Loading Bible Translation
First-time download in progress. This may take a few seconds…
Punjabi Bible Wordproject Bible
25 verses
1ਫੇਰ ਅੱਯੂਬ ਨੇ ਆਪਣਾ ਮੂੰਹ ਖੋਲ੍ਹਿਆ ਤੇ ਉਸ ਦਿਨ ਨੂੰ ਸਰਾਪ ਦਿੱਤਾ ਜਿਸ ਦਿਨ ਉਹ ਜੰਮਿਆ ਸੀ।
2ਉਸਨੇ ਆਖਿਆ:"ਕਾਸ਼ ਕਿ ਉਹ ਦਿਨ, ਜਿਸ ਦਿਨ ਮੈਂ ਜੰਮਿਆ ਸਾਂ ਸਦਾ ਵਾਸਤੇ ਗੁੰਮ ਜਾਵੇ। ਕਾਸ਼ ਕਿ ਉਹ ਰਾਤ ਜਦੋਂ ਉਨ੍ਹਾਂ ਆਖਿਆ ਮੁੰਡਾ ਹੋਇਆ ਹੈ, ਕਦੇ ਵੀ ਨਾ ਹੁੰਦੀ।
4ਕਾਸ਼ ਕਿ ਇਹ ਹਨੇਰੇ ਵਿੱਚ ਲੁਕਿਆ ਰਹਿੰਦਾ। ਕਾਸ਼ ਕਿ ਪਰਮੇਸ਼ੁਰ ਉਸ ਦਿਨ ਨੂੰ ਭੁਲਾ ਦੇਵੇ। ਕਾਸ਼ ਕਿ ਉਸ ਦਿਨ ਤੇ ਰੋਸ਼ਨੀ ਨਾ ਹੋਈ ਹੁੰਦੀ।
5ਕਾਸ਼ ਕਿ ਉਹ ਦਿਨ ਹਨੇਰਾ ਰਹਿੰਦਾ, ਮੌਤ ਵਰਗਾ ਹਨੇਰਾ। ਕਾਸ਼ ਕਿ ਬੱਦਲ ਉਸ ਦਿਨ ਨੂੰ ਢਕ ਲੈਂਦੇ। ਕਾਸ਼ ਕਿ ਕਾਲੇ ਬੱਦਲ ਰੋਸ਼ਨੀ ਨੂੰ ਉਸ ਦਿਨ ਕੋਲੋਂ ਭਜਾ ਦਿੰਦੇ, ਜਦੋਂ ਮੈਂ ਜੰਮਿਆ ਸਾਂ।
6ਉਹ ਰਾਤ ਹਨੇਰੇ ਵਿੱਚ ਛੁਪੀ ਰਹੇ। ਉਸ ਰਾਤ ਨੂੰ ਯਂਤਰੀ ਤੋਂ ਮਿਟਾ ਦੇਵੋ। ਉਸ ਰਾਤ ਨੂੰ ਕਿਸੇ ਵੀ ਮਹੀਨੇ ਅੰਦਰ ਨਾ ਰੱਖੋ।
7ਉਸ ਰਾਤ ਨੂੰ ਕੁਝ ਵੀ ਪੈਦਾ ਨਾ ਕਰਨ ਦਿਉ ਉਸ ਰਾਤ ਨੂੰ ਕੋਈ ਵੀ ਖੁਸ਼ੀ ਦੀ ਕਿਲਕਾਰੀ ਨਾ ਸੁਣੇ।
8ਕਈ ਜਾਦੂਗਰ ਹਮੇਸ਼ਾ ਲਿਵਯਾਬਾਨ ਨੂੰ ਜਾਗਉਣਾ ਲੋਚਦੇ ਨੇ। ਇਸ ਲਈ ਉਨ੍ਹਾਂ ਨੂੰ ਆਪਣੇ ਸਰਾਪ ਦੇਣ ਦੇਵੋ ਅਤੇ ਉਸ ਦਿਨ ਨੂੰ ਸਰਾਪ ਦੇਣ ਦਿਉ ਜਦੋਂ ਮੈਂ ਜੰਮਿਆ ਸਾਂ।
9ਉਸ ਦਿਨ ਦੇ ਪ੍ਰਭਾਤ ਦੇ ਤਾਰੇ ਨੂੰ ਹਨੇਰਾ ਹੋਣ ਦਿਉ, ਉਸ ਰਾਤ ਨੂੰ ਸਵੇਰ ਦਾ ਇੰਤਜ਼ਾਰ ਕਰਨ ਦਿਉ, ਪਰ ਉਹ ਰੋਸ਼ਨੀ ਕਦੇ ਨਾ ਆਵੇ। ਇਸਨੂੰ ਸੂਰਜ ਦੀਆਂ ਪਹਿਲੀਆਂ ਕਿਰਣਾਂ ਨਾ ਦੇਖਣ ਦੇਵੋ।
10ਕਿਉਂਕਿ ਉਸ ਰਾਤ ਨੇ ਮੈਨੂੰ ਜਨਮ ਲੈਣ ਤੋਂ ਨਹੀਂ ਰੋਕਿਆ। ਉਸ ਰਾਤ ਨੇ ਮੈਨੂੰ ਇਨ੍ਹਾਂ ਮੁਸੀਬਤਾਂ ਨੂੰ ਦੇਖਣ ਤੋਂ ਨਹੀਂ ਰੋਕਿਆ।
11ਮੈਂ ਉਦੋਂ ਹੀ ਕਿਉਂ ਨਾ ਮਰ ਗਿਆ, ਜਦੋਂ ਮੈਂ ਜੰਮਿਆ ਸਾਂ? ਮੈਂ ਜਨਮ ਸਮੇਂ ਹੀ ਕਿਉਂ ਨਾ ਮਰਿਆ?
12ਮੈਨੂੰ ਮੇਰੀ ਮਾਂ ਨੇ ਆਪਣੀ ਗੋਦੀ ਵਿੱਚ ਕਿਉਂ ਚੁਕਿਆ? ਮ੍ਮੈਨੂੰ ਮੇਰੀ ਮਾਂ ਦੀਆਂ ਦੁੱਧੀਆਂ ਨੇ ਦੁੱਧ ਕਿਉਂ ਚਂੁਘਾਇਆ?
13ਜੇ ਮੈਂ ਮਰ ਗਿਆ ਹੁੰਦਾ, ਜਦੋਂ ਮੈਂ ਜੰਮਿਆ ਸਾਂ, ਮੈਂ ਹੁਣ ਸ਼ਾਂਤ ਹੁੰਦਾ। ਕਾਸ਼ ਕਿ ਮੈਂ ਆਰਾਮ ਨਾਲ ਸੁੱਤਾ ਪਿਆ ਹੁੰਦਾ।
14ਉਨ੍ਹਾਂ ਰਾਜਿਆਂ ਤੇ ਸਿਆਣੇ ਲੋਕਾਂ ਨਾਲ ਜਿਹੜੇ ਬੀਤੇ ਸਮੇਂ ਵਿੱਚ ਧਰਤੀ ਉੱਤੇ ਰਹਿੰਦੇ ਸਨ। ਉਨ੍ਹਾਂ ਲੋਕਾਂ ਨੇ ਆਪਣੇ ਲਈ ਮਹਿਲ ਬਣਾਏ ਜੋ ਹੁਣ ਖੰਡਰ ਬਣ ਗਏ ਹਨ।
15ਕਾਸ਼ ਕਿ ਮੈਂ ਉਨ੍ਹਾਂ ਨਾਲ ਦਫਨ ਹੁੰਦਾ ਜਿਨ੍ਹਾਂ ਹਾਕਮਾਂ ਨੇ ਸੋਨੇ ਚਾਂਦੀ ਨਾਲ ਆਪਣੀਆਂ ਕਬਰਾਂ ਭਰੀਆਂ ਹੋਈਆਂ।
16ਮੈਂ ਉਹ ਬੱਚਾ ਕਿਉਂ ਨਹੀਂ ਸਾਂ ਜਿਹੜਾ ਜਨਮ ਵੇਲੇ ਮਰ ਗਿਆ ਤੇ ਜਿਸਨੂੰ ਧਰਤੀ ਅੰਦਰ ਦਫਨਾਇਆ ਗਿਆ ਸੀ? ਕਾਸ਼ ਕਿ ਮੈਂ ਉਸ ਬੱਚੇ ਵਰਗਾ ਹੁੰਦਾ ਜਿਸਨੇ ਕਦੇ ਵੀ ਦਿਨ ਦਾ ਚਾਨਣ ਨਹੀਂ ਦੇਖਿਆ।
17ਬੁਰੇ ਆਦਮੀ ਮੁਸੀਬਤਾਂ ਖੜੀਆਂ ਕਰਨ ਤੋਂ ਹਟ ਜਾਂਦੇ ਨੇ ਜਦੋਂ ਉਹ ਕਬਰ ਵਿੱਚ ਹੁੰਦੇ ਨੇ। ਤੇ ਉਨ੍ਹ���ਂ ਲੋਕਾਂ ਨੂੰ, ਜਿਹੜੇ ਬਕ੍ਕ ਜਾਂਦੇ ਨੇ ਕਬਰ ਵਿੱਚ ਆਰਾਮ ਮਿਲਦਾ ਹੈ।
18ਕੈਦੀਆਂ ਨੂੰ ਕਬਰ ਵਿੱਚ ਆਰਾਮ ਮਿਲ ਜਾਂਦਾ ਹੈ; ਉਹ ਆਪਣੇ ਗਾਰਦਾਂ ਨੂੰ ਆਪਣੇ ਉੱਤੇ ਚੀਕਦਿਆਂ ਨਹੀਂ ਸੁਣਦੇ।
19ਸਭ ਤਰ੍ਹਾਂ ਦੇ ਲੋਕ ਕਬਰ ਵਿੱਚ ਹਨ, ਮਹੱਤਵਪੂਰਣ ਲੋਕ ਵੀ ਅਤੇ ਉਹ ਲੋਕ ਵੀ ਜਿਹੜੇ ਇੰਨੇ ਮਹੱਤਵਪੂਰਣ ਨਹੀਂ ਹੁੰਦੇ। ਗੁਲਾਮ ਵੀ ਆਪਣੇ ਮਾਲਕ ਤੋਂ ਮੁਕਤ ਹੋ ਜਾਂਦਾ ਹੈ।
20ਕਿਉਂ ਜ਼ਰੂਰ ਹੀ ਇੱਕ ਦੁੱਖੀ ਬੰਦਾ ਜਿਉਂਦਾ ਜਾਵੇ? ਉਸ ਬੰਦੇ ਨੂੰ ਜੀਵਨ ਕਿਉਂ ਦੇਵੋਁ ਜਿਸਦਾ ਆਤਮਾ ਦੁੱਖ੍ਖੀ ਹੈ?
21ਉਹ ਆਦਮੀ ਮਰਨਾ ਚਾਹੁੰਦਾ ਹੈ ਪਰ ਮੌਤ ਨਹੀਂ ਆਉਂਦੀ। ਉਹ ਉਦਾਸ ਬੰਦਾ ਮੌਤ ਦੀ ਤਲਾਸ਼ ਛੁਪੇ ਹੋਏ ਖਜ਼ਾਨੇ ਨਾਲੋਂ ਵੀ ਵਧੇਰੇ ਕਰਦਾ ਹੈ।
22ਉਹ ਲੋਕ ਆਪਣੀ ਕਬਰ ਲੱਭ ਕੇ ਖੁਸ਼ ਹੋਵਣਗੇ। ਉਹ ਆਪਣੇ ਮਕਬਰੇ ਨੂੰ ਲੱਭ ਕੇ ਖੁਸ਼ੀ ਮਨਾਉਣਗੇ।
23ਪਰ ਪਰਮੇਸ਼ੁਰ ਉਨ੍ਹਾਂ ਦੇ ਭਵਿੱਖ ਨੂੰ ਗੁਪਤ ਰੱਖਦਾ ਹੈ ਤੇ ਉਨ੍ਹਾਂ ਦੀ ਰਾਖੀ ਲਈ ਉਨ੍ਹਾਂ ਦੁਆਲੇ ਕੰਧ ਉਸਾਰ ਦਿੰਦਾ ਹੈ।
24ਜਦੋਂ ਭੋਜਨ ਦਾ ਸਮਾਂ ਹੁੰਦਾ ਹੈ, ਮੈਂ ਸਿਰਫ ਗਮ ਦੇ ਹੌਁਕੇ ਭਰਦਾ ਹਾਂ, ਖੁਸ਼ੀ ਦੇ ਨਹੀਂ। ਮੇਰੇ ਸ਼ਿਕਵੇ ਪਾਣੀ ਵਾਂਗਰਾਂ ਫੁੱਟ ਨਿਕਲਦੇ ਨੇ।
25ਮੈਂ ਡਰਦਾ ਸਾਂ ਕਿ ਮੇਰੇ ਨਾਲ ਕੁਝ ਬਹੁਤ ਹੀ ਭਿਆਨਕ ਨਾ ਵਾਪਰ ਜਾਵੇ ਤੇ ਉਹ ਵਾਪਰ ਗਿਆ ਹੈ। ਮੈਂ ਜਿਨ੍ਹਾਂ ਗੱਲਾਂ ਤੋਂ ਬਹੁਤ ਹੀ ਡਰਦਾ ਸਾਂ ਮੇਰੇ ਨਾਲ ਵਾਪਰ ਗਈਆਂ ਨੇ।
26ਮੈਂ ਸ਼ਾਂਤ ਨਹੀਂ ਹੋ ਸਕਦਾ। ਮੈਂ ਸਹਿਜ ਨਹੀਂ ਹੋ ਸਕਦਾ। ਮੈਂ ਆਰਾਮ ਨਹੀਂ ਕਰ ਸਕਦਾ, ਮੈਂ ਬਹੁਤ ਹੀ ਉਪਰਾਮ ਹਾਂ।"