Loading Bible Translation
First-time download in progress. This may take a few seconds…
Punjabi Bible Wordproject Bible
63 verses
1ਯਹੂਦੀਆਂ ਦੇ ਗੋਤ ਦਾ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੀਕ ਸੀ ਅਰਥਾਤ ਦੱਖਣ ਵੱਲ ਸੀਨ ਦੀ ਉਜਾੜ ਤੀਕ ਜਿਹੜੀ ਦੱਖਣ ਦੇ ਸਿਰੇ ਉੱਤੇ ਹੀ ਹੈ।
2ਅਤੇ ਉਨ੍ਹਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ।
3ਅਤੇ ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੀਕ ਅੱਪੜਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼ ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸ਼ਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ।
4ਤਾਂ ਅਸਮੋਨ ਤੀਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੀਕ ਸੀ। ਏਹ ਤੁਹਾਡੀ ਦੱਖਣੀ ਹੱਦ ਰਹੇਗੀ।
5ਅਤੇ ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੀਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ।
6ਤਾਂ ਉਹ ਹੱਦ ਬੈਤ ਹਗਲਾਹ ਤੀਕ ਚੜ੍ਹ ਕੇ ਬੈਤ ਅਰਬਾਹ ਦੇ ਉੱਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤ੍ਰ ਬੋਹਨ ਦੇ ਪੱਥਰ ਤੀਕ ਚੜ੍ਹੀ।
7ਫੇਰ ਉਹ ਹੱਦ ਆਕੋਰ ਦੀ ਖੱਡ ਤੋਂ ਦਬਿਰ ਤੀਕ ਚੜ੍ਹ ਗਈ ਅਤੇ ਉੱਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅਦੋਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੀਕ ਲੰਘੀ ਅਤੇ ਉਸ ਦਾ ਫੈਲਾਓ ਏਨ ਰੋਗੇਲ ਤੀਕ ਸੀ।
8ਤਾਂ ਫੇਰ ਉਹ ਹੱਦ ਬਨ ਹਿੰਨੋਮ ਦੀ ਵਾਦੀ ਥਾਣੀ ਯਬੂਸੀਆਂ ਦੀ ਚੜ੍ਹਾਈ ਤੀਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਹਾੜ ਦੀ ਟੀਸੀ ਤੀਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ।
9ਤਾਂ ਉਹ ਹੱਦ ਪਹਾੜ ਦੀ ਟੀਸੀ ਤੋਂ ਨਫਤੋਆ ਦੇ ਸੋਤੇ ਦੇ ਪਾਣੀਆਂ ਤੀਕ ਜਾ ਅੱਪੜੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੀਕ ਗਈ ਫੇਰ ਉਹ ਹੱਦ ਬਆਲਾਹ ਤੀਕ ਜਿਹੜਾ ਕਿਰਯਥ ਯਾਰੀਮ ਹੈ ਅੱਪੜੀ।
10ਤਾਂ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੀਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੀਕ ਉੱਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ । ਫੇਰ ਬੈਤ-ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।
11ਫੇਰ ਉਹ ਹੱਦ ਅਕਰੋਨ ਦੀ ਉਚਿਆਈ ਤੀਕ ਉੱਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੀਕ ਅੱਪੜੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੀਕ ਸੀ।
12ਲਹਿੰਦੀ ਹੱਦ ਵੱਡੇ ਸਮੁੰਦਰ ਦੇ ਕੰਢੇ ਤੀਕ ਸੀ। ਏਹ ਯਹੂਦੀਆਂ ਦੇ ਆਲੇ ਦੁਆਲੇ ਦੀ ਹੱਦ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਹੈ।
13ਯਫੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਹਿੱਸਾ ਦਿੱਤਾ ਅਰਥਾਤ ਕਿਰਯਬ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।
14ਤਾਂ ਕਾਲੇਬ ਨੇ ਉਥੋਂ ਅਨਾਕ ਦੇ ਤੇਹਾਂ ਪੁੱਤ੍ਰਾਂ ਨੂੰ ਕੱਢ ਦਿੱਤਾ ਅਰਥਾਤ ਸੇਸੈ, ਅਹੀਮਾਨ ਅਤੇ ਤਲਮੈ ਅਨਾਕ ਦੀ ਅੰਸ ਨੂੰ।
15ਉੱਥੋਂ ਉਹ ਨੇ ਦਬਿਰ ਦੇ ਵਸਨੀਕਾਂ ਦੇ ਉੱਤੇ ਚੜ੍ਹਾਈ ਕੀਤੀ ਅਤੇ ਦਬਿਰ ਦਾ ਨਾਉਂ ਪਹਿਲਾਂ ਕਿਰਯ�� ਸੇਫਰ ਸੀ।
16ਤਾਂ ਕਾਲੇਬ ਨੇ ਆਖਿਆ, ਜੋ ਕੋਈ ਕਿਰਯਬ ਸੇਫਰ ਨੂੰ ਮਾਰ ਕੇ ਲੈ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ।
17ਕਾਲੇਬ ਦੇ ਭਰਾ ਕਨਜ ਦੇ ਪੁੱਤ੍ਰ ਆਥਨੀਏਲ ਨੇ ਉਸ ਨੂੰ ਲੈ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ।
18ਫੇਰ ਐਉਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਚੁੱਕਿਆ ਕਿ ਕਿ ਉਹ ਉਹ ਦੇ ਪਿਤਾ ਤੋਂ ਇੱਕ ਪੈਲੀ ਮੰਗੇ। ਜਦ ਉਹ ਆਪਣੇ ਖੋਤੇ ਤੋਂ ਉਤਰੀ ਤਾਂ ਕਾਲੇਬ ਨੇ ਉਹ ਨੂੰ ਆਖਿਆ, ਤੂੰ ਕੀ ਮੰਗਦੀ ਹੈਂ?
19ਤਾਂ ਉਸ ਆਖਿਆ, ਮੈਨੂੰ ਬਰਕਤ ਦੇਹ ਕਿਉਂ ਜੋ ਤੂੰ ਮੈਨੂੰ ਦੱਖਣੀ ਦੇਸ ਦਾਨ ਦਿੱਤਾ । ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦੇਹ । ਉਪਰੰਤ ਉਸ ਨੇ ਉਹ ਨੂੰ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਦੇ ਦਿੱਤੇ।
20ਇਹ ਯਹੂਦੀਆਂ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਦੇ ਅਨੁਸਾਰ ਹੈ।
21ਅਤੇ ਯਹੂਦੀਆਂ ਦੇ ਗੋਤ ਦੇ ਸਿਰੇ ਵਾਲੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਏਹ ਹਨ-ਕਬਸਏਲ ਅਤੇ ਏਦਰ ਅਤੇ ਯਾਗੂਰ।
22ਅਤੇ ਕੀਨਾਹ ਅਤੇ ਦੀਮੋਨਾਹ ਅਤੇ ਅਦਾਦਾਹ।
23ਅਤੇ ਕਦਸ਼ ਅਤੇ ਹਾਸੋਰ ਅਤੇ ਯਿਥਨਾਨ।
24ਜ਼ੀਫ ਅਤੇ ਤਲਮ ਅਤੇ ਬਆਲੋਥ।
25ਅਤੇ ਹਾਸੋਰ ਹੱਦਤਾਹ ਅਤੇ ਕਰੀਯੋਥ ਹਸਰੋਨ ਜਿਹੜਾ ਹਾਸੋਰ ਹੈ।
26ਅਮਾਮ ਅਤੇ ਸ਼ਮਾ ਅਤੇ ਮੋਲਾਦਾਹ।
27ਅਤੇ ਹਸਰ ਗੱਦਾਹ ਅਤੇ ਹਸ਼ਮੋਨ ਅਤੇ ਬੈਤ ਪਾਲਟ।
28ਅਤੇ ਹਸਰ-ਸੂਆਲ ਅਤੇ ਬਏਰ-ਸ਼ਬਾ ਅਤੇ ਬਿਜ਼ਯੋਥਯਾਹ।
29ਬਆਲਾਹ ਅਤੇ ਇੱਯੀਮ ਅਤੇ ਆਸਮ।
30ਅਤੇ ਅਲਤੋਲਦ ਅਤੇ ਕਸੀਲ ਅਤੇ ਹਾਰਮਾਹ।
31ਅਤੇ ਸਿਕਲਾਗ ਅਤੇ ਮਦਮੰਨਾਹ ਅਤੇ ਸਨਸੰਨਾਹ।
32ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਅਯਿਨ ਅਤੇ ਰਿੰਮੋਨ । ਸਾਰੇ ਸ਼ਹਿਰ ਉਨੱਤੀ ਉਨ੍ਹਾਂ ਦੇ ਪਿੰਡਾਂ ਸਣੇ ਹਨ।
33ਮਦਾਨ ਵਿੱਚ ਅਸ਼ਤਾਓਲ ਅਤੇ ਸਾਰਾਹ ਅਤੇ ਅਸਨਾਹ।
34ਅਤੇ ਜਾਨੋਅਹ ਅਤੇ ਏਨ ਗੱਨੀਮ, ਤੱਪੂਅਹ ਅਤੇ ਏਨਾਮ।
35ਯਰਮੂਥ ਅਤੇ ਅੱਦੁਲਾਮ, ਸੋਕੋਹ ਅਤੇ ਅਜ਼ੇਕਾਹ।
36ਅਤੇ ਸ਼ਅਰਯਿਮ ਅਤੇ ਅਦੀਥਯਿਮ ਅਤੇ ਗਦੇਰਾਹ ਅਤੇ ਗਦੇਰੋਥਯਿਮ । ਚੌਦਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।
37ਸਨਾਨ ਅਤੇ ਹਾਦਾਸ਼ਾਹ ਅਤੇ ਮਿਗਦਲ ਗਾਦ।
38ਅਤੇ ਦਿਲਾਨ ਅਤੇ ਮਿਸਪਹ ਅਤੇ ਯਾਕਥਏਲ।
39ਲਾਕੀਸ਼ ਅਤੇ ਬਾਸਕਥ ਅਤੇ ਅਗਲੋਨ।
40ਅਤੇ ਕੱਬੋਨ ਲਹਮਾਸ ਅਤੇ ਕਿਥਲੀਸ਼।
41ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।
42ਲਿਬਨਾਹ ਅਤੇ ਅਥਰ ਅਤੇ ਆਸ਼ਾਨ।
43ਅਤੇ ਯਿਫਤਾਹ ਅਤੇ ਅਸ਼ਨਾਹ ਅਤੇ ਨਸੀਬ।
44ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।
45ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ।
46ਅਕਰੋਨ ਤੋਂ ਸਮੁੰਦਰ ਤੀਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਨ੍ਹਾਂ ਦੇ ਪਿੰਡ।
47ਅਸ਼ਦੋਦ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ। ਅੱਜ਼ਾਹ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ ਮਿਸਰ ਦੀ ਨਦੀ ਅਤੇ ਵੱਡੇ ਸਮੁੰਦਰ ਦੇ ਕੰਢੇ ਤੀਕ।
48ਅਤੇ ਪਹਾੜੀ ਦੇਸ ਵਿੱਚ ਸ਼ਾਮੀਰ ਅਤੇ ਯੱਤੀਰ ਅਤੇ ਸੋਕੋਹ।
49ਅਤੇ ਦੰਨਾਹ ਅਤੇ ਕਿਰਯਥ ਸੰਨਾਹ ਜਿਹੜਾ ਦਬਿਰ ਹੈ।
50ਅਤੇ ਅਨਾਬ ਅਤੇ ਅਸ਼ਤਮੋਹ ਅਤੇ ਅਨੀਮ।
51ਅਤੇ ਗੋਸ਼ਨ ਅਤੇ ਹੋਲੋਨ ਅਤੇ ਗਿਲੋਹ ਗਿਆਰਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।
52ਅਰਾਬ ਅਤੇ ਦੂਮਾਹ ਅਸ਼ਾਨ।
53ਅਤੇ ਯਾਨੀਮ ਅਤੇ ਬੈਤ ਤੱਪੂਅਹ ਅਤੇ ਅਫੇਕਾਹ।
54ਅਤੇ ਹੁਮਤਾਹ ਅਤੇ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।
55ਮਾਓਨ ਕਰਮਲ ਅਤੇ ਜ਼ੀਫ ਅਤੇ ਯੂਟਾਹ।
56ਅਤੇ ਯਿਜ਼ਰਏਲ ਅਤੇ ਯਾਕਦਾਮ ਅਤੇ ਜ਼ਾਨੋਅਹ।
57ਕਯਿਨ ਗਿਬਾਹ ਅਤੇ ਤਿਮਨਾਹ। ਦਸ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।
58ਹਲਹੂਲ ਬੈਤ ਸੂਰ ਅਤੇ ਗਦੋਰ।
59ਅਤੇ ਮਅਰਾਥ ਅਤੇ ਬੈਤ ਅਨੋਥ ਅਤੇ ਅਲਤਕੋਨ। ਛੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।
60ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।
61ਉਜਾੜ ਵਿੱਚ ਬੈਤ ਅਰਾਬਾਹ ਮਿੱਦੀਨ ਅਤੇ ਸਕਾਕਾਹ।
62ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ ਗੱਦੀ। ਛੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।
63ਪਰ ਜਿਹੜੇ ਯਰੂਸ਼ਲਮ ਵਿੱਚ ਯਬੂਸੀ ਵੱਸਦੇ ਸਨ ਯਹੂਦੀ ਉਨ੍ਹਾਂ ਨੂੰ ਨਾ ਕੱਢ ਸੱਕੇ ਅਤੇ ਯਬੂਸੀ ਯਹੂਦੀਆਂ ਨਾਲ ਯਰੂਸ਼ਲਮ ਵਿੱਚ ਅੱਜ ਦੇ ਦਿਨ ਤੀਕ ਵੱਸਦੇ ਹਨ।