Loading Bible Translation
First-time download in progress. This may take a few seconds…
Punjabi Bible Wordproject Bible
24 verses
1ਏਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੀਕ ਅਤੇ ਸਾਰਾ ਮਦਾਨ ਚੜ੍ਹਦੇ ਪਾਸੇ ਵੱਲ।
2ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਦੇ ਅੱਧ ਯਬੋਕ ਨਦੀ ਤੀਕ ਜਿਹੜੀ ਅੰਮੋਨੀਆਂ ਦੀ ਹੱਦ ਹੈ।
3ਅਤੇ ਉਹ ਮਦਾਨ ਕਿੰਨਰੋਥ ਦੇ ਸਮੰਦਰ ਤੀਕ ਚੜ੍ਹਦੇ ਪਾਸੇ ਵੱਲ ਅਤੇ ਅਰਾਬਾਹ ਦੇ ਸਮੁੰਦਰ ਤੀਕ ਜਿਹੜਾ ਖਾਰਾ ਸਮੁੰਦਰ ਹੈ ਪੂਰਬ ਵੱਲ ਬੈਤ-ਯਸ਼ਿਮੋਨ ਦੇ ਰਾਹ ਉੱਤੇ ਅਤੇ ਦੱਖਣ ਵਿੱਚ ਪਿਸਗਾਹ ਦੀਆਂ ਢਾਲਾਂ ਹੇਠ।
4ਅਤੇ ਬਾਸ਼ਾਨ ਦੇ ਰਾਜੇ ਓਗ ਦੀ ਹੱਦ ਜਿਹੜਾ ਰਫ਼ਾਈਆਂ ਦੇ ਬਕੀਏ ਦਾ ਸੀ, ਉਹ ਅਸ਼ਤਾਰੋਥ ਅਰ ਅਦਰਈ ਵਿੱਚ ਵੱਸਦਾ ਸੀ।
5ਅਤੇ ਹਰਮੋਨ ਪਰਬਤ ਉੱਤੇ ਅਤੇ ਸਲਕਾਹ ਵਿੱਚ ਅਤੇ ਸਾਰੇ ਬਾਸ਼ਾਨ ਵਿੱਚ ਗਸ਼ੂਰੀਆਂ ਅਰ ਮਆਕਾਤੀਆਂ ਦੀ ਹੱਦ ਤੀਕ ਰਾਜ ਕਰਦਾ ਸੀ ਨਾਲੇ ਗਿਲਆਦ ਦਾ ਅੱਧ ਜਿਹੜਾ ਹਸ਼ਬੋਨ ਦੇ ਰਾਜੇ ਸੀਹੋਨ ਦੀ ਹੱਦ ਹੈ,
6ਯਹੋਵਾਹ ਦੇ ਦਾਸ ਮੂਸਾ ਅਤੇ ਇਸਰਾਏਲੀਆਂ ਨੇ ਓਹਨਾਂ ਨੂੰ ਮਾਰਿਆ ਅਤੇ ਯਹੋਵਾਹ ਦੇ ਦਾਸ ਮੂਸਾ ਨੇ ਉਹ ਨੂੰ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਲਈ ਦਿੱਤਾ।
7ਏਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਪਾਰ ਲਹਿੰਦੇ ਪਾਸੇ ਬਆਲ ਗਾਦ ਤੋਂ ਜਿਹੜਾ ਲਬਾਨੋਨ ਦੀ ਦੂਣ ਵਿੱਚ ਹੈ, ਹਾਲਾਕ ਪਰਬਤ ਤੀਕ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਮਾਰਿਆ। ਯਹੋਸ਼ੁਆ ਨੇ ਉਹ ਨੂੰ ਇਸਰਾਏਲ ਦਿਆਂ ਗੋਤਾਂ ਨੂੰ ਉਨ੍ਹਾਂ ਦਿਆਂ ਹਿੱਸਿਆਂ ਅਨੁਸਾਰ ਕਬਜ਼ਾ ਕਰਨ ਲਈ ਦੇ ਦਿੱਤਾ।
8ਪਹਾੜ ਵਿੱਚ, ਬੇਟ ਵਿੱਚ, ਮਦਾਨ ਵਿੱਚ, ਢਾਲਾਂ ਵਿੱਚ, ਉਜਾੜ ਵਿੱਚ ਅਤੇ ਦੱਖਣ ਵਿੱਚ, ਹਿੱਤੀ, ਅਮੋਰੀ, ਕਨਾਨੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।
9ਯਰੀਹੋ ਦਾ ਰਾਜਾ ਇੱਕ, ਅਈ ਦਾ ਜਿਹੜਾ ਬੈਤ-ਏਲ ਕੋਲ ਹੈ ਰਾਜਾ ਇੱਕ,
10ਯਰੂਸ਼ਲਮ ਦਾ ਰਾਜਾ ਇੱਕ, ਹਬਰੋਨ ਦਾ ਰਾਜਾ ਇੱਕ।
11ਯਰਮੂਥ ਦਾ ਰਾਜਾ ਇੱਕ, ਲਾਕੀਸ਼ ਦਾ ਰਾਜਾ ਇੱਕ।
12ਅਗਲੋਨ ਦਾ ਰਾਜਾ ਇੱਕ, ਗਜ਼ਰ ਦਾ ਰਾਜਾ ਇੱਕ।
13ਦਬਿਰ ਦਾ ਰਾਜਾ ਇੱਕ, ਗਦਰ ਦਾ ਰਾਜਾ ਇੱਕ।
14ਹਾਰਮਾਹ ਦਾ ਰਾਜਾ ਇੱਕ, ਅਗਦ ਦਾ ਰਾਜਾ ਇੱਕ।
15ਲਿਬਨਾਹ ਦਾ ਰਾਜਾ ਇੱਕ, ਅਦੁੱਲਾਮ ਦਾ ਰਾਜਾ ਇੱਕ।
16ਮੱਕੇਦਾਹ ਦਾ ਰਾਜਾ ਇੱਕ, ਬੈਤ-ਏਲ ਦਾ ਰਾਜਾ ਇੱਕ।
17ਤੱਪੂਆਹ ਦਾ ਰਾਜਾ ਇੱਕ, ਹੇਫ਼ਰ ਦਾ ਰਾਜਾ ਇੱਕ।
18ਅਫ਼ੇਕ ਦਾ ਰਾਜਾ ਇੱਕ, ਲੱਸ਼ਾਰੋਨ ਦਾ ਰਾਜਾ ਇੱਕ।
19ਮਾਦੋਨ ਦਾ ਰਾਜਾ ਇੱਕ, ਹਾਸੋਰ ਦਾ ਰਾਜਾ ਇੱਕ।
20ਸ਼ਿਮਰੋਨ ਮਰੋਨ ਦਾ ਰਾਜਾ ਇੱਕ, ਅਕਸਾਫ ਦਾ ਰਾਜਾ ਇੱਕ।
21ਤਿਆਨਾਕ ਦਾ ਰਾਜਾ ਇੱਕ, ਮਗਿੱਦੋ ਦਾ ਰਾਜਾ ਇੱਕ।
22ਕਦਸ਼ ਦਾ ਰਾਜਾ ਇੱਕ, ਕਰਮਲ ਵਿੱਚ ਯਾਕਨਆਮ ਦਾ ਰਾਜਾ ਇੱਕ।
23ਦੋਰ ਦੀ ਉਚਿਆਈ ਵਿੱਚ ਦੋਰ ਦਾ ਰਾਜਾ ਇੱਕ, ਗਿਲਗਾਲ ਵਿੱ�� ਗੋਯਿਮ ਦਾ ਰਾਜਾ ਇੱਕ।
24ਤਿਰਸਾਹ ਦਾ ਰਾਜਾ ਇੱਕ। ਸਾਰੇ ਰਾਜੇ ਇਕੱਤੀ ਹਨ।