Loading Bible Translation
First-time download in progress. This may take a few seconds…
Punjabi Bible Wordproject Bible
17 verses
1ਫਿਰ ਅੱਯੂਬ ਨੇ ਯਹੋਵਾਹ ਨੂੰ ਜਵਾਬ ਦਿੱਤਾ। ਅੱਯੂਬ ਨੇ ਅਖਿਆ:
2"ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਸਭ ਕੁਝ ਕਰ ਸਕਦੇ ਹੋ। ਤੁਸੀਂ ਯੋਜਨਾਵਾਂ ਬਣਾਉਂਦੇ ਹੋ ਤੇ ਕੋਈ ਵੀ ਤੁਹਾਡੀਆਂ ਯੋਜਨਾਵਾਂ ਰੋਕ ਜਾਂ ਬਦਲ ਨਹੀਂ ਸਕਦਾ।
3ਯਹੋਵਾਹ, ਤੂੰ ਇਹ ਸਵਾਲ ਪੁਛਿਆ: 'ਇਹ ਮੂਰਖ ਗੱਲਾਂ ਆਖਦਾ ਹੋਇਆ ਇਹ ਅਗਿਆਨੀ ਆਦਮੀ ਕੌਣ ਹੈ?' ਯਹੋਵਾਹ, ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ ਜੋ ਮੈਂ ਸਮਝਿਆ ਨਹੀਂ ਸਾਂ। ਮੈਂ ਉਨ੍ਹਾਂ ਗੱਲਾਂ ਬਾਰੇ ਬੋਲਿਆ ਜੋ ਮੇਰੇ ਲਈ ਹੈਰਾਨਕੁਨ ਸਨ ਅਤੇ ਜੋ ਮੇਰੀ ਸਮਝ ਤੋਂ ਬਾਹਰ ਸਨ।
4ਯਹੋਵਾਹ ਜੀ ਤੁਸੀਂ ਮੈਨੂੰ ਆਖਿਆ, 'ਅੱਯੂਬ ਸੁਣ, ਤੇ ਮੈਂ ਬੋਲਾਂਗਾ। ਮੈਂ ਤੈਨੂੰ ਸਵਾਲ ਪੁਛਾਂਗਾ, ਤੇ ਤੂੰ ਮੈਨੂੰ ਜਵਾਬ ਦੇਵੇਂਗਾ।'
5ਯਹੋਵਾਹ ਜੀ ਅਤੀਤ ਵਿੱਚ ਮੈਂ ਤੁਹਾਡੇ ਬਾਰੇ ਸੁਣਿਆ ਸੀ, ਪਰ ਹੁਣ ਮੈਂ ਆਪਣੀਆਂ ਅੱਖਾਂ ਨਾਲ ਤੁਹਾਡਾ ਦੀਦਾਰ ਕੀਤਾ ਹੈ।
6ਅਤੇ ਯਹੋਵਾਹ ਜੀ ਮੈਂ ਆਪਣੇ ਬਾਰੇ ਸ਼ਰਮਿੰਦਾ ਹਾਂ, ਯਹੋਵਾਹ ਜੀ ਮੈਨੂੰ ਬਹੁਤ ਅਫ਼ਸੋਸ ਹੈ। ਜਿਵੇਂ ਮੈਂ ਘੱਟੇ ਅਤੇ ਸੁਆਹ ਵਿੱਚ ਬੈਠਦਾ ਹਾਂ, ਮੈਂ ਆਪਣੇ ਦਿਲ ਅਤੇ ਜੀਵਨ ਨੂੰ ਬਦਲਣ ਦਾ ਇਕਰਾਰ ਕਰਦਾ ਹਾਂ।"
7ਜਦੋਂ ਯਹੋਵਾਹ ਨੇ ਅੱਯੂਬ ਨਾਲ ਗੱਲਾਂ ਖਤਮ ਕਰ ਲਈਆਂ ਉਸਨੇ ਤੇਮਾਨ ਦੇ ਅਲੀਫਜ਼ ਨਾਲ ਗੱਲ ਕੀਤੀ। ਯਹੋਵਾਹ ਨੇ ਅਲੀਫਜ਼ ਨੂੰ ਆਖਿਆ, "ਮੈਂ ਤੇਰੇ ਉੱਤੇ ਕ੍ਰੋਧਵਾਨ ਹਾਂ ਯਹੋਵਾਹ ਨੇ ਅਲੀਫਜ਼ ਨੂੰ ਆਖਿਆ, "ਮੈਂ ਤੇਰੇ ਉੱਤੇ ਅਤੇ ਤੇਰੇ ਦੋਹਾਂ ਦੋਸਤਾਂ ਉੱਤੇ ਕ੍ਰੋਧਵਾਨ ਹਾਂ। ਕਿਉਂਕਿ ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਅੱਯੂਬ ਮੇਰਾ ਸੇਵਕ ਹੈ, ਅੱਯੂਬ ਨੇ ਮੇਰੇ ਬਾਰੇ ਸਹੀ-ਸਹੀ ਗੱਲਾਂ ਆਖੀਆਂ।
8ਇਸ ਲਈ ਅਲੀਫਜ਼, ਸੱਤ ਬਲਦ ਅਤੇ ਸੱਤ ਭੇਡੂ ਲੈਕੇ ਆ। ਉਨ੍ਹਾਂ ਨੂੰ ਮੇਰੇ ਸੇਵਕ ਅੱਯੂਬ ਲਈ ਲੈਕੇ ਆ। ਉਨ੍ਹਾਂ ਨੂੰ ਜ਼ਿਬਾਹ ਕਰ ਅਤੇ ਉਨ੍ਹਾਂ ਦੀ ਆਪਣੇ ਲਈ ਹੋਮ ਦੀ ਭੇਟ ਚੜਾ। ਮੇਰਾ ਸੇਵਕ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ ਤੇ ਮੈਂ ਉਸਦੀ ਪ੍ਰਾਰਥਨਾ ਸੁਣਾਂਗਾ। ਫ਼ੇਰ ਮੈਂ ਤੁਹਾਨੂੰ ਸਜ਼ਾ ਨਹੀਂ ਦੇਵਾਂਗਾ, ਜਿਸਦੇ ਕਿ ਤੁਸੀਂ ਅਧਿਕਾਰੀ ਹੋ ਕਿਉਂਕਿ ਤੁਸੀਂ ਬਹੁਤ ਮੂਰਖ ਸੀ। ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਮੇਰੇ ਸੇਵਕ ਅੱਯੂਬ ਨੇ ਮੇਰੇ ਬਾਰੇ ਸਹੀ ਗੱਲਾਂ ਆਖੀਆਂ।"
9ਇਸ ਤਰ੍ਹਾਂ ਤੇਮਾਨੀ ਦੇ ਅਲੀਫਜ਼ ਸ਼ੂਹੀ ਦੇ ਬਿਲਦਦ ਅਤੇ ਨਅਮਾਤੀ ਦੇ ਸੋਫਰ ਨੇ ਯਹੋਵਾਹ ਦੀ ਆਗਿਆ ਮੰਨੀ। ਫਿਰ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਸੁਣੀ।
10ਅੱਯੂਬ ਨੇ ਆਪਣੇ ਦੋਸਤਾਂ ਲਈ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਫਿਰ ਇੱਕ ਵਾਰ ਅੱਯੂਬ ਨੂੰ ਸਫਲ ਬਣਾਇਆ। ਪਰਮੇਸ਼ੁਰ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਦੁੱਗਣਾ ਦਤ੍ਤਾ।
11ਫਿਰ ਅੱਯੂਬ ਦੇ ਸਾਰੇ ਭਰਾ ਤੇ ਭੈਣਾਂ ਅਤੇ ਉਹ ਸਾਰੇ ਲੋਕ ਜਿਹੜੇ ਅੱਯੂਬ ਨੂੰ ਪਹਿਲਾਂ ਹੀ ਜਾਣਦੇ ਸਨ, ਉਸਦੇ ਘਰ ਆਏ। ਉਨ੍ਹਾਂ ਸਾਰਿਆਂ ਨੇ ਅੱਯੂਬ ਨਾਲ ਦਾਅਵਤ ਖਾਧੀ। ਉਨ੍ਹਾਂ ਨੇ ਅੱਯੂਬ ਨੂੰ ਹੌਂਸਲਾ ਦਿੱਤਾ ਉਨ੍ਹਾਂ ਨੂੰ ਅਫ਼ਸੋਸ ਸੀ ਕਿ ਯਹੋਵਾਹ ਨੇ ਅੱਯੂਬ ਨੂੰ ਇੰਨੀ ਵੱਡੀ ਮੁਸੀਬਤ ਵਿੱਚ ਪਾਇਆ। ਹਰ ਬੰਦੇ ਨੇ ਅੱਯੂਬ ਨੂੰ ਚਾਂਦੀ ਦਾ ਇੱਕ ਸਿਕ੍ਕਾ ਅਤੇ ਸੋਨੇ ਦਾ ਛਲ੍ਲਾ ਦਿੱਤਾ।
12ਯਹੋਵਾਹ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਵੀ ਵਧੇਰੇ ਚੀਜ਼ਾਂ ਦੀ ਅਸੀਸ ਦਿੱਤੀ। ਅੱਯੂਬ ਨੂੰ 14 ,000 ਭੇਡਾਂ 6 ,000 ਊਠ 2,000 ਗਾਵਾਂ ਅਤੇ 1,000 ਗਧੀਆਂ ਮਿਲੀਆਂ।
13ਅੱਯੂਬ ਦੇ ਸੱਤ ਪੁੱਤਰ ਤੇ ਤਿੰਨ ਧੀਆਂ ਵੀ ਹੋਈਆਂ।
14ਅੱਯੂਬ ਨੇ ਪਹਿਲੀ ਧੀ ਦਾ ਨਾਮ ਯਮੀਮਾਹ ਰੱਖਿਆ। ਅੱਯੂਬ ਨੇ ਦੂਜੀ ਧੀ ਦਾ ਨਾਮ ਕਸੀਆਹ ਰੱਖਿਆ। ਅਤੇ ਅੱਯੂਬ ਨੇ ਤੀਜੀ ਧੀ ਦਾ ਨਾਮ ਕਰਨ-ਹੱਪੂਕ ਰੱਖਿਆ।
15ਅੱਯੂਬ ਦੀਆਂ ਧੀਆਂ ਸਾਰੇ ਦੇਸ਼ ਦੀਆਂ ਸਭ ਤੋਂ ਸੁੰਦਰ ਇਸਤ੍ਰੀਆਂ ਵਿੱਚੋਂ ਸਨ। ਅਤੇ ਅੱਯੂਬ ਨੇ ਆਪਣੀ ਜਾਇਦਾਦ ਦਾ ਇੱਕ ਹਿੱਸਾ ਆਪਣੀਆਂ ਧੀਆਂ ਨੂੰ ਵੀ ਦਿੱਤਾ, ਉਨ੍ਹਾਂ ਵਿੱਚੋਂ ਹਰ ਇੱਕ ਨੇ ਆਪਣੇ ਭਰਾਵਾਂ ਵਾਂਗ ਹੀ ਜਾਇਦਾਦ ਦਾ ਹਿੱਸਾ ਪ੍ਰਾਪਤ ਕੀਤਾ।
16ਇਸ ਤਰ੍ਹਾਂ ਅੱਯੂਬ 140 ਵਰ੍ਹੇ ਹੋਰ ਜੀਵਿਆ। ਉਸਨੇ ਆਪਣੇ ਬਚਿਆ ਆਪ੍ਪਣੇ ਪੋਤਿਆਂ ਆਪਣੇ ਪੜ-ਪੋਤਿਆਂ ਅਤੇ ਆਪਣੀ ਚੌਥੀ ਪੀੜੀ ਨੂੰ ਵੀ ਦੇਖਿਆ।
17ਅੱਯੂਬ ਬਹੁਤ ਬਜ਼ੁਰਗ ਅਵਸਥਾ ਤੱਕ, ਇੱਕ ਅਜਿਹੇ ਆਦਮੀ ਵਾਂਗ ਜੀਵਿਆ ਜਿਸਨੇ ਇੱਕ ਚੰਗੀ ਅਤੇ ਲੰਮੀ ਉਮਰ ਭੋਗੀ ਹੋਵੇ।