Loading Bible Translation
First-time download in progress. This may take a few seconds…
Punjabi Bible Wordproject Bible
33 verses
1ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਅਜੇ ਬਾਕੀ ਹੈ।
2ਬਾਕੀ ਦੀ ਧਰਤੀ ਏਹ ਹੈ, — ਫਲਿਸਤੀਆਂ ਦੇ ਸਾਰੇ ਹਲਕੇ ਅਤੇ ਗਸ਼ੂਰੀਆਂ ਦੇ ਸਾਰੇ।
3ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੀਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਗਿਣੀਦਾ ਹੈ, ਫਲਿਸਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ।
4ਦੱਖਣ ਵੱਲ ਕਨਾਨੀਆਂ ਦਾ ਸਾਰਾ ਦੇਸ ਅਤੇ ਮਆਰਾਹ ਜਿਹੜਾ ਸੀਦੋਨੀਆਂ ਦਾ ਹੈ, ਅਫ਼ੇਕਾਹ ਤੀਕ ਅਮੋਰੀਆਂ ਦੀ ਹੱਦ ਤੀਕ।
5ਅਤੇ ਗਿਬਲੀਆਂ ਦਾ ਦੇਸ ਅਤੇ ਸਾਰਾ ਲਬਾਨੋਨ ਸੂਰਜ ਦੇ ਚੜ੍ਹਦੀ ਵੱਲ ਬਆਲ-ਗਾਦ ਤੋਂ ਜਿਹੜਾ ਹਬਰੋਨ ਦੇ ਪਰਬਤ ਹੇਠ ਹੈ ਹਮਾਥ ਦੇ ਰਾਹ ਤੀਕ।
6ਪਹਾੜ ਦੇ ਸਾਰੇ ਵਸਨੀਕ ਲਬਾਨੋਨ ਤੋਂ ਮਿਸਰਫੋਥਮਯਿਮ ਤੀਕ ਅਰਥਾਤ ਸਾਰੇ ਸੀਦੋਨੀ। ਮੈਂ ਉਨ੍ਹਾਂ ਨੂੰ ਇਸਰਾਏਲੀਆਂ ਦੇ ਅੱਗੋਂ ਕੱਢ ਦਿਆਂਗਾ। ਕੇਵਲ ਤੂੰ ਉਹ ਨੂੰ ਇਸਰਾਏਲ ਲਈ ਮਿਲਖ ਵਿੱਚ ਅਲਾਟ ਕਰ ਦੇਹ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਸੀ।
7ਹੁਣ ਏਸ ਧਰਤੀ ਨੂੰ ਓਹਨਾਂ ਨੌਆਂ ਗੋਤਾਂ ਅਤੇ ਮਨੱਸ਼ਾਹ ਦੇ ਅੱਧੇ ਗੋਤ ਲਈ ਮਿਲਖ ਵਿੱਚ ਵੰਡ ਦੇਈਂ।
8ਉਹ ਦੇ ਨਾਲ ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਮਿਲਖ ਜਿਹੜੀ ਮੂਸਾ ਨੇ ਓਹਨਾਂ ਨੂੰ ਯਰਦਨ ਪਾਰ ਚੜ੍ਹਦੀ ਵੱਲ ਦਿੱਤੀ ਸੀ ਲੈ ਲਈ ਹੈ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਉਨ੍ਹਾਂ ਨੂੰ ਦਿੱਤੀ ਸੀ।
9ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਦਾ ਸਾਰਾ ਮਦਾਨ ਦੀਬੋਨ ਤੀਕ।
10ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦੇ ਸਾਰੇ ਸ਼ਹਿਰ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅੰਮੋਨੀਆਂ ਦੀ ਹੱਦ ਤੀਕ।
11ਅਤੇ ਗਿਲਆਦ ਅਤੇ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹਦ ਅਤੇ ਸਾਰਾ ਹਰਮੋਨ ਪਰਬਤ ਅਤੇ ਸਾਰਾ ਬਾਸ਼ਾਨ ਸਲਕਾਹ ਤੀਕ।
12ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਰ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫਾਈਆਂ ਦੇ ਬਕੀਏ ਤੋਂ ਰਹਿ ਗਿਆ ਸੀ ਕਿਉਂ ਜੋ ਮੂਸਾ ਨੇ ਉਨ੍ਹਾਂ ਨੂੰ ਮਾਰ ਕੇ ਕੱਢ ਦਿੱਤਾ ਸੀ।
13ਤਾਂ ਵੀ ਇਸਰਾਏਲੀਆਂ ਨੇ ਗਸ਼ੂਰੀਆਂ ਅਤੇ ਮਆਕਾਥੀਆਂ ਨੂੰ ਨਾ ਕੱਢਿਆ ਪਰ ਗਸ਼ੂਰੀ ਅਤੇ ਮਆਕਾਥੀ ਅੱਜ ਦੇ ਦਿਨ ਤੀਕ ਇਸਰਾਏਲ ਦੇ ਵਿੱਚ ਰਹਿੰਦੇ ਹਨ।
14ਕੇਵਲ ਲੇਵੀਆਂ ਦੇ ਗੋਤ ਨੂੰ ਉਸ ਨੇ ਮਿਲਖ ਨਾ ਦਿੱਤੀ। ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਉਹ ਦੀ ਮਿਲਖ ਹਨ ਜਿਵੇਂ ਉਹ ਓਹਨਾਂ ਨੂੰ ਬੋਲਿਆ ਸੀ।
15ਮੂਸਾ ਨੇ ਰਊਬੇਨੀਆਂ ਦੇ ਗੋਤ ਨੂੰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਵੰਡ ਦਿੱਤਾ।
16ਅਤੇ ਉਨ੍ਹਾਂ ਦੀ ਹੱਦ ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਤੀਕ ਸਾਰਾ ਮਦਾਨ।
17ਹਸ਼ਬੋਨ ਅਤੇ ਉਹ ਦੇ ਸਾਰੇ ਸ਼ਹਿਰ ਜਿਹੜੇ ਉਪਰਲੇ ਮਦਾਨ ਵਿੱਚ ਹਨ ਅਰਥਾਤ ਦੀਬੋਨ ਅਤੇ ਬਾਮੋਥ-ਬਆਲ ਅਤੇ ਬੈਤ-ਬਆਲ ਮਓਨ।
18ਅਤੇ ਯਹਸਾਹ ਅਤੇ ਕਦੇਮੋਥ ਅਤੇ ਮੇਫਾਅਥ।
19ਅਤੇ ਕਿਰਯਾਥਇਮ ਅਤੇ ਸਿਬਮਾਹ ਅਤੇ ਸਰਬ-ਸ਼ਹਰ ਜਿਹੜਾ ਪਹਾੜ ਦੀ ਖੱਡ ਵਿੱਚ ਹੈ।
20ਅਤੇ ਬੈਤ ਪਓਰ ਅਤੇ ਪਿਸਗਾਹ ਦੀਆਂ ਢਾਲਾਂ ਅਤੇ ਬੈਤ ਯਸ਼ਿਮੋਥ।
21ਅਤੇ ਉਪਰਲੇ ਮਦਾਨ ਦੇ ਸਾਰੇ ਸ਼ਹਿਰ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦਾ ਸਾਰਾ ਰਾਜ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਜਿਹ ਨੂੰ ਮੂਸਾ ਨੇ ਮਿਦਯਾਨ, ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਦਿਆਂ ਪਰਧਾਨਾਂ ਸਣੇ ਜਿਹੜੇ ਸੀਹੋਨ ਦੇ ਸਜ਼ਾਦੇ ਸਨ ਅਤੇ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਮਾਰਿਆ ਸੀ।
22ਉਸ ਫ਼ਾਲ ਪੌਣ ਵਾਲੇ ਬਓਰ ਦੇ ਪੁੱਤ੍ਰ ਬਿਲਆਮ ਨੂੰ ਵੀ ਇਸਰਾਏਲੀਆਂ ਨੇ ਤੇਗ ਨਾਲ ਓਹਨਾਂ ਦੇ ਵੱਢੇ ਹੋਇਆਂ ਦੇ ਵਿੱਚ ਵੱਢਿਆ।
23ਰਊਬੇਨੀਆਂ ਦੀ ਹੱਦ ਯਰਦਨ ਅਰ ਉਹ ਦੀ ਹੱਦ ਸੀ। ਰਊਬੇਨੀਆਂ ਦੀ ਮਿਲਖ ਉਨ੍ਹਾਂ ਘਰਾਣਿਆਂ ਅਨੁਸਾਰ ਸ਼ਹਿਰਾਂ ਅਤੇ ਉਨ੍ਹਾਂ ਦੇ ਪਿੰਡਾਂ ਸਣੇ ਸੀ।
24ਮੂਸਾ ਨੇ ਗਾਦ ਦੇ ਗੋਤ ਨੂੰ ਅਰਥਾਤ ਗਾਦੀਆਂ ਨੂੰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਮਿਲਖ ਦੇ ਦਿੱਤੀ।
25ਅਤੇ ਉਨ੍ਹਾਂ ਦੀ ਹੱਦ ਯਜ਼ੇਰ ਸੀ ਅਤੇ ਗਿਲਆਦ ਦੇ ਸਾਰੇ ਸ਼ਹਿਰ ਅਤੇ ਅੰਮੋਨੀਆਂ ਦਾ ਅੱਧਾ ਦੇਸ ਅਰੋਏਰ ਤੀਕ ਜਿਹੜਾ ਰੱਬਾਹ ਦੇ ਅੱਗੇ ਹੈ।
26ਅਤੇ ਹਸ਼ਬੋਨ ਤੋਂ ਰਾਮਥ ਮਿਸਪਹ ਅਤੇ ਬਟੋਨੀਮ ਤੀਕ ਅਤੇ ਮਹਨਇਮ ਤੋਂ ਦਬਿਰ ਦੀ ਹੱਦ ਤੀਕ।
27ਅਤੇ ਖੱਡ ਵਿੱਚ ਬੈਤ ਹਾਰਾਮ ਅਤੇ ਬੈਤ ਨਿਮਰਾਹ ਅਤੇ ਸੁੱਕੋਥ ਅਤੇ ਸਾਫੋਨ ਅਰਥਾਤ ਹਸ਼ਬੋਨ ਦੇ ਰਾਜੇ ਸੀਹੋਨ ਦਾ ਬਾਕੀ ਰਾਜ ਜਿਹ ਦੀ ਹੱਦ ਯਰਦਨ ਸੀ ਕਿੰਨਰਥ ਸਮੁੰਦਰ ਦੇ ਸਿਰੇ ਤੀਕ ਯਰਦਨ ਪਾਰ ਪੂਰਬ ਵੱਲ।
28ਏਹ ਗਾਦੀਆਂ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ, ਸ਼ਹਿਰਾਂ ਅਤੇ ਉਨ੍ਹਾਂ ਦੇ ਪਿੰਡਾਂ ਸਣੇ ਸੀ।
29ਮੂਸਾ ਨੇ ਮਨੱਸ਼ਹ ਦੇ ਅੱਧੇ ਗੋਤ ਨੂੰ ਵੀ ਮਿਲਖ ਦੇ ਦਿੱਤੀ ਅਤੇ ਉਹ ਮਨੱਸ਼ੀਆਂ ਦੇ ਅੱਧੇ ਗੋਤ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ।
30ਅਤੇ ਉਨ੍ਹਾਂ ਦੀ ਹੱਦ ਮਹਨਇਮ ਤੋਂ ਸੀ ਅਰਥਾਤ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦਾ ਸਾਰਾ ਰਾਜ ਅਤੇ ਯਾਈਰ ਦੇ ਸਾਰੇ ਨਗਰ ਜਿਹੜੇ ਬਾਸ਼ਾਨ ਵਿੱਚ ਸਨ ਸੱਠ ਸ਼ਹਿਰ ਸਨ।
31ਅਤੇ ਗਿਲਆਦ ਦਾ ਅੱਧ ਅਤੇ ਅਸ਼ਤਾਰੋਥ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜੇ ਦੇ ਸ਼ਹਿਰ ਮਨੱਸ਼ਹ ਦੇ ਪੁੱਤ੍ਰ ਮਾਕੀਰ ਦੇ ਪੁੱਤ੍ਰਾਂ ਲਈ ਸਨ ਅਰਥਾਤ ਮਾਕੀਰ ਦੇ ਪੁੱਤ੍ਰਾਂ ਦੇ ਅੱਧ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ।
32ਏਹ ਓਹ ਮਿਲਖਾਂ ਹਨ ਜਿਹੜੀਆਂ ਮੂਸਾ ਨੇ ਮੋਆਬ ਦੇ ਮਦਾਨਾਂ ਵਿੱਚ ਯਰਦਨ ਪਾਰ ਯਰੀਹੋ ਕੋਲ ਪੂਰਬ ਵੱਲ ਵੰਡੀਆਂ।
33ਪਰ ਲੇਵੀ ਦੇ ਗੋਤ ਨੂੰ ਮੂਸਾ ਨੇ ਕੋਈ ਮਿਲਖ ਨਾ ਦਿੱਤੀ। ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਹੀ ਓਹਨਾਂ ਦੀ ਮਿਲਖ ਹੈ ਜਿਵੇਂ ਉਹ ਓਹਨਾਂ ਨੂੰ ਬੋਲਿਆ ਸੀ।