Loading Bible Translation
First-time download in progress. This may take a few seconds…
Punjabi Bible Wordproject Bible
18 verses
1ਨੱਸ਼ਹ ਦੇ ਗੋਤ ਦਾ ਗੁਣਾ ਏਹ ਸੀ, ਏਸ ਲਈ ਜੋ ਉਹ ਯੂਸੁਫ਼ ਦਾ ਪਲੋਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਲੋਠਾ ਅਤੇ ਗਿਲਆਦ ਦਾ ਪਿਤਾ ਸੀ ਜੋਧਾ ਹੋਣ ਕਰ ਕੇ ਗਿਲਆਦ ਅਤੇ ਬਾਸ਼ਾਨ ਮਿਲੇ।
2ਤੇ ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀ ਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਏਹ ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਪੁਰਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ।
3ਰ ਸਲਾਫਹਾਦ ਦੇ ਜਿਹ ਦਾ ਪਿਉ ਹੇਫਰ, ਦਾਦਾ ਗਿਅਆਦ, ਪੜਦਾਦਾ ਮਾਕਾਰ ਅਤੇ ਨਕੜਦਾਦਾ ਮਨੱਸ਼ਹ ਸੀ ਪੁੱਤ੍ਰ ਨਹੀਂ ਸਨ ਪਰ ਧੀਆਂ ਹੈ ਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਏਹ ਸਨ— ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।
4ਤੇ ਓਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤ੍ਰ ਯਹੋਸ਼ੁਆ ਦੇ ਸਾਹਮਣੇ ਅਤੇ ਪਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਮਿਲਖ ਮਿਲੇ ਸੋ ਉਸ ਓਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਓਹਨਾਂ ਦੇ ਚਾਚਿਆਂ ਤਾਇਆਂ ਦੇ ਵਿੱਚ ਮਿਲਖ ਦਿੱਤੀ।
5ਤੇ ਮਨੱਸ਼ਹ ਨੂੰ ਦਸ ਹਿੱਸੇ ਗਿਲਆਦ ਅਤੇ ਬਾਸ਼ਾਨ ਤੋਂ ਛੁੱਟ ਜਿਹੜੇ ਯਰਦਨ ਤੋਂ ਪਾਰ ਸਨ ਮਿਲੇ।
6ਉਂ ਜੋ ਮਨੱਸ਼ਹ ਦੀਆਂ ਧੀਆਂ ਨੇ ਉਹ ਦੇ ਪੁੱਤ੍ਰਾਂ ਦੇ ਵਿੱਚ ਮਿਲਖ ਲਈ ਅਤੇ ਗਿਲਆਦ ਦਾ ਦੇਸ ਮਨੱਸ਼ਹ ਦੇ ਬਾਕੀ ਪੁੱਤ੍ਰਾਂ ਦਾ ਸੀ।
7ਨੱਸ਼ਹ ਦੀ ਹੱਦ ਆਸ਼ੇਰ ਤੋਂ ਮਿਕਮਥਾਥ ਤੀਕ ਸੀ ਜਿਹੜਾ ਸ਼ਕਮ ਦੇ ਸਾਹਮਣੇ ਸੀ ਤਾਂ ਓਹ ਹੱਦ ਸੱਜੇ ਪਾਸਿਓਂ ਏਨ ਤੱਪੂਆਹ ਦੇ ਵਸਨੀਕਾਂ ਤੀਕ ਲੰਘੀ।
8ਪੂਆਹ ਦਾ ਦੇਸ ਮਨੱਸ਼ਹ ਦਾ ਸੀ ਪਰ ਤੱਪੂਆਹ ਮਨੱਸ਼ਹ ਦੀ ਹੱਦ ਕੋਲ ਅਫ਼ਰਾਈਮੀਆਂ ਦਾ ਸੀ।
9ਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉਤਰੀ। ਅਫ਼ਰਾਈਮ ਦੇ ਏਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਦੀ।
10ਾਂ ਦੱਖਣ ਅਫ਼ਰਾਈਮ ਲਈ ਸੀ ਅਤੇ ਉੱਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਓਹ ਉੱਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ।
11ਅਤੇ ਮਨੱਸ਼ਹ ਲਈ ਯਿੱਸਾਕਾਰ ਵਿੱਚ ਅਤੇ ਆਸ਼ੇਰ ਵਿੱਚ ਏਹ ਸੀ, ਬੈਤਸ਼ਾਨ ਅਤੇ ਉਸ ਦੀਆਂ ਬਸਤੀਆਂ ਅਤੇ ਯਿਬਲਆਮ ਅਤੇ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ।
12ਪਰ ਮਨੱਸ਼ੀ ਉਨ੍ਹਾਂ ਸ਼ਹਿਰਾਂ ਦੇ ਵਾਸੀਆਂ ਨੂੰ ਕੱਢ ਨਾ ਸੱਕੇ ਅਤੇ ਕਨਾਨੀ ਉਸ ਦੇਸ ਵਿੱਚ ਪੱਕੇ ਪੈਰੀ ਵੱਸੇ ਰਹੇ।
13ਐਉਂ ਹੋਇਆ ਜਦ ਇਸਰਾਏਲੀ ਤਕੜੇ ਹੋ ਗਏ ਤਾਂ ਓਹ ਕਨਾਨੀਆਂ ਤੋਂ ਵਗਾਰ ਲੈਣ ਲੱਗ ਪਏ ਪਰ ਓਹਨਾਂ ਨੂੰ ਮੂਲੋਂ ਨਾ ਕੱਢਿਆ।
14ਾਂ ਯੂਸੁਫ਼ ਦੇ ਪੁੱਤ੍ਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸਾਂ ਸਾਨੂੰ ਕਿਉਂ ਮਿਲਖ ਵਿੱਚ ਇੱਕੋ ਹੀ ਗੁਣਾ ਅਤੇ ਇੱਕੋ ਹੀ ਹਿੱਸਾ ਦਿੱਤਾ? ਅਸੀਂ ਤਾਂ ਢੇਰ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਸਾਨੂੰ ਅੱਜ ਤਾਈਂ ਬਰਕਤ ਦਿੱਤੀ ਹੈ।
15ਾਂ ਯਹੋਸ਼ੁਆ ਨੇ ਓਹਨਾਂ ਨੂੰ ਆਖਿਆ, ਜੇ ਤੁਹਾਡੇ ਲੋਕ ਢੇਰ ਸਾਰੇ ਹਨ ਤਾਂ ਤੁਸੀਂ ਲੱਕੜੀਆਂ ਦੇ ਬਣ ਨੂੰ ਚੜ੍ਹ ਜਾਓ ਅਤੇ ਓਥੇ ਤੁਸੀਂ ਫਰਿੱਜ਼ੀਆਂ ਅਤੇ ਰਫਾਈਆਂ ਦੀ ਧਰਤੀ ਵਿੱਚ ਬਣ ਨੂੰ ਵੱਢ ਕੇ ਥਾਂ ਬਣਾਓ ਕਿਉਂ ਜੋ ਤੁਹਾਡੇ ਲਈ ਅਫ਼ਰਾਈਮ ਦਾ ਪਹਾੜ ਭੀੜਾ ਹੈ।
16ਾਂ ਯੂਸੁਫ਼ ਦੇ ਪੁੱਤ੍ਰਾਂ ਨੇ ਆਖਿਆ ਕਿ ਏਹ ਪਹਾੜ ਸਾਡੇ ਵੱਸਣ ਜੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਦੂਣ ਦੀ ਧਰਤੀ ਵਿੱਚ ਵੱਸਦੇ ਹਨ ਲੋਹੇ ਦੇ ਰਥ ਹਨ, ਨਾਲੇ ਓਹਨਾਂ ਕੋਲ ਜਿਹੜੇ ਬੈਤ ਸ਼ਆਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਓਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਦੂਣ ਵਿੱਚ ਹਨ।
17ਾਂ ਯਹੋਸ਼ੁਆ ਨੇ ਯੂਸੁਫ਼ ਦੇ ਘਰਾਣੇ ਨੂੰ ਅਰਥਾਤ ਅਫ਼ਰਾਈਮ ਅਤੇ ਮਨੱਸ਼ਹ ਨੂੰ ਆਖਿਆ ਕਿ ਤੁਸੀਂ ਢੇਰ ਸਾਰੇ ਲੋਕ ਹੋ ਅਤੇ ਵੱਡੇ ਬਲਵੰਤ ਹੋ। ਤੁਹਾਡੇ ਲਈ ਇੱਕੋ ਹੀ ਗੁਣਾ ਨਹੀਂ ਹੋਵੇਗਾ।
18ਪਰ ਪਹਾੜ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਬਣ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਓਹਨਾਂ ਦੇ ਰਥ ਲੋਹੇ ਦੇ ਹਨ ਅਤੇ ਓਹ ਤਕੜੇ ਵੀ ਹਨ।