Loading Bible Translation
First-time download in progress. This may take a few seconds…
Punjabi Bible Wordproject Bible
29 verses
1ਫੇਰ ਅੱਯੂਬ ਨੇ ਜਵਾਬ ਦਿੱਤਾ: "ਜੇ ਮੇਰੇ ਦੁੱਖ ਨੂੰ ਤੋਂਲਿਆ ਜਾ ਸਕੇ ਅਤੇ ਜੇਕਰ ਮੇਰੀਆਂ ਸਾਰੀਆਂ ਮੁਸੀਬਤਾਂ ਧਰਮ ਕੰਡੇ ਉੱਤੇ ਪਾਈਆਂ ਜਾ ਸਕਣ।
3ਤੁਸੀਂ ਮੇਰੀ ਉਦਾਸੀ ਨੂੰ ਸਮਝ ਸਕੋਁਗੇ। ਮੇਰੀ ਉਦਾਸੀ ਸਮੁੰਦਰਾਂ ਦੀ ਰੇਤ ਨਾਲੋਂ ਵੀ ਭਾਰੀ ਹੋਵੇਗੀ। ਇਸ ਲਈ ਮੇਰੇ ਸ਼ਬਦ ਮੂਰਖਾਂ ਵਰਗੇ ਲੱਗਦੇ ਨੇ।
4ਮੈਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਤੀਰ ਚੁਭੇ ਨੇ ਮੇਰਾ ਆਤਮਾ ਉਨ੍ਹਾਂ ਤੀਰਾਂ ਦੀ ਜ਼ਹਿਰ ਮਹਿਸੂਸ ਕਰਦਾ ਹੈ। ਪਰਮੇਸ਼ੁਰ ਦੇ ਖੌਫਨਾਕ ਹਬਿਆਰ ਮੇਰੇ ਖਿਲਾਫ ਕਤਾਰ ਬੰਨ੍ਹੀ ਖਲੋਤੇ ਨੇ।
5ਤੇਰੇ ਸ਼ਬਦ ਆਖਣ ਵਿੱਚ ਆਸਾਨ ਨੇ ਪਰ ਜਦੋਂ ਕੁਝ ਵੀ ਮਾੜਾ ਨਾ ਵਾਪਰਿਆ ਹੋਵੇ। ਜੰਗਲੀ ਖੋਤਾ ਵੀ ਕੋਈ ਸ਼ਿਕਾਇਤਾ ਨਹੀਂ ਕਰਦਾ ਜੇ ਉਸ ਕੋਲ ਖਾਣ ਲਈ ਘਾਹ ਹੋਵੇ। ਇੱਕ ਗਾਂ ਕਦੇ ਸ਼ਿਕਾਇਤ ਨਹੀਂ ਕਰਦੀ ਜਦੋਂ ਉਸ ਕੋਲ ਉਸ ਦਾ ਭੋਜਨ ਹੁੰਦਾ ਹੈ।
6ਲੂਣ ਬਿਨਾ ਭੋਜਨ ਸਵਾਦ ਨਹੀਂ ਲੱਗਦਾ। ਤੇ ਆਂਡੇ ਦੀ ਸਫ਼ੇਦੀ ਦਾ ਕੋਈ ਸਵਾਦ ਨਹੀਂ ਹੁੰਦਾ।
7ਮੈਂ ਇਸ ਨੂੰ ਛੂਹਣ ਤੋਂ ਇਨਕਾਰ ਕਰਦਾ ਹਾਂ ਮੈਨੂੰ ਇਸ ਕਿਸਮ ਦਾ ਭੋਜਨ ਬਿਮਾਰ ਕਰਦਾ ਹੈ। ਅਤੇ ਤੇਰੇ ਸ਼ਬਦ ਹੁਣ ਮੇਰੇ ਲਈ ਇਹੋ ਜਿਹੇ ਹੀ ਹਨ।
8ਕਾਸ਼ ਕਿ ਮੇਰੇ ਕੋਲ ਹੁੰਦਾ ਜੋ ਮੈਂ ਮਂਗਦਾ ਹਾਂ। ਮੇਰੀ ਇੱਛਾ ਕਿ ਜਿਸਦੀ ਵੀ ਮੈਂ ਇੱਛਾ ਕਰਾਂ ਪਰਮੇਸ਼ੁਰ ਮੈਨੂੰ ਦੇ ਦੇਵੇ।
9ਕਾਸ਼ ਕਿ ਪਰਮੇਸ਼ੁਰ ਮੈਨੂੰ ਕੁਚਲ ਦਿੰਦਾ ਆ ਤੇ ਮੈਨੂੰ ਮਾਰ ਮੁਕਾ।
10ਤੇ ਜੇ ਉਹ ਮੈਨੂੰ ਨਹੀਂ ਮਾਰਦਾ, ਮੈਂ ਇਸ ਗੱਲੋ ਸੁਖੀ ਹੋਵਾਂਗਾ, ਮੈਂ ਇਸ ਗੱਲੋ ਖੁਸ਼ ਹੋਵਾਂਗਾ: ਇਸ ਸਾਰੇ ਗੰਭੀਰ ਦਰਦ ਵਿੱਚ, ਮੈਂ ਕਦੇ ਵੀ ਇਨਕਾਰ ਨਹੀਂ ਕੀਤਾ ਉਸ ਪਵਿੱਤਰ ਪੁਰਖ ਦੇ ਆਦੇਸ਼ ਮੰਨ ਲਵੋ।
11ਮੇਰੀ ਤਾਕਤ ਮੁੱਕ ਗਈ ਹੈ ਇਸ ਲਈ ਮੇਰੇ ਜਿਉਂਦੇ ਰਹਿਣ ਦੀ ਕੋਈ ਆਸ ਨਹੀਂ। ਮੈਂ ਨਹੀਂ ਜਾਣਦਾ ਮੇਰੇ ਨਾਲ ਕੀ ਹੋਵੇਗਾ। ਇਸ ਲਈ ਮੇਰੇ ਧੀਰਜਵਾਨ ਹੋਣ ਦਾ ਕੋਈ ਕਾਰਣ ਨਹੀਂ।
12ਮੈਂ ਚੱਟਾਨ ਦੀ ਤਰ੍ਹਾਂ ਮਜ਼ਬੂਤ ਨਹੀਂ ਹਾਂ। ਮੇਰਾ ਸਰੀਰ ਕਾਂਸੇ ਦਾ ਨਹੀਂ ਬਣਿਆ ਹੋਇਆ।
13ਮੇਰੇ ਕੋਲ ਹੁਣ ਆਪਣੇ-ਆਪ ਦੀ ਸਹਾਇਤਾ ਕਰਨ ਲਈ ਤਾਕਤ ਨਹੀਂ। ਕਿਉਂਕਿ ਕਾਮਯਾਬੀ ਮੇਰੇ ਕੋਲੋਂ ਖੋਹ ਲਈ ਗਈ ਹੈ।
14ਕਿਸੇ ਵੀ ਬੰਦੇ ਦੇ ਮਿੱਤਰਾਂ ਨੂੰ ਉਸ ਉੱਤੇ ਮਿਹਰਬਾਨ ਹੋਣਾ ਚਾਹੀਦਾ ਹੈ ਜੇ ਉਹ ਮੁਸੀਬਤਾਂ ਵਿੱਚ ਘਿਰਿਆ ਹੋਵੇ। ਬੰਦੇ ਨੂੰ ਆਪਣੇ ਮਿੱਤਰ ਦਾ ਵਫਾਦਾਰ ਹੋਣਾ ਚਾਹੀਦਾ ਹੈ ਭਾਵੇਂ ਉਹ ਮਿੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਮੂੰਹ ਵੀ ਫੇਰ ਲਵੇ।
15ਮੇਰੇ ਭਰਾ ਉਨ੍ਹਾਂ ਨਦੀਆਂ ਵਾਂਗ ਕਪਟੀ ਹਨ ਜਿਹੜੀਆਂ ਕਦੇ ਵਗਦੀਆਂ ਨੇ ਤੇ ਕਦੇ ਸੁੱਕ ਜਾਂਦੀਆਂ ਨੇ।
16ਜਦੋਂ ਵੀ ਉਹ ਬਰਫ਼ ਜਾਂ ਪਿਘਲਦੀ ਹਿਮ ਨਾਲ ਦਬਾੇ ਜਾਂਦੇ ਹਨ।
17ਅਤੇ ਜਦੋਂ ਮੌਸਮ ਗਰਮ ਤੇ ਖੁਸ਼ਕ ਹੁੰਦਾ ਹੈ। ਪਾਣੀ ਵਗਣ ਤੋਂ ��ੁਕ ਜਾਂਦਾ ਹੈ ਤੇ ਨਦੀਆਂ ਅਲੋਪ ਹੋ ਜਾਂਦੀਆਂ ਨੇ।
18ਵਪਾਰੀ ਨਦੀ-ਤਲ ਤੇ ਜਾਂਦੇ ਹਨ, ਮਾਰੂਬਲ ਅੰਦਰ ਪ੍ਰਵੇਸ਼ ਕਰਦੇ ਹਨ, ਅਤੇ ਗੁਆਚ ਜਾਂਦੇ ਹਨ।
19ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਨੇ ਸ਼ੇਬਾ ਦੇ ਮੁਸਾਫਰ ਆਸ ਨਾਲ ਤੱਕਦੇ ਨੇ।
20ਉਹ ਕਿੰਨੇ ਪ੍ਰਪੱਕ ਸਨ ਕਿ ਉਹ ਓਥੇ ਪਾਣੀ ਲੱਭ ਲੈਣਗੇ, ਪਰ ਉਹ ਆਏ ਅਤੇ ਸ਼ਰਮਸ਼ਾਰ ਕੀਤੇ ਗਏ।
21ਹੁਣ, ਤੁਸੀਂ ਉਨ੍ਹਾਂ ਨਦੀਆਂ ਵਰਗੇ ਹੀ ਹੋ। ਤੁਸੀਂ ਮੇਰੀਆਂ ਮੁਸੀਬਤਾਂ ਦੇਖਦੇ ਹੋ ਤੇ ਭੈਭੀਤ ਹੋ।
22ਕੀ ਮੈਂ ਤੁਹਾਡੇ ਪਾਸੋਂ ਸਹਾਇਤਾ ਮਂਗੀ ਸੀ? ਨਹੀਂ! ਪਰ ਤੁਸੀਂ ਮੁਫਤ ਵਿੱਚ ਆਪਣਾ ਮਸ਼ਵਰਾ ਦੇ ਦਿੱਤਾ।
23ਕੀ ਮੈਂ ਤੁਹਾਨੂੰ ਆਖਿਆ ਸੀ 'ਮੈਨੂੰ ਮੇਰੇ ਦੁਸ਼ਮਣ ਕੋਲੋਂ ਬਚਾਉ। ਮੈਨੂੰ ਜ਼ਾਲਮ ਲੋਕਾਂ ਕੋਲੋਂ ਬਚਾਉ।'
24ਇਸ ਲਈ ਹੁਣ, ਮੈਨੂੰ ਸਿਖਾਓ, ਤੇ ਮੈਂ ਚੁੱਪ ਰਹਾਂਗਾ। ਮੈਨੂੰ ਦਰਸਾਉ ਮੈਂ ਕਿਹੜਾ ਕਸੂਰ ਕੀਤਾ ਹੈ।
25ਇਮਾਨਦਾਰ ਸ਼ਬਦ ਜੋਰਦਾਰ ਹੁੰਦੇ ਹਨ, ਪਰ ਅਸਲ 'ਚ ਤੁਹਾਡੀਆਂ ਦਲੀਲਾਂ ਕੀ ਸਾਬਤ ਕਰਦੀਆਂ ਹਨ।
26ਕੀ ਤੁਸੀਂ ਸੋਚਦੇ ਹੋ ਕਿ ਉਕ੍ਕੇ ਸ਼ਬਦ ਕੀ ਕੁਝ ਸਾਬਤ ਕਰਦੇ ਹਨ ਜਾਂ ਕਿਸੇ ਦੁੱਖੀ ਆਦਮੀ ਦੇ ਸ਼ਬਦਾਂ ਦਾ ਕੋਈ ਤਬ੍ਬ ਨਹੀਂ।
27ਤੁਸੀਂ ਤਾਂ ਜੂੇ ਵਿੱਚ ਉਹ ਚੀਜ਼ਾਂ ਵੀ ਜਿੱਤਣ ਦੀ ਕੋਸ਼ਿਸ਼ ਕਰੋ ਜਿਹੜੀਆਂ ਯਤੀਮ ਬੱਚਿਆਂ ਕ੍ਕੋਲ ਹਨ। ਤੁਸੀਂ ਤਾਂ ਆਪਣੇ ਹੀ ਦੋਸਤ ਨੂੰਵੇ ਦੇਵੇਂਗੇ।
28ਪਰ ਹੁਣ, ਕਿਰਪਾ ਕਰਕੇ ਮੇਰੇ ਚਿਹਰੇ ਵੱਲ ਤੱਕੋ। ਕੀ ਮੈਂ ਤੁਹਾਡੇ ਮੂੰਹ ਤੇ ਝੂਠ ਬੋਲਾਂਗਾ ।
29ਇਸ ਲਈ ਹੁਣ, ਆਪਣਾ ਮਨ ਬਦਲ ਲਵੋ। ਨਿਰਪੱਖ ਹੋਵੋ ਦੁਬਾਰਾ ਸੋਚੋ। ਮੈਂ ਕੋਈ ਕਸੂਰ ਕੀਤਾ ਨਹੀਂ।
30ਮੈਂ ਝੂਠ ਨਹੀਂ ਬੋਲ ਰਿਹਾ। ਤੇ ਮੈਂ ਠੀਕ ਤੇ ਗ਼ਲਤ ਵਿਚਲਾ ਫਰਕ ਜਾਣਦਾ ਹਾਂ।"