Loading Bible Translation
First-time download in progress. This may take a few seconds…
Punjabi Bible Wordproject Bible
23 verses
1ਤਾਂ ਐਉਂ ਹੋਇਆ ਕਿ ਜਦ ਹਾਸੋਰ ਦੇ ਰਾਜੇ ਯਬੀਨ ਨੇ ਏਹ ਸੁਣਿਆ ਤਾਂ ਉਸ ਨੇ ਮਾਦੋਨ ਦੇ ਰਾਜੇ ਯੋਬਾਬ ਅਤੇ ਸ਼ਿਮਰੋਨ ਦੇ ਰਾਜੇ ਅਤੇ ਆਕਸ਼ਾਫ ਦੇ ਰਾਜੇ ਨੂੰ ਸੱਦ ਘੱਲਿਆ।
2ਨਾਲੇ ਉਨ੍ਹਾਂ ਰਾਜਿਆਂ ਨੂੰ ਜਿਹੜੇ ਉੱਤਰ ਵੱਲ ਪਹਾੜੀ ਦੇਸ ਵਿੱਚ ਅਤੇ ਕਿੰਨਰੋਥ ਦੇ ਦੱਖਣ ਵੱਲ ਮਦਾਨ ਵਿੱਚ ਅਤੇ ਬੇਟ ਵਿੱਚ ਅਤੇ ਲਹਿੰਦੇ ਵੱਲ ਦੋਰ ਦੀਆਂ ਉਚਿਆਈਆਂ ਵਿੱਚ ਸਨ।
3ਨਾਲੇ ਕਨਾਨੀਆਂ ਨੂੰ ਜਿਹੜੇ ਚੜ੍ਹਦੇ ਅਤੇ ਲਹਿੰਦੇ ਵੱਲ ਸਨ ਅਤੇ ਅਮੋਰੀਆਂ ਨੂੰ ਅਤੇ ਹਿੱਤੀਆਂ ਨੂੰ ਅਤੇ ਫਰਿੱਜ਼ੀਆਂ ਨੂੰ ਅਤੇ ਯਬੂਸੀਆਂ ਨੂੰ ਜਿਹੜੇ ਪਹਾੜ ਵਿੱਚ ਸਨ ਅਤੇ ਹਿੱਵੀਆਂ ਨੂੰ ਜਿਹੜੇ ਹਰਮੋਨ ਦੇ ਹੇਠ ਮਿਸਫਾਹ ਦੇ ਦੇਸ ਵਿੱਚ ਸਨ।
4ਅਤੇ ਓਹ ਅਤੇ ਉਨ੍ਹਾਂ ਦੀਆਂ ਸਾਰੀਆਂ ਸੈਨਾਂ ਬਾਹਰ ਨਿੱਕਲੀਆਂ। ਓਹ ਢੇਰ ਸਾਰੇ ਲੋਕ ਗਿਣਤੀ ਵਿੱਚ ਸਮੁੰਦਰ ਦੇ ਕੰਢੇ ਦੀ ਰੇਤ ਵਾਂਙੁ ਸਨ ਨਾਲੇ ਘੋੜੇ ਅਤੇ ਰਥ ਵੀ ਬਹੁਤ ਹੀ ਸਨ।
5ਤਾਂ ਏਹ ਸਾਰੇ ਰਾਜੇ ਇਕੱਠੇ ਹੋਏ ਅਤੇ ਆ ਕੇ ਓਹਨਾਂ ਨੇ ਮੇਰੋਮ ਦਿਆਂ ਪਾਣੀਆਂ ਕੋਲ ਡੇਰੇ ਲਾਏ ਤਾਂ ਜੋ ਇਸਰਾਏਲ ਨਾਲ ਜੁੱਧ ਕਰਨ।
6ਉਪਰੰਤ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਓਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਏਸੇ ਵੇਲੇ ਮੈਂ ਏਹਨਾਂ ਸਾਰਿਆਂ ਨੂੰ ਵਢਾ ਕੇ ਇਸਰਾਏਲ ਦੇ ਅੱਗੇ ਲਾ ਦਿਆਂਗਾ। ਤੂੰ ਓਹਨਾਂ ਦੇ ਘੋੜਿਆਂ ਦੀਆਂ ਸੜ੍ਹਾਂ ਵੱਢੇਂਗਾ ਅਤੇ ਓਹਨਾਂ ਦੇ ਰਥਾਂ ਨੂੰ ਅੱਗ ਨਾਲ ਸਾੜੇਂਗਾ।
7ਸੋ ਯਹੋਸ਼ੁਆ ਅਤੇ ਉਹ ਦੇ ਨਾਲ ਸਾਰੇ ਜੋਧੇ ਓਹਨਾਂ ਦੇ ਵਿਰੁੱਧ ਮੇਰੋਮ ਦੇ ਪਾਣੀਆਂ ਕੋਲ ਅਚਾਣਕ ਓਹਨਾਂ ਉੱਤੇ ਆਣ ਪਏ।
8ਅਤੇ ਯਹੋਵਾਹ ਨੇ ਓਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਓਹਨਾਂ ਨੂੰ ਮਾਰਿਆ ਅਤੇ ਵੱਡੇ ਸੀਦੋਨ ਤੀਕ ਅਤੇ ਮਿਸਰਫੋਥ-ਮਇਮ ਅਤੇ ਮਿਸਫਾਹ ਦੀ ਦੂਣ ਤੀਕ ਚੜ੍ਹਦੇ ਪਾਸੇ ਓਹਨਾਂ ਦਾ ਪਿੱਛਾ ਕੀਤਾ ਅਤੇ ਓਹਨਾਂ ਨੂੰ ਇਉਂ ਮਾਰਿਆ ਕਿ ਓਹਨਾਂ ਵਿੱਚੋਂ ਕਿਸੇ ਨੂੰ ਬਾਕੀ ਨਾ ਛੱਡਿਆ।
9ਅਤੇ ਯਹੋਸ਼ੁਆ ਨੇ ਓਹਨਾਂ ਨਾਲ ਇਉਂ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਆਖਿਆ ਸੀ। ਉਸ ਓਹਨਾਂ ਦਿਆਂ ਘੋੜਿਆਂ ਦੀਆਂ ਸੜ੍ਹਾਂ ਵੱਢ ਸੁੱਟੀਆਂ ਅਤੇ ਓਹਨਾਂ ਦੇ ਰਥਾਂ ਨੂੰ ਅੱਗ ਨਾਲ ਸਾੜ ਦਿੱਤਾ।
10ਤਾਂ ਏਸੇ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤੇਗ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਏਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ।
11ਉਨ੍ਹਾਂ ਨੇ ਸਾਰੇ ਪ੍ਰਾਣੀਆਂ ਨੂੰ ਜਿਹੜੇ ਉਸ ਦੇ ਵਿੱਚ ਸਨ ਤੇਗ ਦੀ ਧਾਰ ਨਾਲ ਵੱਢ ਕੇ ਓਹਨਾਂ ਦਾ ਸੱਤਿਆ ਨਾਸ ਕਰ ਸੁੱਟਿਆ। ਕੋਈ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ ਗਿਆ ਅਤੇ ਉਸ ਨੇ ਹਾਸੋਰ ਨੂੰ ਅੱਗ ਨਾਲ ਸਾੜ ਦਿੱਤਾ।
12ਅਤੇ ਯਹੋਸ਼ੁਆ ਨੇ ਏਹਨਾਂ ਰਾਜਿਆਂ ਦੇ ਸਾਰੇ ਸ਼ਹਿਰ ਅਤੇ ਓਹਨਾਂ ਦੇ ਸਾਰੇ ਰਾਜੇ ਫੜ ਲਏ ਅਤੇ ਓਹਨਾਂ ਨੂੰ ਤੇਗ ਦੀ ਧਾਰ ਨਾਲ ਵੱਢ ਕੇ ਸੱਤਿਆ ਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ।
13ਇਕੱਲੇ ਹਾਸੋਰ ਤੋਂ ਛੁੱਟ ਜਿਹ ਨੂੰ ਯਹੋਸ਼ੁਆ ਨੇ ਸਾੜ ਦਿੱਤਾ ਸੀ ਬਾਕੀ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਆਪੋ ਆਪਣੇ ਥੇਹਾਂ ਉੱਤੇ ਵੱਸੇ ਹੋਏ ਸਨ ਇਸਰਾਏਲ ਨੇ ਨਾ ਸਾੜਿਆ।
14ਅਤੇ ਏਹਨਾਂ ਸ਼ਹਿਰਾਂ ਦੀ ਸਾਰੀ ਲੁੱਟ ਅਤੇ ਡੰਗਰ ਇਸਰਾਏਲੀਆ��� ਨੇ ਆਪਣੇ ਲਈ ਖੋਹ ਲਏ ਪਰ ਸਾਰੇ ਆਦਮੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਜਦ ਤੀਕ ਓਹਨਾਂ ਦਾ ਨਾਸ ਨਾ ਕਰ ਲਿਆ। ਕੋਈ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ।
15ਜਿਵੇਂ ਯਹੋਵਾਹ ਨੇ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ ਓਵੇਂ ਹੀ ਮੂਸਾ ਨੇ ਯਹੋਸ਼ੁਆ ਨੂੰ ਹੁਕਮ ਦਿੱਤਾ ਸੀ ਅਤੇ ਓਵੇਂ ਹੀ ਯਹੋਸ਼ੁਆ ਨੇ ਕੀਤਾ। ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸ ਨੇ ਕੋਈ ਗੱਲ ਬਾਕੀ ਨਾ ਛੱਡੀ।
16ਇਉਂ ਯਹੋਸ਼ੁਆ ਨੇ ਏਹ ਸਾਰਾ ਦੇਸ ਲੈ ਲਿਆ ਅਰਥਾਤ ਏਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮਦਾਨ, ਇਸਰਾਏਲ ਦਾ ਪਹਾੜੀ ਦੇਸ ਅਤੇ ਉਸ ਦਾ ਬੇਟ।
17ਹਾਲਾਕ ਨਾਮੀ ਪਹਾੜ ਤੋਂ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਬਆਲਗਾਦ ਤੀਕ ਜਿਹੜਾ ਲਬਾਨੋਨ ਦੀ ਦੂਣ ਵਿੱਚ ਹਰਮੋਨ ਪਰਬਤ ਦੇ ਹੇਠ ਹੈ ਅਤੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਫੜ ਲਿਆ ਅਤੇ ਜਾਨੋਂ ਮਾਰ ਦਿੱਤਾ।
18ਯਹੋਸ਼ੁਆ ਢੇਰ ਚਿਰ ਤੀਕ ਏਹਨਾਂ ਸਾਰਿਆਂ ਰਾਜਿਆਂ ਨਾਲ ਜੁੱਧ ਕਰਦਾ ਰਿਹਾ।
19ਹਿੱਵੀਆਂ ਤੋਂ ਛੁੱਟ ਜਿਹੜੇ ਗਿਬਓਨ ਦੇ ਵਸਨੀਕ ਸਨ ਕੋਈ ਸ਼ਹਿਰ ਨਹੀਂ ਸੀ ਜਿਹ ਨੇ ਇਸਰਾਏਲੀਆਂ ਦੇ ਨਾਲ ਸੁਲਾਹ ਕੀਤੀ ਹੋਵੇ ਸਗੋਂ ਉਨ੍ਹਾਂ ਨੇ ਸਾਰਿਆਂ ਨੂੰ ਜੁੱਧ ਨਾਲ ਲੈ ਲਿਆ।
20ਕਿਉਂ ਜੋ ਏਹ ਯਹੋਵਾਹ ਵੱਲੋਂ ਹੋਇਆ ਕਿ ਓਹਨਾਂ ਦੇ ਮਨ ਕਠੋਰ ਹੋ ਗਏ ਅਤੇ ਓਹਨਾਂ ਨੇ ਇਸਰਾਏਲ ਨਾਲ ਜੁੱਧ ਕੀਤਾ ਤਾਂ ਜੋ ਉਹ ਓਹਨਾਂ ਦਾ ਸੱਤਿਆ ਨਾਸ ਕਰੇ ਅਰ ਓਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਓਹਨਾਂ ਦਾ ਨਾਸ ਕਰੇ।
21ਫੇਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬਿਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਓਹਨਾਂ ਦਾ ਨਾਲੇ ਓਹਨਾਂ ਦੇ ਸ਼ਹਿਰਾਂ ਦਾ ਸੱਤਿਆ ਨਾਸ ਕਰ ਸੁੱਟਿਆ।
22ਇਸਰਾਏਲੀਆਂ ਦੇ ਦੇਸ ਵਿੱਚ ਕੋਈ ਅਨਾਕੀ ਬਾਕੀ ਨਾ ਰਿਹਾ, ਕੇਵਲ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਕੁਝ ਬਾਕੀ ਰਹਿ ਗਏ।
23ਸੋ ਯਹੋਸ਼ੁਆ ਨੇ ਏਹ ਸਾਰਾ ਦੇਸ ਲੈ ਲਿਆ ਜਿਵੇਂ ਹੀ ਯਹੋਵਾਹ ਮੂਸਾ ਨਾਲ ਬੋਲਿਆ ਸੀ ਅਤੇ ਯਹੋਸ਼ੁਆ ਨੇ ਉਹ ਨੂੰ ਇਸਰਾਏਲ ਲਈ ਉਨ੍ਹਾਂ ਦੇ ਗੋਤਾਂ ਦੇ ਹਿੱਸਿਆਂ ਅਨੁਸਾਰ ਮਿਲਖ ਵਿੱਚ ਦੇ ਦਿੱਤਾ। ਸੋ ਉਸ ਦੇਸ ਨੂੰ ਜੁੱਧ ਤੋਂ ਅਰਾਮ ਮਿਲਿਆ।