Loading Bible Translation
First-time download in progress. This may take a few seconds…
Punjabi Bible Wordproject Bible
21 verses
1ਅੱਯੂਬ ਨੇ ਆਖਿਆ, "ਬੰਦੇ ਨੂੰ ਧਰਤੀ ਉੱਤੇ ਸਖਤ ਸੰਘਰਸ਼ ਕਰਨਾ ਪੈਂਦਾ ਹੈ। ਉਸਦਾ ਜੀਵਨ ਭਾੜੇ ਦੇ ਮਜ਼ਦੂਰ ਵਰਗਾ ਹੁੰਦਾ ਹੈ।
2ਮਨੁੱਖ ਗਰਮੀਆਂ ਦੇ ਦਿਨ ਸਖਤ ਮਿਹਨਤ ਮਗਰੋਂ ਉਸ ਗੁਲਾਮ ਵਰਗਾ ਹੁੰਦਾ ਹੈ ਜਿਹੜਾ ਠਂਢੀ ਛਾਂ ਲੋਚਦਾ ਹੈ। ਮਨੁੱਖ ਭਾੜੇ ਦੇ ਉਸ ਮਜ਼ਦੂਰ ਵਰਗਾ ਹੈ ਜੋ ਤਨਖਾਹ ਵਾਲੇ ਦਿਨ ਨੂੰ ਉਡੀਕਦਾ ਹੈ।
3ਮਹੀਨੇ ਤੇ ਉਪਰਾਮਤਾ ਵਾਲੇ ਮੀਹਨੇ ਬੀਤ ਗਏ। ਮੈਂ ਰਾਤਾਂ ਮਗਰੋਂ ਰਾਤਾਂ ਦੁੱਖਾਂ ਦੀਆਂ ਦੇਖੀਆਂ ਨੇ।
4ਮੈਂ ਜਦੋਂ ਵੀ ਲੇਟਦਾ ਹਾਂ, ਮੈਂ ਸੋਚਦਾ ਹਾਂ, 'ਉੱਠਣ ਤੋਂ ਪਹਿਲਾਂ ਦਾ ਕਿੰਨਾ ਸਮਾਂ ਹੋਰ ਹੈ?' ਰਾਤ ਚਮਕਦੀ ਜਾਂਦੀ ਹੈ। ਸੂਰਜ ਚਢ਼ਨ ਤੀਕ ਮੈਂ ਉਸਲ ਵੱਟੇ ਲੈਂਦਾ ਹਾਂ।
5ਸਰੀਰ ਮੇਰੇ ਨੂੰ ਮਿੱਟੀ ਅਤੇ ਕੀੜਿਆਂ ਨੇ ਢਕਿਆ ਹੈ ਮੇਰੀ ਚਮੜੀ ਫਟੀ ਹੋਈ ਹੈ ਤੇ ਰਿਸਦੇ ਜ਼ਖਮਾਂ ਨਾਲ ਭਰੀ ਹੋਈ ਹੈ।
6ਮੇਰੇ ਦਿਨ ਜੁਲਾਹੇ ਦੀ ਫਿਰਕੀ ਤੋਂ ਵੀ ਤੇਜ਼ੀ ਨਾਲ ਬੀਤਦੇ ਨੇ। ਤੇ ਮੇਰਾ ਜੀਵਨ ਨਾ ਉਮੀਦ ਹੀ ਖਤਮ ਹੋ ਜਾਵੇਗਾ।
7ਹੇ ਪਰਮੇਸ਼ੁਰ ਯਾਦ ਰੱਖਣਾ ਮੇਰਾ ਜੀਵਨ ਸਿਰ ਇੱਕ ਸਾਹ ਹੈ। ਮੈਂ ਫ਼ੇਰ ਕਦੇ ਵੀ ਕੋਈ ਚੰਗੀ ਚੀਜ਼ ਨਹੀਂ ਦੇਖਾਂਗਾ।
8ਅਤੇ ਤੁਸੀਂ ਮੈਨੂੰ ਫੇਰ ਕਦੇ ਵੀ ਨਹੀਂ ਦੇਖੋਂਗੇ। ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁਕਿਆ ਹ੍ਹੋਵਾਂਗਾ।
9ਬਦ੍ਦਲ ਛਟ ਜਾਂਦਾ ਹੈ ਤੇ ਚਲਾ ਜਾਂਦਾ ਹੈ। ਬੰਦਾ ਇਸੇ ਤਰ੍ਹਾਂ ਮਰ ਜਾਂਦਾ ਹੈ ਤੇ ਕਬਰ ਵਿੱਚ ਦਫਨਾ ਦਿੱਤਾ ਜਾਂਦਾ ਹੈ ਅਤੇ ਉਹ ਮੁੜਕੇ ਕਦੇ ਵੀ ਨਹੀਂ ਆਉਂਦਾ।
10ਉਹ ਆਪਣੇ ਪੁਰਾਣੇ ਘਰ ਵਿੱਚ ਫੇਰ ਕਦੇ ਨਹੀਂ ਆਵੇਗਾ। ਉਸਦਾ ਥਾਂ ਫ਼ੇਰ ਉਸਨੂੰ ਕਦੇ ਨਹੀਂ ਜਾਣੇਗਾ।
11ਇਸ ਲਈ ਮੈਂ ਚੁੱਪ ਨਹੀਂ ਹੋਵਾਂਗਾ! ਮੈਂ ਬੋਲਾਂਗਾ! ਮੇਰਾ ਆਤਮਾ ਦੁੱਖੀ ਹੈ! ਮੈਂ ਸ਼ਿਕਵਾ ਕਰਾਂਗਾ ਕਿਉਂਕਿ ਮੇਰੀ ਰੂਹ ਵਿੱਚ ਕੁੜਿਤਨ ਹੈ।
12ਹੇ ਪਰਮੇਸ਼ੁਰ, ਕੀ ਮੈਂ ਸਮੁੰਦਰ ਹਾਂ ਜਾਂ ਕੋਈ ਸਮੁੰਦਰੀ ਅਜਗਰ, ਕਿ ਤੂੰ ਮੇਰੀ ਪਹਿਰੇਦਾਰੀ ਕਰਦਾ ਹੈਂ।
13ਮੇਰੇ ਪਲੰਘ ਨੂੰ ਮੈਨੂੰ ਆਰਾਮ ਦੇਣਾ ਚਾਹੀਦਾ ਹੈ। ਮੇਰੀ ਚੌਂਕੀ ਨੂੰ ਚਾਹੀਦਾ ਹੈ ਕਿ ਮੈਨੂੰ ਆਰਾਮ ਅਤੇ ਸਹਾਰਾ ਦੇਵੇ।
14ਪਰ ਹੇ ਪਰਮੇਸ਼ੁਰ ਜਦੋਂ ਮੈਂ ਲੇਟਦਾ ਹਾਂ ਤੂੰਂ ਮੈਨੂੰ ਸੁਪਨਿਆਂ ਨਾਲ ਭੈਭੀਤ ਕਰਦਾ ਹੈ, ਤੂੰ ਮੈਨੂੰ ਦਰਸ਼ਨਾਂ ਨਾਲ ਡਰਾਉਂਦਾ ਹੈ।
15ਇਸ ਲਈ ਮੈਂ ਜਿਉਂਦੇ ਰਹਿਣ ਨਾਲੋਂ ਗਲ ਘੁਟ ਕੇ ਮਰ ਜਾਣ ਨੂੰ ਤਰਜੀਹ ਦਿੰਦਾ ਹਾਂ।
16ਮੈਂ ਆਪਣੀ ਜਿਂਦਗੀ ਨੂੰ ਨਫਰਤ ਕਰਦਾ ਹਾਂ ਮੈਂ ਇਸਦਾ ਖਹਿੜਾ ਛੱਡਿਆ। ਮੈਂ ਸਦਾ ਲਈ ਨਹੀਂ ਜਿਉਣਾ ਚਾਹੁੰਦਾ। ਮੈਨੂੰ ਇਕਲਿਆਂ ਛ੍ਛੱਡ ਦੇਵੋ। ਮੇਰੀ ਜ਼ਿੰਦਗੀ ਦਾ ਕੁਝ ਵੀ ਅਰਬ ਨਹੀਂ।
17ਹੇ ਪਰਮੇਸ਼ੁਰ, ਆਦਮੀ ਤੇਰੇ ਲਈ ਇੰਨਾ ਮਹ੍ਹਤਵਪੂਰਣ ਕਿਉਂ ਹੈ। ਤੂੰ ਉਸ ਵੱਲ ਧਿਆਨ ਵੀ ਕਿਉਂ ਕਰਦਾ ਹੈਂ!
18ਤੁਸੀਂ ���ਰ ਸਵੇਰ ਉਸਦੀ ਪ੍ਰੀਖਿਆ ਕਿਉਂ ਲੈਂਦੇ ਹੋ ਅਤੇ ਹਰ ਪਲ ਉਸਨੂੰ ਕਿਉਂ ਪਰਖਦੇ ਹੋ?
19ਹੇ ਪਰਮੇਸ਼ੁਰ ਤੁਸੀਂ ਕਦੇ ਵੀ ਮੈਨੂੰ ਅੱਖੋ ਉਹਲੇ ਨਹੀਂ ਕਰਦੇ। ਮੈਨੂੰ ਕਦੇ ਇੱਕ ਪਲ ਇਕਲਿਆਂ ਨਹੀਂ ਛੱਡਦੇ।
20ਹੇ ਪਰਮੇਸ਼ੁਰ ਤੁਸੀਂ ਲੋਕਾਂ ਉੱਤੇ ਨਜ਼ਰ ਰੱਖਦੇ ਹੋ। ਜੇ ਮੈਂ ਪਾਪ ਕੀਤਾ ਹੈ, ਠੀਕ ਹੈ, ਮੈਂ ਕੀ ਕਰ ਸਕਦਾ ਹਾਂ? ਤੁਸੀਂ ਮੇਰਾ ਇਸਤੇਮਾਲ ਨਿਸ਼ਾਨੇਬਾਜ਼ੀ ਲਈ ਕਿਉਂ ਕੀਤਾ? ਕੀ ਮੈਂ ਤੁਹਾਡੇ ਲਈ ਇੱਕ ਸਮਸਿਆ ਸ੍ਸਾਂ?
21ਗ਼ਲਤੀਆਂ ਕਰਨ ਬਦਲੇ ਤੁਸੀਂ ਸਿਰਫ਼ ਮੈਨੂੰ ਮਾਫ਼ ਕਿਉਂ ਨਹੀਂ ਕਰ ਦਿੰਦੇ? ਤੁਸੀਂ ਮੈਨੂੰ ਮੇਰੇ ਪਾਪ ਲਈ ਬਖਸ਼ ਕਿਉਂ ਨਹੀਂ ਦਿੰਦੇ? ਮੈਂ ਛੇਤੀ ਹੀ ਮਰ ਜਾਵਾਂਗਾ ਤੇ ਧੂੜ ਵਿੱਚ ਵਾਪਸ ਚਲਾ ਜਾਵਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁਕਿਆ ਹ੍ਹੋਵਾਂਗਾ।"