Loading Bible Translation
First-time download in progress. This may take a few seconds…
Punjabi Bible Wordproject Bible
24 verses
1ਯਹੋਵਾਹ ਨੇ ਅੱਯੂਬ ਨੂੰ ਜਵਾਬ ਦਿੱਤਾ ਅਤੇ ਉਸਨੂੰ ਆਖਿਆ:
2"ਅੱਯੂਬ, ਤੂੰ ਸ਼ਰਬ ਸ਼ਕਤੀਮਾਨ ਪਰਮੇਸ਼ੁਰ ਨਾਲ ਬਹਿਸ ਕੀਤੀ ਹੈ। ਤੂੰ ਮੇਰਾ ਗ਼ਲਤ ਕਰਨ ਦੇ ਦੋਸ਼ੀ ਵਜੋਂ ਨਿਆਂ ਕੀਤਾ ਹੈ। ਕੀ ਹੁਣ ਤੂੰ ਮਂਨੇਗਾ ਕਿ ਤੂੰ ਗਲਤ ਹੈਂ? ਕੀ ਤੂੰ ਮੈਨੂੰ ਜਵਾਬ ਦੇਵੇਂਗਾ?"
3ਫੇਰ ਅੱਯੂਬ ਨੇ ਪਰਮੇਸ਼ੁਰ ਨੂੰ ਜਵਾਬ ਦਿੱਤਾ ਤੇ ਆਖਿਆ:
4ਮੈਂ ਇੰਨਾ ਨਿਮਾਣਾ ਹਾਂ ਕਿ ਮੈਂ ਕਿਵੇਂ ਬੋਲਾਂ। ਮੈਂ ਤੈਨੂੰ ਕੀ ਆਖ ਸਕਦਾ ਹਾਂ? ਮੈਂ ਤੈਨੂੰ ਜਵਾਬ ਨਹੀਂ ਦੇ ਸਕਦਾ, ਮੈਂ ਆਪਣੇ ਮੂੰਹ ਉੱਤੇ ਹੱਥ ਰੱਖ ਲਵਾਂਗਾ।
5ਮੈਂ ਇੱਕ ਵਾਰੀ ਬੋਲਿਆ ਸਾਂ, ਪਰ ਮੈਂ ਫ਼ੇਰ ਨਹੀਂ ਬੋਲਾਂਗਾ। ਮੈਂ ਦੋ ਵਾਰੀ ਬੋਲਿਆ ਸਾਂ, ਪਰ ਮੈਂ ਹੋਰ ਕੁਝ ਵੀ ਨਹੀਂ ਆਖਾਂਗਾ।"
6ਤਾਂ ਯਹੋਵਾਹ ਤੂਫਾਨ ਵਿੱਚੋਂ ਫੇਰ ਅੱਯੂਬ ਨਾਲ ਬੋਲਿਆ। ਯਹੋਵਾਹ ਨੇ ਆਖਿਆ:
7ਅੱਯੂਬ, ਆਪਣੇ-ਆਪ ਨੂੰ ਕਸ ਲੈ ਤੇ ਉਨ੍ਹਾਂ ਸਵਾਲਾਂ ਦਾ ਜਵਾਬ ਦੇਣ ਲਈ ਤਿਆਰ ਹੋ ਜੋ ਮੈਂ ਪੁੱਛਾਂਗਾ।
8"ਅੱਯੂਬ, ਤੇਰਾ ਕੀ ਖਿਆਲ ਹੈ ਕਿ ਮੈਂ ਬੇਲਾਗ ਨਹੀਂ? ਕੀ ਤੂੰ ਆਖਦਾ ਹੈ ਕੀ ਮੈਂ ਗਲਤ ਕਰਨ ਦਾ ਦੋਸ਼ੀ ਹਾਂ, ਤਾਂ ਜੋ ਤੈਨੂੰ ਬੇਗੁਨਾਹ ਸਾਬਿਤ ਕੀਤਾ ਜਾ ਸਕੇਗਾ।
9ਕੀ ਤੇਰੇ ਬਾਜ਼ੂ ਇੰਨੇ ਤਾਕਤਵਰ ਹਨ ਜਿਵੇਂ ਪਰਮੇਸ਼ੁਰ ਦਾ ਬਾਜ਼ੂ ਹੈਂ? ਕੀ ਤੇਰੀ ਆਵਾਜ਼ ਪਰਮੇਸ਼ੁਰ ਦੀ ਆਵਾਜ਼ ਵਰਗੀ ਹੈ ਜਿਹੜੀ ਗਰਜ ਵਾਂਗ ਉੱਚੀ ਹੈ?
10ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਗੁਮਾਨੀ ਹੋ ਸਕਦਾ ਹੈ। ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਪਰਤਾਪ ਅਤੇ ਮਾਨ ਨੂੰ ਬਸਤਰਾਂ ਵਾਂਗ ਪਹਿਨ ਸਕਦਾ ਹੈਂ।
11ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਆਪਣਾ ਕ੍ਰੋਧ ਦਰਸਾ ਸਕਦਾ ਹੈ ਤੇ ਗੁਮਾਨੀ ਲੋਕਾਂ ਨੂੰ ਦੰਡ ਦੇ ਸਕਦਾ ਹੈ। ਤੂੰ ਉਨ੍ਹਾਂ ਗੁਮਾਨੀ ਲੋਕਾਂ ਨੂੰ, ਨਿਮਾਣੇ ਬਣਾ ਸਕਦਾ ਹੈਂ।
12ਹਾਂ, ਅੱਯੂਬ ਉਨ੍ਹਾਂ ਗੁਮਾਨੀ ਲੋਕਾਂ ਵੱਲ ਵੇਖ ਤੇ ਉਨ੍ਹਾਂ ਨੂੰ ਨਿਮਾਣਾ ਬਣਾ ਦੇ। ਉਨ੍ਹਾਂ ਬੁਰੇ ਲੋਕਾਂ ਨੂੰ ਕੁਚਲ ਦੇ, ਜਿੱਥੇ ਉਹ ਖਲੋਤੇ ਨੇ।
13ਸਾਰੇ ਘਮਂਡੀ ਲੋਕਾਂ ਨੂੰ ਧੂੜ ਅੰਦਰ ਦਫਨ ਕਰ ਦੇ। ਉਨ੍ਹਾਂ ਦੇ ਸ਼ਰੀਰਾਂ ਨੂੰ ਲਪੇਟ ਕੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਬਰਾਂ ਵਿੱਚ ਸੁੱਟ ਦੇ।
14ਅੱਯੂਬ, ਜੇਕਰ ਤੂੰ ਇਹ ਸਾਰੀਆਂ ਗੱਲਾਂ ਕਰ ਸਕਦਾ ਹੈਂ, ਮੈਂ ਵੀ ਤੇਰੀ ਉਸਤਤ ਕਰਾਂਗਾ ਅਤੇ ਕਬੂਲ ਕਰ ਲਵਾਂਗਾ ਕਿ ਤੂੰ ਆਪਣੀ ਤਾਕਤ ਨਾਲ ਆਪਣੇ-ਆਪ ਨੂੰ ਬਚਾਉਣ ਦੇ ਸਮਰੱਥ ਹੈ।
15ਅੱਯੂਬ ਜ਼ਰਾ ਬਹੇਮੋਬ ਵੱਲ ਵੇਖ। ਮੈਂ, ਪਰਮੇਸ਼ੁਰ ਨੇ ਬਹੇਮੋਬ ਨੂੰ ਬਣਾਇਆ ਸੀ ਤੇ ਮੈਂ ਤੈਨੂੰ ਸਾਜਿਆ ਸੀ। ਬਹੇਮੋਬ ਗਊ ਵਾਂਗ ਘਾਹ ਖਾਂਦਾ ਹੈ।
16ਬਹੇਮੋਬ ਦੇ ਸ਼ਰੀਰ ਅੰਦਰ ਬਹੁਤ ਤਾਕਤ ਹੈ। ਉਸਦੇ ਮਿਹਦੇ ਦੇ ਪੱਠੇ ਬਹੁਤ ਮਜ਼ਬੂਤ ਹਨ।
17ਬਹੇਮੋਬ ਦੀ ਪੂਛ ਦਿਆਰ ਦੇ ਰੁੱਖ ਵਾਂਗਰਾਂ ਮਜ਼ਬੂਤੀ ਨਾਲ ਖ���ੋਤੀ ਹੈ। ਉਸ ਦੀਆਂ ਲੱਤਾਂ ਦੇ ਪੱਠੇ ਬਹੁਤ ਮਜ਼ਬੂਤ ਹਨ।
18ਬਹੇਮੋਬ ਦੀਆਂ ਹੱਡੀਆਂ ਕਾਂਸੀ ਵਾਂਗ ਮਜ਼ਬੂਤ ਹਨ। ਉਸ ਦੀਆਂ ਲੱਤਾਂ ਲੋਹੇ ਦੀਆਂ ਲਠ੍ਠਾਂ ਵਰਗੀਆਂ ਹਨ।
19ਬਹੇਮੋਬ ਸਾਰੇ ਜਾਨਵਰਾਂ ਵਿਚੋਂ, ਜਿਨ੍ਹਾਂ ਨੂੰ ਮੈਂ ਸਾਜਿਆ, ਸਭ ਤੋਂ ਹੈਰਾਨਕੁਨ ਹੈ। ਪਰ ਮੈਂ ਉਸਨੂੰ ਵੀ ਹਰਾ ਸਕਦਾ ਹਾਂ।
20ਬਹੇਮੋਬ ਘਾਹ ਖਾਂਦਾ ਹੈ ਜਿਹੜਾ ਪਹਾੜਾਂ ਉੱਤੇ ਉੱਗਦਾ ਹੈ, ਜਿੱਥੇ ਜੰਗਲੀ ਜਾਨਵਰ ਕਲੋਲਾਂ ਕਰਦੇ ਨੇ।
21ਬਹੇਮੋਬ ਕੰਵਲ ਦੇ ਪੌਦਿਆਂ ਹੇਠਾਂ ਲੇਟਦਾ ਹੈ। ਉਹ ਦਲਦਲ ਵਿਚਲੀ ਕਾਹੀ ਅੰਦਰ ਛੁਪ ਜਾਂਦਾ ਹੈ।
22ਕੰਵਲ ਦੇ ਪੌਦੇ ਬਹੇਮੋਬ ਨੂੰ ਆਪਣੀ ਛਾਂ ਹੇਠਾਂ ਛੁਪਾ ਲੈਂਦੇ ਨੇ। ਉਹ ਬੈਂਤ ਦੇ ਰੁੱਖਾਂ ਹੇਠਾਂ ਰਹਿੰਦਾ ਹੈ, ਜਿਹੜੇ ਨਦੀ ਦੇ ਨੇੜੇ ਨਹੀਂ ਉੱਗਦੇ।
23ਜੇ ਨਦੀ ਵਿੱਚ ਹੜ ਆਉਂਦਾ ਹੈ ਦਰਿਆਈ ਘੋੜਾ ਨਸਦਾ ਨਹੀਂ ਉਹ ਡਰਦਾ ਨਹੀਂ ਜੇ ਯਰਦਨ ਨਦੀ ਵੀ ਉਸ ਦੇ ਚਿਹਰੇ ਉੱਤੇ ਛਿੱਟੇ ਮਾਰੇ।
24ਕੋਈ ਵੀ ਬੰਦਾ ਦਰਿਆਈ ਘੋੜੇ ਦੀਆਂ ਅੱਖਾਂ ਅੰਨ੍ਹੀਆਂ ਨਹੀਂ ਕਰ ਸਕਦਾ ਤੇ ਉਸ ਨੂੰ ਆਪਣੇ ਜਾਲ ਵਿੱਚ ਫ਼ੜ ਨਹੀਂ ਸਕਦਾ।