Loading Bible Translation
First-time download in progress. This may take a few seconds…
Punjabi Bible Wordproject Bible
9 verses
1ਯਹੋਵਾਹ ਯਹੋਸ਼ੁਆ ਨੂੰ ਬੋਲਿਆ।
2ਕਿ ਤੂੰ ਇਸਰਾਏਲੀਆਂ ਨਾਲ ਗੱਲ ਕਰ ਭਈ ਤੁਸੀਂ ਆਪਣੇ ਲਈ ਪਨਾਹ ਨਗਰ ਠਹਿਰਾਓ ਜਿਹ ਦੇ ਲਈ ਮੈਂ ਮੂਸਾ ਦੇ ਰਾਹੀਂ ਤੁਹਾਨੂੰ ਆਖਿਆ ਸੀ।
3ਜਿਥੇ ਉਹ ਖ਼ੂਨੀ ਨੱਠ ਜਾਵੇ ਜਿਸ ਅਣਜਾਣੇ ਅਥਵਾ ਵਿੱਸਰ ਭੋਲੇ ਕਿਸੇ ਪ੍ਰਾਣੀ ਨੂੰ ਮਾਰ ਸੁੱਟਿਆ ਹੋਵੇ ਅਤੇ ਓਹ ਤੁਹਾਡੇ ਲਈ ਖ਼ੂਨ ਦਾ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣਗੇ।
4ਅਤੇ ਉਹ ਏਹਨਾਂ ਨਗਰਾਂ ਵਿੱਚੋਂ ਇੱਕ ਨੂੰ ਨੱਠ ਜਾਵੇ ਅਤੇ ਨਗਰ ਦੀ ਡਿਉੜ੍ਹੀ ਦੇ ਫਾਟਕ ਉੱਤੇ ਜਾ ਖਲੋਵੇ ਅਤੇ ਉਸ ਨਗਰ ਦੇ ਬਜ਼ੁਰਗਾਂ ਦੇ ਕੰਨਾਂ ਵਿੱਚ ਆਪਣੀ ਗੱਲ ਕਰੇ ਅਤੇ ਓਹ ਉਹ ਨੂੰ ਨਗਰ ਵਿੱਚ ਆਪਣੇ ਕੋਲ ਲੈ ਜਾਣ ਅਤੇ ਓਹ ਉਹ ਨੂੰ ਥਾਂ ਦੇਣ ਕਿ ਉਹ ਉਨ੍ਹਾਂ ਦੇ ਵਿੱਚ ਵੱਸ ਜਾਵੇ।
5ਜੇ ਖ਼ੂਨ ਦਾ ਬਦਲਾ ਲੈਣ ਵਾਲਾ ਉਹ ਦਾ ਪਿੱਛਾ ਕਰੇ ਤਾਂ ਓਹ ਖ਼ੂਨੀ ਨੂੰ ਉਸ ਦੇ ਹਥਾਂ ਵਿੱਚ ਨਾ ਦੇਣ ਕਿਉਂ ਜੋਂ ਉਸ ਆਪਣੇ ਗੁਆਂਢੀ ਨੂੰ ਵਿੱਸਰ ਭੋਲੇ ਮਾਰਿਆ ਸੀ ਅਤੇ ਉਹ ਪਹਿਲਾਂ ਤੋਂ ਉਸ ਦਾ ਵੈਰੀ ਨਹੀਂ ਸੀ।
6ਤਾਂ ਉਹ ਉਸ ਨਗਰ ਵਿੱਚ ਵੱਸਿਆ ਰਹੇ ਜਦ ਤੀਕ ਕਿ ਉਹ ਨਿਆਉਂ ਲਈ ਮੰਡਲੀ ਦੇ ਅੱਗੇ ਨਾ ਖਲੋਵੇ ਅਤੇ ਜਦ ਤੀਕ ਸਰਦਾਰ ਜਾਜਕ ਦੀ ਮੌਤ ਨਾ ਹੋ ਜਾਵੇ ਜਿਹੜਾ ਉਨ੍ਹਾਂ ਦਿਨਾਂ ਦਾ ਹੋਵੇ ਤਾਂ ਉਹ ਖ਼ੂਨੀ ਮੁੜ ਕੇ ਆਪਣੇ ਸ਼ਹਿਰ ਅਤੇ ਆਪਣੇ ਘਰ ਨੂੰ ਅਰਥਾਤ ਉਸ ਸ਼ਹਿਰ ਨੂੰ ਜਿਥੋਂ ਉਹ ਨੱਸਿਆ ਸੀ ਜਾਵੇ।
7ਅਤੇ ਉਨ੍ਹਾਂ ਨੇ ਨਫ਼ਤਾਲੀ ਦੇ ਪਹਾੜ ਉੱਤੇ ਗਲੀਲ ਵਿੱਚ ਕਦਸ਼ ਨੂੰ ਅਤੇ ਅਫ਼ਰਾਈਮ ਦੇ ਪਹਾੜ ਵਿੱਚ ਸ਼ਕਮ ਨੂੰ ਅਤੇ ਯਹੂਦਾਹ ਦੇ ਪਹਾੜ ਵਿੱਚ ਕਿਰਯਥ ਅਰਬਾ ਨੂੰ ਜਿਹੜਾ ਹਬਰੋਨ ਹੈ ਵੱਖਰਾ ਕੀਤਾ।
8ਅਤੇ ਯਰਦਨ ਦੇ ਪਾਰ ਯਰੀਹੋ ਦੀ ਚੜ੍ਹਾਈ ਵੱਲ ਉਨ੍ਹਾਂ ਨੇ ਬਸਰ ਨੂੰ ਜਿਹੜਾ ਰਊਬੇਨ ਦੇ ਗੋਤ ਦੇ ਮਦਾਨ ਦੀ ਉਜਾੜ ਵਿੱਚ ਹੈ ਠਹਿਰਾਇਆ ਅਤੇ ਰਾਮੋਥ ਨੂੰ ਜਿਹੜਾ ਗਿਲਆਦ ਵਿੱਚ ਗਾਦ ਦੇ ਗੋਤ ਵਿੱਚ ਸੀ ਬਾਸ਼ਾਨ ਵਿੱਚ ਗੋਲਨ ਨੂੰ ਜਿਹੜਾ ਮਨੱਸ਼ਹ ਦੇ ਗੋਤ ਵਿੱਚ ਸੀ।
9ਏਹ ਨਗਰ ਸਾਰੇ ਇਸਰਾਏਲੀਆਂ ਲਈ ਅਤੇ ਪਰਦੇਸੀਆਂ ਲਈ ਜਿਹੜੇ ਉਨ੍ਹਾਂ ਦੇ ਵਿੱਚ ਵੱਸਦੇ ਸਨ ਠਹਿਰਾਏ ਗਏ ਜਿੱਥੇ ਹਰ ਇੱਕ ਨੱਸ ਜਾਵੇ ਜਿਹੜਾ ਕਿਸੇ ਪ੍ਰਾਣੀ ਨੂੰ ਅਣਜਾਣੇ ਮਾਰ ਦੇਵੇ ਤਾਂ ਜੋ ਉਹ ਖ਼ੂਨ ਦਾ ਬਦਲਾ ਲੈਣ ਵਾਲੇ ਹੱਥੋਂ ਮਾਰਿਆ ਨਾ ਜਾਵੇ ਜਦ ਤੀਕ ਕਿ ਉਹ ਮੰਡਲੀ ਦੇ ਅੱਗੇ ਨਾ ਖੜਾ ਕੀਤਾ ਜਾਵੇ।