Loading Bible Translation
First-time download in progress. This may take a few seconds…
Punjabi Bible Wordproject Bible
11 verses
1ਯੂਨਾਹ ਪਰਮੇਸ਼ੁਰ ਦੇ ਸ਼ਹਿਰ ਨੂੰ ਬਚਾਉਣ ਕਾਰਣ ਖੁਸ਼ ਨਹੀਂ ਸੀ, ਇਸਦੀ ਬਜਾਇ ਉਸਨੂੰ ਗੁੱਸਾ ਆ ਗਿਆ।
2ਯੂਨਾਹ ਨੇ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਆਖਿਆ, "ਮੈਂ ਜਾਣਦਾ ਸੀ ਕਿ ਅਜਿਹਾ ਹੀ ਵਾਪਰੇਗਾ। ਜਦੋਂ ਮੈਂ ਆਪਣੇ ਦੇਸ ਵਿੱਚ ਸੀ ਤੂੰ ਮੈਨੂੰ ਇੱਥੇ ਆਉਣ ਲਈ ਕਿਹਾ। ਉਸ ਵਕਤ, ਮੈਂ ਜਾਣਦਾ ਸੀ ਕਿ ਤੂੰ ਇਸ ਪਾਪੀ ਸ਼ਹਿਰ ਦੇ ਲੋਕਾਂ ਨੂੰ ਮੁਆਫ ਕਰ ਦੇਵੇਂਗਾ ਇਸ ਲਈ ਮੈਂ ਤਰਸ਼ੀਸ਼ ਨੂੰ ਭੱਜਣਾ ਚਾਹੁੰਦਾ ਸਾਂ। ਮੈਂ ਜਾਣਦਾ ਸੀ ਕਿ ਤੂੰ ਮਿਹਰਬਾਨ ਪਰਮੇਸ਼ੁਰ ਹੈਂ। ਅਤੇ ਤੂੰ ਆਪਣਾ ਰਹਿਮ ਦਰਸਾਅ ਕੇ ਉਨ੍ਹਾਂ ਲੋਕਾਂ ਨੂੰ ਮੁਆਫ਼ ਕਰ ਦੇਵੇਂਗਾ। ਮੈਨੂੰ ਪਤਾ ਸੀ ਕਿ ਤੂੰ ਮਿਹਰਬਾਨ ਅਤੇ ਕਿਰਪਾਲੂ ਹੈਂ ਤੇ ਜੇਕਰ ਇਹ ਲੋਕ ਪਾਪ ਕਰਨੇ ਬੰਦ ਕਰ ਦੇਣਗੇ, ਤੂੰ ਆਪਣੀਆਂ ਵਿਉਂਤਾਂ ਬਦਲ ਦੇਵੇਂਗਾ ਤੇ ਉਨ੍ਹਾਂ ਨੂੰ ਬਰਬਾਦ ਨਹੀਂ ਕਰੇਂਗਾ।
3ਇਸ ਲਈ ਹੁਣ ਯਹੋਵਾਹ, ਮੈਂ ਤੈਨੂੰ ਮਾਰਨ ਲਈ ਆਖਦਾ ਹਾਂ। ਮੇਰੇ ਲਈ ਜਿਉਂਦੇ ਰਹਿਣ ਨਾਲੋਂ ਮਰਨਾ ਚੰਗਾ ਹੈ।
4ਫ਼ਿਰ ਯਹੋਵਾਹ ਨੇ ਆਖਿਆ, "ਕੀ ਤੂੰ ਇਹ ਗੱਲ ਠੀਕ ਸਮਝਦਾ ਹੈਂ ਕਿ ਤੂੰ ਮੇਰੇ ਨਾਲ ਗੁੱਸੇ ਹੈਂ ਉਹ ਵੀ ਇਸ ਲਈ ਕਿ ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਨਹੀਂ ਕੀਤਾ?"
5ਯੂਨਾਹ ਅਜੇ ਵੀ ਇਸ ਸਭ ਕਾਸੇ ਬਾਰੇ ਗੁੱਸੇ ਸੀ, ਇਸ ਲਈ ਉਹ ਸ਼ਹਿਰੋ ਬਾਹਰ ਚਲਾ ਗਿਆ। ਉਹ ਸ਼ਹਿਰ ਦੇ ਪੂਰਬੀ ਹਿੱਸੇ ਦੇ ਨੇੜੇ ਇੱਕ ਸਬਾਨ ਤੇ ਚਲਾ ਗਿਆ। ਉੱਥੇ ਉਸ ਨੇ ਆਪਣੇ ਲਈ ਇੱਕ ਸ਼ਰਣ ਸਬਾਨ ਬਣਾਇਆ ਅਤੇ ਉਸ ਛਾਂ ਹੇਠਾਂ ਇਹ ਵੇਖਣ ਦੇ ਇੰਤਜਾਰ ਵਿੱਚ ਬੈਠ ਗਿਆ ਕਿ ਸ਼ਹਿਰ ਨਾਲ ਕੀ ਵਾਪਰੇਗਾ।
6ਯਹੋਵਾਹ ਨੇ ਯੂਨਾਹ ਦੇ ਉੱਪਰ ਜਲਦੀ ਹੀ ਇੱਕ ਕਦ੍ਦੂ ਦਾ ਬੂਟਾ ਉਗਾਇਆ ਤਾਂ ਜੋ ਯੂਨਾਹ ਇਸਦੀ ਛਾਵੇਂ ਬੈਠ ਸਕੇ ਅਤੇ ਭਿਆਨਕ ਗਰਮੀ ਤੋਂ ਬਚ ਸਕੇ। ਇਸ ਨਾਲ ਯੂਨਾਹ ਨੂੰ ਬੜਾ ਆਰਾਮ ਮਿਲਿਆ ਅਤੇ ਉਹ ਇਸ ਬੂਟੇ ਕਾਰਣ ਬੜਾ ਖੁਸ਼ ਸੀ।
7ਅਗਲੀ ਸਵੇਰ ਪਰਮੇਸ਼ੁਰ ਨੇ ਇਸ ਬੂਟੇ ਨੂੰ ਖਾਣ ਲਈ ਇੱਕ ਕੀੜਾ ਭੇਜਿਆ ਤਾਂ ਕੀੜੇ ਨੇ ਉਸ ਬੂਟੇ ਨੂੰ ਖਾਣਾ ਸ਼ੁਰੂ ਕਰ ਦਿੱਤਾ ਅਤੇ ਉਹ ਬੂਟਾ ਸੁੱਕ ਸੜ ਗਿਆ।
8ਜਦੋਂ ਸੂਰਜ ਅਕਾਸ਼ ਵਿੱਚ ਉੱਚਾ ਸੀ, ਪਰਮੇਸ਼ੁਰ ਨੇ ਪੂਰਬ ਵੱਲੋਂ ਇੱਕ ਤਤ੍ਤੀ ਹਵਾ ਵਗਾਈ ਅਤੇ ਸੂਰਜ ਯੂਨਾਹ ਨੂੰ ਕਮਜ਼ੋਰ ਕਰਦਿਆਂ ਹੋਇਆਂ ਉਸਦੇ ਸਿਰ ਉਤੇ ਤਪਣ ਲੱਗ ਪਿਆ। ਯੂਨਾਹ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਉਸਨੂੰ ਮਰ ਜਾਣ ਲਈ ਵੀ ਕਿਹਾ, "ਅਜਿਹੇ ਜੀਵਨ ਜਿਉਣ ਤੋਂ ਤਾਂ ਚੰਗਾ ਹੈ ਕਿ ਮੈਂ ਮਰ ਜਾਵਾਂ।"
9ਪਰ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, "ਕੀ ਉਸ ਬੂਟੇ ਦੇ ਮਰ ਜਾਣ ਕਾਰਣ ਗੁੱਸੇ ਹੋਣਾ ਠੀਕ ਹੈ?"ਯੂਨਾਹ ਨੇ ਜਵਾਬ ਦਿੱਤਾ, "ਹਾਂ, ਮੇਰੇ ਲਈ ਗੁੱਸਾ ਕਰਨਾ ਠੀਕ ਹੈ! ਮਰਨ ਲਈ ਮੇਰਾ ਗੁੱਸਾ ਕਾਫ਼ੀ ਹੈ!"
10ਤਾਂ ਯਹੋਵਾਹ ਨੇ ਆਖਿਆ, "ਤੂੰ ਉਸ ਬੂਟੇ ਲਈ ਕੋਈ ਮਿਹਨਤ ਨਹੀਂ ਕੀਤੀ ਨਾ ਹੀ ਤੂੰ ਉਸਨੂੰ ਉਗਾਇਆ। ਰਾਤੋਂ-ਰਾਤ ਉਹ ਉਗਿਆ ਅਤੇ ਅਗਲੇ ਦਿਨ ਉਹ ਖਤਮ ਹੋ ਗਿਆ ਅਤੇ ਤੂੰ ਹੁਣ ਉਸ ਬੂਟੇ ਕਾਰਣ ਦੁੱਖੀ ਹੈਂ।
11ਜੇਕਰ ਤੂੰ ਇੱਕ ਬੂਟੇ ਕਾਰਣ ਪਰੇਸ਼ਾਨ ਹੋ ਸਕਦਾ ਹੈਂ, ਤਾਂ ਮੈਂ ਨੀਨਵਾਹ ਜਿਹੇ ਸ਼ਹਿਰ ਤੇ ਤਰਸ ਖਾ ਕੇ ਅਜਿਹੇ ਵੱਡੇ ਸ਼ਹਿਰ ਨੂੰ ਬਖਸ ਕਿਵੇਂ ਨਹੀਂ ਕਰ ਸਕਦਾ? ਇਸ ਸ਼ਹਿਰ ਵਿੱਚ ਅਨੇਕਾਂ ਲੋਕ ਅਤੇ ਜਾਨਵਰ ਹਨ। ਇਸ ਸ਼ਹਿਰ ਵਿੱਚ 120ਣ000 ਤੋਂ ਵਧ ਲੋਕ ਹਨ ਜਿਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਉਹ ਗ਼ਲਤ ਕਰ ਰਹੇ ਸਨ।"