Loading Bible Translation
First-time download in progress. This may take a few seconds…
Punjabi Bible Wordproject Bible
28 verses
1ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ ਉੱਥੇ ਮੰਡਲੀ ਦੇ ਤੰਬੂ ਨੂੰ ਖੜਾ ਕੀਤਾ ਅਤੇ ਉਹ ਦੇਸ ਉਨ੍ਹਾਂ ਦੇ ਅੱਗੇ ਅਧੀਨ ਹੋ ਗਿਆ।
2ਅਤੇ ਇਸਰਾਏਲੀਆਂ ਵਿੱਚੋਂ ਸੱਤ ਗੋਤਾਂ ਬਾਕੀ ਰਹਿੰਦੀਆਂ ਸਨ ਜਿਨ੍ਹਾਂ ਨੂੰ ਮਿਲਖ ਨਹੀਂ ਵੰਡੀ ਗਈ।
3ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਉਸ ਦੇਸ ਨੂੰ ਜਾ ਕੇ ਕਬਜ਼ਾ ਕਰਨ ਵਿੱਚ ਜਿਹੜਾ ਤੁਹਾਡਿਆਂ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦੇ ਦਿੱਤਾ ਹੈ ਕਦ ਤੀਕ ਘੌਲ ਕਰੋਗੇ?
4ਆਪਣੇ ਲਈ ਹਰ ਗੋਤ ਤੋਂ ਤਿੰਨ ਮਨੁੱਖ ਠਹਿਰਾਓ। ਫੇਰ ਮੈਂ ਓਹਨਾਂ ਨੂੰ ਘੱਲਾਂਗਾ ਅਤੇ ਓਹ ਉੱਠ ਕੇ ਉਸ ਦੇਸ ਵਿੱਚ ਫਿਰਨ ਅਤੇ ਆਪਣੀ ਮਿਲਖ ਅਨੁਸਾਰ ਉਹ ਨੂੰ ਦੱਸਣ, ਫੇਰ ਓਹ ਮੇਰੇ ਕੋਲ ਆਉਣ।
5ਅਤੇ ਓਹ ਉਹ ਨੂੰ ਸੱਤਾਂ ਹਿੱਸਿਆਂ ਵਿੱਚ ਵੰਡਣ। ਯਹੂਦਾਹ ਆਪਣੀ ਹੱਦ ਕੋਲ ਦੱਖਣ ਵਿੱਚ ਖੜਾ ਰਹੇ ਅਤੇ ਯੂਸੁਫ਼ ਦਾ ਘਰਾਣਾ ਆਪਣੀ ਹੱਦ ਕੋਲ ਉੱਤਰ ਵੱਲ ਖੜਾ ਰਹੇ।
6ਤਾਂ ਤੁਸੀਂ ਉਸ ਦੇਸ ਨੂੰ ਸੱਤਾਂ ਹਿੱਸਿਆਂ ਵਿੱਚ ਲਿਖ ਕੇ ਉਨ੍ਹਾਂ ਨੂੰ ਐਥੇ ਮੇਰੇ ਕੋਲ ਲਿਆਓ ਅਤੇ ਮੈਂ ਤੁਹਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਐਥੇ ਗੁਣਾ ਪਾਵਾਂਗਾ।
7ਪਰ ਲੇਵੀਆਂ ਲਈ ਤੁਹਾਡੇ ਵਿੱਚ ਕੋਈ ਹਿੱਸਾ ਨਹੀਂ ਹੈ ਕਿਉਂ ਜੋ ਯਹੋਵਾਹ ਦੀ ਜਾਜਕਾਈ ਉਨ੍ਹਾਂ ਦੀ ਮਿਲਖ ਹੈ ਅਤੇ ਗਾਦ ਅਤੇ ਰਊਬੇਨ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ ਨੂੰ ਯਰਦਨ ਪਾਰ ਪੂਰਬ ਵੱਲ ਲੈ ਲਿਆ ਹੈ ਜਿਹ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਨ੍ਹਾਂ ਨੂੰ ਦਿੱਤਾ ਸੀ।
8ਤਾਂ ਓਹ ਮਨੁੱਖ ਉੱਠ ਕੇ ਤੁਰ ਪਏ ਅਤੇ ਯਹੋਸ਼ੁਆ ਨੇ ਉਨ੍ਹਾਂ ਜਾਣ ਵਾਲਿਆ ਨੂੰ ਦੇਸ ਦੇ ਦੱਸਣ ਦਾ ਹੁਕਮ ਦਿੱਤਾ ਕਿ ਜਾਓ ਅਤੇ ਉਸ ਦੇਸ ਵਿੱਚ ਫਿਰੋ ਅਤੇ ਉਹ ਨੂੰ ਦੱਸੋ, ਫੇਰ ਮੇਰੇ ਕੋਲ ਮੁੜਾ ਆਓ ਅਤੇ ਮੈਂ ਤੁਹਾਡੇ ਲਈ ਐਥੇ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਗੁਣੇ ਪਾਵਾਂਗਾ।
9ਉਪਰੰਤ ਓਹ ਮਨੁੱਖ ਜਾ ਕੇ ਉਸ ਦੇਸ ਵਿੱਚੋਂ ਦੀ ਲੰਘੇ ਅਤੇ ਉਨ੍ਹਾਂ ਨੇ ਸ਼ਹਿਰਾਂ ਅਨੁਸਾਰ ਸੱਤਾਂ ਹਿੱਸਿਆਂ ਵਿੱਚ ਕਰ ਕੇ ਇੱਕ ਪੋਥੀ ਵਿੱਚ ਲਿਖਿਆ ਤਾਂ ਓਹ ਯਹੋਸ਼ੁਆ ਕੋਲ ਸ਼ੀਲੋਹ ਦੇ ਡੇਰੇ ਵਿੱਚ ਮੁੜ ਆਏ।
10ਤਾਂ ਯਹੋਸ਼ੁਆ ਨੇ ਉਨ੍ਹਾਂ ਲਈ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਗੁਣਾ ਪਾਇਆ ਸੋ ਯਹੋਸ਼ੁਆ ਨੇ ਉੱਥੇ ਉਸ ਦੇਸ ਨੂੰ ਇਸਰਾਏਲੀਆਂ ਲਈ ਉਨ੍ਹਾਂ ਦਿਆਂ ਹਿੱਸਿਆਂ ਅਨੁਸਾਰ ਵੰਡ ਦਿੱਤਾ।
11ਤਾਂ ਬਿਨਯਾਮੀਨੀਆਂ ਦੇ ਗੋਤ ਦਾ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਪਿਆ ਅਤੇ ਉਨ੍ਹਾਂ ਦੇ ਗੁਣੇ ਦੀ ਹੱਦ ਯਹੂਦੀਆਂ ਅਤੇ ਯੂਸੁਫ਼ ਦੀ ਅੰਸ ਦੇ ਵਿਚਕਾਰ ਨਿੱਕਲੀ।
12ਅਤੇ ਉੱਤਰ ਪਾਸੇ ਉਨ੍ਹਾਂ ਦੀ ਹੱਦ ਯਰਦਨ ਤੋਂ ਸੀ ਅਤੇ ਉਹ ਹੱਦ ਉੱਤਰ ਵੱਲ ਯਰੀਹੋ ਦੀ ਉਚਿਆਈ ਨੂੰ ਚੜ੍ਹ ਕੇ ਲਹਿੰਦੇ ਪਾਸੇ ਪਹਾੜੀ ਦੇਸ ਥਾਣੀ ਚੜ੍ਹੀ ਅਤੇ ਉਹਦਾ ਫੈਲਾਓ ਬੈਤ ਆਵਨ ਦੀ ਉਜਾੜ ਤੀਕ ਸੀ।
13ਉੱਥੋ ਉਹ ਹੱਦ ਲੂਜ਼ ਵੱਲ ਦੀ ਚੜ੍ਹਾਈ ਤੀਕ ਦੱਖਣ ਵੱਲ ਗਈ ਜਿਹੜਾ ਬੈਤ-ਏਲ ਹੈ, ਫੇਰ ਉਹ ਹੱਦ ਅਤਰੋਥ ਅੱਦਾਰ ਨੂੰ ਉਸ ਪਹਾੜ ਦੇ ਉੱਤੋਂ ਦੀ ਉਤਰੀ ਜਿਹੜਾ ਹੇਠਲੇ ਬੈਤ ਹੋਰੋਨ ਦੇ ਦੱਖਣ ਦੀ ਵੱਲ ਹੈ।
14ਤਾਂ ਉਹ ਹੱਦ ਹੇਠਾਂ ਜਾ ਕੇ ਲਹਿੰਦੇ ਪਾਸੇ ਉਸ ਪਹਾੜ ਤੋਂ ਦੱਖਣ ਵੱਲ ਮੁੜੀ ਜਿਹੜਾ ਬੈਤ ਹੋਰੋਨ ਦੇ ਅੱਗੇ ਦੱਖਣ ਵੱਲ ਹੈ ਅਤੇ ਉਹ ਦਾ ਫੈਲਾਓ ਕਿਰਯਥ-ਬਆਲ ਤੀਕ ਸੀ ਜਿਹੜਾ ਕਿਰਯਥ-ਯਾਰੀਮ ਵੀ ਹੈ ਜਿਹੜਾ ਯਹੂਦੀਆਂ ਦਾ ਸ਼ਹਿਰ ਹੈ। ਏਹ ਲਹਿੰਦਾ ਪਾਸਾ ਸੀ।
15ਦੱਖਣ ਦਾ ਪਾਸਾ ਕਿਰਯਥ-ਯਾਰੀਮ ਦੀ ਸਰਹੱਦ ਤੋਂ ਸੀ ਅਤੇ ਉਹ ਹੱਦ ਲਹਿੰਦੀ ਵੱਲ ਜਾ ਕੇ ਨਫਤੋਆਹ ਦੇ ਪਾਣੀਆਂ ਦੇ ਸੋਤੇ ਤੀਕ ਅੱਪੜੀ।
16ਫੇਰ ਉਹ ਹੱਦ ਉਸ ਪਹਾੜ ਦੇ ਸਿਰੇ ਤੀਕ ਜਿਹੜਾ ਬਨ— ਹਿੰਨੋਮ ਦੀ ਵਾਦੀ ਦੇ ਅੱਗੇ ਹੈ ਜਿਹੜਾ ਉਤਰ ਵੱਲ ਰਫ਼ਾਈਮ ਦੀ ਖੱਡ ਵਿੱਚ ਹੈ ਉਤਰੀ ਅਤੇ ਉਹ ਹਿੰਨੋਮ ਦੀ ਵਾਦੀ ਥਾਣੀ ਯਬੂਸੀਆਂ ਦੀ ਚੜ੍ਹਾਈ ਤੀਕ ਦੱਖਣ ਵੱਲ ਉਤਰੀ ਤਾਂ ਏਨ ਰੋਗੇਲ ਨੂੰ ਉਤਰੀ।
17ਫੇਰ ਉਹ ਉੱਤਰ ਵੱਲ ਜਾ ਕੇ ਏਨ ਸ਼ਮਸ਼ ਕੋਲ ਨਿੱਕਲੀ ਅਤੇ ਗਲੀਲੋਥ ਤੀਕ ਨਿੱਕਲੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਅਤੇ ਰਊਬੇਨ ਦੇ ਪੁੱਤ੍ਰ ਬੋਹਨ ਦੇ ਪੱਥਰ ਤੀਕ ਉਤਰੀ।
18ਉਹ ਅਰਾਬਾਹ ਦੇ ਅੱਗੇ ਚੜ੍ਹਾਈ ਤੀਕ ਉਤਰ ਵੱਲ ਲੰਘੀ ਤਾਂ ਅਰਾਬਾਹ ਨੂੰ ਉਤਰੀ।
19ਫੇਰ ਉਹ ਹੱਦ ਬੈਤ ਹਾਗਲਾਹ ਦੀ ਚੜ੍ਹਾਈ ਤੀਕ ਉੱਤਰ ਵੱਲ ਅੱਪੜੀ ਅਤੇ ਉਸ ਹੱਦ ਦਾ ਫੈਲਾਓ ਖਾਰੇ ਸਮੁੰਦਰ ਦੀ ਉੱਤਰ ਵੱਲ ਦੀ ਖਾੜੀ ਤੀਕ ਅਰਥਾਤ ਯਰਦਨ ਦੇ ਦੱਖਣੀ ਸਿਰੇ ਤੀਕ ਸੀ। ਏਹ ਦੱਖਣ ਦੀ ਹੱਦ ਸੀ।
20ਚੜ੍ਹਦੇ ਪਾਸੇ ਉਹਦੀ ਹੱਦ ਯਰਦਨ ਸੀ ਏਹ ਬਿਨਯਾਮੀਨੀਆਂ ਦੀ ਮਿਲਖ ਦੀਆਂ ਆਲੇ ਦੁਆਲੇ ਦੀਆਂ ਹੱਦਾਂ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ।
21ਬਿਨਯਾਮੀਨੀਆਂ ਦੇ ਗੋਤ ਦੇ ਸ਼ਹਿਰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਏਹ ਸਨ, ਯਰੀਹੋ ਅਤੇ ਬੈਤ ਹਾਗਲਾਹ ਅਤੇ ਏਮਕ ਕਸੀਸ।
22ਅਤੇ ਬੈਤ ਅਰਾਬਾਹ ਅਤੇ ਸਮਾਰਯਿਮ ਅਤੇ ਬੈਤ-ਏਲ।
23ਅਤੇ ਅੱਵੀਮ ਅਤੇ ਪਾਰਾਹ ਅਤੇ ਅਫਰਾਹ।
24ਅਤੇ ਕਫਰਅੱਮੋਨੀ ਅਤੇ ਆਫਨੀ ਅਤੇ ਗਾਬਾ। ਬਾਰਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।
25ਗਿਬਓਨ ਅਤੇ ਰਾਮਾਹ ਅਤੇ ਬਏਰੋਥ।
26ਅਤੇ ਮਿਸਪਹ ਅਤੇ ਕਫੀਰਾਹ ਅਤੇ ਮੋਸਾਹ।
27ਅਤੇ ਰਕਮ ਅਤੇ ਯਿਰਪਏਲ ਅਤੇ ਤਰਲਾਹ।
28ਅਤੇ ਸੇਲਾ ਅਲਫ ਅਤੇ ਯਬੂਸੀ ਜਿਹੜਾ ਯਰੂਸ਼ਲਮ ਹੈ ਅਤੇ ਗਿਬਥ ਕਿਰਯਥ। ਚੌਦਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ। ਏਹ ਬਿਨਯਾਮੀਨੀਆਂ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ।