Loading Bible Translation
First-time download in progress. This may take a few seconds…
Punjabi Bible Wordproject Bible
25 verses
1ਅੱਯੂਬ ਨੇ ਆਪਣੀ ਕਹਾਣੀ ਜਾਰੀ ਰੱਖੀ ਅਤੇ ਆਖਿਆ,
2"ਕਾਸ਼ ਮੇਰਾ ਜੀਵਨ ਹੁੰਦਾ ਜਿਵੇਂ ਇਹ ਕੁਝ ਮਹੀਨੇ ਪਹਿਲਾਂ ਸੀ। ਉਸ ਵੇਲੇ, ਪਰਮੇਸ਼ੁਰ ਨੇ ਮੇਰਾ ਖਿਆਲ ਰੱਖਿਆ ਅਤੇ ਮੇਰੀ ਦੇਖ-ਭਾਲ ਕੀਤੀ।
3ਉਸ ਵੇਲੇ ਪਰਮੇਸ਼ੁਰ ਦੀ ਰੌਸ਼ਨੀ ਮੇਰੇ ਉੱਤੇ ਚਮਕਦੀ ਸੀ, ਤਾਂ ਜੋ ਮੈਂ ਹਨੇਰੇ ਵਿੱਚ ਤੁਰ ਸਕਾਂ। ਪਰਮੇਸ਼ੁਰ ਨੇ ਮੈਨੂੰ ਸਹੀ ਜੀਵਨ ਢੰਗ ਦਰਸਾਇਆ ਸੀ।
4ਮੈਂ ਉਨ੍ਹਾਂ ਦਿਨਾਂ ਨੂੰ ਲੋਚਦਾ ਹਾਂ ਜਦੋਂ ਮੈਂ ਵਧੀਆ ਹਲਾਤਾਂ ਵਿੱਚ ਸਾਂ ਅਤੇ ਪਰਮੇਸ਼ੁਰ ਮੇਰਾ ਨਜ਼ਦੀਕੀ ਮਿੱਤਰ ਸੀ। ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੀ ਅਸੀਸ ਮੇਰੇ ਘਰ ਉੱਤੇ ਸੀ।
5ਮੈਂ ਉਸ ਸਮੇਂ ਨੂੰ ਲੋਚਦਾ ਹਾਂ ਜਦੋਂ ਹਾਲੇ ਸਰਬ-ਸ਼ਕਤੀਮਾਨ ਪਰਮੇਸ਼ੁਰ ਮੇਰੇ ਨਾਲ ਸੀ ਅਤੇ ਮੇਰੇ ਬੱਚੇ ਮੇਰੇ ਆਲੇ-ਦੁਆਲੇ ਸਨ।
6ਜ਼ਿਂਦਗੀ ਉਸ ਵੇਲੇ ਬਹੁਤ ਵਧੀਆ ਸੀ। ਮੈਂ ਆਪਣੇ ਪੈਰ ਮਲਾਈ ਨਾਲ ਧੋਁਦਾ ਸੀ ਅਤੇ ਮੇਰੇ ਕੋਲ ਵਧੀਆ ਤੇਲਾਂ ਦਾ ਭਂਡਾਰ ਸੀ।
7ਉਹ ਦਿਨ ਸਨ ਜਦੋਂ ਮੈਂ ਸ਼ਹਿਰ ਦੇ ਫ਼ਾਟਕ ਵੱਲ ਜਾਂਦਾ ਸਾਂ ਤੇ ਆਮ ਸਭਾ ਦੇ ਸਬਾਨ ਵਿੱਚ ਸ਼ਹਿਰ ਦੇ ਵੱਡੇਰਿਆਂ ਦੇ ਨਾਲ ਬੈਠਦਾ ਸਾਂ।
8ਉੱਥੇ ਸਾਰੇ ਲੋਕ ਮੇਰੀ ਇੱਜ਼ਤ ਕਰਦੇ ਸਨ। ਜਵਾਨ ਆਦਮੀ ਮੇਰੇ ਲਈ ਰਾਹ ਛੱਡ ਦਿੰਦੇ ਸਨ ਜਦੋਂ ਉਹ ਮੈਨੂੰ ਆਉਂਦਿਆਂ ਦੇਖਦੇ ਸਨ। ਤੇ ਬਜ਼ੁਰਗ ਆਦਮੀ ਉੱਠ ਖਲੋਂਦੇ ਸਨ। ਉਹ ਮੇਰੇ ਲਈ ਆਪਣੀ ਇੱਜ਼ਤ ਦਰਸਾਉਣ ਲਈ ਖਲੋ ਜਾਂਦੇ ਸਨ।
9ਲੋਕਾਂ ਦੇ ਆਗੂ ਗੱਲਾਂ ਕਰਨੋ ਹਟ ਜਾਂਦੇ ਸਨ ਤੇ ਹੋਰਾਂ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਮੂੰਹਾਂ ਉੱਤੇ ਆਪਣੇ ਹੱਥ ਰੱਖ ਲੈਂਦੇ ਸਨ।
10ਬਹੁਤ ਮਹੱਤਵਪੂਰਣ ਆਗੂ ਵੀ ਆਪਣੀ ਆਵਾਜ਼ ਧੀਮੀ ਰੱਖਦੇ ਜਦੋਂ ਉਹ ਗੱਲ ਕਰਦੇ ਸਨ। ਹਾਂ, ਇਉਂ ਲੱਗਦਾ ਸੀ ਜਿਵੇਂ ਉਨ੍ਹਾਂ ਦੀਆਂ ਜੀਭਾਂ ਉਨ੍ਹਾਂ ਦੇ ਤਾਲੂਆਂ ਨਾਲ ਜੁੜ ਗਈਆਂ ਹੋਣ।
11ਲੋਕੀ ਸੁਣਦੇ ਸਨ ਜੋ ਵੀ ਮੈਂ ਆਖਦਾ ਸਾਂ ਤੇ ਮੇਰੇ ਬਾਰੇ ਚੰਗੀਆਂ ਗੱਲਾਂ ਕਰਦੇ ਸਨ। ਜੋ ਵੀ ਮੈਂ ਕਰਦਾ ਸਾਂ ਲੋਕੀਂ ਤੱਕਦੇ ਸਨ ਤੇ ਮੇਰੀ ਪ੍ਰਸ਼ਂਸਾ ਕਰਦੇ ਸਨ।
12ਕਿਉਂਕਿ ਜਦੋਂ ਕੋਈ ਗਰੀਬ ਆਦਮੀ ਸਹਾਇਤਾ ਲਈ ਪੁਕਾਰ ਕਰਦਾ ਸੀ ਮੈਂ ਉਸ ਦੀ ਸਹਾਇਤਾ ਕੀਤੀ। ਮੈਂ ਉਸ ਬੱਚੇ ਨੂੰ ਸਹਾਇਤਾ ਦਿੱਤੀ ਜਿਹੜਾ ਯਤੀਮ ਸੀ ਤੇ ਜਿਸਦੀ ਦੇਖ ਭਾਲ ਕਰਨ ਵਾਲਾ ਕੋਈ ਵੀ ਨਹੀਂ ਸੀ।
13ਮਰਨ ਵਾਲਾ ਆਦਮੀ ਮੈਨੂੰ ਅਸੀਸ ਦਿੰਦਾ ਸੀ। ਮੈਂ ਉਨ੍ਹਾਂ ਵਿਧਵਾਵਾਂ ਦੀ ਸਹਾਇਤਾ ਕੀਤੀ ਜਿਹੜੀਆਂ ਲੋੜਵਂਦ ਸਨ।
14ਜੀਵਨ ਦਾ ਸਹੀ ਢੰਗ ਮੇਰੇ ਕੱਪੜਿਆਂ ਵਾਂਗ ਸੀ ਅਤੇ ਨਿਰਪੱਖਤਾ ਮੇਰੇ ਚੋਲੇ ਤੇ ਪਗੜੀ ਵਾਂਗ ਸੀ।
15ਮੈਂ ਅੰਨ੍ਹੇ ਲਈ ਅੱਖਾਂ ਸਾਂ। ਮੈਂ ਜਿੱਥੇ ਵੀ ਉਹ ਚਾਹੁੰਦੇ ਸਨ, ਉਨ੍ਹਾਂ ਦੀ ਅਗਵਾਈ ਕੀਤੀ। ਮੈਂ ਲਂਗੜਿਆਂ ਅਤੇ ਅਪਾਹਿਜਾਂ ਲਈ ਪੈਰ ਸਾਂ। ਮੈਂ ਜਿੱਥੇ ਵੀ ਉਹ ਚਾਹੁੰਦੇ ਸਨ, ਉਨ੍ਹਾਂ ਨੂੰ ਚੁੱਕ ਕੇ ਲੈ ਜਾਂਦਾ ਸ��ਂ।
16ਮੈਂ ਗਰੀਬ ਲੋਕਾਂ ਲਈ ਇੱਕ ਪਿਉ ਵਰਗਾ ਸੀ। ਮੈਂ ਉਨ੍ਹਾਂ ਲੋਕਾਂ ਦੀ ਮੁਕੱਦਮੇ ਜਿੱਤਣ ਵਿੱਚ ਸਹਾਇਤਾ ਕਰਦਾ ਸਾਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸਾਂ।
17ਮੈਂ ਬੁਰੇ ਲੋਕਾਂ ਨੂੰ ਉਨ੍ਹਾਂ ਦੀ ਸ਼ਕਤੀ ਦੀ ਦੁਰ ਵਰਤੋਂ ਕਰਨੋ ਰੋਕਦਾ ਸਾਂ ਤੇ ਮੈਂ ਬੇਗੁਨਾਹ ਲੋਕਾਂ ਨੂੰ ਉਨ੍ਹਾਂ ਕੋਲੋਂ ਬਚਾਉਂਦਾ ਸਾਂ।
18ਮੈਂ ਹਮੇਸ਼ਾ ਸੋਚਦਾ ਸਾਂ ਕਿ ਮੈਂ ਆਪਣੇ ਦੁਆਲੇ ਆਪਣਾ ਪਰਿਵਾਰ ਦੇਖਦਿਆਂ, ਬੁਢਾਪੇ ਵੱਲ ਵਧਦਿਆਂ ਲੰਮਾ ਜੀਵਨ ਜੀਵਾਂਗਾ।
19ਮੈਂ ਸੋਚਦਾ ਸਾਂ ਕਿ ਮੈਂ ਸਿਹਤਮੰਦ ਅਤੇ ਨਰੋਆ ਹੋਵਾਂਗਾ ਜਿਵੇਂ ਕੋਈ ਅਜਿਹਾ ਪੌਦਾ ਹੁੰਦਾ ਹੈ ਜਿਸ ਦੀਆਂ ਜਢ਼ਾਂ ਨੂੰ ਚੋਖਾ ਪਾਣੀ ਮਿਲਦਾ ਹੈ ਤੇ ਜਿਸ ਦੀਆਂ ਟਾਹਣੀਆਂ ਤ੍ਰੇਲ ਨਾਲ ਭਿੱਜੀਆਂ ਹੁੰਦੀਆਂ ਨੇ।
20ਮੈਂ ਸੋਚਦਾ ਸਾਂ ਕਿ ਹਰ ਦਿਨ ਨਵੀਆਂ ਅਤੇ ਉਤੇਜਕ ਸਂਭਾਵਾਨਾਵਾਂ ਨਾਲ ਭਰਿਆ ਹੋਇਆ ਹੋਵੇਗਾ।
21ਪਿਛਲੇ ਸਮੇਂ ਵਿੱਚ ਲੋਕ ਮੈਨੂੰ ਸੁਣਦੇ ਸਨ। ਉਹ ਚੁੱਪ ਹੁੰਦੇ ਸਨ ਜਦੋਂ ਉਹ ਮੇਰੇ ਮਸ਼ਵਰੇ ਨੂੰ ਉਡੀਕਦੇ ਸਨ।
22ਜਦੋਂ ਮੈਂ ਬੋਲਣਾ ਬੰਦ ਕਰਦਾ ਸਾਂ ਮੈਨੂੰ ਸੁਣਨ ਵਾਲੇ ਲੋਕਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ ਹੁੰਦਾ ਸੀ। ਮੇਰੇ ਸ਼ਬਦ ਉਨ੍ਹਾਂ ਦੇ ਕੰਨਾਂ ਵਿੱਚ ਕੋਮਲਤਾ ਨਾਲ ਪੈਂਦੇ ਸਨ।
23ਲੋਕੀ ਮੇਰੇ ਬੋਲਣ ਦਾ ਇੰਤਜ਼ਾਰ ਕਰਦੇ ਸਨ ਜਿਵੇਂ ਉਹ ਬਾਰਿਸ਼ ਦਾ ਇੰਤਜ਼ਾਰ ਕਰਦੇ ਨੇ। ਲੋਕੀਂ ਮੇਰੇ ਸ਼ਬਦਾਂ ਨੂੰ ਪੀਁਦੇ ਸਨ ਜਿਵੇਂ ਕਿ ਉਹ ਬਸੰਤ ਰੁੱਤ ਦੀ ਬਾਰਿਸ਼ ਹੋਵੇ।
24ਮੈਂ ਉਨ੍ਹਾਂ ਲੋਕਾਂ ਨਾਲ ਹੱਸਦਾ ਸਾਂ, ਅਤੇ ਉਹ ਇਸ ਤੇ ਵਿਸ਼ਵਾਸ ਨਾ ਕਰ ਸਕੇ। ਉਹ ਮੇਰੇ ਆਤਮੇ ਨੂੰ ਹੇਠਾਂ ਨਾ ਲਿਆਏ।
25ਮੇਰੀ ਚੋਣ ਉਨ੍ਹਾਂ ਲੋਕਾਂ ਦੇ ਨਾਲ ਹੋਣਾ ਹੁੰਦੀ ਸੀ, ਭਾਵੇਂ ਕਿ ਮੈਂ ਉਨ੍ਹਾਂ ਦਾ ਆਗੂ ਸਾਂ। ਮੈਂ ਉਸ ਰਾਜੇ ਵਰਗਾ ਸਾਂ ਜਿਹੜਾ ਆਪਣੀਆਂ ਫ਼ੌਜਾਂ ਦੀ ਛਾਉਣੀ ਵਿੱਚ ਉਦਾਸ ਲੋਕਾਂ ਨੂੰ ਸਕੂਨ ਦਿੰਦਾ ਹੋਇਆ ਹੁੰਦਾ ਹੈ।