦਿੰਦਾ ਹੈ, ਉਹ ਬਜ਼ੁਰਗ ਲੋਕਾਂ ਦੀ ਸਿਆਣਪ ਖੋਹ ਲੈਂਦਾ ਹੈ।
21ਪਰਮੇਸ਼ੁਰ ਆਗੂਆਂ ਤੇ ਬਦਨਾਮੀ ਲਿਆਉਂਦਾ ਅਤੇ ਉਹ ਸ਼ਾਸਕਾਂ ਕੋਲੋ ਸ਼ਕਤੀ ਖੋਹ ਲੈਂਦਾ।
22ਪਰਮੇਸ਼ੁਰ ਸਭ ਦੇ ਗੁਪਤ ਭੇਤਾਂ ਨੂੰ ਜਾਣਦਾ ਹੈ। ਉਹ ਉਨ੍ਹਾਂ ਥਾਵਾਂ ਤੇ ਰੋਸ਼ਨੀ ਭੇਜਦਾ ਹੈ ਜਿਹੜੀਆਂ ਮੌਤ ਵਾਂਗਰਾਂ ਹਨੇਰੀਆਂ ਨੇ।
23ਪਰਮੇਸ਼ੁਰ ਕੌਮਾਂ ਨੂੰ ਮਹਾਨ ਅਤੇ ਸ਼ਕਤੀਸ਼ਾਲੀ ਬਣਾਉਂਦਾ ਅਤੇ ਫ਼ਿਰ ਉਨ੍ਹਾਂ ਨੂੰ ਤਬਾਹ ਕਰ ਦਿੰਦਾ ਹੈ। ਉਹ ਕੌਮਾਂ ਦਾ ਵਿਸਤਾਰ ਕਰਦਾ ਹੈ ਤੇ ਫ਼ਿਰ ਉਨ੍ਹਾਂ ਦੇ ਲੋਕਾਂ ਨੂੰ ਖਿੰਡਾ ਦਿੰਦਾ ਹੈ।
24ਪਰਮੇਸ਼ੁਰ ਆਗੂਆਂ ਨੂੰ ਮੂਰਖ ਬਣਾ ਦਿੰਦਾ ਹੈ ਉਹ ਉਨ੍ਹਾਂ ਨੂੰ ਮਾਰੂਬਲ ਅੰਦਰ ਭਟਕਣ ਲਾਉਂਦਾ ਹੈ।
25ਉਹ ਆਗੂ ਉਸ ਬੰਦੇ ਵਰਗੇ ਹੁੰਦੇ ਨੇ ਜੋ ਹਨੇਰੇ ਵਿੱਚ ਆਪਣਾ ਰਾਹ ਟੋਁਹਦਾ ਹੈ ਉਹ ਉਸ ਸ਼ਰਾਬੀ ਬੰਦੇ ਵਰਗੇ ਹੁੰਦੇ ਨੇ ਜਿਹੜਾ ਇਹ ਵੀ ਨਹੀਂ ਜਾਣਦਾ ਕਿ ਉਹ ਕਿੱਥੋ ਜਾ ਰਿਹਾ ਹੈ।"